ਸ੍ਰੀ ਸ੍ਰੀ ਰਵੀਸ਼ੰਕਰ ਦੀ ਫ਼ਰੀਦਕੋਟ ਫੇਰੀ ਵਿਵਾਦਾਂ ’ਚ ਘਿਰੀ !    ਸਿੱਖਿਆ ਮੰਤਰੀ ਅਤੇ ਅਧਿਆਪਕ ਯੂਨੀਅਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ !    ਕੈਨੇਡਾ ਵਿਚ ਅੱਜ ਬਣੇਗੀ ਜਸਟਿਨ ਟਰੂਡੋ ਦੀ ਸਰਕਾਰ !    ਗੁੰਡਾ ਟੈਕਸ: ਮੁਬਾਰਿਕਪੁਰ ਚੌਕੀ ਵਿੱਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ !    ਬਾਲਾ ਸਾਹਿਬ ਮਾਮਲਾ: ਡੀਸੀਪੀ ਕ੍ਰਾਈਮ ਬਰਾਂਚ ਨੂੰ ਸੌਂਪੀ ਜਾਂਚ !    ਮਹਾਰਾਸ਼ਟਰ ’ਚ ਅਗਲੇ ਹਫ਼ਤੇ ਸਰਕਾਰ ਬਣਨ ਦੇ ਅਸਾਰ !    ਕੋਲਾ ਖਾਣ ਧਮਾਕੇ ’ਚ 15 ਹਲਾਕ !    ਗ਼ਦਰੀ ਸੱਜਣ ਸਿੰਘ ਨਾਰੰਗਵਾਲ !    ਔਖੇ ਵੇਲਿਆਂ ਦਾ ਆਗੂ ਮਾਸਟਰ ਤਾਰਾ ਸਿੰਘ !    ਵਿਰਾਸਤ ਦੀ ਸੰਭਾਲ ਲਈ ਪ੍ਰੋ. ਪ੍ਰੀਤਮ ਸਿੰਘ ਦਾ ਯੋਗਦਾਨ !    

ਪੰਜਾਬ › ›

Featured Posts
ਨਾ ਹੋਈ ਕਰਜ਼ਾ ਮੁਕਤੀ, ਨਾ ਮਿਲੀ ਰਾਹਤ ਰਾਸ਼ੀ

ਨਾ ਹੋਈ ਕਰਜ਼ਾ ਮੁਕਤੀ, ਨਾ ਮਿਲੀ ਰਾਹਤ ਰਾਸ਼ੀ

ਕੋਈ ਫੜੇ ਨਾ ਸਾਡੀ ਬਾਂਹ ਬਾਬਾ ਨਾਨਕਾ ! ‘ਘਾਲਿ ਖਾਇ ਕਿਛੁ ਹਥਹੁ ਦੇਇ।। ਨਾਨਕ ਰਾਹੁ ਪਛਾਣਹਿ ਸੇਇ।।’ ਅਤੇ ਅਜਿਹੇ ਹੋਰ ਮਹਾਂਵਾਕਾਂ ਰਾਹੀਂ ਸਾਨੂੰ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰਨ ਤੇ ਭਾਈਚਾਰਕ ਸਾਂਝ ਦੇ ਸਿਧਾਂਤਾਂ ਦੀ ਪਛਾਣ ਹੁੰਦੀ ਹੈ। ਬਾਬਾ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਂਦਿਆਂ ਸਾਨੂੰ ਪੰਜਾਬ ਦੇ ਕਿਰਤੀਆਂ ਦੇ ...

Read More

ਵਿਦਿਆਰਥੀਆਂ ਨੂੰ ਵਾਤਾਵਰਨ ਸ਼ੁੱਧ ਰੱਖਣ ਲਈ ਪ੍ਰੇਰਿਆ

ਵਿਦਿਆਰਥੀਆਂ ਨੂੰ ਵਾਤਾਵਰਨ ਸ਼ੁੱਧ ਰੱਖਣ ਲਈ ਪ੍ਰੇਰਿਆ

ਪੱਤਰ ਪ੍ਰੇਰਕ ਮੋਰਿੰਡਾ, 19 ਨਵੰਬਰ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੋਰਿੰਡਾ ਵਿੱਚ ਸੈਮੀਨਾਰ ਲਗਾਇਆ ਗਿਆ| ਇਸ ਵਿੱਚ ਵਿਦਿਆਰਥੀਆਂ ਨੂੰ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਸੁਚੇਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪਿ੍ੰਸੀਪਲ ਪਰਮਜੀਤ ਕੌਰ ਨੇ ਦੱਸਿਆ ਕਿ ਇਸ ਸੈਮੀਨਾਰ ਮੌਕੇ ਮੁੱਖ ਮਹਿਮਾਨ ਵਜੋਂ ...

