Punjab Sacrilege Law Row: ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਚੱਲੀ ਕਈ ਘੰਟਿਆਂ ਦੀ ਇਤਿਹਾਸਕ ਅਤੇ ਭਾਵੁਕ ਸੁਣਵਾਈ ਇੱਕ ਵੱਡੇ ਸਿਆਸੀ ਤੇ ਧਾਰਮਿਕ ਸਮਝੌਤੇ ਨਾਲ ਸੰਪੂਰਨ ਹੋ ਗਈ ਹੈ। ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕਾਨੂੰਨ ਵਿੱਚ ਸੋਧ ਕਰਨ ਲਈ ਦਿੱਤੇ ਗਏ ਇੱਕ ਮਹੀਨੇ ਦੇ ਅਲਟੀਮੇਟਮ ਅਤੇ ਐਕਟ ’ਤੇ ਤੁਰੰਤ ਰੋਕ ਲਾਉਣ ਦੇ ਫੈਸਲੇ ਨੂੰ ਹਾਲ ਵਿੱਚ ਮੌਜੂਦ ਸਮੂਹ ਵਿਧਾਇਕਾਂ ਨੇ ਸਿਰ-ਮੱਥੇ ਪ੍ਰਵਾਨ ਕਰ ਲਿਆ ਹੈ।
ਫੋਟੋ: ਟ੍ਰਿਬਿਊਨ।ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਗੂੰਜਿਆ ਹਾਲ
ਜਿਵੇਂ ਹੀ ਪੰਜ ਸਿੰਘ ਸਾਹਿਬਾਨ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਕਿ ਸਮੂਹ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਦਾ ਇਹ ਨੈਤਿਕ ਫਰਜ਼ ਹੈ ਕਿ ਉਹ ਇੱਕ ਮਹੀਨੇ ਦੇ ਅੰਦਰ-ਅੰਦਰ ਵਿਧਾਨ ਸਭਾ ਰਾਹੀਂ ਅਕਾਲ ਤਖ਼ਤ ਸਾਹਿਬ ਦੇ ਸਾਰੇ ਇਤਰਾਜ਼ਾਂ ਨੂੰ ਦੂਰ ਕਰਨ, ਤਾਂ ਹਾਲ ਵਿੱਚ ਮੌਜੂਦ ਸਾਰੀਆਂ ਸਿਆਸੀ ਪਾਰਟੀਆਂ (ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ) ਦੇ ਆਗੂਆਂ ਨੇ ਇੱਕਸੁਰ ਵਿੱਚ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਆਕਾਸ਼-ਗੁੰਜਾਊ ਜੈਕਾਰੇ ਛੱਡ ਕੇ ਇਸ ਫੈਸਲੇ ਦੀ ਪ੍ਰਵਾਨਗੀ ਦਿੱਤੀ। ਜੈਕਾਰਿਆਂ ਦੀ ਗੂੰਜ ਦੇ ਨਾਲ ਹੀ ਸਮੂਹ ਵਿਧਾਇਕਾਂ ਨੇ ਸਿੰਘ ਸਾਹਿਬਾਨ ਨੂੰ ਭਰੋਸਾ ਦਿੱਤਾ ਕਿ ਉਹ ਨਿਰਧਾਰਿਤ ਇੱਕ ਮਹੀਨੇ ਦੇ ਸਮੇਂ ਦੇ ਅੰਦਰ ਇਸ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਕਰਵਾਉਣ ਲਈ ਵਚਨਬੱਧ ਰਹਿਣਗੇ।
ਫੋਟੋ: ਟ੍ਰਿਬਿਊਨ।ਗੁਰਬਾਣੀ ਦੇ ਜਾਪ ਨਾਲ ਮੀਟਿੰਗ ਦੀ ਸਮਾਪਤੀ
ਜਿਸ ਤਰ੍ਹਾਂ ਇਸ ਅਹਿਮ ਮੀਟਿੰਗ ਦੀ ਸ਼ੁਰੂਆਤ ਅਧਿਆਤਮਕ ਮਾਹੌਲ ਵਿੱਚ ਹੋਈ ਸੀ, ਉਵੇਂ ਹੀ ਇਸ ਦਾ ਅੰਤ ਵੀ ਬੇਹੱਦ ਸ਼ਾਂਤਮਈ ਰਿਹਾ। ਸੁਣਵਾਈ ਦੀ ਸਾਰੀ ਕਾਰਵਾਈ ਮੁਕੰਮਲ ਹੋਣ ਤੋਂ ਬਾਅਦ ਜਥੇਦਾਰ ਸਾਹਿਬ ਦੀ ਅਗਵਾਈ ਹੇਠ ਸਮੂਹ ਪੰਜ ਸਿੰਘ ਸਾਹਿਬਾਨ ਅਤੇ ਹਾਲ ਵਿੱਚ ਬੈਠੇ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਨੇ ਮਿਲ ਕੇ ਗੁਰਬਾਣੀ ਦੇ ਪਾਠ ਦਾ ਜਾਪ ਕੀਤਾ। ਗੁਰਬਾਣੀ ਦੇ ਪਵਿੱਤਰ ਜਾਪ ਦੇ ਨਾਲ ਇਸ ਇਤਿਹਾਸਕ ਇਕੱਤਰਤਾ ਦੀ ਸਮਾਪਤੀ ਕੀਤੀ ਗਈ, ਜਿਸ ਨਾਲ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਸਿਆਸੀ ਤਣਾਅ ਕਾਫ਼ੀ ਹੱਦ ਤੱਕ ਸ਼ਾਂਤ ਹੁੰਦਾ ਦਿਖਾਈ ਦਿੱਤਾ।
ਸਿਆਸੀ ਦੂਸ਼ਣਬਾਜ਼ੀ ’ਤੇ ਪੂਰਨ ਪਾਬੰਦੀ
ਇਕੱਤਰਤਾ ਦੇ ਬਿਲਕੁਲ ਅਖ਼ੀਰ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੱਖ-ਵੱਖ ਪਾਰਟੀਆਂ ਦੇ ਵਿਧਾਇਕਾਂ ਨੂੰ ਕੱਟੜ ਧਾਰਮਿਕ ਹਦਾਇਤ ਜਾਰੀ ਕਰਦਿਆਂ ਆਖਿਆ ਕਿ ਹੁਣ ਜਦੋਂ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸੁਲਝਣ ਵੱਲ ਵਧ ਰਿਹਾ ਹੈ, ਤਾਂ ਕੋਈ ਵੀ ਆਗੂ ਜਾਂ ਪਾਰਟੀ ਬਾਹਰ ਜਾ ਕੇ ਇਸ ਸੰਵੇਦਨਸ਼ੀਲ ਮੁੱਦੇ 'ਤੇ ਇੱਕ-ਦੂਜੇ ਦੇ ਖ਼ਿਲਾਫ਼ ਸਿਆਸੀ ਦੂਸ਼ਣਬਾਜ਼ੀ (Blame-game) ਨਹੀਂ ਕਰੇਗਾ। ਉਨ੍ਹਾਂ ਸਪੱਸ਼ਟ ਕੀਤਾ, “ ਇਹ ਗੁਰੂ ਸਾਹਿਬ ਦੇ ਸਤਿਕਾਰ ਦਾ ਸਾਂਝਾ ਮਸਲਾ ਹੈ, ਨਾ ਕਿ ਕਿਸੇ ਪਾਰਟੀ ਦੀ ਜਿੱਤ-ਹਾਰ ਦਾ। ਇਸ ਲਈ ਮੀਡੀਆ ਜਾਂ ਸੋਸ਼ਲ ਮੀਡੀਆ ’ਤੇ ਕੋਈ ਵੀ ਅਜਿਹੀ ਬਿਆਨਬਾਜ਼ੀ ਨਾ ਕੀਤੀ ਜਾਵੇ ਜਿਸ ਨਾਲ ਲੋਕਾਂ ਦੇ ਮਨਾਂ ਵਿੱਚ ਮੁੜ ਡਰ ਜਾਂ ਆਪਸੀ ਨਫ਼ਰਤ ਪੈਦਾ ਹੋਵੇ। ਸਾਰੀਆਂ ਪਾਰਟੀਆਂ ਇੱਕਜੁੱਟ ਹੋ ਕੇ ਗੁਰੂ ਸਾਹਿਬ ਦੇ ਸਨਮਾਨ ਨੂੰ ਬਹਾਲ ਰੱਖਣ ਲਈ ਆਪਣਾ ਫਰਜ਼ ਨਿਭਾਉਣ।”
