ਈਡੀ ਵੱਲੋਂ ਚਿਦੰਬਰਮ ਨੂੰ ਸੰਮਨ !    ਵਿੱਤੀ ਮਦਦ ’ਚ ਕਟੌਤੀ ਮਗਰੋਂ ਪਾਕਿ ਨਾਲ ਸਬੰਧ ਸੁਧਰੇ: ਟਰੰਪ !    ਵਿਸ਼ਵ ਪੁਲੀਸ ਖੇਡਾਂ: ਮਨੋਹਰ ਨੇ ਜਿੱਤਿਆ ਸੋਨਾ !    ਯਮੁਨਾ ਤੇ ਮਾਰਕੰਡਾ ਨਦੀ ’ਚ ਪਾਣੀ ਦਾ ਪੱਧਰ ਵਧਣ ’ਤੇ ਚਾਰ ਜ਼ਿਲ੍ਹਿਆਂ ਦੇ 84 ਪਿੰਡਾਂ ’ਚ ਅਲਰਟ !    ਪੌਂਗ ਡੈਮ ਵਿਚ ਪਾਣੀ ਦਾ ਪੱਧਰ 1375 ਫੁੱਟ ਹੋਇਆ !    ਮਿਸ਼ੇਲ ਦੀ ਜ਼ਮਾਨਤ ਅਰਜ਼ੀ: ਈਡੀ ਤੇ ਸੀਬੀਆਈ ਨੂੰ 28 ਤੱਕ ਸਮਾਂ ਮਿਲਿਆ !    ਕਿਰਤ ਦਾ ਸਵੈਮਾਣ !    ਆਰਥਿਕ ਮੰਦਵਾੜੇ ’ਚ ਕਬੂਤਰ ਬਿੱਲੀ ਦੀ ਖੇਡ !    ਭਾਰਤ ਤੇ ਪਾਕਿਸਤਾਨ ਦੇ ਸਬੰਧਾਂ ’ਚ ਤਲਖ਼ੀਆਂ !    ਜੀਕੇ ਦਾ ਕੇਸ ਮੁੱਖ ਮੈਟਰੋਪੋਲਿਟਨ ਮੈਜਿਸਟ੍ਰੇਟ ਦੀ ਅਦਾਲਤ ’ਚ ਤਬਦੀਲ !    

ਮੁੱਖ ਸਫ਼ਾ › ›

Featured Posts
ਪੰਜਾਬ ’ਚ ਬੱਸ ਸਫਰ ਮਹਿੰਗਾ

ਪੰਜਾਬ ’ਚ ਬੱਸ ਸਫਰ ਮਹਿੰਗਾ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 19 ਅਗਸਤ ਪੰਜਾਬ ਸਰਕਾਰ ਨੇ ਬੱਸ ਕਿਰਾਇਆਂ ਵਿਚ ਵਾਧਾ ਕੀਤਾ ਹੈ। ਇਸ ਨਾਲ ਭਲਕ ਤੋਂ ਬੱਸ ਸਫਰ ਮਹਿੰਗਾ ਹੋ ਜਾਵੇਗਾ। ਸਧਾਰਨ ਬੱਸ ਕਿਰਾਏ ਵਿਚ ਪੰਜ ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਨਾਲ ਸਫਰ 109 ਪੈਸੇ ਪ੍ਰਤੀ ਕਿਲੋਮੀਟਰ ਤੋਂ ਵੱਧ ਕੇ 114 ਪੈਸੇ ਪ੍ਰਤੀ ਕਿਲੋਮੀਟਰ ਹੋ ...

Read More

ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪੁੱਜੇ ਅਡਵਾਨੀ

ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪੁੱਜੇ ਅਡਵਾਨੀ

ਨਵੀਂ ਦਿੱਲੀ, 19 ਅਗਸਤ ਭਾਜਪਾ ਦੇ ਬਜ਼ੁਰਗ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੇ ਅੱਜ ਏਮਜ਼ ਜਾ ਕੇ ਸੀਨੀਅਰ ਪਾਰਟੀ ਆਗੂ ਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਸਿਹਤ ਬਾਰੇ ਖ਼ਬਰਸਾਰ ਲਈ। ਸ੍ਰੀ ਜੇਤਲੀ ਪਿਛਲੇ ਦਸ ਦਿਨਾਂ ਤੋਂ ਆਈਸੀਯੂ ਵਿੱਚ ਦਾਖ਼ਲ ਹਨ ਤੇ ਜੀਵਨ ਰੱਖਿਅਕ ਪ੍ਰਣਾਲੀ ਰਾਹੀਂ ਸਾਹ ਲੈ ਰਹੇ ਹਨ। ਸਾਬਕਾ ਕੇਂਦਰੀ ...

