ਪੰਜਾਬ ਦੇ ਕਲਾਕਾਰਾਂ ਦਾ ਸਹਾਰਾ ਬਣੇਗੀ ਆਰਟਿਸਟ ਐਸੋਸੀਏਸ਼ਨ !    ਅਸਤੀਫਾ ਦੇ ਚੁੱਕੇ ‘ਆਪ’ ਵਿਧਾਇਕਾਂ ਨੂੰ ਕਮੇਟੀਆਂ ’ਚ ਨਾਮਜ਼ਦ ਕਰਨ ਦਾ ਵਿਰੋਧ !    ਸ਼ੇਰ ਇਕੱਲਾ ਹੀ ਬਹੁਤ ਹੁੰਦੈ: ਮਾਨ !    ਛੇਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ’ਤੇ ਲੱਗੀਆਂ ਰੌਣਕਾਂ !    ਇਰਾਨ ਵਲੋਂ ਸੀਆਈਏ ਦੇ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ !    ਪਾਕਿ ਸਿੱਖ ਆਗੂ ਵਲੋਂ ਕਰਤਾਰਪੁਰ ਲਈ ਦੋਹਰੀ ਦਾਖ਼ਲਾ ਵੀਜ਼ਾ ਸਹੂਲਤ ਦੀ ਸ਼ਲਾਘਾ !    ਅਯੁੱਧਿਆ ਦਹਿਸ਼ਤੀ ਹਮਲਾ ਕੇਸ ’ਚ ਚਾਰ ਨੂੰ ਉਮਰ ਕੈਦ !    ਗੁਜਰਾਤ: ਰਾਜ ਸਭਾ ਸੀਟਾਂ ’ਤੇ ਵੱਖ-ਵੱਖ ਜ਼ਿਮਨੀ ਚੋਣਾਂ ਖ਼ਿਲਾਫ਼ ਸੁਣਵਾਈ ਅੱਜ !    ਪੰਥ ਰਤਨ ਮਾਸਟਰ ਤਾਰਾ ਸਿੰਘ !    ਮੀਰੀ ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ !    

ਪੰਜਾਬ › ›

Featured Posts
ਕਿਸ਼ਤੀ ਹਾਦਸਾ: ਪੀੜਤ ਪਰਿਵਾਰ ਵੱਲੋਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਤੋਂ ਨਾਂਹ

ਕਿਸ਼ਤੀ ਹਾਦਸਾ: ਪੀੜਤ ਪਰਿਵਾਰ ਵੱਲੋਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਤੋਂ ਨਾਂਹ

ਸੰਜੀਵ ਹਾਂਡਾ/ਜਸਮਿੰਦਰ ਸੰਧੂ ਫ਼ਿਰੋਜ਼ਪੁਰ, 18 ਜੂਨ ਪਾਕਿਸਤਾਨ ਨਾਲ ਲੱਗਦੀ ਸਰਹੱਦ ’ਤੇ ਪਿੰਡ ਚਾਂਦੀਵਾਲਾ ਵਿਚ ਅੱਜ ਤਿੰਨ ਲਾਸ਼ਾਂ ਦੇ ਅੰਤਿਮ ਸੰਸਕਾਰ ਤੋਂ ਪਹਿਲਾਂ ਕਿਸੇ ਦੇ ਘਰ ਚੁੱਲ੍ਹਾ ਨਹੀਂ ਬਲਿਆ। ਸਤਲੁਜ ਦਰਿਆ ਵਿਚ 17 ਜੂਨ ਨੂੰ ਬੇੜੀ ਡੁੱਬਣ ਕਾਰਨ ਇਸ ਪਿੰਡ ਦੇ ਇੱਕ ਪਰਿਵਾਰ ਦੇ ਤਿੰਨ ਜੀਅ ਰੱਬ ਨੂੰ ਪਿਆਰੇ ਹੋ ਗਏ ਸਨ। ਮਰਨ ...

Read More

ਸ਼ੰਘਰਸ਼ ਕਮੇਟੀ ਨੂਰਪੁਰ ਬੇਦੀ ਵੱਲੋਂ ਪੱਕਾ ਮੋਰਚਾ ਲਾਉਣ ਦਾ ਐਲਾਨ

ਸ਼ੰਘਰਸ਼ ਕਮੇਟੀ ਨੂਰਪੁਰ ਬੇਦੀ ਵੱਲੋਂ ਪੱਕਾ ਮੋਰਚਾ ਲਾਉਣ ਦਾ ਐਲਾਨ

ਬਲਵਿੰਦਰ ਰੈਤ ਨੂਰਪੁਰ ਬੇਦੀ, 18 ਜੂਨ ਕਾਹਨਪੁਰ ਖੂਹੀ ਤੋਂ ਸ੍ਰੀ ਆਨੰਦਪੁਰ ਸਾਹਿਬ ਮੁੱਖ ਸੜਕ ਦੀ ਉਸਾਰੀ ਸਬੰਧੀ ਸਰਕਾਰ ਦੀ ਬੇਰੁਖੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਬਹਾਨੇਬਾਜ਼ੀ ਤੇ ਡੰਗ ਟਪਾਊ ਪਹੁੰਚ ਦਾ ਸਹਾਰਾ ਲੈ ਕੇ ਅਲਾਟ ਹੋਏ ਫੰਡਾਂ ਨੂੰ ਖਰਚਣ ਤੋਂ ਪਾਸਾ ਵੱਟਣ ਵਿਰੁੱਧ ਸੰਘਰਸ਼ ਕਮੇਟੀ ਨੂਰਪੁਰ ਬੇਦੀ ਤੇ ਇਲਾਕੇ ਦੇ ...