Read More

ਸਰਕਾਰ ਲਾਵਾਰਿਸ ਪਸ਼ੂਆਂ ਦਾ ਹੱਲ ਕਰੇ: ਬੀਕੇਯੂ

ਸਰਕਾਰ ਲਾਵਾਰਿਸ ਪਸ਼ੂਆਂ ਦਾ ਹੱਲ ਕਰੇ: ਬੀਕੇਯੂ

ਨਿੱਜੀ ਪੱਤਰ ਪ੍ਰੇਰਕ ਚਮਕੌਰ ਸਾਹਿਬ, 19 ਨਵੰਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਮੈਂਬਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਜੱਸੜਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ। ਯੂਨੀਅਨ ਦੇ ਜਰਨਲ ਸਕੱਤਰ ਧਰਮਿੰਦਰ ਸਿੰਘ ਭੂਰੜੇ ਨੇ ਦੱਸਿਆ ਕਿ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਪਰਾਲੀ ...

Read More

ਫਿਰੌਤੀ ਮਾਮਲਾ: ਗੈਂਗਸਟਰ ਦਿਲਪ੍ਰੀਤ ਬਾਬਾ ਮੁਹਾਲੀ ਅਦਾਲਤ ’ਚ ਪੇਸ਼

ਫਿਰੌਤੀ ਮਾਮਲਾ: ਗੈਂਗਸਟਰ ਦਿਲਪ੍ਰੀਤ ਬਾਬਾ ਮੁਹਾਲੀ ਅਦਾਲਤ ’ਚ ਪੇਸ਼

ਦਰਸ਼ਨ ਸਿੰਘ ਸੋਢੀ ਐਸ.ਏ.ਐਸ. ਨਗਰ (ਮੁਹਾਲੀ), 19 ਨਵੰਬਰ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿਚ ਨਾਮਜ਼ਦ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ਼ ਬਾਬਾ ਨੇ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਿਚ ਪੇਸ਼ੀ ਭੁਗਤੀ। ਉਸ ਨੂੰ ਪੁਲੀਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ। ...

Read More

ਗੁੰਡਾ ਟੈਕਸ: ਮੁਬਾਰਿਕਪੁਰ ਚੌਕੀ ਵਿੱਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

ਗੁੰਡਾ ਟੈਕਸ: ਮੁਬਾਰਿਕਪੁਰ ਚੌਕੀ ਵਿੱਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

ਹਰਜੀਤ ਸਿੰਘ ਡੇਰਾਬੱਸੀ, 19 ਨਵੰਬਰ ਹਲਕਾ ਡੇਰਾਬੱਸੀ ਦੇ ਮੁਬਾਰਿਕਪੁਰ ਤੇ ਹੰਡੇਸਰਾ ਕਰੱਸ਼ਰ ਜ਼ੋਨ ’ਤੇ ਹਰਿਆਣਾ ਤੋਂ ਕੱਚਾ ਮਾਲ ਲਿਆਉਣ ਵਾਲੀਆਂ ਗੱਡੀਆਂ ਤੋਂ ਗੁੰਡਾ ਟੈਕਸ ਵਸੂਲਣ ਦੇ ਮਾਮਲੇ ਵਿੱਚ ਮੁਬਾਰਿਕਪੁਰ ਪੁਲੀਸ ਨੇ ਦੇਰ ਰਾਤ ਅਣਪਛਾਤਿਆਂ ਖਿਲਾਫ਼ ਕੇਸ ਦਰਜ ਕਰ ਲਿਆ। ਜਾਂਚ ਟੀਮ ਨੇ ਵੀ ਇਸ ਮਾਮਲੇ ਵਿੱਚ ਕੇਸ ਦਰਜ ਕਰਨ ਦੀ ਹਦਾਇਤ ਕੀਤੀ ...

Read More

ਯਾਤਰੀਆਂ ਲਈ ਦੇਰ ਸ਼ਾਮ ਤੱਕ ਖੁੱਲ੍ਹਾ ਰਹੇਗਾ ਜੱਲ੍ਹਿਆਂਵਾਲਾ ਬਾਗ਼

ਯਾਤਰੀਆਂ ਲਈ ਦੇਰ ਸ਼ਾਮ ਤੱਕ ਖੁੱਲ੍ਹਾ ਰਹੇਗਾ ਜੱਲ੍ਹਿਆਂਵਾਲਾ ਬਾਗ਼

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 19 ਨਵੰਬਰ ਜੱਲ੍ਹਿਆਂਵਾਲਾ ਬਾਗ਼ ਨੂੰ ਹੁਣ ਯਾਤਰੀਆਂ ਵਾਸਤੇ ਰਾਤ ਲਗਪਗ ਸਾਢੇ ਅੱਠ ਵਜੇ ਤੱਕ ਖੁੱਲ੍ਹੇ ਰੱਖਣ ਦੀ ਯੋਜਨਾ ਹੈ। ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਰਾਜ ਸਭਾ ਵਿਚ ਜੱਲ੍ਹਿਆਂਵਾਲਾ ਬਾਗ਼ ਦੇਰ ਸ਼ਾਮ ਤੱਕ ਖੋਲ੍ਹੀ ਰੱਖਣ ਦੀ ਮੰਗ ਰੱਖੀ। ਫ਼ਿਲਹਾਲ ਇਸ ਨੂੰ ਯਾਤਰੀਆਂ ਵਾਸਤੇ ਸਵੇਰੇ ਸਾਢੇ ਛੇ ...

Read More

ਸਿੱਖਿਆ ਮੰਤਰੀ ਅਤੇ ਅਧਿਆਪਕ ਯੂਨੀਅਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ

ਸਿੱਖਿਆ ਮੰਤਰੀ ਅਤੇ ਅਧਿਆਪਕ ਯੂਨੀਅਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ

ਟ੍ਰਿਬਿਊਨ ਨਿਊਜ਼ ਸਰਿਵਸ ਚੰਡੀਗੜ੍ਹ, 19 ਨਵੰਬਰ ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਵਿਚਕਾਰ ਚੰਡੀਗੜ੍ਹ ਵਿਚ ਹੋਈ ਮੀਟਿੰਗ ਬੇਸਿੱਟਾ ਰਹੀ। ਯੂਨੀਅਨ ਆਗੂਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਨੇ ਫਿਲਹਾਲ ਅਧਿਆਪਕ ਭਰਤੀ ਲਈ ਲਾਗੂ ਕੀਤੇ ਜਾ ਰਹੇ 55 ਫ਼ੀਸਦੀ ਵਾਲਾ ਨਿਯਮ ਵਾਪਸ ਲੈਣ ਤੋਂ ਟਾਲਾ ਵੱਟ ਲਿਆ ...

Read More


ਪ੍ਰਸ਼ੋਤਮ ਸਿੰਘ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ ਕਰਵਾਈ

Posted On November - 15 - 2019 Comments Off on ਪ੍ਰਸ਼ੋਤਮ ਸਿੰਘ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ ਕਰਵਾਈ
ਗੁਰਦੀਪ ਸਿੰਘ ਲਾਲੀ ਸੰਗਰੂਰ, 14 ਨਵੰਬਰ ਮਸਤੂਆਣਾ ਸਾਹਿਬ ਕੰਪਲੈਕਸ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ’ਤੇ ਬਣ ਰਹੇ ਗੁਰਦੁਆਰਾ ਸਾਹਿਬ ਦੀ ਦਿੱਖ ਤਬਦੀਲ ਕਰਨ ਸਬੰਧੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮਾ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਇੱਥੇ ਗੁਰਦੁਆਰਾ ਨਾਨਕਿਆਣਾ ਸਾਹਿਬ ਅੱਗੇ ਬੈਠੇ ਯੂਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਨੇ ਦੋ ਹਫ਼ਤਿਆਂ ਮਗਰੋਂ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਪੰਜ ਗੁਰਸਿੱਖਾਂ ਨੇ ਗੁਰੂ ਘਰ ਮੱਥਾ ਟੇਕਣ ਮਗਰੋਂ ਦੇਗ 

ਪਾਕਿ ਤੋਂ ਪਰਤੇ ਸਿੱਖ ਸ਼ਰਧਾਲੂਆਂ ਕੋਲੋਂ ਸ਼ੱਕੀ ਪਦਾਰਥ ਬਰਾਮਦ

Posted On November - 15 - 2019 Comments Off on ਪਾਕਿ ਤੋਂ ਪਰਤੇ ਸਿੱਖ ਸ਼ਰਧਾਲੂਆਂ ਕੋਲੋਂ ਸ਼ੱਕੀ ਪਦਾਰਥ ਬਰਾਮਦ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 14 ਨਵੰਬਰ ਪਾਕਿਸਤਾਨ ਤੋਂ ਆਏ ਦੋ ਸ਼ਰਧਾਲੂਆਂ ਕੋਲੋਂ ਅਟਾਰੀ ਸਰਹੱਦ ‘ਤੇ ਕਸਟਮ ਵਿਭਾਗ ਨੇ ਸ਼ੱਕੀ ਪਦਾਰਥ ਬਰਾਮਦ ਕੀਤਾ ਹੈ। ਜਿਸ ਬਾਰੇ ਕਸਟਮ ਵਿਭਾਗ ਨੂੰ ਸ਼ੱਕ ਹੈ ਕਿ ਇਹ ਸ਼ੱਕੀ ਪਦਾਰਥ ਅਫੀਮ ਹੈ। ਜਦੋਂਕਿ ਸ਼ਰਧਾਲੂਆਂ ਵਲੋਂ ਇਹ ਪਦਾਰਥ ਨੂੰ ਸ਼ਿਲਾਜੀਤ ਦੱਸਿਆ ਜਾ ਰਿਹਾ ਹੈ। ਹੁਣ ਤਕ ਇਹ ਸ਼ੱਕੀ ਪਦਾਰਥ ਬਾਰੇ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਸ਼ਿਲਾਜੀਤ ਹੈ ਜਾਂ ਅਫੀਮ। ਪੁਲੀਸ ਸੂਤਰਾਂ ਮੁਤਾਬਕ ਹੁਣ ਤਕ ਇਹ ਮਾਮਲਾ ਕਸਟਮ ਵਿਭਾਗ ਕੋਲ ਹੈ 

