DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਾਇਰਲ ਵੀਡੀਓ ਵਿਵਾਦ: CM ਮਾਨ ਖਿਲਾਫ ਸ੍ਰੀ ਅਕਾਲ ਤਖ਼ਤ ਦੇ ਮਤੇ ਉੱਤੇ ਪੰਥਕ ਇਕੱਠ ਨੇ ਲਾਈ ਮੋਹਰ

  • fb
  • twitter
  • whatsapp
  • whatsapp
featured-img featured-img
SGPC ਵੱਲੋਂ ਸੱਦਿਆ ਗਿਆ ‘ਪੰਥਕ ਇਕੱਠ’;ਪੰਥਕ ਜਥੇਬੰਦੀਆਂ ਲੈ ਸਕਦੀਆਂ ਹਨ ਕੋਈ ਸਾਂਝਾ ਫ਼ੈਸਲਾ
Advertisement

ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੰਥਕ ਇਕੱਠ ਨੇ ਇੱਕ ਮਤਾ ਪਾਸ ਕਰਕੇ ਸ੍ਰੀ ਅਕਾਲ ਤਖਤ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਪੰਥ ਦੋਖੀ ਕਰਾਰ ਦੇਣ ਦੇ ਗੁਰਮਤੇ ਨੂੰ ਗੁਰੂ ਪੰਥ ਦੀ ਸਾਂਝੀ ਆਵਾਜ਼ ਕਰਾਰ ਦਿੱਤਾ ਹੈ। ਮਤੇ ਵਿੱਚ ਆਖਿਆ ਗਿਆ ਹੈ ਕਿ ਭਗਵੰਤ ਮਾਨ ਵੱਲੋਂ ਸਿੱਖ ਸਿਧਾਂਤਾਂ ਅਤੇ ਮਰਿਆਦਾ ਦਾ ਨਿਰਾਦਰ ਕੀਤਾ ਜਾ ਰਿਹਾ ਹੈ, ਜੋ ਕਿ ਨਿੰਦਨਯੋਗ ਹੈ। ਉਹਨਾਂ ਆਖਿਆ ਕਿ ਹੋਰ ਵੀ ਚਿੰਤਾ ਦਾ ਵਿਸ਼ਾ ਹੈ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਆਪਣੀ ਗਲਤੀ ਸਵੀਕਾਰ ਕਰਨ ਦੀ ਥਾਂ ਸ੍ਰੀ ਅਕਾਲ ਤਖਤ ਦੀ ਸਰਵਉਚਤਾ ਨੂੰ ਚੁਣੌਤੀ ਦੇ ਰਹੇ ਹਨ। ਮਤੇ ਵਿੱਚ ਆਖਿਆ ਗਿਆ ਹੈ ਕਿ ਸ੍ਰੀ ਅਕਾਲ ਤਖਤ ਦੇ ਆਦੇਸ਼ ਨੂੰ ਮੰਨਣਾ ਹਰ ਸਿੱਖ ਦਾ ਧਾਰਮਿਕ ਤੇ ਕੌਮੀ ਫਰਜ਼ ਹੈ। ਸ੍ਰੀ ਅਕਾਲ ਤਖਤ ਦੇ ਸਰਵਉੱਚਤਾ ਨੂੰ ਕਿਸੇ ਵੀ ਰਾਜਸੀ ਤਾਕਤ, ਸਰਕਾਰ ਜਾਂ ਵਿਅਕਤੀ ਵੱਲੋਂ ਚੁਣੌਤੀ ਦੇਣਾ ਖਾਲਸਾ ਪੰਥ ਦੀਆਂ ਪਰੰਪਰਾਵਾਂ ਅਤੇ ਗੁਰੂ ਸਾਹਿਬ ਵੱਲੋਂ ਬਖਸ਼ੀ ਮਰਿਆਦਾ ਦੇ ਉਲਟ ਹੈ, ਜਿਸ ਨੂੰ ਸਿੱਖ ਕੌਮ ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕਰੇਗੀ।