ਜੇ ਸਰਕਾਰ ਪੰਥ ਤੇ ਵਿਧਾਨ ਸਭਾ ਦੀ ‘ਲਛਮਣ ਰੇਖਾ’ ਨਾ ਲੰਘਦੀ ਤਾਂ ਇਹ ਨੌਬਤ ਨਾ ਆਉਂਦੀ: ਬਾਜਵਾ
June 29, 2026 2:33 pm
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੇ ਸਨਮੁਖ ਪੇਸ਼ ਹੋਣ ਅਤੇ ਆਪਣਾ ਪੱਖ ਰੱਖਣ ਤੋਂ ਬਾਅਦ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਅਤੇ ਧਾਰਮਿਕ ਹਮਲੇ ਕੀਤੇ ਹਨ। ਪੱਤਰਕਾਰਾਂ ਨਾਲ ਰੂ-ਬਰੂ ਹੁੰਦਿਆਂ ਬਾਜਵਾ ਨੇ ਇਸ ਸਾਰੀ ਸਥਿਤੀ ਅਤੇ ਤਣਾਅ ਲਈ ਸਿੱਧੇ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ‘ਹੰਕਾਰੀ ਰਵੱਈਏ’ ਅਤੇ ਕਾਨੂੰਨੀ ਅਣਗਹਿਲੀ ਨੂੰ ਜ਼ਿੰਮੇਵਾਰ ਠਹਿਰਾਇਆ।
ਸਿਆਸੀ ਦੂਸ਼ਣਬਾਜ਼ੀ ’ਤੇ ਪੂਰਨ ਪਾਬੰਦੀ
June 29, 2026 1:03 pm
ਇਕੱਤਰਤਾ ਦੇ ਬਿਲਕੁਲ ਅਖ਼ੀਰ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੱਖ-ਵੱਖ ਪਾਰਟੀਆਂ ਦੇ ਵਿਧਾਇਕਾਂ ਨੂੰ ਕੱਟੜ ਧਾਰਮਿਕ ਹਦਾਇਤ ਜਾਰੀ ਕਰਦਿਆਂ ਆਖਿਆ ਕਿ ਹੁਣ ਜਦੋਂ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸੁਲਝਣ ਵੱਲ ਵਧ ਰਿਹਾ ਹੈ, ਤਾਂ ਕੋਈ ਵੀ ਆਗੂ ਜਾਂ ਪਾਰਟੀ ਬਾਹਰ ਜਾ ਕੇ ਇਸ ਸੰਵੇਦਨਸ਼ੀਲ ਮੁੱਦੇ 'ਤੇ ਇੱਕ-ਦੂਜੇ ਦੇ ਖ਼ਿਲਾਫ਼ ਸਿਆਸੀ ਦੂਸ਼ਣਬਾਜ਼ੀ (Blame-game) ਨਹੀਂ ਕਰੇਗਾ। ਉਨ੍ਹਾਂ ਸਪੱਸ਼ਟ ਕੀਤਾ, “ ਇਹ ਗੁਰੂ ਸਾਹਿਬ ਦੇ ਸਤਿਕਾਰ ਦਾ ਸਾਂਝਾ ਮਸਲਾ ਹੈ, ਨਾ ਕਿ ਕਿਸੇ ਪਾਰਟੀ ਦੀ ਜਿੱਤ-ਹਾਰ ਦਾ। ਇਸ ਲਈ ਮੀਡੀਆ ਜਾਂ ਸੋਸ਼ਲ ਮੀਡੀਆ 'ਤੇ ਕੋਈ ਵੀ ਅਜਿਹੀ ਬਿਆਨਬਾਜ਼ੀ ਨਾ ਕੀਤੀ ਜਾਵੇ ਜਿਸ ਨਾਲ ਲੋਕਾਂ ਦੇ ਮਨਾਂ ਵਿੱਚ ਮੁੜ ਡਰ ਜਾਂ ਆਪਸੀ ਨਫ਼ਰਤ ਪੈਦਾ ਹੋਵੇ। ਸਾਰੀਆਂ ਪਾਰਟੀਆਂ ਇੱਕਜੁੱਟ ਹੋ ਕੇ ਗੁਰੂ ਸਾਹਿਬ ਦੇ ਸਨਮਾਨ ਨੂੰ ਬਹਾਲ ਰੱਖਣ ਲਈ ਆਪਣਾ ਫਰਜ਼ ਨਿਭਾਉਣ।”
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ’ਤੇ ਵਿਧਾਇਕਾਂ ਨੇ ਛੱਡੇ ਜੈਕਾਰੇ; ਇੱਕ ਮਹੀਨੇ ’ਚ ਕਾਨੂੰਨ ਸੋਧਣ ’ਤੇ ਵਿਧਾਇਕਾਂ ਦੀ ਸਹਿਮਤੀ
June 29, 2026 1:00 pm
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਚੱਲੀ ਕਈ ਘੰਟਿਆਂ ਦੀ ਇਤਿਹਾਸਕ ਅਤੇ ਭਾਵੁਕ ਸੁਣਵਾਈ ਇੱਕ ਵੱਡੇ ਸਿਆਸੀ ਤੇ ਧਾਰਮਿਕ ਸਮਝੌਤੇ ਨਾਲ ਸੰਪੂਰਨ ਹੋ ਗਈ ਹੈ। ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕਾਨੂੰਨ ਵਿੱਚ ਸੋਧ ਕਰਨ ਲਈ ਦਿੱਤੇ ਗਏ ਇੱਕ ਮਹੀਨੇ ਦੇ ਅਲਟੀਮੇਟਮ ਅਤੇ ਐਕਟ ’ਤੇ ਤੁਰੰਤ ਰੋਕ ਲਾਉਣ ਦੇ ਫੈਸਲੇ ਨੂੰ ਹਾਲ ਵਿੱਚ ਮੌਜੂਦ ਸਮੂਹ ਵਿਧਾਇਕਾਂ ਨੇ ਸਿਰ-ਮੱਥੇ ਪ੍ਰਵਾਨ ਕਰ ਲਿਆ ਹੈ। ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਗੂੰਜਿਆ ਹਾਲ ਜਿਵੇਂ ਹੀ ਪੰਜ ਸਿੰਘ ਸਾਹਿਬਾਨ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਕਿ ਸਮੂਹ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਦਾ ਇਹ ਨੈਤਿਕ ਫਰਜ਼ ਹੈ ਕਿ ਉਹ ਇੱਕ ਮਹੀਨੇ ਦੇ ਅੰਦਰ-ਅੰਦਰ ਵਿਧਾਨ ਸਭਾ ਰਾਹੀਂ ਅਕਾਲ ਤਖ਼ਤ ਸਾਹਿਬ ਦੇ ਸਾਰੇ ਇਤਰਾਜ਼ਾਂ ਨੂੰ ਦੂਰ ਕਰਨ, ਤਾਂ ਹਾਲ ਵਿੱਚ ਮੌਜੂਦ ਸਾਰੀਆਂ ਸਿਆਸੀ ਪਾਰਟੀਆਂ (ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ) ਦੇ ਆਗੂਆਂ ਨੇ ਇੱਕਸੁਰ ਵਿੱਚ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਆਕਾਸ਼-ਗੁੰਜਾਊ ਜੈਕਾਰੇ ਛੱਡ ਕੇ ਇਸ ਫੈਸਲੇ ਦੀ ਪ੍ਰਵਾਨਗੀ ਦਿੱਤੀ। ਜੈਕਾਰਿਆਂ ਦੀ ਗੂੰਜ ਦੇ ਨਾਲ ਹੀ ਸਮੂਹ ਵਿਧਾਇਕਾਂ ਨੇ ਸਿੰਘ ਸਾਹਿਬਾਨ ਨੂੰ ਭਰੋਸਾ ਦਿੱਤਾ ਕਿ ਉਹ ਨਿਰਧਾਰਿਤ ਇੱਕ ਮਹੀਨੇ ਦੇ ਸਮੇਂ ਦੇ ਅੰਦਰ ਇਸ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਕਰਵਾਉਣ ਲਈ ਵਚਨਬੱਧ ਰਹਿਣਗੇ।
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਰਕਾਰ ਨੂੰ ਇੱਕ ਮਹੀਨੇ ਦਾ ਅਲਟੀਮੇਟਮ; ਸਤਿਕਾਰ ਐਕਟ ’ਤੇ ਤੁਰੰਤ ਰੋਕ ਲਾਉਣ ਦੇ ਆਦੇਸ਼
June 29, 2026 12:47 pm
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਚੱਲ ਰਹੀ ਉੱਚ ਪੱਧਰੀ ਸੁਣਵਾਈ ਦੌਰਾਨ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਅਤੇ ਹਾਲ ਵਿੱਚ ਮੌਜੂਦ ਸਮੂਹ ਸਿੱਖ ਵਿਧਾਇਕਾਂ ਨੂੰ ਇੱਕ ਮਹੀਨੇ (30 ਦਿਨ) ਦਾ ਸਖ਼ਤ ਅਲਟੀਮੇਟਮ ਜਾਰੀ ਕਰ ਦਿੱਤਾ ਹੈ। ਜਥੇਦਾਰ ਸਾਹਿਬ ਨੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਜਦੋਂ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਏ ਗਏ ਸਾਰੇ ਧਾਰਮਿਕ ਤੇ ਕਾਨੂੰਨੀ ਇਤਰਾਜ਼ਾਂ ਨੂੰ ਦੂਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਸ ਕਾਨੂੰਨ ਦੇ ਲਾਗੂ ਹੋਣ 'ਤੇ ਤੁਰੰਤ ਪ੍ਰਭਾਵ ਨਾਲ ਪੂਰਨ ਰੋਕ ਲਗਾਈ ਜਾਵੇ। ਹਾਲ ਵਿੱਚ ਮੌਜੂਦ ਮੰਤਰੀਆਂ ਅਤੇ ਵਿਧਾਇਕਾਂ ਦੇ ਸਪੱਸ਼ਟੀਕਰਨ ਸੁਣਨ ਤੋਂ ਬਾਅਦ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਖਿਆ ਕਿ ਇਸ ਕਾਨੂੰਨ ਨੂੰ ਬਣਾਉਣ ਦੇ ਮਾਮਲੇ ਵਿੱਚ ਸਰਕਾਰ ਨੂੰ ਪੂਰੀ ਤਰ੍ਹਾਂ 'ਗਲਤ ਗਾਈਡ' (ਗੁੰਮਰਾਹ) ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਖਰੜਾ ਤਿਆਰ ਕਰਨ ਵਾਲਿਆਂ ਨੂੰ ਪੰਥਕ ਰਵਾਇਤਾਂ ਦੀ ਸਮਝ ਨਹੀਂ ਸੀ, ਜਿਸ ਕਾਰਨ ਇਹ ਸਾਰਾ ਆਪਸੀ ਤਣਾਅ ਪੈਦਾ ਹੋਇਆ ਹੈ। ਜਥੇਦਾਰ ਨੇ ਕਿਹਾ ਕਿ ਇਸ ਗੁੰਝਲਦਾਰ ਕਾਨੂੰਨ ਦੇ ਸੋਸ਼ਲ ਮੀਡੀਆ ਅਤੇ ਜਨਤਕ ਹੋਣ ਕਰਕੇ ਆਮ ਸੰਗਤ ਤੇ ਸਿੱਖਾਂ ਦੇ ਮਨਾਂ ਵਿੱਚ ਇੱਕ ਵੱਡਾ ਡਰ ਤੇ ਭੁਲੇਖਾ ਬਣ ਗਿਆ ਹੈ, ਜਿਸ ਨੂੰ ਤੁਰੰਤ ਦੂਰ ਕਰਨ ਦੀ ਲੋੜ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਸਰਕਾਰ ਸਿੱਖ ਭਾਵਨਾਵਾਂ ਅਨੁਸਾਰ ਇਸ ਵਿੱਚ ਸੋਧ ਕਰਦੀ ਹੈ, ਤਾਂ ਅਕਾਲ ਤਖ਼ਤ ਸਾਹਿਬ ਸਰਕਾਰ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਤਿਆਰ ਹੈ।
ਪ੍ਰਕਾਸ਼ਿਤ ਬੀੜਾਂ ’ਤੇ ਯੂਨੀਕ ਨੰਬਰ ਲਾਉਣਾ ਸਿਰਫ਼ SGPC ਦਾ ਅਧਿਕਾਰ; ਸਰਕਾਰ ਸੁਝਾਅ ਦੇ ਸਕਦੀ ਹੈ, ਕਾਨੂੰਨ ਨਹੀਂ ਬਣਾ ਸਕਦੀ: ਜਥੇਦਾਰ
June 29, 2026 12:44 pm
