ਡੇਰੇ ਤੋਂ ਬਾਹਰ ਆਏ ਮੋਦੀ
February 1, 2026 6:02 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫਲਾ ਡੇਰੇ ਤੋਂ ਬਾਹਰ ਆ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਰੂ ਰਵਿਦਾਸ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਦੌਰੇ ’ਤੇ ਪੁੱਜੇ। ਉਨ੍ਹਾਂ ਆਦਮਪੁਰ ਹਵਾਈ ਅੱਡੇ ਦਾ ਨਵਾਂ ਨਾਮ ‘ਸ੍ਰੀ ਗੁਰੂ ਰਵਿਦਾਸ ਜੀ ਹਵਾਈ ਅੱਡਾ, ਆਦਮਪੁਰ’ ਰੱਖਣ ਦਾ ਰਸਮੀ ਐਲਾਨ ਕੀਤਾ। ਉਨ੍ਹਾਂ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ’ਤੇ ਟਰਮੀਨਲ ਇਮਾਰਤ ਦਾ ਵੀ ਉਦਘਾਟਨ ਕੀਤਾ। ਇੱਥੋਂ ਸ੍ਰੀ ਮੋਦੀ ਡੇਰਾ ਸੱਚਖੰਡ ਬੱਲਾਂ ਪੁੱਜੇ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਸੰਤ ਨਿਰੰਜਨ ਦਾਸ ਨੂੰ ਪਦਮਸ੍ਰੀ ਪੁਰਸਕਾਰ ਦੇਣ ਦਾ ਐਲਾਨ ਵੀ ਕੀਤਾ ਸੀ।
ਡੇਰਾ ਬੱਲਾਂ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਡੇਰਾ ਪ੍ਰਬੰਧਕਾਂ ਨੇ ਸਵਾਗਤ ਕੀਤਾ। ਇਸ ਮੌਕੇ ਵਿਆਨਾ ਗੋਲੀ ਕਾਂਡ ਦੀ ਵੀ ਗੱਲ ਕੀਤੀ ਗਈ। ਡੇਰਾ ਪ੍ਰਬੰਧਕਾਂ ਨੇ ਕਿਹਾ ਕਿ ਉਨ੍ਹਾਂ ’ਤੇ ਗੋਲੀਆਂ ਚਲਾਈਆਂ ਗਈਆਂ ਪਰ ਪੰਜਾਬ ਵਿਚ ਧਰਮ ਪਰਿਵਰਤਨ ਨਹੀਂ ਹੋਣ ਦਿੱਤਾ।
ਇਸ ਵੇਲੇ ਕਰੋੜਾਂ ਲੋਕ ਡੇਰੇ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਇੱਥੇ ਆਏ ਹਨ, ਉਨ੍ਹਾਂ ਦਾ ਸਵਾਗਤ ਹੈ। ਡੇਰਾ ਪ੍ਰਬੰਧਕ ਨੇ ਕਿਹਾ ਕਿ 78 ਸਾਲਾਂ ਵਿਚ ਕਿਸੇ ਨੇ ਵੀ ਉਨ੍ਹਾਂ ਦੇ ਸਮਾਜ ਬਾਰੇ ਨਹੀਂ ਸੋਚਿਆ ਪਰ ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਸਮਾਜ ਦੀ ਸਾਰ ਲਈ ਹੈ ਤੇ ਖੁਦ ਇੱਥੇ ਆਏ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਨ ਕਰਨ ਤੋਂ ਪਹਿਲਾਂ ਪੰਜਾਬ ਦੀ ਧਰਤੀ ਨੂੰ ਸਿਜਦਾ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸੰਤ ਨਿਰੰਜਣ ਨੂੰ ਪਦਮਸ੍ਰੀ ਦਿੱਤਾ। ਉਨ੍ਹਾਂ ਕਿਹਾ ਕਿ ਸੰਤਾਂ ਨੇ ਹਮੇਸ਼ਾ ਬਰਾਬਰਤਾ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਗੁਰੂ ਰਵਿਦਾਸ ਨਾਲ ਜਨਮ ਭੂਮੀ ਨਾਲ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲੱਖਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ ਹੈ। ਅੱਜ ਦੇ ਬਜਟ ਵਿਚ ਸਪੋਰਟਸ ਇੰਡਸਟਰੀ ਨੂੰ ਕਾਫੀ ਫਾਇਦਾ ਹੋਵੇਗਾ ਤੇ ਜਲੰਧਰ ਵਿਚ ਖੇਡਾਂ ਦਾ ਵੱਡਾ ਕਾਰੋਬਾਰ ਕੀਤਾ ਜਾਂਦਾ ਹੈ ਜਿਸ ਦਾ ਫਾਇਦਾ ਪੰਜਾਬ ਵਾਸੀਆਂ ਨੂੰ ਹੋਵੇਗਾ ਤੇ ਪੰਜਾਬ ਦੇ ਲੱਖਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।
ਸ੍ਰੀ ਮੋਦੀ ਨੇ ਕਿਹਾ ਕਿ ਇਸ ਸਾਲ ਦੇ ਬਜਟ ਵਿੱਚ ਜਲੰਧਰ, ਲੁਧਿਆਣਾ ਅਤੇ ਹੁਸ਼ਿਆਰਪੁਰ ਵਰਗੇ ਸ਼ਹਿਰਾਂ ਦੇ ਨਾਲ-ਨਾਲ ਹੋਰ ਸ਼ਹਿਰੀ ਖੇਤਰਾਂ ’ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਮਿਹਨਤੀ, ਹੁਨਰਮੰਦ ਕਾਮਿਆਂ ਲਈ ਜਾਣਿਆ ਜਾਂਦਾ ਹੈ, ਅਤੇ ਉਨ੍ਹਾਂ ਸਾਰਿਆਂ ਨੂੰ ਬਜਟ ਦਾ ਲਾਭ ਮਿਲੇਗਾ। ਪੰਜਾਬ ਦੇ ਟੈਕਸਟਾਈਲ ਸੈਕਟਰ ਨੂੰ ਘੱਟੋ-ਘੱਟ ਟੈਕਸਾਂ ਨਾਲ 27 ਨਵੇਂ ਦੇਸ਼ਾਂ ਤੱਕ ਪਹੁੰਚ ਮਿਲੇਗੀ। ਜਲੰਧਰ ਦੇ ਖੇਡ ਸਾਮਾਨ ਨਿਰਮਾਤਾਵਾਂ ਨੂੰ ਵੀ ਇਸ ਬਜਟ ਤੋਂ ਲਾਭ ਹੋਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖੁਰਾਕ ਪ੍ਰੋਸੈਸਿੰਗ ਖੇਤਰ ਨਾਲ ਜੁੜੀਆਂ ਨਵੀਆਂ ਪਹਿਲਕਦਮੀਆਂ ਰਾਹੀਂ ਪੰਜਾਬ ਦੇ ਮੋਗਾ, ਫ਼ਿਰੋਜ਼ਪੁਰ, ਹੁਸ਼ਿਆਰਪੁਰ ਅਤੇ ਬਠਿੰਡਾ ਜ਼ਿਲ੍ਹਿਆਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਖੇਤਰ ਦਾ ਵਿਕਾਸ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਕਰੇਗਾ। ਉਨ੍ਹਾਂ ਮੁਤਾਬਕ ਖੁਰਾਕ ਪ੍ਰੋਸੈਸਿੰਗ ਵਿੱਚ ਗੁਣਵੱਤਾ ਸਭ ਤੋਂ ਮਹੱਤਵਪੂਰਨ ਹੈ ਤੇ ਭਾਰਤ ਵਿੱਚ ਤਿਆਰ ਕੀਤੇ ਜਾਣ ਵਾਲੇ ਉਤਪਾਦਾਂ ’ਤੇ ‘ਮੇਕ ਇਨ ਇੰਡੀਆ’ ਦਾ ਲੇਬਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਿਆਰ ਜਾਂ ਪੈਕਿੰਗ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ, ‘ਵਿਦੇਸ਼ੀ ਖਰੀਦਦਾਰਾਂ ਲਈ ਉਤਪਾਦ ਵਾਜਬ ਕੀਮਤ ’ਤੇ ਤੇ ਉੱਚ ਗੁਣਵੱਤਾ ਵਾਲੇ ਹੋਣੇ ਲਾਜ਼ਮੀ ਹਨ। ਜੇ ਮੁੱਲ ਅਤੇ ਮਿਆਰ ’ਤੇ ਧਿਆਨ ਨਾ ਦਿੱਤਾ ਗਿਆ ਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਮਿਲਣ ਵਾਲੇ ਮੌਕਿਆਂ ਤੋਂ ਹੱਥ ਧੋ ਬੈਠਾਂਗੇ। ਪ੍ਰਧਾਨ ਮੰਤਰੀ ਨੇ ਉਦਯੋਗਪਤੀਆਂ ਅਤੇ ਕਿਸਾਨਾਂ ਨੂੰ ਇਕੱਠੇ ਹੋ ਕੇ ਖੇਤਰ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਡੇਰਾ ਬੱਲਾਂ ਵਿਚ ਸਮਾਗਮ ਤੋਂ ਬਾਅਦ ਸ੍ਰੀ ਮੋਦੀ ਦਾ ਕਾਫਲਾ ਅਗਲੇ ਪੜਾਅ ਲਈ ਰਵਾਨਾ ਹੋ ਗਿਆ।