Read More

ਪਾਕਿ ਫ਼ੌਜ ਮੁਖੀ ਦੇ ਕਾਰਜਕਾਲ ’ਚ ਤਿੰਨ ਸਾਲ ਦਾ ਵਾਧਾ

ਪਾਕਿ ਫ਼ੌਜ ਮੁਖੀ ਦੇ ਕਾਰਜਕਾਲ ’ਚ ਤਿੰਨ ਸਾਲ ਦਾ ਵਾਧਾ

ਇਸਲਾਮਾਬਾਦ, 19 ਅਗਸਤ ਪਾਕਿਸਤਾਨ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਨੇ ‘ਖੇਤਰੀ ਸੁਰੱਖਿਆ ਹਾਲਾਤ’ ਦਾ ਹਵਾਲਾ ਦਿੰਦਿਆਂ ਮੁਲਕ ਦੇ ਥਲ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦਾ ਕਾਰਜਕਾਲ ਤਿੰਨ ਸਾਲ ਲਈ ਵਧਾ ਦਿੱਤਾ ਹੈ। ਇਕ ਅਧਿਕਾਰਤ ਬਿਆਨ ਮੁਤਾਬਕ ਜਨਰਲ ਬਾਜਵਾ (58), ਜਿਨ੍ਹਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਤੇ ਅੱਜ ਕੱਲ੍ਹ ਸਲਾਖਾਂ ਪਿੱਛੇ ਡੱਕੇ ...

Read More

ਸੰਗੀਤਕਾਰ ਖਯਾਮ ਦਾ ਦੇਹਾਂਤ

ਸੰਗੀਤਕਾਰ ਖਯਾਮ ਦਾ ਦੇਹਾਂਤ

ਮੁੰਬਈ, 19 ਅਗਸਤ ਭਾਰਤੀ ਸਿਨੇਮਾ ਦੇ ਉਘੇ ਸੰਗੀਤਕਾਰ ਖਯਾਮ(92) ਦਾ ਸੋਮਵਾਰ ਦੇਰ ਰਾਤ ਦੇਹਾਂਤ ਹੋ ਗਿਆ। ਫੇਫੜਿਆਂ ਵਿੱਚ ਇੰਫੈਕਸ਼ਨ ਕਾਰਨ ਉਹ ਬੀਤੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਮੁੰਬਈ ਦੇ ਇਕ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਪਦਮਭੂਸ਼ਨ ਅਤੇ ਸੰਗੀਤ ਨਾਟਕ ਅਕਾਦਮੀ ਪੁਰਸਕਾਰ ਨਾਲ ਸਨਮਾਨਿਤ ਖਯਾਮ ਨੇ ‘ਕਭੀ ਕਭੀ’ ਅਤੇ ‘ਉਮਰਾਓ ਜਾਨ’ ...

Read More

ਮਨਮੋਹਨ ਸਿੰਘ ਨਿਰਵਿਰੋਧ ਰਾਜ ਸਭਾ ਦੇ ਮੈਂਬਰ ਬਣੇ

ਮਨਮੋਹਨ ਸਿੰਘ ਨਿਰਵਿਰੋਧ ਰਾਜ ਸਭਾ ਦੇ ਮੈਂਬਰ ਬਣੇ

ਜੈਪੁਰ, 19 ਅਗਸਤ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਰਾਜਸਥਾਨ ਤੋਂ ਨਿਰਵਿਰੋਧ ਰਾਜ ਸਭਾ ਮੈਂਬਰ ਚੁਣੇ ਗਏ। ਨਾਮਜ਼ਦਗੀ ਵਾਪਸ ਲੈਣ ਦਾ ਅੱਜ ਸਮਾਂ ਸਮਾਪਤ ਹੋਣ ਤੋਂ ਬਾਅਦ ਉਨ੍ਹਾਂ ਨੂੰ ਜੇਤੂ ਐਲਾਨਿਆ ਗਿਆ। ਕਾਂਗਰਸ ਨੇ ਆਪਣੇ ਉਮੀਦਵਾਰ ਵਜੋਂ ਡਾ. ਮਨਮੋਹਨ ਸਿੰਘ ਨੂੰ ਉਮੀਦਵਾਰ ਬਣਾਇਆ ਸੀ ਜਦਕਿ ਭਾਜਪਾ ਨੇ ਇਸ ਸੀਟ ਤੋਂ ...