ਦੱਸ ਦਈਏ ਕਿ ਵਾਇਰਲ ਵਿਵਾਦਤ ਵੀਡੀਓ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਇੱਥੇ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੱਦਿਆ ਗਿਆ ਪੰਥਕ ਇਕੱਠ ਅੱਜ ਸਵੇਰੇ ਲਗਭਗ 11 ਵਜੇ ਸ਼ੁਰੂ ਹੋ ਗਿਆ ਸੀ। ਇਸ ਅਹਿਮ ਇਕੱਠ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਇਸ ਪੰਥਕ ਇਕੱਠ ਦੌਰਾਨ, ਵਾਇਰਲ ਵਿਵਾਦਤ ਵੀਡੀਓ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਸੁਣਾਏ ਗਏ ਫ਼ੈਸਲੇ ਦੀ ਰੋਸ਼ਨੀ ਵਿੱਚ ਹੀ ਪੰਥਕ ਜਥੇਬੰਦੀਆਂ ਵੱਲੋਂ ਮੁੜ ਪਹਿਲੇ ਮਤੇ ਉੱਤੇ ਹੀ ਮੋਹਰ ਲਗਾਈ ਗਈ ਹੈ।

Advertisement

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਏ ਇਸ ਪੰਥਕ ਇਕੱਠ ਵਿੱਚ, ਜਥੇਬੰਦੀਆਂ ਵੱਲੋਂ ਦਿੱਤੇ ਗਏ ਵਿਚਾਰਾਂ ਦੇ ਆਧਾਰ ’ਤੇ ਵਾਇਰਲ ਵਿਵਾਦਤ ਵੀਡੀਓ ਮਾਮਲੇ ਵਿੱਚ ਕੋਈ ਸਾਂਝੀ ਰਾਏ ਕਾਇਮ ਕੀਤੀ ਗਈ।

Advertisement

ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ‘ਗੁਰੂ ਦੋਖੀ’ ਅਤੇ ‘ਪੰਥ ਵਿਰੋਧੀ’ ਕਰਾਰ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਨੇ ਸਿੱਖ ਸੰਗਤ ਨੂੰ ਭਗਵੰਤ ਸਿੰਘ ਮਾਨ ਦਾ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਨਾ ਕਰਨ ਦਾ ਆਦੇਸ਼ (ਹੁਕਮਨਾਮਾ) ਵੀ ਜਾਰੀ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਨ੍ਹਾਂ ਆਦੇਸ਼ਾਂ ਨੂੰ ਦਰਸਾਉਂਦੇ ਹੋਏ ਵੱਖ-ਵੱਖ ਗੁਰਦੁਆਰਿਆਂ ਵਿੱਚ ਫਲੈਕਸ ਬੋਰਡ ਵੀ ਲਾਏ ਗਏ ਹਨ।

ਇਸੇ ਦੌਰਾਨ ਬੀਤੇ ਕੱਲ੍ਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੁਝ ਸਿੱਖ ਨੌਜਵਾਨਾਂ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਮੱਥਾ ਟੇਕਣ ਪੁੱਜੇ ਸ਼ਰਧਾਲੂਆਂ ਨੂੰ ਰੋਕਿਆ ਗਿਆ ਸੀ। ਉਨ੍ਹਾਂ ਦੇ ਗਲਾਂ ਵਿੱਚ ਲਟਕ ਰਹੇ ਮੁੱਖ ਮੰਤਰੀ ਦੀ ਤਸਵੀਰ ਵਾਲੇ ਸ਼ਨਾਖਤੀ ਕਾਰਡਾਂ (ID Cards) ’ਤੇ ਇਤਰਾਜ਼ ਜਤਾਉਂਦਿਆਂ ਨੌਜਵਾਨਾਂ ਨੇ ਉਹ ਕਾਰਡ ਤੁਰੰਤ ਉਤਾਰਨ ਵਾਸਤੇ ਆਖਿਆ ਸੀ।