February 1, 2026 6:02 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫਲਾ ਡੇਰੇ ਤੋਂ ਬਾਹਰ ਆ ਗਿਆ ਹੈ।
February 1, 2026 5:53 pm
ਪ੍ਰਧਾਨ ਮੰਤਰੀ ਨੇ ਕਿਹਾ ਕਿ ਖੁਰਾਕ ਪ੍ਰੋਸੈਸਿੰਗ ਖੇਤਰ ਨਾਲ ਜੁੜੀਆਂ ਨਵੀਆਂ ਪਹਿਲਕਦਮੀਆਂ ਰਾਹੀਂ ਪੰਜਾਬ ਦੇ ਮੋਗਾ, ਫ਼ਿਰੋਜ਼ਪੁਰ, ਹੁਸ਼ਿਆਰਪੁਰ ਅਤੇ ਬਠਿੰਡਾ ਜ਼ਿਲ੍ਹਿਆਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਖੇਤਰ ਦਾ ਵਿਕਾਸ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਕਰੇਗਾ। ਉਨ੍ਹਾਂ ਮੁਤਾਬਕ ਖੁਰਾਕ ਪ੍ਰੋਸੈਸਿੰਗ ਵਿੱਚ ਗੁਣਵੱਤਾ ਸਭ ਤੋਂ ਮਹੱਤਵਪੂਰਨ ਹੈ ਤੇ ਭਾਰਤ ਵਿੱਚ ਤਿਆਰ ਕੀਤੇ ਜਾਣ ਵਾਲੇ ਉਤਪਾਦਾਂ ’ਤੇ ‘ਮੇਕ ਇਨ ਇੰਡੀਆ’ ਦਾ ਲੇਬਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਿਆਰ ਜਾਂ ਪੈਕਿੰਗ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ, ‘ਵਿਦੇਸ਼ੀ ਖਰੀਦਦਾਰਾਂ ਲਈ ਉਤਪਾਦ ਵਾਜਬ ਕੀਮਤ ’ਤੇ ਤੇ ਉੱਚ ਗੁਣਵੱਤਾ ਵਾਲੇ ਹੋਣੇ ਲਾਜ਼ਮੀ ਹਨ। ਜੇ ਮੁੱਲ ਅਤੇ ਮਿਆਰ ’ਤੇ ਧਿਆਨ ਨਾ ਦਿੱਤਾ ਗਿਆ ਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਮਿਲਣ ਵਾਲੇ ਮੌਕਿਆਂ ਤੋਂ ਹੱਥ ਧੋ ਬੈਠਾਂਗੇ। ਪ੍ਰਧਾਨ ਮੰਤਰੀ ਨੇ ਉਦਯੋਗਪਤੀਆਂ ਅਤੇ ਕਿਸਾਨਾਂ ਨੂੰ ਇਕੱਠੇ ਹੋ ਕੇ ਖੇਤਰ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ।
February 1, 2026 5:45 pm
ਸ੍ਰੀ ਮੋਦੀ ਨੇ ਕਿਹਾ ਕਿ ਇਸ ਸਾਲ ਦੇ ਬਜਟ ਵਿੱਚ ਜਲੰਧਰ, ਲੁਧਿਆਣਾ ਅਤੇ ਹੁਸ਼ਿਆਰਪੁਰ ਵਰਗੇ ਸ਼ਹਿਰਾਂ ਦੇ ਨਾਲ-ਨਾਲ ਹੋਰ ਸ਼ਹਿਰੀ ਖੇਤਰਾਂ ’ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਮਿਹਨਤੀ, ਹੁਨਰਮੰਦ ਕਾਮਿਆਂ ਲਈ ਜਾਣਿਆ ਜਾਂਦਾ ਹੈ, ਅਤੇ ਉਨ੍ਹਾਂ ਸਾਰਿਆਂ ਨੂੰ ਬਜਟ ਦਾ ਲਾਭ ਮਿਲੇਗਾ। ਪੰਜਾਬ ਦੇ ਟੈਕਸਟਾਈਲ ਸੈਕਟਰ ਨੂੰ ਘੱਟੋ-ਘੱਟ ਟੈਕਸਾਂ ਨਾਲ 27 ਨਵੇਂ ਦੇਸ਼ਾਂ ਤੱਕ ਪਹੁੰਚ ਮਿਲੇਗੀ। ਜਲੰਧਰ ਦੇ ਖੇਡ ਸਾਮਾਨ ਨਿਰਮਾਤਾਵਾਂ ਨੂੰ ਵੀ ਇਸ ਬਜਟ ਤੋਂ ਲਾਭ ਹੋਵੇਗਾ।