Read More

ਨਵੀਂ ਸਿੱਖਿਆ ਨੀਤੀ ਪੰਜਾਬ ਦੀ ਸੋਚ ਖ਼ਤਮ ਕਰਨ ਦੀ ਸਾਜ਼ਿਸ਼: ਬਾਜਵਾ

ਨਵੀਂ ਸਿੱਖਿਆ ਨੀਤੀ ਪੰਜਾਬ ਦੀ ਸੋਚ ਖ਼ਤਮ ਕਰਨ ਦੀ ਸਾਜ਼ਿਸ਼: ਬਾਜਵਾ

ਤਰਲੋਚਨ ਸਿੰਘ ਚੰਡੀਗੜ੍ਹ, 19 ਅਗਸਤ ਪੰਜਾਬ ਸਰਕਾਰ ਨੇ ਨਵੀਂ ਸਿੱਖਿਆ ਨੀਤੀ ਨੂੰ ਪੰਜਾਬੀਆਂ ਦੀ ਸੋਚ ਨੂੰ ਮਾਰਨ ਦੀ ਸਾਜ਼ਿਸ਼ ਕਰਾਰ ਦਿੰਦਿਆਂ ਮੋਦੀ ਸਰਕਾਰ ਵਿਰੁੱਧ ਝੰਡਾ ਚੁੱਕ ਲਿਆ ਹੈ। ਉਨ੍ਹਾਂ ਇਸ ਨੀਤੀ ਰਾਹੀਂ ਦੇਸ਼ ਦਾ ਭਗਵਾਂਕਰਨ ਕਰਨ ਦੇ ਦੋਸ਼ ਵੀ ਲਾਏ ਹਨ। ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ...

Read More

ਮੋਦੀ ਵੱਲੋਂ ਟਰੰਪ ਨਾਲ ਫੋਨ ਉੱਤੇ ਗੱਲਬਾਤ

ਮੋਦੀ ਵੱਲੋਂ ਟਰੰਪ ਨਾਲ ਫੋਨ ਉੱਤੇ ਗੱਲਬਾਤ

ਨਵੀਂ ਦਿੱਲੀ, 19 ਅਗਸਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਟੈਲੀਫੋਨ ’ਤੇ ਗੱਲ ਕੀਤੀ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਨਾਮ ਲਏ ਬਿਨਾਂ ਉਸ ਦੇ ਤਿੱਖੇ ਬਿਆਨਾਂ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਭਾਰਤ ਵਿਰੋਧੀ ਭੜਕਾਊ ਬਿਆਨ ਹਿੰਸਾ ਨੂੰ ਉਤਸ਼ਾਹਿਤ ਕਰਦੇ ਹਨ, ...

Read More


ਸਿੱਖਸ ਫਾਰ ਜਸਟਿਸ ’ਤੇ ਪਾਬੰਦੀ ਦੀ ਘੋਖ ਲਈ ਟ੍ਰਿਬਿਊਨਲ ਗਠਿਤ

Posted On August - 9 - 2019 Comments Off on ਸਿੱਖਸ ਫਾਰ ਜਸਟਿਸ ’ਤੇ ਪਾਬੰਦੀ ਦੀ ਘੋਖ ਲਈ ਟ੍ਰਿਬਿਊਨਲ ਗਠਿਤ
ਕੇਂਦਰ ਸਰਕਾਰ ਨੇ ਖ਼ਾਲਿਸਤਾਨ ਪੱਖੀ ਜਥੇਬੰਦੀ ਸਿੱਖਸ ਫਾਰ ਜਸਟਿਸ (ਐੱਸਐੱਫ਼ਜੇ) ’ਤੇ ਲਾਈ ਪਾਬੰਦੀ ਦੀ ਘੋਖ ਲਈ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਅਗਵਾਈ ਵਿੱਚ ਟ੍ਰਿਬਿਊਨਲ ਗਠਿਤ ਕੀਤਾ ਹੈ, ਜੋ ਪਾਬੰਦੀ ਸਬੰਧੀ ਵਾਜਬ ਕਾਰਨਾਂ ਦੀ ਪੜਤਾਲ ਕਰੇਗਾ। ਕੇਂਦਰੀ ਗ੍ਰਹਿ ਮੰੰਤਰਾਲੇ ਨੇ ਪਿਛਲੇ ਮਹੀਨੇ ਐੱਸਐੱਫਜੇ ਨੂੰ ਗੈਰਕਾਨੂੰਨੀ ਜਥੇਬੰਦੀ ਐਲਾਨ ਦਿੱਤਾ ਸੀ ....