Read More

ਨੱਡਾ ਦੇ ਕਾਰਜਕਾਰੀ ਪ੍ਰਧਾਨ ਬਣਨ ’ਤੇ ਪਿੰਡ ਨੰਗਲੀ ਵਿੱਚ ਜਸ਼ਨ

ਨੱਡਾ ਦੇ ਕਾਰਜਕਾਰੀ ਪ੍ਰਧਾਨ ਬਣਨ ’ਤੇ ਪਿੰਡ ਨੰਗਲੀ ਵਿੱਚ ਜਸ਼ਨ

ਬੀਐਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 18 ਜੂਨ ਅੱਜ ਸ਼ਾਮ ਭਾਰਤੀ ਜਨਤਾ ਪਾਰਟੀ ਵੱਲੋਂ ਜੈ ਪ੍ਰਕਾਸ਼ ਨੱਡਾ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੇ ਨਾਲ ਸ੍ਰੀ ਆਨੰਦਪੁਰ ਸਾਹਿਬ ਇਲਾਕੇ ਦੇ ਭਾਜਪਾ ਵਰਕਰਾਂ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਖੁਸ਼ੀ ਦਾ ਖਾਸ ਕਾਰਨ ਇਹ ਹੈ ਕਿ ਨੱਡਾ ਦਾ ਸਬੰਧ ਇੱਥੋਂ ਨਾਲ ਲਗਦੇ ...

Read More

ਬਠੌਣੀਆਂ ਕਲਾਂ ’ਚ ਪੇਚਸ਼ ਦੇ 5 ਨਵੇਂ ਮਰੀਜ਼

ਬਠੌਣੀਆਂ ਕਲਾਂ ’ਚ ਪੇਚਸ਼ ਦੇ 5 ਨਵੇਂ ਮਰੀਜ਼

ਬਹਾਦਰ ਸਿੰਘ ਮਰਦਾਂਪੁਰ ਰਾਜਪੁਰਾ, 18 ਜੂਨ ਪਿੰਡ ਬਠੌਣੀਆਂ ਕਲਾਂ ਵਿੱਚ ਪੇਚਸ਼ ਦੇ ਪੰਜ ਨਵੇਂ ਮਰੀਜ਼ ਸਾਹਮਣੇ ਆਏ ਹਨ। ਇਥੇ ਕੁਝ ਦਿਨ ਪਹਿਲਾਂ ਦੋ ਮਰੀਜ਼ਾਂ ਦੀ ਮੌਤ ਹੋਣ ਤੋਂ ਬਾਅਦ ਹਰਕਤ ਵਿੱਚ ਆਏ ਸਿਹਤ ਵਿਭਾਗ ਵੱਲੋਂ ਜਾਂਚ ਕੈਂਪ ਲਾਏ ਜਾ ਰਹੇ ਹਨ। ਸਰਕਾਰੀ ਹਸਪਤਾਲ ਘਨੌਰ ਦੇ ਐਸਐਮਓ ਸਤਿੰਦਰ ਕੌਰ ਸੰਧੂ ਨੇ ਦੱਸਿਆ ...

Read More

ਕੁੱਟਮਾਰ ਕਾਂਡ: ਪੀੜਤ ਔਰਤ ਨੂੰ ਮਿਲੇ ਚਰਨਜੀਤ ਸਿੰਘ ਚੰਨੀ

ਕੁੱਟਮਾਰ ਕਾਂਡ: ਪੀੜਤ ਔਰਤ ਨੂੰ ਮਿਲੇ ਚਰਨਜੀਤ ਸਿੰਘ ਚੰਨੀ

ਜਸਵੰਤ ਜੱਸ ਫਰੀਦਕੋਟ, 18 ਜੂਨ ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਸ੍ਰੀ ਮੁਕਤਸਰ ਸਾਹਿਬ ਦੀ ਉਸ ਔਰਤ ਨੂੰ ਮਿਲੇ, ਜਿਸ ਨੂੰ ਕੁਝ ਦਿਨ ਪਹਿਲਾਂ ਕਾਂਗਰਸੀ ਕੌਂਸਲ ਤੇ ਉਸ ਦੇ ਸਾਥੀਆਂ ਵੱਲੋਂ ਬੁਰੀ ਤਰ੍ਹਾਂ ਕੁੱਟਿਆ ਗਿਆ ਸੀ। ਪੰਜਾਬ ਸਰਕਾਰ ਦੇ ਮੰਤਰੀ ...