ਜ਼ਿਕਰਯੋਗ ਹੈ ਕਿ ਇਸ ਵਿਵਾਦਤ ਵੀਡੀਓ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੇਸ਼ ਦੀਆਂ ਦੋ ਨਾਮਵਰ ਫੋਰੈਂਸਿਕ ਲੈਬਾਰਟਰੀਆਂ ਤੋਂ ਬਾਰੀਕੀ ਨਾਲ ਜਾਂਚ ਕਰਵਾਈ ਗਈ ਸੀ। ਲੈਬ ਦੀ ਫੋਰੈਂਸਿਕ ਰਿਪੋਰਟ ਮੁਤਾਬਕ ਇਨ੍ਹਾਂ ਵੀਡੀਓਜ਼ ਨਾਲ ਕੋਈ ਛੇੜਛਾੜ (ਟੈਂਪਰਿੰਗ) ਨਹੀਂ ਕੀਤੀ ਹੋਈ ਸੀ ਅਤੇ ਨਾ ਹੀ ਇਹ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨਾਲ ਤਿਆਰ ਕੀਤੀਆਂ ਡੀਪਫੇਕ ਵੀਡੀਓ ਸਨ। ਇਹ ਲੈਬ ਰਿਪੋਰਟ ਆਉਣ ਤੋਂ ਬਾਅਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਖ਼ਿਲਾਫ਼ ਇਸ ਸਬੰਧੀ ਸਖ਼ਤ ਧਾਰਮਿਕ ਕਾਰਵਾਈ ਕੀਤੀ ਗਈ ਸੀ।

ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਨ੍ਹਾਂ ਵਿਵਾਦਤ ਵੀਡੀਓਜ਼ ਨੂੰ ਪੂਰੀ ਤਰ੍ਹਾਂ ਝੂਠੀਆਂ, ਮਨਘੜਤ ਅਤੇ ਗਲਤ ਦੱਸ ਰਹੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਇਸ ਵੀਡੀਓ ਵਿੱਚ ਨਜ਼ਰ ਆ ਰਿਹਾ ਵਿਅਕਤੀ ਉਹ ਖ਼ੁਦ ਨਹੀਂ ਹਨ, ਸਗੋਂ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਫਿਲਹਾਲ, ਇਹ ਵਾਇਰਲ ਵੀਡੀਓ ਦਾ ਮਾਮਲਾ ਇਸ ਵੇਲੇ ਪੰਜਾਬ ਦੀ ਸਿਆਸਤ ਅਤੇ ਪੰਥਕ ਹਲਕਿਆਂ ਵਿੱਚ ਇੱਕ ਵੱਡਾ ਭਖਦਾ ਮਸਲਾ ਬਣਿਆ ਹੋਇਆ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਰਕਾਰ ਨੂੰ 10 ਦਿਨਾਂ ਦਾ ਅਲਟੀਮੇਟਮ: ਨਿਹੰਗ ਜਥੇਬੰਦੀਆਂ ਕਰਨਗੀਆਂ ਕਾਰਵਾਈ !