February 1, 2026 5:21 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਨ ਕਰਨ ਤੋਂ ਪਹਿਲਾਂ ਪੰਜਾਬ ਦੀ ਧਰਤੀ ਨੂੰ ਸਿਜਦਾ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸੰਤ ਨਿਰੰਜਣ ਨੂੰ ਪਦਮਸ੍ਰੀ ਦਿੱਤਾ। ਉਨ੍ਹਾਂ ਕਿਹਾ ਕਿ ਸੰਤਾਂ ਨੇ ਹਮੇਸ਼ਾ ਬਰਾਬਰਤਾ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਗੁਰੂ ਰਵਿਦਾਸ ਨਾਲ ਜਨਮ ਭੂਮੀ ਨਾਲ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲੱਖਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ ਹੈ। ਅੱਜ ਦੇ ਬਜਟ ਵਿਚ ਸਪੋਰਟਸ ਇੰਡਸਟਰੀ ਨੂੰ ਕਾਫੀ ਫਾਇਦਾ ਹੋਵੇਗਾ ਤੇ ਜਲੰਧਰ ਵਿਚ ਖੇਡਾਂ ਦਾ ਵੱਡਾ ਕਾਰੋਬਾਰ ਕੀਤਾ ਜਾਂਦਾ ਹੈ ਜਿਸ ਦਾ ਫਾਇਦਾ ਪੰਜਾਬ ਵਾਸੀਆਂ ਨੂੰ ਹੋਵੇਗਾ ਤੇ ਪੰਜਾਬ ਦੇ ਲੱਖਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।
February 1, 2026 5:07 pm
ਸ੍ਰੀ ਮੋਦੀ ਨੇ ਕਿਹਾ ਕਿ ਉਹ ਅੱਜ ਪੰਜਾਬ ਨੂੰ ਦੋ ਚੀਜ਼ਾਂ ਦੇ ਕੇ ਜਾ ਰਹੇ ਹਨ। ਇਕ ਤਾਂ ਅੱਜ ਤੋਂ ਆਦਮਪੁਰ ਹਵਾਈ ਅੱਡਾ ਸੰੰਤ ਰਵਿਦਾਸ ਦੇ ਨਾਂ ਨਾਲ ਜਾਣਿਆ ਜਾਵੇਗਾ, ਦੂਜਾ ਹਲਵਾਰਾ ਵਿਚ ਪੰਜਾਬ ਦੇ ਲੋਕਾਂ ਨੂੰ ਹਵਾਈ ਰਸਤੇ ਹੋਰ ਸ਼ਹਿਰਾਂ ਨਾਲ ਜੋਡ਼ਿਆ ਗਿਆ ਹੈ। ਇਸ ਤਹਿਤ ਇਸ ਹਵਾਈ ਅੱਡੇ ਦੇ ਨਵੇਂ ਟਰਮੀਨਲ ਦਾ ਉਦਘਾਟਨ ਕੀਤਾ ਗਿਆ ਹੈ।
February 1, 2026 4:56 pm
ਡੇਰਾ ਬੱਲਾਂ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਡੇਰਾ ਪ੍ਰਬੰਧਕਾਂ ਨੇ ਸਵਾਗਤ ਕੀਤਾ। ਇਸ ਮੌਕੇ ਵਿਆਨਾ ਗੋਲੀ ਕਾਂਡ ਦੀ ਵੀ ਗੱਲ ਕੀਤੀ ਗਈ। ਡੇਰਾ ਪ੍ਰਬੰਧਕਾਂ ਨੇ ਕਿਹਾ ਕਿ ਉਨ੍ਹਾਂ ’ਤੇ ਗੋਲੀਆਂ ਚਲਾਈਆਂ ਗਈਆਂ ਪਰ ਪੰਜਾਬ ਵਿਚ ਧਰਮ ਪਰਿਵਰਤਨ ਨਹੀਂ ਹੋਣ ਦਿੱਤਾ। ਇਸ ਵੇਲੇ ਕਰੋਡ਼ਾਂ ਲੋਕ ਡੇਰੇ ਨਾਲ ਜੁਡ਼ੇ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਇੱਥੇ ਆਏ ਹਨ, ਉਨ੍ਹਾਂ ਦਾ ਸਵਾਗਤ ਹੈ। ਡੇਰਾ ਪ੍ਰਬੰਧਕ ਨੇ ਕਿਹਾ ਕਿ 78 ਸਾਲਾਂ ਵਿਚ ਕਿਸੇ ਨੇ ਵੀ ਉਨ੍ਹਾਂ ਦੇ ਸਮਾਜ ਬਾਰੇ ਨਹੀਂ ਸੋਚਿਆ ਪਰ ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਸਮਾਜ ਦੀ ਸਾਰ ਲਈ ਹੈ ਤੇ ਖੁਦ ਇੱਥੇ ਆਏ ਹਨ।