Read More

ਸਰਕਾਰੀਆ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ

ਸਰਕਾਰੀਆ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ

ਦਰਸ਼ਨ ਸਿੰਘ ਸੋਢੀ ਐਸ.ਏ.ਐਸ. ਨਗਰ (ਮੁਹਾਲੀ), 18 ਜੂਨ ਪੰਜਾਬ ਦੇ ਜਲ ਸਰੋਤ ਅਤੇ ਖਣਨ ਵਿਭਾਗ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਪੁੱਡਾ ਭਵਨ ਮੁਹਾਲੀ ਵਿੱਚ ਆਪਣੇ ਨਵੇਂ ਵਿਭਾਗ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਚਾਰਜ ਸੰਭਾਲ ਲਿਆ ਹੈ। ਪਹਿਲਾਂ ਇਹ ਵਿਭਾਗ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕੋਲ ਸੀ। ਨਵਾਂ ਅਹੁਦਾ ਸੰਭਾਲਣ ਤੋਂ ...

Read More

ਦਿੱਲੀ ਘਟਨਾ ਖ਼ਿਲਾਫ਼ ਸਿੱਖ ਜਥੇਬੰਦੀਆਂ ’ਚ ਰੋਹ

ਦਿੱਲੀ ਘਟਨਾ ਖ਼ਿਲਾਫ਼ ਸਿੱਖ ਜਥੇਬੰਦੀਆਂ ’ਚ ਰੋਹ

ਬੀਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 18 ਜੂਨ ਦਿੱਲੀ ਦੇ ਮੁਖਰਜੀ ਨਗਰ ਇਲਾਕੇ ’ਚ ਮਾਮੂਲੀ ਵਿਵਾਦ ਤੋਂ ਬਾਅਦ ਦਿੱਲੀ ਪੁਲੀਸ ਵੱਲੋਂ ਸਿੱਖ ਆਟੋ ਰਿਕਸ਼ਾ ਚਾਲਕ ਅਤੇ ਉਸ ਦੇ ਪੁੱਤਰ ਨਾਲ ਸ਼ਰ੍ਹੇਆਮ ਕੀਤੀ ਗਈ ਕੁੱਟਮਾਰ ਦੇ ਰੋਸ ਵਜੋਂ ਇੱਥੋਂ ਦੇ ਸਿੱਖ ਭਾਈਚਾਰੇ ਅਤੇ ਧਾਰਮਿਕ ਜਥੇਬੰਦੀਆਂ ਨੇ ਦਿੱਲੀ ਪੁਲੀਸ ਵੱਲੋਂ ਕੀਤੇ ਅਣਮਨੁੱਖੀ ਤਸ਼ੱਦਦ ਦੀ ਨਿੰਦਾ ...

Read More


ਬਾਰ੍ਹਵੀਂ ’ਚ ਪੜ੍ਹਦੀ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ

Posted On June - 18 - 2019 Comments Off on ਬਾਰ੍ਹਵੀਂ ’ਚ ਪੜ੍ਹਦੀ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ
ਨਿੱਜੀ ਪੱਤਰ ਪ੍ਰੇਰਕ ਬਰਨਾਲਾ, 17 ਜੂਨ ਬਾਰਵੀਂ ਜਮਾਤ ’ਚ ਪੜ੍ਹਦੀ ਵਿਦਿਆਰਥਣ ਨੇ ਪੜ੍ਹਾਈ ਦਾ ਬੋਝ ਮੰਨਦਿਆਂ ਅੱਜ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਸਥਾਨਕ ਪਿਆਰਾ ਕਾਲੋਨੀ ਦੀ ਰਹਿਣ ਵਾਲੀ ਵਿਧਵਾ ਭੁਪਿੰਦਰ ਕੌਰ ਦੀ ਬੇਟੀ ਹਰਸ਼ਦੀਪ ਕੌਰ ਐੱਸਐੱਸਡੀ ਕਾਲਜ ’ਚ ਬਾਰ੍ਹਵੀਂ ਜਮਾਤ ’ਚ ਪੜ੍ਹਦੀ ਸੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਦਿਆਰਥਣ ਪੜ੍ਹਾਈ ਨੂੰ ਬੋਝ ਮੰਨਦੀ ਸੀ। ਮ੍ਰਿਤਕਾ ਹਰਸ਼ਦੀਪ ਕੌਰ ਨੇ ਅੱਜ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ, 

ਪਾਵਰਕੌਮ ਨੇ ਗਰੀਬ ਪਰਿਵਾਰ ਨੂੰ ਭੇਜਿਆ 94 ਲੱਖ ਦਾ ਬਿੱਲ

Posted On June - 18 - 2019 Comments Off on ਪਾਵਰਕੌਮ ਨੇ ਗਰੀਬ ਪਰਿਵਾਰ ਨੂੰ ਭੇਜਿਆ 94 ਲੱਖ ਦਾ ਬਿੱਲ
ਪੱਟੀ ਸਬ ਡਿਵੀਜ਼ਨ ਵਿੱਚ ਪਾਵਰਕੌਮ ਵਲੋਂ ਇਕ ਮਿਹਨਤ-ਮਜ਼ਦੂਰੀ ਕਰਨ ਵਾਲੇ ਪਰਿਵਾਰ ਨੂੰ ਵੱਡਾ ਝਟਕਾ ਦਿੰਦੇ ਹੋਏ 94 ਲੱਖ 39 ਹਜ਼ਾਰ 40 ਰੁਪਏ ਦਾ ਬਿੱਲ ਭੇਜ ਦਿੱਤਾ ਹੈ। ....