July 5, 2026 4:55 pm

ਪੰਥਕ ਇਕੱਠ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਮੁਹਾਲੀ ਅਤੇ ਚੰਡੀਗੜ੍ਹ ਵਿੱਚ ਅਜਿਹੇ ਕੇਂਦਰ ਚਲਾਏ ਜਾ ਰਹੇ ਹਨ ਜੋ ਰੋਜ਼ਾਨਾ ਹੀ ਪੰਥ ਵਿਰੋਧੀ ਬਿਰਤਾਂਤ ਸਿਰਜ ਰਹੇ ਹਨ ਅਤੇ ਪ੍ਰਚਾਰ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸਰਕਾਰ ਇਹੋ ਜਿਹੇ ਕੇਂਦਰਾਂ ਨੂੰ ਬੰਦ ਕਰੇ ਨਹੀਂ ਤਾਂ ਦੱਸ ਦਿਨਾਂ ਦੇ ਅੰਦਰ ਨਿਹੰਗ ਸਿੰਘ ਜਥੇਬੰਦੀਆਂ ਇਹਨਾਂ ਕੇਂਦਰਾਂ ਨੂੰ ਬੰਦ ਕਰਾਉਣ ਵਾਸਤੇ ਪੁੱਜਣਗੀਆਂ। ਸ੍ਰੀ ਅਕਾਲ ਤਖਤ ਸਾਹਿਬ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਿਹਾ ਹੈ ਅਤੇ ਰਹੇਗਾ। ਇਸ ਨੂੰ ਨੀਂਵਾ ਦਿਖਾਉਣ ਵਾਸਤੇ ਕਈਆਂ ਨੇ ਯਤਨ ਕੀਤੇ ਪਰ ਸਫਲ ਨਹੀਂ ਹੋ ਸਕੇ। ਉਹਨਾਂ ਆਖਿਆ ਕਿ ਅਜਿਹੇ ਕਈ ਧਾੜਵੀ ਪਹਿਲਾਂ ਵੀ ਚੜ ਕੇ ਆਏ ਹਨ ਅਤੇ ਪੰਥ ਨੇ ਉਹਨਾਂ ਦਾ ਡੱਟ ਕੇ ਮੁਕਾਬਲਾ ਕੀਤਾ ਹੈ। ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਿਰਜਣਾ ਦਿਹਾੜੇ ’ਤੇ ਅੱਜ ਪੰਥ ਦਾ ਇਕੱਠੇ ਹੋਣਾ ਇਹ ਗੁਰੂ ਦੀ ਕੋਈ ਮੌਜ ਹੈ। ਉਹਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਕਿ ਸਾਰੇ ਪੰਥ ਦੀ ਰਾਏ ਨਾਲ ਹਰ ਸਾਲ ਸ੍ਰੀ ਅਕਾਲ ਤਖਤ ਸਾਹਿਬ ਦਾ ਸਿਰਜਣਾ ਦਿਹਾੜਾ ਇਸੇ ਤਰ੍ਹਾਂ ਸਾਰੇ ਪੰਥ ਨੂੰ ਨਾਲ ਲੈ ਕੇ ਵੱਡੇ ਪੱਧਰ ’ਤੇ ਮਨਾਇਆ ਜਾਵੇ। ਉਹਨਾਂ ਨੇ ਹੋ ਰਹੇ ਪੁਲੀਸ ਮੁਕਾਬਲਿਆਂ ਦਾ ਵੀ ਜ਼ਿਕਰ ਕੀਤਾ ਹੈ ਅਤੇ ਵੱਧ ਰਹੇ ਨਸ਼ਿਆਂ ਦੇ ਰੁਝਾਨ ’ਤੇ ਚਿੰਤਾ ਪ੍ਰਗਟਾਈ ਹੈ।

CM ਭਗਵੰਤ ਮਾਨ ਨੂੰ 'ਗੁਰੂ ਦੋਖੀ ਤੇ ਪੰਥ ਦੋਖੀ' ਕਰਾਰ ਦੇਣ ਵਾਲਾ ਗੁਰਮਤਾ 'ਪੰਥ ਦੀ ਸਾਂਝੀ ਆਵਾਜ਼': ਪੰਥਕ ਇਕੱਠ