ਸਰਬੱਤ ਦਾ ਭਲਾ ਟਰੱਸਟ ਕਰਵਾਏਗਾ ਲੋੜਵੰਦਾਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ

Posted On November - 15 - 2019 Comments Off on ਸਰਬੱਤ ਦਾ ਭਲਾ ਟਰੱਸਟ ਕਰਵਾਏਗਾ ਲੋੜਵੰਦਾਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ
ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸਪੀ ਸਿੰਘ ਓਬਰਾਏ ਨੇ ਦੋ ਪੜਾਵਾਂ ਤਹਿਤ 550-550 ਲੋੜਵੰਦ ਸ਼ਰਧਾਲੂਆਂ ਨੂੰ ਆਪਣੇ ਖਰਚ ’ਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਕਰਵਾਉਣ ਦਾ ਐਲਾਨ ਕੀਤਾ ਹੈ। ਡਾ. ਐੱਸਪੀ ਸਿੰਘ ਓਬਰਾਏ ਨੇ ਦੱਸਿਆ ਕਿ ਲਾਂਘਾ ਖੁੱਲ੍ਹਣ ਮਗਰੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਮਨਾਂ ....

ਖੇਤੀ ਖੇਤਰ ’ਚ ਪਾਣੀ ਦੀ ਸੰਜਮ ਨਾਲ ਵਰਤੋਂ ਸਬੰਧੀ ਵਰਕਸ਼ਾਪ

Posted On November - 15 - 2019 Comments Off on ਖੇਤੀ ਖੇਤਰ ’ਚ ਪਾਣੀ ਦੀ ਸੰਜਮ ਨਾਲ ਵਰਤੋਂ ਸਬੰਧੀ ਵਰਕਸ਼ਾਪ
ਮਨਮੋਹਨ ਸਿੰਘ ਢਿੱਲੋਂ ਅੰਮ੍ਰਿਤਸਰ, 14 ਨਵੰਬਰ ਪੰਜਾਬ ਅਤੇ ਹਰਿਆਣਾ ਵਿੱਚ ਤੇਜ਼ੀ ਨਾਲ ਪਾਣੀ ਦੇ ਹੇਠਾਂ ਡਿੱਗ ਰਹੇ ਪੱਧਰ ’ਤੇ ਕੇਂਦਰ ਸਰਕਾਰ ਨੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਕੇਂਦਰ ਸਰਕਾਰ ਦੇ ਰਾਸ਼ਟਰੀ ਜਲ ਸਾਧਨ ਵਿਭਾਗ ਤੇ ਜਲ ਸ਼ਕਤੀ ਮਿਸ਼ਨ ਵੱਲੋਂ ਅੰਮ੍ਰਿਤਸਰ ਵਿੱਚ ਖੇਤੀ ਖੇਤਰ ’ਚ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਸਬੰਧੀ ਕਰਵਾਈ ਗਈ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਜਲ ਸ਼ਕਤੀ ਵਿਭਾਗ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਰਤਨ ਲਾਲ ਕਟਾਰੀਆ ਨੇ ਕਿਹਾ ਕਿ ਪੰਜਾਬ 

ਪਰਨੀਤ ਕੌਰ ਦੀ ਫੇਰੀ ਦੌਰਾਨ ਕਾਂਗਰਸੀਆਂ ਦੀ ਦੂਸ਼ਣਬਾਜ਼ੀ ਰਹੀ ਭਾਰੂ

Posted On November - 15 - 2019 Comments Off on ਪਰਨੀਤ ਕੌਰ ਦੀ ਫੇਰੀ ਦੌਰਾਨ ਕਾਂਗਰਸੀਆਂ ਦੀ ਦੂਸ਼ਣਬਾਜ਼ੀ ਰਹੀ ਭਾਰੂ
ਹਰਜੀਤ ਸਿੰਘ ਡੇਰਾਬੱਸੀ/ਜ਼ੀਰਕਪੁਰ, 14 ਨਵੰਬਰ ਅੱਜ ਸੰਸਦ ਮੈਂਬਰ ਪਰਨੀਤ ਕੌਰ ਵੱਲੋਂ ਕੀਤੇ ਵੋਟਰਾਂ ਦੇ ਧੰਨਵਾਦੀ ਦੌਰੇ ਦੌਰਾਨ ਹਲਕਾ ਡੇਰਾਬੱਸੀ ਦੇ ਕਾਂਗਰਸੀਆਂ ਦੀ ਧੜੇਬੰਦੀ ਖੁੱਲ੍ਹ ਕੇ ਸਾਹਮਣੇ ਆ ਗਈ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦੀਪਇੰਦਰ ਸਿੰਘ ਢਿੱਲੋਂ ਅਤੇ ਪੰਜਾਬ ਇਨਫੋਟੈੱਕ ਦੇ ਚੇਅਰਮੈਨ ਐੱਸਐੱਮਐੱਸ ਸੰਧੂ ਦੇ ਧੜੇ ਨੇ ਇਕ-ਦੂਜੇ ਖ਼ਿਲਾਫ਼ ਸਟੇਜ ਤੋਂ ਦੂਸ਼ਣਬਾਜ਼ੀ ਕਰਦਿਆਂ ਪਾਰਟੀ ਨੂੰ ਕਮਜ਼ੋਰ ਕਰਨ ਦੇ ਦੋਸ਼ ਲਾਏ। ਸ੍ਰੀ ਸੰਧੂ ਵੱਲੋਂ ਜ਼ੀਰਕਪੁਰ ਦੇ ਨਿੱਜੀ ਪੈਲੇਸ 

ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ

Posted On November - 15 - 2019 Comments Off on ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ
ਪੱਤਰ ਪ੍ਰੇਰਕ ਖਰੜ, 14 ਨਵੰਬਰ ਪੁਰਾਣੇ ਮੋਰਿੰਡਾ ਰੋਡ ’ਤੇ ਪਿੰਡ ਖਾਨਪੁਰ ਵਿੱਚ ਸਥਿਤ ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਗਰ ਕੌਂਸਲ ਦੇ ਸਾਬਕਾ ਮੈਂਬਰ ਅਤੇ ਭਾਜਪਾ ਆਗੂ ਪ੍ਰੀਤ ਕੰਵਲ ਸਿੰਘ ਨੇ ਦੱਸਿਆ ਕਿ ਕੌਂਸਲ ਨੇ 4-5 ਮਹੀਨੇ ਪਹਿਲਾਂ ਇਸ ਪਾਰਕ ਨੂੰ ਠੀਕ ਕਰਨ ਲਈ ਪੱਟ ਦਿੱਤਾ ਸੀ। ਇਸ ਉਪਰੰਤ ਮੁੜ ਕੇ ਇਸ ਦੀ ਕੋਈ ਸਾਰ ਨਹੀਂ ਲਈ ਅਤੇ ਟਰੈਕ ਦੀ ਹਾਲਤ ਕਾਫ਼ੀ ਮਾੜੀ ਹੋ ਗਈ ਹੈ ਅਤੇ ਇਸ ’ਤੇ ਸੈਰ ਕਰਨਾ 

ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕੀਤਾ ਜਾਵੇਗਾ: ਸ਼ਰਮਾ

Posted On November - 15 - 2019 Comments Off on ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕੀਤਾ ਜਾਵੇਗਾ: ਸ਼ਰਮਾ
ਪੱਤਰ ਪ੍ਰੇਰਕ ਖਰੜ, 14 ਨਵੰਬਰ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਹੈ ਕਿ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਗੱਲ ਜ਼ਿਲ੍ਹਾ ਸਹਿਕਾਰੀ ਬੈਂਕ ਦੇ ਡਾਇਰੈਕਟਰ ਬਣਨ ਦੀ ਖ਼ੁਸ਼ੀ ਵਿੱਚ ਬਹੁਮੰਤਵੀ ਖੇਤੀਬਾੜੀ ਸੁਸਾਇਟੀ ਮੱਛਲੀ ਕਲਾਂ, ਮਜਾਤ ਤੇ ਲਾਂਡਰਾਂ ਵੱਲੋਂ ਕਰਵਾਏ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਆਖੀ। 

ਅਧਿਆਪਕ ਭਰਤੀ: ਗ੍ਰੈਜੂਏਸ਼ਨ ਦੇ ਨੰਬਰਾਂ ਦੀ ਸ਼ਰਤ 55 ਫ਼ੀਸਦੀ ਕਰਨ ਦਾ ਵਿਰੋਧ

Posted On November - 15 - 2019 Comments Off on ਅਧਿਆਪਕ ਭਰਤੀ: ਗ੍ਰੈਜੂਏਸ਼ਨ ਦੇ ਨੰਬਰਾਂ ਦੀ ਸ਼ਰਤ 55 ਫ਼ੀਸਦੀ ਕਰਨ ਦਾ ਵਿਰੋਧ
ਨਿੱਜੀ ਪੱਤਰ ਪ੍ਰੇਰਕ ਪਟਿਆਲਾ, 14 ਨਵੰਬਰ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ 6 ਨਵੰਬਰ, 2019 ਨੂੰ ਅੰਗਹੀਣ ਕੈਟਾਗਿਰੀ ਦੇ ਬੈਕਲਾਗ ਦੀਆਂ ਕੱਢੀਆਂ ਗਈਆਂ 82 ਦੇ ਲਗਪਗ ਮਾਸਟਰ, ਮਿਸਟ੍ਰੈੱਸ ਦੀਆਂ ਅਸਾਮੀਆਂ ’ਤੇ ਭਰਤੀ ਲਈ ਹੁਣ ਗ੍ਰੈਜੂਏਸ਼ਨ ਵਿਚ ਨੰਬਰਾਂ ਦੀ ਸ਼ਰਤ 55 ਫ਼ੀਸਦੀ ਕਰ ਦਿੱਤੀ ਗਈ ਹੈ, ਜਿਸ ਨਾਲ ਉਨ੍ਹਾਂ ਉਮੀਦਵਾਰਾਂ ਦੇ ਸੁਪਨਿਆਂ ’ਤੇ ਪਾਣੀ ਫਿਰ ਗਿਆ ਹੈ, ਜਿਨ੍ਹਾਂ ਦੇ ਗ੍ਰੈਜੂਏਸ਼ਨ ਵਿਚ 55 ਫ਼ੀਸਦੀ ਅੰਕ ਨਹੀਂ ਹਨ। ਸਿੱਖਿਆ ਵਿਭਾਗ ਦੇ ਇਸ ਫਰਮਾਨ ਦੀ ਨਿਖੇਧੀ ਕਰਦਿਆਂ 