ਭੇਤ-ਭਰੇ ਹਾਲਾਤ ’ਚ ਹੋਮਗਾਰਡ ਦੇ ਦੋ ਜਵਾਨਾਂ ਦੀ ਮੌਤ

Posted On June - 18 - 2019 Comments Off on ਭੇਤ-ਭਰੇ ਹਾਲਾਤ ’ਚ ਹੋਮਗਾਰਡ ਦੇ ਦੋ ਜਵਾਨਾਂ ਦੀ ਮੌਤ
ਨਿੱਜੀ ਪੱਤਰ ਪ੍ਰੇਰਕ ਮਲੋਟ, 17 ਜੂਨ ਦਾਣਾ ਮੰਡੀ ’ਚ ਸਥਿਤ ਮਿਮਿਟ ਕਾਲਜ ਦੇ ਹੋਸਟਲ ’ਚ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਲਈ ਸਟਰਾਂਗ ਰੂਮ ’ਚ ਤਾਇਨਾਤ ਇੱਕ ਹੋਮਗਾਰਡ ਦੇ ਜਵਾਨ ਦੀ ਅਚਾਨਕ ਚੱਲੀ ਗੋਲੀ ਨਾਲ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਇੰਚਾਰਜ ਜਸਵੀਰ ਸਿੰਘ ਨੇ ਦੱਸਿਆ ਕਿ ਜਵਾਨ ਸੰਤੋਖ ਸਿੰਘ ਪਿੰਡ ਸੰਮੇਵਾਲੀ ਸਟਰਾਂਗ ਰੂਮ ’ਚ ਡਿਊਟੀ ’ਤੇ ਤਾਇਨਾਤ ਸੀ ਅਤੇ ਉਸ ਦੀ ਰਾਈਫਲ ’ਚੋਂ ਅਚਾਨਕ ਗੋਲੀ ਚੱਲ ਗਈ, ਜੋ ਉਸ ਦੀ ਛਾਤੀ ਵਿੱਚ ਲੱਗੀ। ਇਸ ਕਰਕੇ ਉਸ ਦੀ ਮੌਕੇ 

ਗੁਰਦੁਆਰੇ ਵਿੱਚੋਂ ਮੂਰਤੀ ਹਟਾਈ

Posted On June - 18 - 2019 Comments Off on ਗੁਰਦੁਆਰੇ ਵਿੱਚੋਂ ਮੂਰਤੀ ਹਟਾਈ
ਪੱਤਰ ਪ੍ਰੇਰਕ ਗਿੱਦੜਬਾਹਾ, 17 ਜੂਨ ਮੁਕਤਸਰ ਦੇ ਪਿੰਡ ਗੁਰੂਸਰ ਦੇ ਗੁਰਦੁਆਰੇ ਵਿਚ ਵਣ ਦੇ ਰੁੱਖ ਕੋਲ ਪਿਛਲੇ ਤਿੰਨ ਸਾਲਾਂ ਤੋਂ ਸਥਾਪਤ ਗੁਰੂ ਗੋਬਿੰਦ ਸਿੰਘ ਦੀ ਮੂਰਤੀ ਨੂੰ ਅੱਜ ਹਟਾ ਦਿੱਤਾ ਗਿਆ ਹੈ। ਮੀਡੀਆ ਵਿੱਚ ਉਕਤ ਮਾਮਲਾ ਆਉਣ ਤੋਂ ਬਾਅਦ ਇਹ ਮਾਮਲਾ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਦੇ ਧਿਆਨ ਵਿਚ ਆਇਆ ਤਾਂ ਉਨ੍ਹਾਂ ਨੇ ਗੁਰਦੁਆਰੇ ਦੇ ਮੁੱਖ ਪ੍ਰਬੰਧਕ ਬਾਬਾ ਬਲਵੀਰ ਸਿੰਘ ਨਾਲ ਗੱਲ ਕਰਕੇ ਇਸ ਮੂਰਤੀ ਨੂੰ ਗੁਰੂ ਘਰ ਵਿੱਚੋਂ ਹਟਾ ਦਿੱਤਾ ਹੈ।  