ਪੁਰਾਤੱਤਵ ਵਿਭਾਗ ਨੇ ਸ਼੍ਰੋਮਣੀ ਕਮੇਟੀ ਨੂੰ ਝਾੜ ਪਾਈ

Posted On August - 9 - 2019 Comments Off on ਪੁਰਾਤੱਤਵ ਵਿਭਾਗ ਨੇ ਸ਼੍ਰੋਮਣੀ ਕਮੇਟੀ ਨੂੰ ਝਾੜ ਪਾਈ
ਸੂਬੇ ਦੇ ਪੁਰਾਤਤਵ ਵਿਭਾਗ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੂੰ ਦੀਵਾਨ ਟੋਡਰ ਮੱਲ ਦੀ ਫ਼ਤਹਿਗੜ੍ਹ ਸਾਹਿਬ ਸਥਿਤ ਇਤਿਹਾਸਿਕ ਜਹਾਜ਼ ਹਵੇਲੀ ਨਾਲ ਕਥਿਤ ਤੌਰ ’ਤੇ ਛੇੜਛਾੜ ਕਰਨ ’ਤੇ ਝਾੜ ਪਾਈ ਹੈ। ਦੱਸਣਯੋਗ ਹੈ ਕਿ ਇਹ ਇਮਾਰਤ ਸਿੱਖਾਂ ਲਈ ਇਤਿਹਾਸਿਕ ਮਹੱਤਤਾ ਰੱਖਦੀ ਹੈ ਕਿਉਂਕਿ ਟੋਡਰ ਮੱਲ ਨੇ ਆਪਣਾ ਘਰ (ਜਿਸ ਨੂੰ ਜਹਾਜ਼ ਹਵੇਲੀ ਵਜੋਂ ਜਾਣਿਆ ਜਾਂਦਾ ਹੈ) ਵੇਚ ਕੇ ਜ਼ਮੀਨ ਦਾ ਛੋਟਾ ਜਿਹਾ ਟੁਕੜਾ ਖਰੀਦਿਆ ਸੀ ....

ਧਾਰਾ 370: ਸੁਪਰੀਮ ਕੋਰਟ ਵੱਲੋਂ ਪਟੀਸ਼ਨ ’ਤੇ ਜਲਦੀ ਸੁਣਵਾਈ ਤੋਂ ਇਨਕਾਰ

Posted On August - 9 - 2019 Comments Off on ਧਾਰਾ 370: ਸੁਪਰੀਮ ਕੋਰਟ ਵੱਲੋਂ ਪਟੀਸ਼ਨ ’ਤੇ ਜਲਦੀ ਸੁਣਵਾਈ ਤੋਂ ਇਨਕਾਰ
ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ’ਤੇ ਰਾਸ਼ਟਰਪਤੀ ਦੇ ਹੁਕਮਾਂ ਨੂੰ ਚੁਣੌਤੀ ਦਿੰਦੀ ਪਟੀਸ਼ਨ ਉੱਤੇ ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਹ ਮਾਮਲਾ ਸੁਪਰੀਮ ਕੋਰਟ ਦੇ ਜਸਟਿਸ ਐੱਨ ਵੀ ਰਮਾਨਾ ਕੋਲ ਤੁਰੰਤ ਸੁਣਵਾਈ ਲਈ ਆਇਆ ਸੀ ਪਰ ਅਦਾਲਤ ਨੇ ਕਿਹਾ ਹੈ ਕਿ ਪਟੀਸ਼ਨ ਉੱਤੇ ਸੁਣਵਾਈ ਆਮ ਦੀ ਤਰ੍ਹਾਂ ਹੀ ਹੋਵੇਗੀ। ....

ਪੰਜਾਬ ਦੇ 15 ਆਈਏਐਸ ਅਧਿਕਾਰੀਆਂ ਦੇ ਤਬਾਦਲੇ

Posted On August - 9 - 2019 Comments Off on ਪੰਜਾਬ ਦੇ 15 ਆਈਏਐਸ ਅਧਿਕਾਰੀਆਂ ਦੇ ਤਬਾਦਲੇ
ਪੰਜਾਬ ਸਰਕਾਰ ਨੇ ਵੱਡੇ ਪੱਧਰ ’ਤੇ ਪ੍ਰਸ਼ਾਸਕੀ ਫੇਰਬਦਲ ਕਰਦਿਆਂ ਅੱਜ 15 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਸ੍ਰੀਮਤੀ ਕਲਪਨਾ ਮਿੱਤਲ ਬਰੂਆ ਨੂੰ ਸਹਿਕਾਰਤਾ ਵਿਭਾਗ ਵਿੱਚ ਵਧੀਕ ਮੁੱਖ ਸਕੱਤਰ ਦੇ ਨਾਲ ਪੰਜਾਬ ਭਵਨ ਨਵੀਂ ਦਿੱਲੀ ਦੇ ਰੈਜ਼ੀਡੈਂਟ ਕਮਿਸ਼ਨਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ....