ਪਰਾਲੀ ਮਾਮਲਾ: ਕੇਸ ਰੱਦ ਕਰਾਉਣ ਲਈ ਕਿਸਾਨਾਂ ਨੇ ਰੇਲਾਂ ਰੋਕੀਆਂ

Posted On November - 15 - 2019 Comments Off on ਪਰਾਲੀ ਮਾਮਲਾ: ਕੇਸ ਰੱਦ ਕਰਾਉਣ ਲਈ ਕਿਸਾਨਾਂ ਨੇ ਰੇਲਾਂ ਰੋਕੀਆਂ
ਪੰਜਾਬ ਵਿਚ ਪਿਛਲੇ ਦਿਨੀਂ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਦਰਜ ਪੁਲੀਸ ਕੇਸ ਰੱਦ ਕਰਾਉਣ ਲਈ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਨੇ ਅੱਜ ਇੱਥੇ ਉਪ ਮੰਡਲ ਪ੍ਰਬੰਧਕੀ ਕੰਪਲੈਕਸ ਵਿਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ ਪਰਾਲੀ ਸਾੜਨ ਨੂੰ ਕਿਸਾਨਾਂ ਦੀ ਮਜਬੂਰੀ ਅਤੇ ਇਹ ਰਵਾਇਤ ਸ਼ੁਰੂ ਹੋਣ ਲਈ ਹਕੂਮਤੀ ਨੀਤੀਆਂ ਨੂੰ ਦੋਸ਼ੀ ਦੱਸਿਆ। ....

ਜਿਨਸੀ ਸ਼ੋਸ਼ਣ: ਪੀੜਤ ਔਰਤ ਡਾਕਟਰ ਵੱਲੋਂ ਧਰਨੇ ’ਤੇ ਬੈਠਣ ਦਾ ਐਲਾਨ

Posted On November - 15 - 2019 Comments Off on ਜਿਨਸੀ ਸ਼ੋਸ਼ਣ: ਪੀੜਤ ਔਰਤ ਡਾਕਟਰ ਵੱਲੋਂ ਧਰਨੇ ’ਤੇ ਬੈਠਣ ਦਾ ਐਲਾਨ
ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਸੀਨੀਅਰ ਡਾਕਟਰਾਂ ਉੱਪਰ ਜਿਨਸੀ ਸ਼ੋਸ਼ਣ ਦੇ ਲੱਗੇ ਦੋਸ਼ਾਂ ਦੇ ਮਾਮਲੇ ਵਿੱਚ ਪੀੜਤ ਔਰਤ ਡਾਕਟਰ ਨੇ ਇਨਸਾਫ਼ ਨਾ ਮਿਲਣ ਦਾ ਦੋਸ਼ ਲਾਉਂਦਿਆਂ 16 ਨਵੰਬਰ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਅਣਮਿੱਥੇ ਸਮੇਂ ਲਈ ਧਰਨੇ ’ਤੇ ਬੈਠਣ ਦਾ ਐਲਾਨ ਕੀਤਾ ਹੈ। ਪੀੜਤ ਔਰਤ ਡਾਕਟਰ ਨੇ ਅੱਜ ਇੱਥੇ ਇੱਕ ਦਰਜਨ ਜਨਤਕ ਜਥੇਬੰਦੀਆਂ ਦੇ ਆਗੂਆਂ ਦੇ ਸਹਿਯੋਗ ਨਾਲ ਪ੍ਰੈੱਸ ਕਾਨਫ਼ਰੰਸ ....

