ਨਿੱਜੀ ਪੱਤਰ ਪ੍ਰੇਰਕ
ਫਾਜ਼ਿਲਕਾ, 28 ਅਪਰੈਲ
ਜ਼ਿਲ੍ਹੇ ਦੇ ਸਰਹੱਦੀ ਪਿੰਡ ਆਲਮਸ਼ਾਹ ਵਿੱਚ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਬਜ਼ੁਰਗ ਔਰਤ ਕੁਸ਼ੱਲਿਆ ਬਾਈ ਦੇ ਘਰ ਵਿੱਚ ਦਾਖ਼ਲ ਉਸ ਦੀਆਂ ਸੋਨੇ ਵਾਲੀਆਂ ਝਪਟ ਲਈਆਂ ਤੇ ਮਗਰੋਂ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਦੇ ਪੁੱਤਰ ਬਿੰਦਰ ਸਿੰਘ ਨੇ ਦੱਸਿਆ ਕਿ ਉਹ ਜਦੋਂ ਅੱਜ ਸਵੇਰੇ 6 ਵਜੇ ਦੇ ਕਰੀਬ ਉਠਿਆ ਤਾਂ ਵੇਖਿਆ ਤਾਂ ਘਰ ਦਾ ਦਰਵਾਜ਼ਾ ਬਾਹਰੋਂ ਬੰਦ ਕੀਤਾ ਹੋਇਆ ਸੀ। ਉਨ੍ਹਾਂ ਜ਼ੋਰ ਨਾਲ ਦਰਵਾਜ਼ਾ ਖੋਲ੍ਹਿਆ ਤਾਂ ਵੇਖਿਆ ਕਿ ਮਾਂ ਦੀ ਖੂਨ ਨਾਲ ਲੱਥਪੱਥ ਹੋਈ ਲਾਸ਼ ਪਈ ਸੀ। ਉਸ ਦੇ ਕੰਨਾਂ ਦੀਆਂ ਸੋਨੇ ਦੀਆਂ ਵਾਲੀਆਂ ਵੀ ਗਾਇਬ ਸਨ। ਇਸ ਮੌਕੇ ਡੀਐੱਸਪੀ ਸੁਬੇਗ ਸਿੰਘ ਦੱਸਿਆ ਕਿ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।