ਅਸਾਮ ’ਚ ਸੁਖੋਈ 30 ਡਿੱਗਿਆ, ਪਾਇਲਟ ਸੁਰੱਖਿਅਤ

Posted On August - 9 - 2019 Comments Off on ਅਸਾਮ ’ਚ ਸੁਖੋਈ 30 ਡਿੱਗਿਆ, ਪਾਇਲਟ ਸੁਰੱਖਿਅਤ
ਅਸਾਮ ਵਿੱਚ ਤੇਜ਼ਪੁਰ ਨੇੜੇ ਵੀਰਵਾਰ ਨੂੰ ਇੱਕ ਸੁਖੋਈ-30 ਜਹਾਜ਼ ਹਾਦਸਾਗ੍ਰਸਤ ਹੋ ਗਿਆ ਪਰ ਇਸ ਦੇ ਦੋਵੇਂ ਪਾਇਲਟ ਸੁਰੱਖਿਅਤ ਬਚ ਗਏ ਹਨ। ਰੱਖਿਆ ਬੁਲਾਰੇ ਵਿੰਗ ਕਮਾਂਡਰ ਰਤਨਾਕਰ ਸਿੰਘ ਨੇ ਦੱਸਿਆ ਕਿ ਸੁਖੋਈ ਨੇ ਤਾਜ਼ਪੁਰ ਹਵਾਈ ਟਿਕਾਣੇ ਤੋਂ ਟਰੇਨਿੰਗ ਲਈ ਉਡਾਣ ਭਰੀ ਸੀ ਅਤੇ ਇਹ ਹਾਦਸਾਗ੍ਰਸਤ ਹੋ ਗਿਆ। ਹਾਦਸੇ ਦੇ ਕਾਰਨਾਂ ਦੀ ਜਾਂਚ ਆਰੰਭ ਦਿੱਤੀ ਗਈ ਹੈ। ....

ਸਰਕਾਰ ਵੱਲੋਂ ਬਰਗਾੜੀ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦੇਣ ਦਾ ਫੈਸਲਾ

Posted On August - 8 - 2019 Comments Off on ਸਰਕਾਰ ਵੱਲੋਂ ਬਰਗਾੜੀ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦੇਣ ਦਾ ਫੈਸਲਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਬੀਆਈ ਵਲੋਂ ਬਰਗਾੜੀ ਬੇਅਦਬੀ ਮਾਮਲੇ ਵਿੱਚ ਦਾਇਰ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦੇਣ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤਕ ਕੇਸ ਦਾਇਰ ਕਰਨ ਲਈ ਆਖ ਦਿੱਤਾ ਹੈ। ਇਸ ਦੌਰਾਨ ਕੁਝ ਕਾਂਗਰਸੀ ਵਿਧਾਇਕ ਇਸ ਮੁੱਦੇ ’ਤੇ ਮਤਾ ਲਿਆਉਣ ਬਾਰੇ ਵਿਚਾਰ ਵਟਾਂਦਰਾ ਕਰ ਰਹੇ ਹਨ। ....

ਰੇਤ ਮਾਫ਼ੀਆ ਵੱਲੋਂ ਲੁਧਿਆਣਾ ’ਚ ਖਣਨ ਅਧਿਕਾਰੀਆਂ ’ਤੇ ਹਮਲਾ

Posted On August - 8 - 2019 Comments Off on ਰੇਤ ਮਾਫ਼ੀਆ ਵੱਲੋਂ ਲੁਧਿਆਣਾ ’ਚ ਖਣਨ ਅਧਿਕਾਰੀਆਂ ’ਤੇ ਹਮਲਾ
ਸੂਬੇ ’ਚ ਬੇਲਗਾਮ ਹੋਏ ਰੇਤ ਮਾਫ਼ੀਆ ਨੇ ਮੰਗਲਵਾਰ ਦੇਰ ਰਾਤ ਪਿੰਡ ਖੜਕ ’ਚ ਖਣਨ ਅਧਿਕਾਰੀਆਂ ’ਤੇ ਹਮਲਾ ਕਰ ਦਿੱਤਾ। ਹਮਲੇ ’ਚ ਤਿੰਨ ਅਧਿਕਾਰੀ ਜ਼ਖ਼ਮੀ ਹੋ ਗਏ, ਜੋ ਦੇਰ ਰਾਤ ਇਲਾਜ ਲਈ ਸਿਵਲ ਹਸਪਤਾਲ ਪੁੱਜੇ। ਸਵੇਰੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਰੇਤ ਮਾਫ਼ੀਆ ਦੀ ਇਸ ਹਰਕਤ ਤੋਂ ਬਾਅਦ ਖਣਨ ਅਫ਼ਸਰਾਂ ’ਚ ਦਹਿਸ਼ਤ ਹੈ। ....