ਪਠਾਨਕੋਟ-ਕਾਂਗੜਾ ਰੇਲਵੇ ਲਾਈਨ ’ਤੇ ਜਲਦ ਦੌੜੇਗਾ ਨਵਾਂ ਇੰਜਣ

Posted On November - 15 - 2019 Comments Off on ਪਠਾਨਕੋਟ-ਕਾਂਗੜਾ ਰੇਲਵੇ ਲਾਈਨ ’ਤੇ ਜਲਦ ਦੌੜੇਗਾ ਨਵਾਂ ਇੰਜਣ
ਐੱਨਪੀ ਧਵਨ ਪਠਾਨਕੋਟ, 14 ਨਵੰਬਰ ਪਠਾਨਕੋਟ ਤੋਂ ਹਿਮਾਚਲ ਦੀਆਂ ਪਹਾੜੀਆਂ, ਸੈਰ ਸਪਾਟਾ ਤੇ ਧਾਰਮਿਕ ਸਥਾਨਾਂ ਨੂੰ ਜੋੜਨ ਵਾਲੀ ਪਾਲਮਪੁਰ ਤੇ ਕਾਂਗੜਾ ਘਾਟੀ ਦਾ ਰੇਲ ਸਫ਼ਰ ਹੁਣ ਅਗਾਮੀ ਸਮੇਂ ਵਿਚ ਹੋਰ ਸੋਹਣਾ ਹੋਣ ਜਾ ਰਿਹਾ ਹੈ ਕਿਉਂਕਿ ਜਲਦੀ ਪਠਾਨਕੋਟ-ਬੈਜਨਾਥ ਪਪਰੋਲਾ-ਜੋਗਿੰਦਰ ਨਗਰ ਰੇਲ ਸੈਕਸ਼ਨ ’ਤੇ ਨਵੇਂ ਇੰਜਣ ਦੌੜਨਗੇ। ਇਸ ਨੈਰੋਗੇਜ ਰੇਲ ਟਰੈਕ ’ਤੇ 12 ਨਵੇਂ ਇੰਜਣ ਦੌੜਨ ਦਾ ਰੋਡ ਮੈਪ ਤਿਆਰ ਹੋ ਚੁੱਕਿਆ ਹੈ ਅਤੇ ਨਵੇਂ ਰੇਲ ਇੰਜਣਾਂ ਦਾ ਨਿਰਮਾਣ ਮੁੰਬਈ ਦੀ ਪਰੇਲ ਵਰਕਸ਼ਾਪ ਵਿਚ ਹੋ ਰਿਹਾ 

ਦਰਬਾਰ ਸਾਹਿਬ ਸਮੂਹ ਵਿਚੋਂ ਅਗਵਾ ਹੋਇਆ ਮੁੰਡਾ ਦਿੱਲੀ ਤੋਂ ਬਰਾਮਦ

Posted On November - 15 - 2019 Comments Off on ਦਰਬਾਰ ਸਾਹਿਬ ਸਮੂਹ ਵਿਚੋਂ ਅਗਵਾ ਹੋਇਆ ਮੁੰਡਾ ਦਿੱਲੀ ਤੋਂ ਬਰਾਮਦ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 14 ਨਵੰਬਰ ਸ੍ਰੀ ਹਰਿਮੰਦਰ ਸਾਹਿਬ ਵਿਚੋਂ ਅਗਵਾ ਹੋਏ ਚਾਰ ਸਾਲਾ ਮੁੰਡੇ ਅਦਿਤਿਆ ਨੂੰ ਦਿੱਲੀ ਪੁਲੀਸ ਨੇ ਅੱਜ ਦਿੱਲੀ ਤੋਂ ਬਰਾਮਦ ਕਰ ਲਿਆ ਹੈ ਤੇ ਅਗਵਾਕਾਰਾਂ ਨੂੰ ਵੀ ਕਾਬੂ ਕਰ ਲਿਆ ਹੈ। ਪੁਸ਼ਟੀ ਕਰਦਿਆਂ ਪੁਲੀਸ ਦੇ ਡਿਪਟੀ ਕਮਿਸ਼ਨਰ ਮੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਇਨ੍ਹਾਂ ਨੂੰ ਰਿਮਾਂਡ ’ਤੇ ਲੈਣ ਮਗਰੋਂ ਹੋਰ ਪੁੱਛਗਿੱਛ ਕਰੇਗੀ। ਦੱਸਣਯੋਗ ਹੈ ਕਿ ਇਹ ਚਾਰ ਸਾਲਾ ਮੁੰਡੇ ਨੂੰ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚੋਂ ਅਗਵਾ ਕਰ ਲਿਆ 

ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਸੂਬਾਈ ਮੀਟਿੰਗ

Posted On November - 15 - 2019 Comments Off on ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਸੂਬਾਈ ਮੀਟਿੰਗ
ਮਹਿੰਦਰ ਸਿੰਘ ਰੱਤੀਆਂ ਮੋਗਾ, 14 ਨਵੰਬਰ ਇੱਥੇ ਕਾਮਰੇਡ ਨਛੱਤਰ ਸਿੰਘ ਯਾਦਗਾਰੀ ਭਵਨ ਵਿਚ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਸੂਬਾ ਪੱਧਰੀ ਮੀਟਿੰਗ ‘ਕਿਰਤੀ ਕਿਸਾਨ ਯੂਨੀਅਨ’ ਦੇ ਸੂਬਾਈ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸ ਮੌਕੇ 20 ਨਵੰਬਰ ਨੂੰ ਜਲੰਧਰ ਵਿਚ ਹੋਣ ਵਾਲੀ ਸੂਬਾਈ ਕਨਵੈਨਸ਼ਨ ਰੱਦ ਕਰਨ ਅਤੇ 27 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਪਰਾਲੀ ਸਾੜਨ 

