ਨਵੀਂ ਦਿੱਲੀ, 28 ਅਪਰੈਲ
ਕਾਂਗਰਸ ਦੇ ਸੀਨੀਅਰ ਆਗੂ ਪੀ ਚਿਦੰਬਰਮ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਂਗਰਸ ਦੇ ਚੋਣ ਮੈਨੀਫੈਸਟੋ ਨੂੰ ਲੈ ਕੇ ਅਜਿਹੀਆਂ ਗੱਲਾਂ ਕਰ ਰਹੇ ਹਨ ਜਿਹੜੀਆਂ ਉਸ ਵਿੱਚ ਨਹੀਂ ਹਨ। ਚਿਦੰਬਰਮ ਨੇ ਨਾਲ ਹੀ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਅਸਲ ਮੁੱਦਿਆਂ ’ਤੇ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਕਿਸੇ ਭਾਸ਼ਨ ਲੇਖਕ ਵੱਲੋਂ ਲਿਖੇ ਕਾਂਗਰਸ ਦੇ ਕਿਸੇ ਮੈਨੀਫੈਸਟੋ ਦੀ ਕਲਪਨਾ ਕਰ ਲਈ ਹੈ। ਚਿਦੰਬਰਮ ਨੇ ਕਾਂਗਰਸੀ ਆਗੂ ਸੈਮ ਪਿਤਰੋਦਾ ਦੇ ‘ਵਿਰਾਸਤੀ ਟੈਕਸ’ ਸਬੰਧੀ ਬਿਆਨ ਨੂੰ ਲੈ ਕੇ ਪ੍ਰਧਾਨ ਮੰਤਰੀ ਵੱਲੋਂ ਵਾਰ-ਵਾਰ ਕੀਤੇ ਜਾ ਰਹੇ ਸ਼ਬਦੀ ਹਮਲਿਆਂ ਵਿਚਾਲੇ ਇਹ ਬਿਆਨ ਦਿੱਤਾ। -ਪੀਟੀਆਈ