ਪੰਜਾਬ ਵਿੱਚ ਹਾਦਸਿਆਂ ਨੇ ਲਈਆਂ 8 ਜਾਨਾਂ

Posted On August - 8 - 2019 Comments Off on ਪੰਜਾਬ ਵਿੱਚ ਹਾਦਸਿਆਂ ਨੇ ਲਈਆਂ 8 ਜਾਨਾਂ
ਪੰਜਾਬ ’ਚ ਵੱਖ ਵੱਖ ਥਾਵਾਂ ’ਤੇ ਵਾਪਰੇ ਤਿੰਨ ਸੜਕ ਹਾਦਸਿਆਂ ’ਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ। ਮੁਕਤਸਰ-ਕੋਟਕਪੂਰਾ ਮਾਰਗ ’ਤੇ ਪਿੰਡ ਵੜਿੰਗ ’ਚ ਚਾਰ ਨੌਜਵਾਨਾਂ, ਧਰਮਕੋਟ ਨੇੜੇ ਚਿੰਤਪੁਰਨੀ ਤੋਂ ਪਰਤ ਰਹੇ ਦੋ ਨੌਜਵਾਨਾਂ ਅਤੇ ਲਹਿਰਾਗਾਗਾ ਨੇੜਲੇ ਪਿੰਡ ਭਾਈ ਕੀ ਪਿਸ਼ੌਰ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ’ਚ ਦੋ ਨੌਜਵਾਨ ਮਾਰੇ ਗਏ। ....

ਪ੍ਰਧਾਨ ਮੰਤਰੀ ਅੱਜ ਕਰ ਸਕਦੇ ਨੇ ਰਾਸ਼ਟਰ ਨੂੰ ਸੰਬੋਧਨ

Posted On August - 8 - 2019 Comments Off on ਪ੍ਰਧਾਨ ਮੰਤਰੀ ਅੱਜ ਕਰ ਸਕਦੇ ਨੇ ਰਾਸ਼ਟਰ ਨੂੰ ਸੰਬੋਧਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀਰਵਾਰ ਨੂੰ ਰਾਸ਼ਟਰ ਨੂੰ ਸੰਬੋਧਨ ਕੀਤਾ ਜਾ ਸਕਦਾ ਹੈ। ਸੂਤਰਾਂ ਮੁਤਾਬਕ ਆਪਣੇ ਭਾਸ਼ਨ ’ਚ ਉਹ ਸਰਕਾਰ ਵੱਲੋਂ ਜੰਮੂ ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਰੱਦ ਕਰਨ ਅਤੇ ਸੂਬੇ ਨੂੰ ਦੋ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ’ਚ ਵੰਡਣ ਦੇ ਫ਼ੈਸਲੇ ਦੀ ਵਿਸਥਾਰ ਨਾਲ ਜਾਣਕਾਰੀ ਦੇ ਸਕਦੇ ਹਨ। ....

ਪਾਕਿ ਵੱਲੋਂ ਭਾਰਤੀ ਰਾਜਦੂਤ ਨੂੰ ਮੁਲਕ ਛੱਡਣ ਦੇ ਹੁਕਮ

Posted On August - 8 - 2019 Comments Off on ਪਾਕਿ ਵੱਲੋਂ ਭਾਰਤੀ ਰਾਜਦੂਤ ਨੂੰ ਮੁਲਕ ਛੱਡਣ ਦੇ ਹੁਕਮ
ਜੰਮੂ ਤੇ ਕਸ਼ਮੀਰ ਨੂੰ ਧਾਰਾ 370 ਤਹਿਤ ਮਿਲਿਆ ਵਿਸ਼ੇਸ਼ ਦਰਜਾ ਰੱਦ ਕਰਨ ਦੇ ਫ਼ੈਸਲੇ ਤੋਂ ਰੋਹ ਵਿੱਚ ਆਏ ਪਾਕਿਸਤਾਨ ਨੇ ਨਵੀਂ ਦਿੱਲੀ ਦੀ ਇਸ ਪੇਸ਼ਕਦਮੀ ਨੂੰ ‘ਇਕਤਰਫ਼ਾ ਤੇ ਗ਼ੈਰਕਾਨੂੰਨੀ’ ਦੱਸਦਿਆਂ ਅੱਜ ਭਾਰਤ ਨਾਲ ਸਫ਼ਾਰਤੀ ਸਬੰਧਾਂ ਦਾ ਦਰਜਾ ਘਟਾਉਣ ਤੇ ਦੁਵੱਲੇ ਵਪਾਰ ਨੂੰ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ। ....