ਬਾਈਬਲ ਦੀ ਤਸਵੀਰ ਵਾਲਾ ਕੇਕ ਕੱਟਣ ਵਾਲੇ ਖ਼ਿਲਾਫ਼ ਕਾਰਵਾਈ ਮੰਗੀ

Posted On November - 15 - 2019 Comments Off on ਬਾਈਬਲ ਦੀ ਤਸਵੀਰ ਵਾਲਾ ਕੇਕ ਕੱਟਣ ਵਾਲੇ ਖ਼ਿਲਾਫ਼ ਕਾਰਵਾਈ ਮੰਗੀ
ਨਿੱਜੀ ਪੱਤਰ ਪ੍ਰੇਰਕ ਜਲੰਧਰ, 14 ਨਵੰਬਰ ਪੰਜਾਬ ਭਰ ਤੋਂ ਆਏ ਮਸੀਹੀ ਭਾਈਚਾਰੇ ਦੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਨੇ ਇੱਥੇ ਸਰਕਟ ਹਾਊਸ ਵਿਚ ਮੀਟਿੰਗ ਕੀਤੀ। ਬੁਲਾਰਿਆਂ ਨੇ ਕਿਹਾ ਕਿ ਪਿਛਲੇ ਦਿਨੀਂ ਅੰਕੁਰ ਨਰੂਲਾ ਨਾਂ ਦੇ ਵਿਅਕਤੀ ਵੱਲੋਂ ਬਾਈਬਲ ਦੀ ਤਸਵੀਰ ਵਾਲਾ ਕੇਕ ਕੱਟਣ ਨਾਲ ਪਵਿੱਤਰ ਬਾਈਬਲ ਦੀ ਬੇਅਦਬੀ ਹੋਈ ਹੈ। ਇਸ ਨਾਲ ਮਸੀਹੀ ਭਾਈਚਾਰੇ ’ਚ ਰੋਸ ਹੈ। ਉਨ੍ਹਾਂ ਨੇ ਅੰਕੁਰ ਨਰੂਲਾ ਦੀ ਕਾਰਵਾਈ ਦੀ ਨਿੰਦਾ ਕੀਤੀ। ਮੀਟਿੰਗ ਵਿਚ ਹਾਜ਼ਰ ਪੰਜਾਬ ਕ੍ਰਿਸਚੀਅਨ ਮੂਵਮੈਂਟ ਦੇ 

ਸੁਨਿਆਰੇ ਕੋਲੋਂ ਲੱਖਾਂ ਰੁਪਏ ਦੇ ਗਹਿਣੇ ਲੁੱਟੇ

Posted On November - 15 - 2019 Comments Off on ਸੁਨਿਆਰੇ ਕੋਲੋਂ ਲੱਖਾਂ ਰੁਪਏ ਦੇ ਗਹਿਣੇ ਲੁੱਟੇ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 14 ਨਵੰਬਰ ਦੋ ਅਣਪਛਾਤੇ ਹਥਿਆਰਬੰਦ ਲੁਟੇਰੇ ਇੱਕ ਸੁਨਿਆਰੇ ’ਤੇ ਹਮਲਾ ਕਰਕੇ ਉਸ ਕੋਲੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਖੋਹ ਕੇ ਫਰਾਰ ਹੋ ਗਏ। ਜ਼ਖ਼ਮੀ ਸੁਨਿਆਰੇ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੀੜਤ ਦੀ ਸ਼ਨਾਖਤ ਸੁਰਿੰਦਰ ਭੋਲਾ ਵਜੋਂ ਹੋਈ ਹੈ। ਉਸ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਹੈ ਅਤੇ ਉਹ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਿਕ ਸਥਾਨਕ ਕੱਲੂ 

ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਅਖੰਡ ਪਾਠ ਸ਼ੁਰੂ

Posted On November - 14 - 2019 Comments Off on ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਅਖੰਡ ਪਾਠ ਸ਼ੁਰੂ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 13 ਨਵੰਬਰ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੀ ਪਹਿਲੀ ਸ਼ਤਾਬਦੀ ਅਗਲੇ ਸਾਲ ਆ ਰਹੀ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੀਤਾ। ਉਨ੍ਹਾਂ ਅੱਜ ਇਸ ਸੰਸਥਾ ਦੇ ਸਥਾਪਨਾ ਦਿਵਸ ਸਬੰਧੀ ਇੱਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਅਖੰਡ ਪਾਠ ਸ਼ੁਰੂ ਕਰਵਾਏ, ਜਿਨ੍ਹਾਂ ਦੇ ਭੋਗ 15 ਨਵੰਬਰ ਨੂੰ ਪੈਣਗੇ। ਇਸ 
Available on Android app iOS app
Powered by : Mediology Software Pvt Ltd.