February 1, 2026 4:37 pm
ਇਸ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬੱਲਾਂ ਵਿਚ ਮੰਚ ’ਤੇ ਬਿਰਾਜਮਾਨ ਹੋ ਗਏ ਹਨ। ਇਸ ਮੌਕੇ ਸੰਤ ਨਿਰੰਜਣ ਦਾਸ ਤੇ ਹੋਰ ਸ਼ਖਸੀਅਤਾਂ ਮੌਜੂਦ ਹਨ।
February 1, 2026 4:33 pm
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਗੁਰੂ ਰਵਿਦਾਸ ਦੇ ਪਵਿੱਤਰ ਦਿਵਸ ਮੌਕੇ ਬਜਟ ਪੇਸ਼ ਕੀਤਾ। ਸ੍ਰੀ ਮੋਦੀ ਹਰ ਵਾਰ ਵਾਰਾਨਸੀ ਵਿਚ ਗੁਰੂ ਰਵਿਦਾਸ ਦਾ ਦਿਹਾਡ਼ਾ ਮਨਾਉਂਦੇ ਹਨ। ਉਨ੍ਹਾਂ ਆਦਮਪੁਰ ਹਵਾਈ ਅੱਡੇ ਦਾ ਨਾਂ ਗੁਰੂ ਰਵਿਦਾਸ ਦੇ ਨਾਂ ’ਤੇ ਰੱਖਿਆ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਆਪਣਾ ਸਾਥੀ ਦੱਸਦਿਆਂ ਕਿਹਾ ਕਿ ਪੰਜਾਬ ਨੇ ਬਹੁਤ ਤਰੱਕੀ ਕੀਤੀ ਹੈ।
February 1, 2026 4:26 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਵੇਲੇ ਡੇਰਾ ਬੱਲਾਂ ਪੁੱਜ ਗਏ ਹਨ। ਇਸ ਮੌਕੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸ੍ਰੀ ਮੋਦੀ ਬੱਲਾਂ ਵਿਚ ਸੰਤ ਨਿਰੰਜਣ ਦਾਸ ਨਾਲ ਬੰਦ ਕਮਰਾ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਲੰਗਰ ਛਕਣਗੇ ਤੇ ਸ਼ਰਧਾਲੂਆਂ ਨੂੰ ਸੰਬੋਧਨ ਕਰਨਗੇ।
February 1, 2026 4:13 pm
ਪ੍ਰਧਾਨ ਮੰਤਰੀ ਪੰਜਾਬ ਦੌਰੇ ’ਤੇ ਪੁੱਜ ਗਏ ਹਨ। ਉਹ ਆਦਮਪੁਰ ਹਵਾਈ ਅੱਡੇ ’ਤੇ ਪੁੱਜੇ ਜਿੱਥੇ ਮੰਤਰੀਆਂ ਤੇ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਸ੍ਰੀ ਮੋਦੀ ਨੇ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਦਿੱਤਾ ਗਿਆ ਹੈ ਤੇ ਉਨ੍ਹਾਂ ਹਲਵਾਰਾ ਹਵਾਈ ਅੱਡੇ ਦਾ ਵੀ ਉਦਘਾਟਨ ਕੀਤਾ।
February 1, 2026 4:02 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਪੁੱਜ ਗਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਹਵਾਈ ਅੱਡੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕਰਨ ਪੁੱਜ ਗਏ ਹਨ।