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਮਾਮਲੇ ਵਿੱਚ ਚੱਲ ਰਹੀ ਉੱਚ ਪੱਧਰੀ ਸੁਣਵਾਈ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਰਕਾਰ ਦੀ ਨੀਅਤ ਅਤੇ ਕਾਨੂੰਨ ਦੇ ਖਰੜੇ 'ਤੇ ਇੱਕ ਹੋਰ ਤਿੱਖਾ ਧਾਰਮਿਕ ਤੇ ਕਾਨੂੰਨੀ ਇਤਰਾਜ਼ ਜਨਤਕ ਕੀਤਾ ਗਿਆ ਹੈ। ਪੰਜ ਸਿੰਘ ਸਾਹਿਬਾਨ ਨੇ ਸਪੱਸ਼ਟ ਕੀਤਾ ਕਿ ਪ੍ਰਕਾਸ਼ਿਤ ਹੋਣ ਵਾਲੀਆਂ ਪਾਵਨ ਬੀੜਾਂ ’ਤੇ ਯੂਨੀਕ ਨੰਬਰ (Unique Serial Number) ਲਗਾਉਣ ਅਤੇ ਉਨ੍ਹਾਂ ਦੀ ਸੁਚੱਜੀ ਨਿਗਰਾਨੀ ਰੱਖਣ ਦਾ ਕੰਮ ਪੂਰੀ ਤਰ੍ਹਾਂ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਅਧਿਕਾਰ ਖੇਤਰ ਦਾ ਹਿੱਸਾ ਹੈ। ਇਹ ਕੰਮ ਕਿਸੇ ਵੀ ਸਰਕਾਰ ਦਾ ਨਹੀਂ ਹੈ ਅਤੇ ਨਾ ਹੀ ਹੋ ਸਕਦਾ ਹੈ। ਕਾਨੂੰਨ ਬਣਾ ਕੇ ਇਸ ਪ੍ਰਕਿਰਿਆ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਸਰਕਾਰੀ ਕੋਸ਼ਿਸ਼ ’ਤੇ ਸਿੰਘ ਸਾਹਿਬਾਨ ਨੇ ਸਖ਼ਤ ਸ਼ਬਦਾਂ ਵਿੱਚ ਇਤਰਾਜ਼ ਜਤਾਇਆ ਹੈ।
ਪੰਥਕ ਸ਼ਬਦਾਵਲੀ ’ਚ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ, ‘ਬੀੜ’ ਦੀ ਥਾਂ ‘ਸਰੂਪ’ ਸ਼ਬਦ ਵਰਤਣਾ ਗਲਤ: ਜਥੇਦਾਰ ਗੜਗੱਜ
June 29, 2026 12:18 pm
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਚੱਲ ਰਹੀ ਇਤਿਹਾਸਕ ਇਕੱਤਰਤਾ ਦੌਰਾਨ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਉੱਪਰ ਲਾਏ ਗਏ ਮੁੱਖ ਇਤਰਾਜ਼ਾਂ ਦੇ ਵੇਰਵੇ ਜਨਤਕ ਕਰ ਦਿੱਤੇ ਹਨ। ਜਥੇਦਾਰ ਸਾਹਿਬ ਨੇ ਹਾਲ ਵਿੱਚ ਮੌਜੂਦ ਸਮੂਹ ਵਿਧਾਇਕਾਂ ਅਤੇ ਮੀਡੀਆ ਨੂੰ ਸਪੱਸ਼ਟ ਕੀਤਾ ਕਿ ਸਰਕਾਰ ਨੇ ਇਸ ਕਾਨੂੰਨ ਰਾਹੀਂ ਸਿੱਖਾਂ ਦੇ ਅੰਦਰੂਨੀ ਧਾਰਮਿਕ ਮਾਮਲਿਆਂ ਅਤੇ ਸਦੀਆਂ ਪੁਰਾਣੀ ਪੰਥਕ ਸ਼ਬਦਾਵਲੀ ਵਿੱਚ ਸਿੱਧੀ ਦਖ਼ਲਅੰਦਾਜ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਾਨੂੰਨ ਦੀ ਸ਼ਬਦਾਵਲੀ ’ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਆਖਿਆ ਕਿ ਸਿੱਖ ਇਤਿਹਾਸ, ਮਰਿਆਦਾ ਅਤੇ ਸ਼ਬਦਾਵਲੀ ਵਿੱਚ ‘ਬੀੜ’ ਸ਼ਬਦ ਹੀ ਪ੍ਰਮਾਣਿਕ ਹਿੱਸਾ ਹੈ। ਸਰਕਾਰ ਨੇ ਕਾਨੂੰਨੀ ਖਰੜੇ ਵਿੱਚ ਇਸ ਦੀ ਥਾਂ ‘ਸਰੂਪ’ ਸ਼ਬਦ ਦੀ ਵਰਤੋਂ ਕਰਕੇ ਪੰਥਕ ਰਵਾਇਤਾਂ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਫ਼ਸਰਸ਼ਾਹੀ ਜਾਂ ਵਿਧਾਨ ਸਭਾ ਨੂੰ ਇਹ ਅਧਿਕਾਰ ਨਹੀਂ ਹੈ ਕਿ ਉਹ ਸਿੱਖ ਧਰਮ ਦੇ ਸਥਾਪਿਤ ਸ਼ਬਦਾਂ ਨੂੰ ਆਪਣੀ ਮਰਜ਼ੀ ਅਨੁਸਾਰ ਬਦਲਣ।
ਮੇਰੀ ਜ਼ਿੰਮੇਵਾਰੀ ਸਿਰਫ਼ ਸਰਕਾਰ ਤੱਕ ਇਤਰਾਜ਼ ਪਹੁੰਚਾਉਣ ਦੀ ਸੀ, ਮੈਂ ਉਹ ਪੂਰੀ ਕੀਤੀ: ਸਪੀਕਰ ਸੰਧਵਾਂ
June 29, 2026 12:10 pm
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦੇ ਵਿਵਾਦਪੂਰਨ ਕਾਨੂੰਨ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਚੱਲ ਰਹੀ ਪੰਜ ਸਿੰਘ ਸਾਹਿਬਾਨ ਦੀ ਉੱਚ ਪੱਧਰੀ ਸੁਣਵਾਈ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਆਪਣਾ ਪੱਖ ਰੱਖਿਆ ਹੈ। ਸਿੰਘ ਸਾਹਿਬਾਨ ਦੇ ਸਨਮੁਖ ਪੇਸ਼ ਹੁੰਦਿਆਂ ਸਪੀਕਰ ਸੰਧਵਾਂ ਨੇ ਇਸ ਪੂਰੇ ਮਾਮਲੇ ਵਿੱਚ ਸੰਵਿਧਾਨਕ ਅਹੁਦੇ ਦੀ ਮਰਯਾਦਾ ਅਤੇ ਆਪਣੀ ਭੂਮਿਕਾ ਬਾਰੇ ਸਥਿਤੀ ਸਪੱਸ਼ਟ ਕੀਤੀ। ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਜਦੋਂ ਇਸ ਤੋਂ ਪਹਿਲਾਂ (ਮਈ ਮਹੀਨੇ) ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ਬੁਲਾ ਕੇ ਇਸ ਐਕਟ ਵਿੱਚ ਸ਼ਾਮਲ ਕੁਝ ਮਦਾਂ (ਧਾਰਾਵਾਂ) ਉੱਪਰ ਸਿੱਖ ਭਾਵਨਾਵਾਂ ਦੇ ਉਲਟ ਹੋਣ ਦੇ ਇਤਰਾਜ਼ ਲਾ ਕੇ ਭੇਜੇ ਗਏ ਸਨ, ਤਾਂ ਉਨ੍ਹਾਂ ਨੇ ਬਤੌਰ ਸਪੀਕਰ ਆਪਣੀ ਜ਼ਿੰਮੇਵਾਰੀ ਤੁਰੰਤ ਨਿਭਾਈ ਸੀ। ਉਨ੍ਹਾਂ ਸਿੰਘ ਸਾਹਿਬਾਨ ਨੂੰ ਦੱਸਿਆ, “ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਲੇ ਆਦੇਸ਼ਾਂ ਅਤੇ ਲਿਖਤੀ ਇਤਰਾਜ਼ਾਂ ਦੀ ਕਾਪੀ ਮੇਰੇ ਵੱਲੋਂ ਬਿਨਾਂ ਕਿਸੇ ਦੇਰੀ ਦੇ ਅਗਲੀ ਕਾਰਵਾਈ ਅਤੇ ਸੋਧਾਂ ਲਈ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦਫ਼ਤਰ ਨੂੰ ਭੇਜ ਦਿੱਤੀ ਗਈ ਸੀ। ਕਿਉਂਕਿ ਕਾਨੂੰਨ ਵਿੱਚ ਕੋਈ ਵੀ ਬਦਲਾਅ ਜਾਂ ਸੋਧ ਕਰਨ ਦਾ ਅਧਿਕਾਰ ਕਾਰਜਪਾਲਿਕਾ (ਸਰਕਾਰ) ਅਤੇ ਸਦਨ ਕੋਲ ਹੁੰਦਾ ਹੈ, ਇਸ ਲਈ ਮੈਂ ਉਹ ਸਾਰੇ ਨੁਕਤੇ ਸਰਕਾਰ ਦੇ ਹਵਾਲੇ ਕਰ ਦਿੱਤੇ ਸਨ।”
ਸ੍ਰੀ ਅਕਾਲ ਤਖ਼ਤ ਸਾਹਿਬ ਸੁਣਵਾਈ: ਮੌੜ ਬੰਬ ਧਮਾਕੇ ਦਾ ਗੂੰਜਿਆ ਮੁੱਦਾ
June 29, 2026 12:05 pm
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸਬੰਧੀ ਚੱਲ ਰਹੀ ਪੰਜ ਸਿੰਘ ਸਾਹਿਬਾਨ ਦੀ ਸੁਣਵਾਈ ਹੁਣ ਹੋਰ ਵਧੇਰੇ ਗੰਭੀਰ ਅਤੇ ਤਲਖ਼ ਮੋੜ ਇਖ਼ਤਿਆਰ ਕਰ ਗਈ ਹੈ। ਬੰਦ ਕਮਰਾ ਇਕੱਤਰਤਾ ਦੌਰਾਨ ਜਿੱਥੇ ਧਾਰਮਿਕ ਕਾਨੂੰਨ ਦੇ ਨੁਕਤਿਆਂ ’ਤੇ ਸਵਾਲ-ਜਵਾਬ ਹੋ ਰਹੇ ਹਨ, ਉੱਥੇ ਹੀ ਪੰਜਾਬ ਦੇ ਪੁਰਾਣੇ ਅਣਸੁਲਝੇ ਸਿਆਸੀ-ਧਾਰਮਿਕ ਮੁੱਦਿਆਂ ਦੀ ਗੂੰਜ ਵੀ ਸੁਣਾਈ ਦੇਣ ਲੱਗੀ ਹੈ। ਜਾਣਕਾਰੀ ਅਨੁਸਾਰ, ਸਿੰਘ ਸਾਹਿਬਾਨ ਵੱਲੋਂ ਕੀਤੀ ਜਾ ਰਹੀ ਪੁੱਛਗਿੱਛ ਦੌਰਾਨ ਸਾਲ 2017 ਦੇ ਬਹੁ-ਚਰਚਿਤ ਮੌੜ ਬੰਬ ਧਮਾਕੇ ਦਾ ਮੁੱਦਾ ਵੀ ਉੱਠਿਆ। ਸੁਣਵਾਈ ਦੌਰਾਨ ਸਿੱਧਾ ਸਵਾਲ ਕੀਤਾ ਗਿਆ ਕਿ ਇਸ ਸੰਵੇਦਨਸ਼ੀਲ ਮਾਮਲੇ ਦੇ ਦੋਸ਼ੀਆਂ ਵਿਰੁੱਧ ਹੁਣ ਤੱਕ ਢੁਕਵੀਂ ਕਾਰਵਾਈ ਕਿਉਂ ਨਹੀਂ ਅਮਲ ਵਿੱਚ ਲਿਆਂਦੀ ਗਈ ਅਤੇ ਸਰਕਾਰ ਇਸ ਪੱਧਰ ’ਤੇ ਚੁੱਪ ਕਿਉਂ ਧਾਰੀ ਬੈਠੀ ਹੈ? ਇਸ ਸਵਾਲ ਨੇ ਹਾਲ ਵਿੱਚ ਮੌਜੂਦ ਸੱਤਾਧਾਰੀ ਧਿਰ ਦੇ ਕਈ ਆਗੂਆਂ ਨੂੰ ਸਖ਼ਤੇ ਵਿੱਚ ਪਾ ਦਿੱਤਾ।
ਸਤਿਕਾਰ ਸੋਧ ਐਕਟ ਕਾਹਲੀ ਵਿੱਚ ਪਾਸ ਹੋਇਆ, ਵਧੇਰੇ ਸਮਾਂ ਨਹੀਂ ਮਿਲਿਆ: ਬਾਜਵਾ
June 29, 2026 11:59 am
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਸਕੱਤਰੇਤ ਭਵਨ ਦੇ ਹਾਲ ਵਿੱਚ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਨੂੰ ਲੈ ਕੇ ਚੱਲ ਰਹੀ ਉੱਚ ਪੱਧਰੀ ਸੁਣਵਾਈ ਦੌਰਾਨ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਹਾਲ ਵਿੱਚ ਮੌਜੂਦ ਹਰੇਕ ਸਿੱਖ ਵਿਧਾਇਕ ਕੋਲੋਂ ਲੜੀਵਾਰ ਉਨ੍ਹਾਂ ਦੇ ਵਿਚਾਰ ਪੁੱਛੇ ਜਾ ਰਹੇ ਹਨ ਅਤੇ ਤਿੱਖੇ ਸਵਾਲ-ਜਵਾਬ ਕੀਤੇ ਜਾ ਰਹੇ ਹਨ। ਇਸੇ ਦੌਰਾਨ ਪੰਜ ਸਿੰਘ ਸਾਹਿਬਾਨ ਦੇ ਸਨਮੁਖ ਪੇਸ਼ ਹੋਏ ਸੀਨੀਅਰ ਕਾਂਗਰਸੀ ਵਿਧਾਇਕ ਅਤੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿਧਾਨ ਸਭਾ ਦੀ ਕਾਰਵਾਈ 'ਤੇ ਸਵਾਲ ਚੁੱਕਦਿਆਂ ਸਪੱਸ਼ਟ ਆਖਿਆ ਕਿ ਇਹ ਐਕਟ ਬਹੁਤ ਹੀ ਕਾਹਲੀ ਵਿੱਚ ਪਾਸ ਕੀਤਾ ਗਿਆ ਸੀ। ਉਨ੍ਹਾਂ ਸਿੰਘ ਸਾਹਿਬਾਨ ਨੂੰ ਦੱਸਿਆ ਕਿ ਸਦਨ ਵਿੱਚ ਇਸ ਬੇਹੱਦ ਸੰਵੇਦਨਸ਼ੀਲ ਕਾਨੂੰਨ ਉੱਤੇ ਚਰਚਾ ਕਰਨ ਜਾਂ ਇਸ ਨੂੰ ਸਮਝਣ ਲਈ ਵਿਧਾਇਕਾਂ ਨੂੰ ਵਧੇਰੇ ਸਮਾਂ ਹੀ ਨਹੀਂ ਦਿੱਤਾ ਗਿਆ, ਜਿਸ ਕਾਰਨ ਕਈ ਤੱਥ ਅਣਗੌਲੇ ਰਹਿ ਗਏ।- ਲਾਂਬਾ
ਪੇਸ਼ੀ ਦੌਰਾਨ ਜ਼ਾਬਤੇ 'ਚ ਰਹਿਣ ਵਿਧਾਇਕ: ਜਥੇਦਾਰ ਨੇ ਵਿਧਾਇਕਾਂ ਨੂੰ ਕੀਤੀ ਅਪੀਲ