ਸੁਸ਼ਮਾ ਸਵਰਾਜ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

Posted On August - 8 - 2019 Comments Off on ਸੁਸ਼ਮਾ ਸਵਰਾਜ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਇੱਥੇ ਅੱਜ ਲੋਧੀ ਰੋਡ ਸ਼ਮਸ਼ਾਨ ਘਾਟ ਵਿੱਚ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਬਜ਼ੁਰਗ ਆਗੂ ਲਾਲ ਕ੍ਰਿਸ਼ਨ ਅਡਵਾਨੀ ਸਣੇ ਵੱਡੀ ਗਿਣਤੀ ਵਿੱਚ ਦੇਸ਼ ਵਿਦੇਸ਼ ਵਿੱਚੋਂ ਸ੍ਰੀਮਤੀ ਸਵਰਾਜ ਦੇ ਨਜ਼ਦੀਕੀ, ਰਿਸ਼ਤੇਦਾਰ ਅਤੇ ਹੋਰ ਸਨੇਹੀ ਸ਼ਾਮਲ ਹੋਏ। ....

ਲੁਧਿਆਣਾ ’ਚ ਹੌਜ਼ਰੀ ਫੈਕਟਰੀ ਨੂੰ ਭਿਆਨਕ ਅੱਗ

Posted On August - 8 - 2019 Comments Off on ਲੁਧਿਆਣਾ ’ਚ ਹੌਜ਼ਰੀ ਫੈਕਟਰੀ ਨੂੰ ਭਿਆਨਕ ਅੱਗ
ਸਨਅਤੀ ਸ਼ਹਿਰ ਦੇ ਬਾਜਵਾ ਨਗਰ ਪੁਲੀ ਕੋਲ ਸੇਖੇਵਾਲ ਰੋਡ ’ਤੇ ਅੱਜ ਸਵੇਰੇ ਚਾਰ ਮੰਜ਼ਿਲਾ ਤ੍ਰਿਮੂਰਤੀ ਹੌਜ਼ਰੀ ਫੈਕਟਰੀ ਦੀ ਤੀਸਰੀ ਮੰਜ਼ਿਲ ’ਤੇ ਭਿਆਨਕ ਅੱਗ ਲੱਗ ਗਈ। ਇਹ ਅੱਗ ਜਨਰੇਟਰ ਬੰਦ ਕਰਦੇ ਸਮੇਂ ਨਿੱਕਲੀ ਚੰਗਿਆੜੀ ਨਾਲ ਲੱਗੀ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਜਿਸ ਕਾਰਨ ਪੂਰੀ ਫੈਕਟਰੀ ’ਚ ਅੱਗ ਲੱਗ ਗਈ। ਉਸ ਸਮੇਂ ਕੁਝ ਲੋਕ ਕੰਮ ਕਰ ਰਹੇ ਸਨ। ....

ਆਰਬੀਆਈ ਵੱਲੋਂ ਵਿਆਜ ਦਰਾਂ ਵਿੱਚ 35 ਅਧਾਰੀ ਅੰਕਾਂ ਦੀ ਕਟੌਤੀ

Posted On August - 8 - 2019 Comments Off on ਆਰਬੀਆਈ ਵੱਲੋਂ ਵਿਆਜ ਦਰਾਂ ਵਿੱਚ 35 ਅਧਾਰੀ ਅੰਕਾਂ ਦੀ ਕਟੌਤੀ
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਬੁੱਧਵਾਰ ਨੂੰ ਵਿਆਜ ਦਰਾਂ ’ਚ 35 ਆਧਾਰੀ ਅੰਕਾਂ ਦੀ ਕਟੌਤੀ ਕਰ ਦਿੱਤੀ। ਅਰਥਚਾਰੇ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਤਹਿਤ ਲਗਾਤਾਰ ਚੌਥੀ ਵਾਰ ਇਹ ਕਟੌਤੀ ਕੀਤੀ ਗਈ ਹੈ। ਉਂਜ ਕੇਂਦਰੀ ਬੈਂਕ ਨੇ ਮੰਗ ਅਤੇ ਨਿਵੇਸ਼ ’ਚ ਮੰਦੀ ਕਾਰਨ ਮੌਜੂਦਾ ਵਿੱਤੀ ਵਰ੍ਹੇ ਲਈ ਵਿਕਾਸ ਦਰ 7 ਫ਼ੀਸਦੀ ਤੋਂ ਘਟਾ ਕੇ 6.9 ਫ਼ੀਸਦੀ ਰਹਿਣ ਦਾ ਅਨੁਮਾਨ ਲਾਇਆ ਹੈ। ....

ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਹੀ ਹੋਵੇਗੀ ਜਿਣਸਾਂ ਦੀ ਅਦਾਇਗੀ: ਕੈਪਟਨ

Posted On August - 8 - 2019 Comments Off on ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਹੀ ਹੋਵੇਗੀ ਜਿਣਸਾਂ ਦੀ ਅਦਾਇਗੀ: ਕੈਪਟਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀਆਂ ਦੇ ਖਦਸ਼ੇ ਦੂਰ ਕਰਦਿਆਂ ਆਖਿਆ ਕਿ ਉਨ੍ਹਾਂ ਨੂੰ ਖਰੀਦ ਪ੍ਰਣਾਲੀ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਵੱਲੋਂ ਮਿੱਥੇ ਅਮਲ ਮੁਤਾਬਕ ਸੂਬੇ ਵਿੱਚ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ (ਪੀ.ਐੱਫ.ਐੱਮ.ਐੱਸ) ਨੂੰ ਅਮਲ ਵਿੱਚ ਲਿਆਉਣ ਲਈ ਸੂਬਾ ਸਰਕਾਰ ਸਹਿਯੋਗ ਕਰੇਗੀ। ....

ਰਾਸ਼ਟਰਪਤੀ ਵੱਲੋਂ ਧਾਰਾ 370 ਮਨਸੂਖ਼ ਕਰਨ ਨੂੰ ਪ੍ਰਵਾਨਗੀ

Posted On August - 8 - 2019 Comments Off on ਰਾਸ਼ਟਰਪਤੀ ਵੱਲੋਂ ਧਾਰਾ 370 ਮਨਸੂਖ਼ ਕਰਨ ਨੂੰ ਪ੍ਰਵਾਨਗੀ
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਵਾਲੀ ਧਾਰਾ 370 ਨੂੰ ਮਨਸੂਖ਼ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸੰਸਦ ਦੇ ਦੋਵੇਂ ਸਦਨਾਂ ’ਚ ਇਸ ਬਾਬਤ ਮਤਾ ਪਾਸ ਹੋਣ ਮਗਰੋਂ ਰਾਸ਼ਟਰਪਤੀ ਨੇ ਇਹ ਫ਼ੈਸਲਾ ਲਿਆ ਹੈ। ....

ਪਰਨੀਤ ਕੌਰ ਨਾਲ 23 ਲੱਖ ਰੁਪਏ ਦੀ ਠੱਗੀ; ਜਾਅਲਸਾਜ਼ ਕਾਬੂ

Posted On August - 8 - 2019 Comments Off on ਪਰਨੀਤ ਕੌਰ ਨਾਲ 23 ਲੱਖ ਰੁਪਏ ਦੀ ਠੱਗੀ; ਜਾਅਲਸਾਜ਼ ਕਾਬੂ
ਸਾਈਬਰ ਠੱਗਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪਰਨੀਤ ਕੌਰ ਨਾਲ 23 ਲੱਖ ਰੁਪਏ ਦੀ ਠੱਗੀ ਮਾਰ ਲਈ। ਫੋਨ ’ਤੇ ਆਪਣੇ ਆਪ ਨੂੰ ਬੈਂਕ ਅਧਿਕਾਰੀ ਦੱਸ ਕੇ ਵਿਅਕਤੀ ਨੇ ਪਰਨੀਤ ਕੌਰ ਤੋਂ ਬੈਂਕ ਖਾਤੇ ਅਤੇ ਏਟੀਐੱਮ ਕਾਰਡ ਦੇ ਵੇਰਵੇ ਲੈ ਕੇ ਉਨ੍ਹਾਂ ਦੇ ਖਾਤੇ ਵਿਚੋਂ 23 ਲੱਖ ਰੁਪਏ ਕਢਵਾ ਲਏ। ....
Available on Android app iOS app
Powered by : Mediology Software Pvt Ltd.