ਪੱਤਰ ਪ੍ਰੇਰਕ
ਪੰਚਕੂਲਾ, 3 ਮਈ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਖ਼ਿਲਾਫ਼ ਭ੍ਰਿਸ਼ਟਾਚਾਰ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮਾਮਲੇ ਨੂੰ ਲੈ ਕੇ ਪੋਸਟਰ ਲਗਾਉਣ ਦੇ ਮਾਮਲੇ ਵਿੱਚ ਲੋਕ ਸਭਾ ਹਲਕਾ ਕਰਨਾਲ ਤੋਂ ਕਾਂਗਰਸ ਦੇ ਉਮੀਦਵਾਰ ਦਿਵਯਾਂਸ਼ੂ ਬੁੱਧੀਰਾਜਾ ਨੂੰ ਅੱਜ ਪੰਚਕੂਲਾ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਬੁੱਧੀਰਾਜਾ ਹਰਿਆਣਾ ਯੂਥ ਕਾਂਗਰਸ ਦੇ ਸੁੂਬਾ ਪ੍ਰਧਾਨ ਹਨ। ਉਹ ਅੱਜ ਸਵੇਰੇ ਪੰਚਕੂਲਾ ਵਿੱਚ ਡਿਊਟੀ ਮੈਜਿਸਟਰੇਟ ਦੀ ਅਦਾਲਤ ’ਚ ਆਤਮ-ਸਮਰਪਣ ਕਰਨ ਪਹੁੰਚੇ। ਉਨ੍ਹਾਂ ਆਪਣੀ ਜ਼ਮਾਨਤ ਅਰਜ਼ੀ ਵੀ ਲਗਾਈ ਸੀ। ਇਸ ’ਤੇ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। ਬੁੱਧੀਰਾਜਾ ਨੇ ਕਿਹਾ ਕਿ ਸਾਜ਼ਿਸ਼ ਤਹਿਤ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।