July 5, 2026 3:43 pm

ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੰਥਕ ਇਕੱਠ ਨੇ ਇੱਕ ਮਤਾ ਪਾਸ ਕਰਕੇ ਸ੍ਰੀ ਅਕਾਲ ਤਖਤ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਪੰਥ ਦੋਖੀ ਕਰਾਰ ਦੇਣ ਦੇ ਗੁਰਮਤੇ ਨੂੰ ਗੁਰੂ ਪੰਥ ਦੀ ਸਾਂਝੀ ਆਵਾਜ਼ ਕਰਾਰ ਦਿੱਤਾ ਹੈ। ਮਤੇ ਵਿੱਚ ਆਖਿਆ ਗਿਆ ਹੈ ਕਿ ਭਗਵੰਤ ਮਾਨ ਵੱਲੋਂ ਸਿੱਖ ਸਿਧਾਂਤਾਂ ਅਤੇ ਮਰਿਆਦਾ ਦਾ ਨਿਰਾਦਰ ਕੀਤਾ ਜਾ ਰਿਹਾ ਹੈ, ਜੋ ਕਿ ਨਿੰਦਨਯੋਗ ਹੈ। ਉਹਨਾਂ ਆਖਿਆ ਕਿ ਹੋਰ ਵੀ ਚਿੰਤਾ ਦਾ ਵਿਸ਼ਾ ਹੈ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਆਪਣੀ ਗਲਤੀ ਸਵੀਕਾਰ ਕਰਨ ਦੀ ਥਾਂ ਸ੍ਰੀ ਅਕਾਲ ਤਖਤ ਦੀ ਸਰਵਉਚਤਾ ਨੂੰ ਚੁਣੌਤੀ ਦੇ ਰਹੇ ਹਨ। ਮਤੇ ਵਿੱਚ ਆਖਿਆ ਗਿਆ ਹੈ ਕਿ ਸ੍ਰੀ ਅਕਾਲ ਤਖਤ ਦੇ ਆਦੇਸ਼ ਨੂੰ ਮੰਨਣਾ ਹਰ ਸਿੱਖ ਦਾ ਧਾਰਮਿਕ ਤੇ ਕੌਮੀ ਫਰਜ਼ ਹੈ। ਸ੍ਰੀ ਅਕਾਲ ਤਖਤ ਦੇ ਸਰਵਉੱਚਤਾ ਨੂੰ ਕਿਸੇ ਵੀ ਰਾਜਸੀ ਤਾਕਤ, ਸਰਕਾਰ ਜਾਂ ਵਿਅਕਤੀ ਵੱਲੋਂ ਚੁਣੌਤੀ ਦੇਣਾ ਖਾਲਸਾ ਪੰਥ ਦੀਆਂ ਪਰੰਪਰਾਵਾਂ ਅਤੇ ਗੁਰੂ ਸਾਹਿਬ ਵੱਲੋਂ ਬਖਸ਼ੀ ਮਰਿਆਦਾ ਦੇ ਉਲਟ ਹੈ, ਜਿਸ ਨੂੰ ਸਿੱਖ ਕੌਮ ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕਰੇਗੀ। ਪੰਥਕ ਇਕੱਠ ਵੱਲੋਂ ਸਮੁੱਚੇ ਖਾਲਸਾ ਪੰਥ ਨੂੰ ਅਪੀਲ ਕੀਤੀ ਗਈ ਹੈ ਕਿ ਭਗਵੰਤ ਮਾਨ ਨੇ ਪੰਥ ਵਿਰੋਧੀ ਹਰਕਤ ਕਰਕੇ ਪੰਥ ਨੂੰ ਵੰਗਾਰਿਆ ਹੈ। ਪੰਥਕ ਇਕੱਠ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਸ੍ਰੀ ਤਖਤ ਸਾਹਿਬ ਵੱਲੋਂ ਹੋਏ ਆਦੇਸ਼ ਨੂੰ ਹਰ ਸਿੱਖ ਤੱਕ ਪ੍ਰਚਾਰਿਆ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਵੱਖ-ਵੱਖ ਥਾਵਾਂ ’ਤੇ ਪ੍ਰੋਗਰਾਮ ਅਤੇ ਕਾਨਫਰੰਸਾਂ ਕਰਕੇ ਇਸ ਬਾਰੇ ਸੰਗਤ ਨੂੰ ਜਾਣੂ ਕਰਵਾਇਆ ਜਾਵੇਗਾ।

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਸਿੱਖ ਲਈ ਇਲਾਹੀ ਫੁਰਮਾਨ; ਮੁੱਖ ਮੰਤਰੀ ਅੜੀ ਛੱਡ ਕੇ ਹੋਣ ਸਮਰਪਿਤ: ਪੰਥਕ ਬੁਲਾਰੇ