June 29, 2026 11:46 am
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੇ ਹਾਲ ਵਿੱਚ ਬੈਠੇ ਸਮੂਹ ਵਿਧਾਇਕਾਂ ਨੂੰ ਆਖਿਆ ਕਿ ਉਹ ਪੇਸ਼ੀ ਦੌਰਾਨ ਜ਼ਾਬਤੇ ਵਿੱਚ ਰਹਿਣ, ਕਿਸੇ ਵੀ ਤਰ੍ਹਾਂ ਦੀ ਭੜਕਾਉਣ ਵਾਲੀ ਸ਼ਬਦਾਵਲੀ ਨਾ ਵਰਤੀ ਜਾਵੇ ਅਤੇ ਹਰ ਇੱਕ ਨੂੰ ਆਪਣਾ ਪੱਖ ਰੱਖਣ ਦਾ ਪੂਰਾ ਹੱਕ ਹੈ। ਉਹਨਾਂ ਨੇ ਕੁਝ ਦਿਨ ਪਹਿਲਾਂ ਕੁਝ ਵਿਧਾਇਕਾਂ ਵੱਲੋਂ ਵਰਤੀ ਗਈ ਸ਼ਬਦਾਵਲੀ ਦਾ ਵੀ ਅਸਿੱਧੇ ਢੰਗ ਨਾਲ ਜ਼ਿਕਰ ਕੀਤਾ ਹੈ। ਉਹਨਾਂ ਆਖਿਆ ਕਿ 'ਅਸੀਂ ਸਾਰੇ ਗੁਰ ਭਾਈ ਹਾਂ ਅਤੇ ਸਾਰੇ ਸਿੱਖ ਹਾਂ।'
ਪੰਜ ਸਿੰਘ ਸਾਹਿਬਾਨ ਦੀ ਅਗਵਾਈ ਹੇਠ ਸੁਣਵਾਈ ਦਾ ਆਗਾਜ਼
June 29, 2026 11:30 am
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਮਾਮਲੇ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਰਸਮੀ ਕਾਰਵਾਈ ਆਰੰਭ ਹੋ ਗਈ ਹੈ। ਸਰਵਉੱਚ ਧਾਰਮਿਕ ਸੰਸਥਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸਹਿਮਤੀ ਤੋਂ ਬਿਨਾਂ ਵਿਧਾਨ ਸਭਾ ਵਿੱਚ ਕਾਨੂੰਨ ਪਾਸ ਕਰਨ ਦੇ ਲੱਗੇ ਦੋਸ਼ਾਂ ਤਹਿਤ ਤਲਬ ਕੀਤੇ ਗਏ ਪੰਜਾਬ ਦੇ ਸਿੱਖ ਮੰਤਰੀ ਅਤੇ ਵਿਧਾਇਕ ਇਸ ਵੇਲੇ ਸਿੰਘ ਸਾਹਿਬਾਨ ਦੇ ਸਨਮੁਖ ਹਾਜ਼ਰ ਹਨ। ਇਸ ਇਤਿਹਾਸਕ ਇਕੱਤਰਤਾ ਦੀ ਸ਼ੁਰੂਆਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੀ ਗਈ ਅਰਦਾਸ ਅਤੇ ਗੁਰਬਾਣੀ ਦੇ ਜਾਪ ਨਾਲ ਹੋਈ। ਇਸ ਤੋਂ ਤੁਰੰਤ ਬਾਅਦ, ਨਵੇਂ ਬਣ ਰਹੇ ਸਕੱਤਰੇਤ ਭਵਨ ਦੇ ਵਿਸ਼ਾਲ ਹਾਲ ਵਿੱਚ ਸੁਣਵਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਪੇਸ਼ੀ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਜਥੇਦਾਰ ਗੜਗੱਜ ਨੇ ਵਿਧਾਇਕਾਂ ਨੂੰ ਕਰਵਾਇਆ ਗੁਰਬਾਣੀ ਦਾ ਜਾਪ
June 29, 2026 11:24 am
![]()
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਬਣ ਰਹੇ ਸਕੱਤਰੇਤ ਭਵਨ ਦੇ ਹਾਲ ਵਿੱਚ ਤਲਬ ਕੀਤੇ ਗਏ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਦੀ ਪੇਸ਼ੀ ਦੀ ਰਸਮੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਬੇਹੱਦ ਸੰਵੇਦਨਸ਼ੀਲ ਅਤੇ ਇਤਿਹਾਸਕ ਮਾਮਲੇ ਦੀ ਸੁਣਵਾਈ ਸ਼ੁਰੂ ਕਰਨ ਤੋਂ ਪਹਿਲਾਂ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮਾਹੌਲ ਨੂੰ ਅਧਿਆਤਮਕ ਰੰਗ ਵਿੱਚ ਰੰਗਦਿਆਂ ਉੱਥੇ ਮੌਜੂਦ ਸਾਰੇ ਸਿਆਸੀ ਆਗੂਆਂ ਨੂੰ ਗੁਰਬਾਣੀ ਦੇ ਪਾਠ ਦਾ ਜਾਪ ਕਰਵਾਇਆ। ਸਿੰਘ ਸਾਹਿਬਾਨ ਦੇ ਨਿਰਦੇਸ਼ਾਂ 'ਤੇ ਹਾਲ ਵਿੱਚ ਬੈਠੇ ਵੱਖ-ਵੱਖ ਪਾਰਟੀਆਂ (ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ) ਦੇ ਸਮੂਹ ਸਿੱਖ ਵਿਧਾਇਕਾਂ ਨੇ ਪਾਰਟੀਬਾਜ਼ੀ ਅਤੇ ਸਿਆਸੀ ਮੱਤਭੇਦਾਂ ਤੋਂ ਉੱਪਰ ਉੱਠ ਕੇ, ਹੱਥ ਜੋੜ ਕੇ ਇਕਾਗਰ ਚਿੱਤ ਹੋ ਕੇ ਗੁਰਬਾਣੀ ਦੇ ਜਾਪ ਵਿੱਚ ਹਾਜ਼ਰੀ ਲਗਵਾਈ।
ਵਿਧਾਇਕਾਂ ਦਾ ਪੱਖ ਸੁਣਨ ਲਈ ਪੁੱਜੇ ਪੰਜ ਸਿੰਘ ਸਾਹਿਬਾਨ; ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਸਕੱਤਰੇਤ ਵਿਖੇ ਕੀਤੀ ਅਰਦਾਸ
June 29, 2026 11:20 am
ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਮਾਮਲੇ ਵਿੱਚ ਇੱਕ ਹੋਰ ਵੱਡਾ ਪੜਾਅ ਸਾਹਮਣੇ ਆਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਪੰਜ ਸਿੰਘ ਸਾਹਿਬਾਨ ਅੱਜ ਤਲਬ ਕੀਤੇ ਗਏ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਦਾ ਪੱਖ ਸੁਣਨ ਲਈ ਨਵੇਂ ਸਕੱਤਰੇਤ ਭਵਨ ਵਿਖੇ ਤਿਆਰ ਕੀਤੇ ਗਏ ਵਿਸ਼ੇਸ਼ ਪੰਡਾਲ (ਨਿਰਧਾਰਿਤ ਸਥਾਨ) ’ਤੇ ਪਹੁੰਚ ਗਏ ਹਨ। ਇਸ ਅਹਿਮ ਕਾਰਵਾਈ ਨੂੰ ਸ਼ੁਰੂ ਕਰਨ ਅਤੇ ਮਾਮਲੇ ਨੂੰ ਵਿਚਾਰਨ ਤੋਂ ਪਹਿਲਾਂ ਪੰਜ ਸਿੰਘ ਸਾਹਿਬਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਗੁਰੂ ਸਾਹਿਬ ਦੇ ਸਨਮੁਖ ਪੂਰੀ ਮਰਿਆਦਾ ਸਹਿਤ ਅਰਦਾਸ ਕੀਤੀ ਗਈ। ਇਸ ਪਵਿੱਤਰ ਅਰਦਾਸ ਰਾਹੀਂ ਗੁਰੂ ਚਰਨਾਂ ਵਿੱਚ ਕਾਰਵਾਈ ਨੂੰ ਨਿਰਵਿਘਨ ਅਤੇ ਪੰਥਕ ਰਵਾਇਤਾਂ ਅਨੁਸਾਰ ਨੇਪਰੇ ਚਾੜ੍ਹਨ ਦੀ ਕਾਮਨਾ ਕੀਤੀ ਗਈ। - ਜਗਤਾਰ ਸਿੰਘ ਲਾਂਬਾ
ਹਲਕਾ ਮਜੀਠਾ ਤੋਂ ਵਿਧਾਇਕਾ ਗਨੀਵ ਕੌਰ ਮਜੀਠੀਆ ਅਤੇ ਬਿਕਰਮ ਸਿੰਘ ਮਜੀਠੀਆ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਹੋਏ ਪੇਸ਼
June 29, 2026 11:11 am
![]()
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਵਿਧਾਇਕਾਂ ਦੀ ਪੇਸ਼ੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਮਜੀਠਾ ਦੀ ਨੁਮਾਇੰਦਗੀ ਕਰ ਰਹੇ ਵਿਧਾਇਕਾ ਗਨੀਵ ਕੌਰ ਮਜੀਠੀਆ ਅਤੇ ਉਨ੍ਹਾਂ ਦੇ ਪਤੀ ਤੇ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੀ ਅੱਜ ਸਰਵਉੱਚ ਧਾਰਮਿਕ ਸੰਸਥਾ ਦੇ ਸਨਮੁਖ ਪੇਸ਼ ਹੋਣ ਲਈ ਅੰਮ੍ਰਿਤਸਰ ਪਹੁੰਚ ਗਏ ਹਨ। ਦੋਵੇਂ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰ ਸਾਹਿਬ ਸਾਹਮਣੇ ਆਪਣਾ ਪੱਖ ਸਪੱਸ਼ਟ ਕਰਨ ਲਈ ਹਾਜ਼ਰ ਹੋਏ।- ਜਗਤਾਰ ਸਿੰਘ ਲਾਂਬਾ
ਪ੍ਰਤਾਪ ਸਿੰਘ ਬਾਜਵਾ ਤੇ ਤ੍ਰਿਪਤ ਬਾਜਵਾ ਸਮੇਤ ਕਾਂਗਰਸੀ ਵਿਧਾਇਕ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼
June 29, 2026 11:06 am
![]()
'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਦੇ ਵਿਵਾਦ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਜਿੱਥੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਿਧਾਇਕ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ, ਉੱਥੇ ਹੀ ਵਿਰੋਧੀ ਧਿਰ ਕਾਂਗਰਸ ਦੇ ਸਿੱਖ ਵਿਧਾਇਕ ਵੀ ਅੱਜ ਸਰਵਉੱਚ ਧਾਰਮਿਕ ਸੰਸਥਾ ਦੇ ਸਨਮੁਖ ਪੇਸ਼ ਹੋਣ ਲਈ ਅੰਮ੍ਰਿਤਸਰ ਪੁੱਜ ਗਏ ਹਨ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਵਿਧਾਇਕਾਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਰਹੇ ਹਨ।- ਜਗਤਾਰ ਸਿੰਘ ਲਾਂਬਾ
‘ਆਪ’ ਦੇ ਵਿਧਾਇਕਾਂ ਅਤੇ ਮੁੱਖ ਮੰਤਰੀ ਦਾ ਦੋਹਰਾ ਚਿਹਰਾ ਜਨਤਾ ਸਾਹਮਣੇ ਨਸ਼ਰ ਹੋ ਚੁੱਕਾ ਹੈ: ਖਹਿਰਾ
June 29, 2026 11:03 am