ਸੜਕ ਹਾਦਸਿਆਂ ਵਿੱਚ ਚਾਰ ਹਲਾਕ, ਦੋ ਜ਼ਖ਼ਮੀ

Posted On June - 18 - 2019 Comments Off on ਸੜਕ ਹਾਦਸਿਆਂ ਵਿੱਚ ਚਾਰ ਹਲਾਕ, ਦੋ ਜ਼ਖ਼ਮੀ
ਗੁਰਬਖਸ਼ਪੁਰੀ ਤਰਨ ਤਾਰਨ, 17 ਜੂਨ ਪੰਜਾਬ ਵਿੱਚ ਅੱਜ ਤਰਨ ਤਾਰਨ ਦੀ ਝਬਾਲ-ਅਟਾਰੀ ਸੜਕ ਤੇ ਹਰਿਆਣਾ ਵਿਚ ਰਾਏਪਰ ਰਾਣੀ ਨੇੜੇ ਸੜਕ ਹਾਦਸਿਆਂ ਵਿਚ ਚਾਰ ਹਲਾਕ ਤੇ ਦੋ ਜ਼ਖ਼ਮੀ ਹੋ ਗਏ। ਝਬਾਲ-ਅਟਾਰੀ ਸੜਕ ’ਤੇ ਤਿੰਨ ਜਣੇ ਮੋਟਰਸਾਈਕਲ ’ਤੇ ਝਬਾਲ ਆ ਰਹੇ ਸਨ ਜਿਨ੍ਹਾਂ ਨੂੰ ਬਘਿਆੜੀ ਨੇੜੇ ਟਰੈਕਟਰ ਟਰਾਲੀ ਨੂੰ ਓਵਰਟੇਕ ਕਰ ਰਹੀ ਤੇਜ਼ ਰਫਤਾਰ ਵਰਨਾ ਕਾਰ ਨੇ ਸਾਹਮਣਿਉਂ ਟੱਕਰ ਮਾਰ ਦਿੱਤੀ| ਹਾਦਸੇ ਤੋਂ ਬਾਅਦ ਕਾਰ ਚਾਲਕ ਫਰਾਰ ਹੋ ਗਿਆ ਜਿਸ ਦੀ ਪਛਾਣ ਰਛਪਾਲ ਸਿੰਘ ਵਾਸੀ ਵਲਟੋਹਾ ਵਜੋਂ ਹੋਈ ਹੈ। ਇਸ 

ਡਾਕਟਰਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਐਮਰਜੈਂਸੀ ਡਿਊਟੀਆਂ ਕੀਤੀਆਂ

Posted On June - 18 - 2019 Comments Off on ਡਾਕਟਰਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਐਮਰਜੈਂਸੀ ਡਿਊਟੀਆਂ ਕੀਤੀਆਂ
ਤਰਲੋਚਨ ਸਿੰਘ ਚੰਡੀਗੜ੍ਹ, 17 ਜੂਨ ਪੰਜਾਬ ਦੇ ਡਾਕਟਰਾਂ ਨੇ ਅੱਜ ਕਾਲੀਆਂ ਪੱਟੀਆਂ ਬੰਨ੍ਹ ਕੇ ਸੂਬੇ ਦੇ ਹਸਪਤਾਲਾਂ ਵਿੱਚ ਐਮਰਜੈਂਸੀ ਡਿਊਟੀਆਂ ਕੀਤੀਆਂ। ਅੱਜ ਪੰਜਾਬ ਵਿੱਚ ਛੁੱਟੀ ਹੋਣ ਕਾਰਨ ਭਾਵੇਂ ਡਿਸਪੈਂਸਰੀਆਂ ਬੰਦ ਸਨ ਪਰ ਡਾਕਟਰਾਂ ਨੇ ਹਸਪਤਾਲਾਂ ਦੇ ਐਮਰਜੈਂਸੀ ਵਾਰਡਾਂ ਵਿੱਚ ਡਿਊਟੀ ਕੀਤੀ ਅਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਡਾਕਟਰ ਭਾਈਚਾਰੇ ਉੱਪਰ ਪੱਛਮੀ ਬੰਗਾਲ ਸਮੇਤ ਹੋਰ ਰਾਜਾਂ ਵਿਚ ਹੋਏ ਹਮਲਿਆਂ ਵਿਰੁੱਧ ਰੋਸ ਵੀ ਪ੍ਰਗਟਾਇਆ। ਇਸੇ ਦੌਰਾਨ ਪੀਸੀਐੱਮ ਐਸੋਸੀਏਸ਼ਨ ਦੇ ਵਫਦ 

ਸਿੱਖ ਵਿਅਕਤੀ ਤੇ ਲੜਕੇ ਦੀ ਕੁੱਟਮਾਰ ਖ਼ਿਲਾਫ਼ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ

Posted On June - 18 - 2019 Comments Off on ਸਿੱਖ ਵਿਅਕਤੀ ਤੇ ਲੜਕੇ ਦੀ ਕੁੱਟਮਾਰ ਖ਼ਿਲਾਫ਼ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 17 ਜੂਨ ਦਿੱਲੀ ਪੁਲੀਸ ਵਲੋਂ ਸਿੱਖ ਵਿਅਕਤੀ ਅਤੇ ਉਸ ਦੇ ਬੇਟੇ ਦੀ ਕੀਤੀ ਗਈ ਅਣਮਨੁੱਖੀ ਕੁੱਟਮਾਰ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਸਕੱਤਰ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਨੂੰ ਪੱਤਰ ਭੇਜ ਕੇ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਇਸ ਦੌਰਾਨ ਚੀਫ ਖਾਲਸਾ ਦੀਵਾਨ ਅਤੇ ਹੋਰ ਸਿੱਖ ਜਥੇਬੰਦੀਆਂ ਨੇ ਵੀ ਪੁਲੀਸ ਵਧੀਕੀ ਦੀ ਸਖ਼ਤ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ 