July 5, 2026 1:38 pm

ਬਾਬਾ ਹਾਕਮ ਸਿੰਘ ਨਿਰਮਲੇ ਸੰਪਰਦਾ ਨੇ ਸੰਬੋਧਨ ਕੀਤਾ। ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਵਾਲਿਆ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਸਿੱਖਾਂ ਵਾਸਤੇ ਇਲਾਹੀ ਫੁਰਮਾਨ ਹੈ। ਗੈਰ ਸਿੱਖ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੁਕਮ ਨਹੀਂ ਸੰਦੇਸ਼ ਦਿੱਤਾ ਜਾਂਦਾ ਹੈ ਕਿ ਅਜਿਹੇ ਵਿਅਕਤੀ ਨੂੰ ਜਾਂ ਵਿਅਕਤੀਆਂ ਨੂੰ ਅਸੀਂ ਮੂੰਹ ਨਹੀਂ ਲਾਉਣਾ, ਉਹਨਾਂ ਨਾਲ ਕਿਸੇ ਤਰ੍ਹਾਂ ਦੀ ਸਾਂਝ ਨਹੀਂ ਰੱਖਣੀ। ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ’ਤੇ ਸਾਨੂੰ ਪਰਪੱਕਤਾ ਤੇ ਦ੍ਰਿੜਤਾ ਨਾਲ ਪਹਿਰਾ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੂੰ ਜ਼ਿੱਦ ਤੇ ਅੜੀ ਛੱਡ ਕੇ ਸ੍ਰੀ ਅਕਾਲ ਤਖਤ ਨੂੰ ਸਮਰਪਿਤ ਹੋਣਾ ਚਾਹੀਦਾ। ਸਾਬਕਾ ਗ੍ਰੰਥੀ ਭਾਈ ਜਸਵੰਤ ਸਿੰਘ ਕਥਾਕਾਰ ਨੇ ਸੰਗਤ ਨੂੰ ਹਮੇਸ਼ਾ ਸ੍ਰੀ ਅਕਾਲ ਤਖਤ ਨੂੰ ਸਮਰਪਿਤ ਰਹਿਣ ਦੀ ਪ੍ਰੇਰਨਾ ਦਿੱਤੀ।ਪਰਮਜੀਤ ਸਿੰਘ ਸਰਨਾ ਨੇ ਆਖਿਆ ਕਿ ਇਸ ਮੁੱਦੇ ’ਤੇ ਸਮੁੱਚਾ ਪੰਥ ਇਕੱਠਾ ਹੋਵੇ। ਆਪਸੀ ਇੱਕਜੁੱਟਤਾ ਨਾਲ ਸਾਰੇ ਪੰਥਕ ਮਸਲੇ ਹੱਲ ਕੀਤੇ ਜਾ ਸਕਦੇ ਹਨ। ਦਮਦਮੀ ਟਕਸਾਲ ਦੇ ਬੁਲਾਰੇ ਭਾਈ ਸੁਖਦੇਵ ਸਿੰਘ ਨੇ ਆਖਿਆ ਕਿ ਦਮਦਮੀ ਟਕਸਾਲ ਪੰਥ ਵੱਲੋਂ ਕੀਤੇ ਗਏ ਹਰ ਫੈਸਲੇ ਦੇ ਨਾਲ ਖੜੀ ਹੋਵੇਗੀ। ਬਾਬਾ ਮੇਜਰ ਸਿੰਘ ਸੋਢੀ ਤਰਨਾ ਦਲ ਨੇ ਇਸ ਮਾਮਲੇ ਵਿੱਚ ਪੰਥ ਨਾਲ ਖੜੇ ਹੋਣ ਦਾ ਭਰੋਸਾ ਦਿਤਾ।

ਪੰਥਕ ਸਮਾਗਮ ਲਈ ਦੂਰ-ਦੁਰਾਡੇ ਤੋਂ ਪੁੱਜ ਰਹੀ ਸੰਗਤ; ਰਸਤਿਆਂ 'ਤੇ ਲੱਗੇ ਲੰਮੇ ਜਾਮ

July 5, 2026 1:11 pm

ਪੰਥਕ ਇਕੱਠ ਵਿੱਚ ਸ਼ਾਮਲ ਹੋਣ ਲਈ ਦੂਰ ਦੁਰਾਡੇ ਤੋਂ ਸੰਗਤ ਪੁੱਜ ਰਹੀ ਹੈ ਅਤੇ ਕਈ ਥਾਵਾਂ ’ਤੇ ਸੰਗਤ ਦੇ ਵਾਹਨਾਂ ਦੇ ਕਾਰਨ ਸ੍ਰੀ ਦਰਬਾਰ ਸਾਹਿਬ ਨੂੰ ਆਉਣ ਵਾਲੇ ਰਸਤਿਆਂ ’ਤੇ ਜਾਮ ਲੱਗਾ ਹੋਇਆ ਹੈ। ਦੂਰ ਦੁਰਾਡੇ ਤੋਂ ਆ ਰਹੀ ਇਹ ਸੰਗਤ ਵੱਖ ਵੱਖ ਬੱਸਾਂ ਅਤੇ ਸਕੂਲ ਬੱਸਾਂ ਵਿੱਚ ਪੁੱਜ ਰਹੀ ਹੈ। ਸ੍ਰੀ ਹਰਿਮੰਦਰ ਸਾਹਿਬ ਨੂੰ ਆਉਣ ਵਾਲੇ ਇੱਕ ਪ੍ਰਮੁੱਖ ਰਸਤੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ ਵਿੱਚ ਸ਼ਾਮਿਲ ਹੋਣ ਵਾਸਤੇ ਪੁੱਛ ਗਿੱਛ ਕੇਂਦਰ ਵੀ ਬਣਾਇਆ ਗਿਆ ਹੈ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿੱਚ ਵੀ ਸੰਗਤ ਦੀ ਵੱਡੀ ਆਮਦ ਹੈ। ਮੰਜੀ ਸਾਹਿਬ ਦੀਵਾਨ ਹਾਲ ਜਿੱਥੇ ਇਹ ਸਮਾਗਮ ਚੱਲ ਰਿਹਾ ਹੈ, ਪੂਰੀ ਤਰ੍ਹਾਂ ਭਰਿਆ ਹੋਇਆ ਹੈ ਅਤੇ ਬਾਹਰ ਵੀ ਸੰਗਤ ਬੈਠੀ ਹੋਈ ਹੈ।

