ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਅਪਰੈਲ
ਚੰਡੀਗੜ੍ਹ ਪੁਲੀਸ ਨੇ ਧੋਖਾਧੜੀ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਹ ਕੇਸ ਥਾਣਾ ਸਾਈਬਰ ਕ੍ਰਾਈਮ ਦੀ ਪੁਲੀਸ ਨੇ ਚੰਡੀਗੜ੍ਹ ਵਾਸੀ ਔਰਤ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਕਿਸੇ ਨੇ ਖ਼ੁਦ ਨੂੰ ਉਸ ਦੇ ਪੁੱਤ ਦਾ ਦੋਸਤ ਦੱਸ ਕੇ ਵੀਜ਼ਾ ਵਧਾਉਣ ਲਈ ਅਦਾਇਗੀ ਕਰਨ ਦੇ ਨਾਂ ’ਤੇ 21 ਲੱਖ ਰੁਪਏ ਲੈ ਲਏ। ਬਾਅਦ ਵਿੱਚ ਉਸ ਨੇ ਕੋਈ ਰਕਮ ਵਾਪਸ ਨਹੀਂ ਕੀਤੀ। ਥਾਣਾ ਸਾਈਬਰ ਕ੍ਰਾਈਮ ਦੀ ਪੁਲੀਸ ਨੇ ਅਣਪਛਾਤੇ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।