ਸਿੱਖਾਂ ’ਤੇ ਹਮਲਾ ਕਰਨ ਵਾਲੇ ਪੁਲੀਸ ਕਰਮੀ ਬਰਖਾਸਤ ਹੋਣ: ਸੁਖਬੀਰ

Posted On June - 18 - 2019 Comments Off on ਸਿੱਖਾਂ ’ਤੇ ਹਮਲਾ ਕਰਨ ਵਾਲੇ ਪੁਲੀਸ ਕਰਮੀ ਬਰਖਾਸਤ ਹੋਣ: ਸੁਖਬੀਰ
ਟ੍ਰਿਬਿਊਨ ਨਿਊਜ਼ ਸਰਿਵਸ ਚੰਡੀਗੜ੍ਹ, 17 ਜੂਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਦਿੱਲੀ ਵਿੱਚ ਨਿਰਦੋਸ਼ ਸਿੱਖਾਂ ਉੱਤੇ ਹਮਲੇ ਲਈ ਜ਼ਿੰਮੇਵਾਰ ਪੁਲੀਸ ਕਰਮੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕਰਕੇ ਪੁਲੀਸ ਕਰਮੀਆਂ ਵਿਰੁੱਧ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਜਾਵੇ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਲੋਕਤੰਤਰ ਅੰਦਰ ਕਿਸੇ ਵੀ ਭਾਈਚਾਰੇ ਖ਼ਿਲਾਫ਼ ਅਣਮਨੁੱਖੀ 

ਮੀਂਹ ਦੇ ਪਾਣੀ ਨੂੰ ਜ਼ਮੀਨ ’ਚ ਭੇਜਣ ਲਈ ਰੀਚਾਰਜ ਪਲਾਂਟ ਸਥਾਪਤ

Posted On June - 18 - 2019 Comments Off on ਮੀਂਹ ਦੇ ਪਾਣੀ ਨੂੰ ਜ਼ਮੀਨ ’ਚ ਭੇਜਣ ਲਈ ਰੀਚਾਰਜ ਪਲਾਂਟ ਸਥਾਪਤ
ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਦੀ ਧੁਆਈ ਵੇਲੇ ਵਰਤੇ ਜਾਂਦੇ ਸਰੋਵਰ ਦੇ ਜਲ ਅਤੇ ਮੀਂਹ ਦੌਰਾਨ ਪਰਿਕਰਮਾ ਵਿੱਚ ਇਕੱਠੇ ਹੁੰਦੇ ਪਾਣੀ ਨੂੰ ਅਜਾਈਂ ਜਾਣ ਤੋਂ ਰੋਕਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਮਦਦ ਨਾਲ ਰੀਚਾਰਜ ਪਲਾਂਟ ਸਥਾਪਤ ਕੀਤਾ ਗਿਆ ਹੈ, ਜਿਸ ਦਾ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਵਾਤਾਵਰਣ ਸਬੰਧੀ ਮਾਮਲੇ ਦੇ ਡਾਇਰੈਕਟਰ ਕੇਐਸ ਪੰਨੂ ਨੇ ਨਿਰੀਖਣ ਕੀਤਾ। ....

‘ਕਲੀਨ ਚਿੱਟ’ ਘਪਲਾ: ਪਾਵਰਕੌਮ ਅਫ਼ਸਰਾਂ ਨੇ ਮਿੱਟੀ ਪਾ ਕੇ ਢਕਿਆ

Posted On June - 18 - 2019 Comments Off on ‘ਕਲੀਨ ਚਿੱਟ’ ਘਪਲਾ: ਪਾਵਰਕੌਮ ਅਫ਼ਸਰਾਂ ਨੇ ਮਿੱਟੀ ਪਾ ਕੇ ਢਕਿਆ
ਚਰਨਜੀਤ ਭੁੱਲਰ ਬਠਿੰਡਾ, 17 ਜੂਨ ਬਠਿੰਡਾ ਲੈਬ ’ਚ ਹੋਏ ‘ਕਲੀਨ ਚਿੱਟ’ ਘਪਲੇ ’ਤੇ ਪਾਵਰਕੌਮ ਨੇ ਮਿੱਟੀ ਪਾ ਦਿੱਤੀ ਹੈ। ਜਦੋਂ ਇਸ ਘਪਲੇ ਦਾ ਧੂੰਆਂ ਉੱਠਿਆ ਸੀ ਤਾਂ ਉਦੋਂ ਪਾਵਰਕੌਮ ਨੇ ਫੁਰਤੀ ਦਿਖਾਈ, ਜਦੋਂ ਇਸ ਘਪਲੇ ਦੀ ਲਪੇਟ ’ਚ ਆਏ ਦੋ ਸ਼ੱਕੀ ਮੀਟਰਾਂ ਦੇ ਤਾਰ ਇੱਕ ਮੰਤਰੀ ਦੇ ਹਲਕੇ ਨਾਲ ਜੁੜ ਗਏ ਤਾਂ ਪਾਵਰਕੌਮ ਦੀ ਮੈਨੇਜਮੈਂਟ ਨੇ ਹੱਥ ਪਿਛਾਂਹ ਖਿੱਚ ਲਏ। ਭਾਵੇਂ ਪਾਵਰਕੌਮ ਨੇ ਇਸ ਮਾਮਲੇ ਵਿੱਚ ਇੱਕ ਜੂਨੀਅਰ ਇੰਜਨੀਅਰ ਨੂੰ ਮੁਅੱਤਲ ਕਰ ਦਿੱਤਾ ਸੀ ਪ੍ਰੰਤੂ ਮਗਰੋਂ ਸਿਆਸੀ ਦਬਾਅ ਹੇਠ ਮਾਮਲੇ 