ਪੰਥਕ ਇਕੱਠ 'ਚ ਜਥੇਦਾਰਾਂ ਤੇ ਸਿੱਖ ਵਿਦਵਾਨਾਂ ਦੀ ਸ਼ਮੂਲੀਅਤ; ਐਡਵੋਕੇਟ ਧਾਮੀ ਸੰਭਾਲ ਰਹੇ ਨੇ ਸਟੇਜ ਦੀ ਕਾਰਵਾਈ

July 5, 2026 1:07 pm

ਪੰਥਕ ਇਕੱਠ ਦੌਰਾਨ ਬੁਲਾਰਿਆਂ ਵੱਲੋਂ ਸੰਬੋਧਨ ਕਰਨਾ ਸ਼ੁਰੂ ਹੋ ਚੁੱਕਾ ਹੈ ਅਤੇ ਹੁਣ ਤੱਕ ਸਿੱਖ ਵਿਦਵਾਨ ਅਤੇ ਵਕੀਲ ਐਡਵੋਕੇਟ ਪੂਰਨ ਸਿੰਘ ਹੁੰਦਲ, ਅਮਰੀਕ ਸਿੰਘ ਬੱਲੋਵਾਲ , ਪ੍ਰੀਤਮ ਸਿੰਘ , ਬਾਬਾ ਤੇਜਾ ਸਿੰਘ, ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਸੰਬੋਧਨ ਕੀਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਟੇਜ ਦੀ ਕਾਰਵਾਈ ਚਲਾਈ ਜਾ ਰਹੀ ਹੈ। ਸਮਾਗਮ ਵਿੱਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਬਾਬਾ ਟੇਕ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਤੇ ਹੋਰ ਗ੍ਰੰਥੀ ਸਾਹਿਬਾਨ ਸ਼ਾਮਿਲ ਹਨ।

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸੱਦੇ ਗਏ ‘ਪੰਥਕ ਇਕੱਠ’ ਦੀ ਕਾਰਵਾਈ ਸ਼ੁਰੂ

July 5, 2026 11:27 am

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸੱਦੇ ਗਏ ਪੰਥਕ ਇਕੱਠ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਮਾਗਮ ਦੇ ਸ਼ੁਰੂਆਤੀ ਦੌਰ ਵਿੱਚ ਢਾਡੀ ਜਥਿਆਂ ਵੱਲੋਂ ਸੰਗਤਾਂ ਨੂੰ ਵਾਰਾਂ ਗਾਇਨ ਕਰਕੇ ਨਿਹਾਲ ਕੀਤਾ ਜਾ ਰਿਹਾ ਹੈ। ਇਸ ਮੌਕੇ ਦੀਵਾਨ ਹਾਲ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਹੈ। ਇਸ ਪੰਥਕ ਇਕੱਠ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਕਈ ਪ੍ਰਮੁੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਪੁੱਜ ਚੁੱਕੇ ਹਨ, ਜਦਕਿ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਕਈ ਹੋਰ ਨੁਮਾਇੰਦੇ ਫਿਲਹਾਲ ਪੁੱਜ ਰਹੇ ਹਨ।- ਜਗਤਾਰ ਸਿੰਘ ਲਾਂਬਾ

This Live Blog has Ended
Advertisement
×