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਪਹੁੰਚੇ ਕਾਂਗਰਸੀ ਵਿਧਾਇਕ ਅਤੇ ਫਾਇਰਬ੍ਰਾਂਡ ਆਗੂ ਸੁਖਪਾਲ ਸਿੰਘ ਖਹਿਰਾ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਮਾਮਲੇ ’ਤੇ ਸੱਤਾਧਾਰੀ ਆਮ ਆਦਮੀ ਪਾਰਟੀ (AAP) ਅਤੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਤਿੱਖੇ ਸਿਆਸੀ ਹਮਲੇ ਕੀਤੇ ਹਨ। ਖਹਿਰਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੁੱਖ ਮੰਤਰੀ ਦਾ ਦੋਹਰਾ ਚਿਹਰਾ ਜਨਤਾ ਦੇ ਸਾਹਮਣੇ ਪੂਰੀ ਤਰ੍ਹਾਂ ਨਸ਼ਰ ਹੋ ਚੁੱਕਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਆਖਿਆ ਕਿ ਇੱਕ ਪਾਸੇ ਤਾਂ ‘ਆਪ’ ਦੀ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨ ਜੋਤ ਕੌਰ ਸੋਸ਼ਲ ਮੀਡੀਆ ’ਤੇ ਬਿਆਨਬਾਜ਼ੀ ਕਰਕੇ ਇਹ ਆਖ ਰਹੀ ਹੈ ਕਿ ਅਜਿਹੇ ਜਥੇਦਾਰ ਪੰਥ ਉੱਪਰ ਬੋਝ ਹਨ, ਜਦੋਂ ਕਿ ਦੂਜੇ ਪਾਸੇ ਉਨ੍ਹਾਂ ਦੀ ਹੀ ਪਾਰਟੀ ਦੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਜਾਣ ’ਤੇ ਇੱਥੇ ਨਤਮਸਤਕ ਹੋਣ ਅਤੇ ਪੇਸ਼ ਹੋਣ ਲਈ ਖਿੱਚੇ ਚਲੇ ਆ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਪਾਰਟੀ ਦੀ ਸੋਚ ਪੰਥਕ ਰਵਾਇਤਾਂ ਪ੍ਰਤੀ ਇੰਨੀ ਹੀ ਸਪੱਸ਼ਟ ਹੈ, ਤਾਂ ਅਜਿਹੇ ਆਗੂਆਂ ਵਿਰੁੱਧ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ?- ਜਗਤਾਰ ਲਾਂਬਾ
ਸਤਿਕਾਰ ਸੋਧ ਐਕਟ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਵਿਧਾਇਕ ਪਹੁੰਚਣੇ ਸ਼ੁਰੂ
June 29, 2026 10:57 am
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਮਾਮਲੇ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸਿੱਖ ਵਿਧਾਇਕ ਪਹੁੰਚਣੇ ਸ਼ੁਰੂ ਹੋ ਗਏ ਹਨ। ਸਭ ਤੋਂ ਪਹਿਲਾਂ ਪਹੁੰਚਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਕਾਂਗਰਸੀ ਵਿਧਾਇਕ ਸ਼ਾਮਲ ਹਨ, ਜੋ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਹਾਜ਼ਰ ਹੋ ਚੁੱਕੇ ਹਨ। ਇਸ ਦੇ ਨਾਲ ਹੀ, ਸੱਤਾਧਾਰੀ ਆਮ ਆਦਮੀ ਪਾਰਟੀ (AAP) ਨਾਲ ਸਬੰਧਤ ਸਿੱਖ ਵਿਧਾਇਕ, ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੈਬਨਿਟ ਮੰਤਰੀ ਵੀ ਹੌਲੀ-ਹੌਲੀ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਵਧ ਰਹੇ ਹਨ। ਸਿੰਘ ਸਾਹਿਬਾਨ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ, ਮੌਜੂਦਾ ਸਕੱਤਰੇਤ ਦੀ ਇਮਾਰਤ ਦੀ ਬਜਾਏ, ਸਾਹਮਣੇ ਬਣ ਰਹੀ ਨਵੇਂ ਸਕੱਤਰੇਤ ਦੀ ਅਧੂਰੀ ਇਮਾਰਤ ਦੇ ਵੱਡੇ ਹਾਲ ਵਿੱਚ ਸਾਰੇ ਵਿਧਾਇਕਾਂ ਦੇ ਬੈਠਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇੱਥੇ ਹੀ ਜਥੇਦਾਰ ਸਾਹਿਬ ਵੱਲੋਂ ਇਸ ਕਾਨੂੰਨ ਨੂੰ ਲੈ ਕੇ ਵਿਧਾਇਕਾਂ ਦਾ ਨਿੱਜੀ ਪੱਖ ਸੁਣਿਆ ਜਾਵੇਗਾ।- ਜਗਤਾਰ ਸਿੰਘ ਲਾਂਬਾ
ਨਵੇਂ ਸਕੱਤਰੇਤ ਦੀ ਇਮਾਰਤ ਵਿੱਚ ਬਣਾਏ ਵਿਸ਼ੇਸ਼ ਪੰਡਾਲ ’ਚ 11 ਵਜੇ ਸ਼ੁਰੂ ਹੋਵੇਗੀ ਕਾਰਵਾਈ
June 29, 2026 8:53 am
ਇਹ ਅਹਿਮ ਕਾਰਵਾਈ ਅੱਜ ਸਵੇਰੇ 11 ਵਜੇ ਸ਼ੁਰੂ ਹੋਣ ਜਾ ਰਹੀ ਹੈ, ਜਿਸ ਦੌਰਾਨ ਸੱਤਾਧਾਰੀ ਧਿਰ ਅਤੇ ਵਿਰੋਧੀ ਪਾਰਟੀਆਂ ਦੇ ਸਿੱਖ ਮੰਤਰੀ ਅਤੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗਰਗਜ ਸਾਹਮਣੇ ਪੇਸ਼ ਹੋ ਕੇ ਆਪਣੀ ਸਥਿਤੀ ਸਪੱਸ਼ਟ ਕਰਨਗੇ। ਮੌਜੂਦਾ ਸਕੱਤਰੇਤ ਵਿੱਚ ਜਗ੍ਹਾ ਦੀ ਘਾਟ ਕਾਰਨ, ਇਹ ਸਾਰੀ ਪ੍ਰਕਿਰਿਆ ਮੌਜੂਦਾ ਇਮਾਰਤ ਦੇ ਬਿਲਕੁਲ ਸਾਹਮਣੇ ਬਣ ਰਹੀ ਨਵੇਂ ਸਕੱਤਰੇਤ ਦੀ ਅਧੂਰੀ ਇਮਾਰਤ ਦੇ ਹਾਲ ਵਿੱਚ ਇੱਕ ਵਿਸ਼ੇਸ਼ ਪੰਡਾਲ ਸਜਾ ਕੇ ਕਰਵਾਈ ਜਾ ਰਹੀ ਹੈ।