ਮੁੱਖ ਸਕੱਤਰ ਪੰਜਾਬ ਨੇ ਕਰਤਾਰਪੁਰ ਲਾਂਘੇ ਦੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ

Posted On June - 18 - 2019 Comments Off on ਮੁੱਖ ਸਕੱਤਰ ਪੰਜਾਬ ਨੇ ਕਰਤਾਰਪੁਰ ਲਾਂਘੇ ਦੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ
ਦਲਬੀਰ ਸੱਖੋਵਾਲੀਆ ਬਟਾਲਾ,17 ਜੂਨ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦਿਵਸ ਨੂੰ ਮੁੱਖ ਰੱਖਦਿਆਂ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਵਾਸਤੇ ਅੱਜ ਕਰਨ ਅਵਤਾਰ ਸਿੰਘ ਮੁੱਖ ਸਕੱਤਰ ਪੰਜਾਬ ਸਰਕਾਰ ਵਿਸ਼ੇਸ਼ ਤੌਰ ’ਤੇ ਡੇਰਾ ਬਾਬਾ ਨਾਨਕ ਪੁਹੰਚੇ। ਇਸ ਮੌਕੇ ਉਨ੍ਹਾਂ ਭਾਰਤ-ਪਾਕਿ ਸਰਹੱਦ ‘ਤੇ ਚੱਲ ਰਹੇ ਵਿਕਾਸ ਕਾਰਜਾਂ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ, ਉਪਰੰਤ ਉਨ੍ਹਾਂ ਬੀਐਸਐਫ ਦੇ ਹੈੱਡਕੁਆਟਰ ‘ਚ ਅਧਿਕਾਰੀਆਂ ਨਾਲ 

ਸ਼੍ਰੋਮਣੀ ਕਮੇਟੀ ਨੇ ਪੰਜ ਮੈਂਬਰੀ ਜਾਂਚ ਕਮੇਟੀ ਬਣਾਈ

Posted On June - 18 - 2019 Comments Off on ਸ਼੍ਰੋਮਣੀ ਕਮੇਟੀ ਨੇ ਪੰਜ ਮੈਂਬਰੀ ਜਾਂਚ ਕਮੇਟੀ ਬਣਾਈ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 17 ਜੂਨ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਸਿੱਖ ਰੈਫਰੈਂਸ ਲਾਇਬਰੇਰੀ ਦੇ ਅਮੁੱਲੇ ਖਜ਼ਾਨੇ ਦੀ ਵਾਪਸੀ ਸਬੰਧੀ ਅਤੇ ਸਰੂਪ ਨੂੰ ਵੇਚੇ ਜਾਣ ਸਬੰਧੀ ਚਲ ਰਹੇ ਵਿਵਾਦ ਦੌਰਾਨ ਸਮੁੱਚੇ ਮਾਮਲੇ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਵਲੋਂ ਪੰਜ ਮੈਂਬਰੀ ਉਚ ਪੱਧਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਜਾਂਚ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ 

ਹਰਿਮੰਦਰ ਸਾਹਿਬ ਨਤਮਸਤਕ ਹੋਏ ਜਪਾਨ ਦੇ ਸਫ਼ੀਰ

Posted On June - 18 - 2019 Comments Off on ਹਰਿਮੰਦਰ ਸਾਹਿਬ ਨਤਮਸਤਕ ਹੋਏ ਜਪਾਨ ਦੇ ਸਫ਼ੀਰ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 17 ਜੂਨ ਜਪਾਨ ਦੇ ਭਾਰਤ ਵਿਚ ਸਫ਼ੀਰ ਕੇਨਜੀ ਹੀਰਾਮਤਜ਼ੂ ਨੇ ਆਸ ਪ੍ਰਗਟਾਈ ਹੈ ਕਿ ਭਾਰਤ ਵਿਚ ਨਰਿੰਦਰ ਮੋਦੀ ਦੀ ਸਰਕਾਰ ਦੀ ਮੁੜ ਸਥਾਪਤੀ ਨਾਲ ਜਪਾਨ ਅਤੇ ਭਾਰਤ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ। ਉਹ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਆਏ ਸਨ। ਇਸ ਮੌਕੇ ਉਨ੍ਹਾਂ ਦੀ ਪਤਨੀ ਪੈਟਰਿਕਾ ਹੀਰਾਮਤਜ਼ੂ, ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਅਤੇ ਪੰਜਾਬ ਨਿਵੇਸ਼ ਪ੍ਰਮੋਸ਼ਨ ਬਿਊਰੋ ਦੇ ਸੀਈਓ ਰਜਤ ਅਗਰਵਾਲ ਮੌਜੂਦ ਸਨ। ਦੱਸਣਯੋਗ ਹੈ ਕਿ ਜਪਾਨੀ 

ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

Posted On June - 18 - 2019 Comments Off on ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ
ਪੱਤਰ ਪ੍ਰੇਰਕ ਫਗਵਾੜਾ, 17 ਜੂਨ ਇੱਕ ਵਿਅਕਤੀ ਨੂੰ ਘੇਰ ਕੇ ਉਸ ਦੀ ਕੁੱਟਮਾਰ ਕਰਨ ਦੇ ਮਾਮਲੇ ’ਚ ਸਤਨਾਮਪੁਰਾ ਪੁਲੀਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਐੱਸਐੱਚਓ ਸਤਨਾਮਪੁਰਾ ਉਕਾਰ ਸਿੰਘ ਬਰਾੜ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਾਲ ਸਿੰਘ ਵਾਸੀ ਗੰਢਵਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ 15 ਜੂਨ ਨੂੰ ਆਪਣੇ ਘਰ ਤੋਂ ਸਾਈਕਲ ’ਤੇ ਸਵਾਰ ਹੋ ਕੇ ਸਬਜ਼ੀ ਲੈਣ ਜਾ ਰਿਹਾ ਸੀ, ਜਦੋਂ ਉਹ ਨਾਰੰਗਸ਼ਾਹ ਨਵੀਂ ਆਬਾਦੀ ਗੇਟ ਲਾਗੇਂ ਪੁੱਜਾ ਤਾਂ ਮੁਲਜ਼ਮਾਂ ਨੇ ਉਸ ਨੂੰ ਘੇਰ ਕੇ ਉਸ ਦੀ ਕੁੱਟਮਾਰ 

ਦਿੱਲੀ ਪੁਲੀਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ : ਪ੍ਰੋ. ਬਡੂੰਗਰ

Posted On June - 18 - 2019 Comments Off on ਦਿੱਲੀ ਪੁਲੀਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ : ਪ੍ਰੋ. ਬਡੂੰਗਰ
ਪੱਤਰ ਪ੍ਰੇਰਕ ਪਟਿਆਲਾ, 17 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦਿੱਲੀ ਪੁਲੀਸ ਵੱਲੋਂ ਇੱਕ ਗੁਰਸਿੱਖ ਵਿਅਕਤੀ ਅਤੇ ਉਸ ਦੇ ਪੁੱਤਰ ਦੀ ਕੀਤੀ ਕੁੱਟਮਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਘਟਨਾ ‘ਚ ਸ਼ਾਮਲ ਪੁਲੀਸ ਅਧਿਕਾਰੀਆਂ ਖ਼ਿਲਾਫ਼ 295 ਏ ਦਾ ਪਰਚਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ। ਸ੍ਰੀ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕਰਦਿਆਂ ਕਿਹਾ 

ਦਿੱਲੀ ਪੁਲੀਸ ਦੀ ਗੁੰਡਾਗਰਦੀ ਨਾ-ਕਾਬਿਲੇ ਬਰਦਾਸ਼ਤ: ਜਥੇਦਾਰ

Posted On June - 18 - 2019 Comments Off on ਦਿੱਲੀ ਪੁਲੀਸ ਦੀ ਗੁੰਡਾਗਰਦੀ ਨਾ-ਕਾਬਿਲੇ ਬਰਦਾਸ਼ਤ: ਜਥੇਦਾਰ
ਪੱਤਰ ਪ੍ਰੇਰਕ ਸ੍ਰੀ ਆਨੰਦਪੁਰ ਸਾਹਿਬ, 17 ਜੂਨ ਦਿੱਲੀ ਦੀ ਪੁਲੀਸ ਦੇ ਕੁਝ ਮੁਲਾਜ਼ਮਾਂ ਵੱਲੋਂ ਦੋ ਸਿੱਖਾਂ ਨਾਲ ਕੀਤਾ ਗਿਆ ਗੁੰਡਾਗਰਦੀ ਦਾ ਨੰਗਾ ਨਾਚ ਕਿਸੇ ਵੀ ਸੂਰਤ ‘ਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਤੇ ਦੋਸ਼ੀ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਤੁਰੰਤ ਮੁਕੱਦਮਾ ਦਰਜ ਕੀਤਾ ਜਾਣਾ ਚਾਹੀਦਾ ਹੈ। ਇਹ ਪ੍ਰਗਟਾਵਾ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਰਦੇ ਹੋਏ ਕਿਹਾ ਕਿ ਜਿਸ ਵਰਦੀਧਾਰੀ ਪੁਲੀਸ ਨੇ ਆਮ ਜਨਤਾ ਨੂੰ ਜ਼ੁਲਮ ਤੇ ਤਸ਼ੱਦਦ ਤੋਂ ਬਚਾਉਣਾ ਹੈ, 
Available on Android app iOS app
Powered by : Mediology Software Pvt Ltd.