DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab Assembly Session Live: ਵਿਧਾਨ ਸਭਾ ’ਚ E-20 ਪੈਟਰੋਲ ਨੀਤੀ ਖ਼ਿਲਾਫ਼ ਮਤਾ ਪਾਸ: ਸਦਨ ਦੀ ਕਾਰਵਾਈ ਬੁੱਧਵਾਰ ਤੱਕ ਮੁਲਤਵੀ

  • fb
  • twitter
  • whatsapp
  • whatsapp
featured-img featured-img
ਵਿਧਾਨ ਸਭਾ ਮੌਨਸੂਨ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ, ਫੋਟੋ: ਵੀਡੀਓਗ੍ਰੈਬ( ਪੰਜਾਬ ਸਰਕਾਰ youtube)
Advertisement

Punjab Assembly Session Live: 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਇਜਲਾਸ ਦਾ ਅੱਜ ਦੂਜਾ ਦਿਨ ਹੈ। ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਦੂਜੇ ਦਿਨ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਲਾਜ਼ਮੀ E-20 ਨੀਤੀ ਵਿਰੁੱਧ ਇੱਕ ਸਰਕਾਰੀ ਮਤਾ ਪੇਸ਼ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ਵਿੱਚ ਇਹ ਮਤਾ ਪੇਸ਼ ਕਰਦਿਆਂ ਕੇਂਦਰ ਦੀ ਨੀਤੀ ਦਾ ਜ਼ੋਰਦਾਰ ਵਿਰੋਧ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਦੇ ਬੋਲਣ ਪਿੱਛੋਂ ਸਦਨ ਨੇ ਈਥਾਨੌਲ ਦੀ ਵਰਤੋਂ ਲਾਜ਼ਮੀ ਕੀਤੇ ਜਾਣ ਦੇ ਪ੍ਰਭਾਵਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਮਤਾ ਪਾਸ ਕੀਤਾ। ਮਤਾ ਪਾਸ ਹੋਣ ਮੌਕੇ ਭਾਜਪਾ ਦੇ ਐਮ.ਐੱਲ.ਏ ਸਦਨ ’ਚ ਮੌਜੂਦ ਨਹੀਂ ਸਨ ।

ਸਦਨ ’ਚ ਪੇਸ਼ ਮਤੇ ’ਚ ਮੰਗ ਕੀਤੀ ਗਈ ਕਿ ਈ-20 ਦੀ ਦੇਸ਼-ਪੱਧਰੀ ਲਾਜ਼ਮੀ ਲਾਗੂਅਤ ਦੀ ਸਮੀਖਿਆ ਕੀਤੀ ਜਾਵੇ ਅਤੇ ਜਦੋਂ ਤੱਕ ਵਾਹਨ ਅਨੁਕੂਲਤਾ ਅਤੇ ਖਪਤਕਾਰ ਸੁਰੱਖਿਆ ਨਾਲ ਸੰਬੰਧਿਤ ਚਿੰਤਾਵਾਂ ਦਾ ਨਿਪਟਾਰਾ ਨਹੀਂ ਹੁੰਦਾ, ਇਸ ਨੂੰ ਮੁਅੱਤਲ ਰੱਖਿਆ ਜਾਵੇ।

Advertisement

ਮਤੇ ਵਿੱਚ ਕਿਹਾ ਗਿਆ ਕਿ ਖਪਤਕਾਰਾਂ ਨੂੰ ਈਥਾਨੌਲ-ਰਹਿਤ ਪੈਟਰੋਲ ਅਤੇ ਈ-20 ਪੈਟਰੋਲ ਵਿੱਚੋਂ ਆਪਣੀ ਪਸੰਦ ਦਾ ਈਂਧਨ ਚੁਣਨ ਦਾ ਬਦਲ ਦਿੱਤਾ ਜਾਵੇ ਅਤੇ ਈ-20 ਪੈਟਰੋਲ ਦੀ ਘੱਟ ਕੈਲੋਰੀਫਿਕ ਵੈਲਿਊ ਅਤੇ ਘੱਟ ਮਾਈਲੇਜ ਨੂੰ ਧਿਆਨ ਵਿੱਚ ਰੱਖਦਿਆਂ ਇਸ ਦੀ ਪੂਰਨ ਕੀਮਤ ਘੱਟ ਅਤੇ ਉਚਿਤ ਨਿਰਧਾਰਤ ਕੀਤੀ ਜਾਵੇ।

Advertisement

ਮਤੇ ’ਚ ਮੰਗ ਕੀਤੀ ਗਈ ਕਿ ਵਾਹਨ ਇੰਜੀਨੀਅਰਾਂ, ਵਾਤਾਵਰਣ ਵਿਗਿਆਨੀਆਂ, ਪੈਟਰੋਲੀਅਮ ਮਾਹਿਰਾਂ ਅਤੇ ਖਪਤਕਾਰ ਸੰਸਥਾਵਾਂ ਨੂੰ ਸ਼ਾਮਲ ਕਰਕੇ ਇੱਕ ਸੁਤੰਤਰ ਕਮੇਟੀ ਬਣਾਈ ਜਾਵੇ ਜੋ ਇਸ ਨੀਤੀ ਦੇ ਪ੍ਰਭਾਵਾਂ ਦਾ ਮੁਲਾਂਕਣ ਕਰੇ। ਇਹ ਵੀ ਮੰਗ ਕੀਤੀ ਕਿ ਜੇਕਰ ਈ-20 ਦੀ ਵਰਤੋਂ ਕਾਰਨ ਵਾਹਨਾਂ ਵਿੱਚ ਕੋਈ ਮਕੈਨੀਕਲ ਖਰਾਬੀ ਜਾਂ ਵਿੱਤੀ ਨੁਕਸਾਨ ਹੁੰਦਾ ਹੈ, ਤਾਂ ਖਪਤਕਾਰਾਂ ਲਈ ਉਚਿਤ ਮੁਆਵਜ਼ਾ ਪ੍ਰਣਾਲੀ ਸਥਾਪਿਤ ਕੀਤੀ ਜਾਵੇ।- ਚਰਨਜੀਤ ਭੁੱਲਰ

ਵਿਧਾਇਕ ਢੋਸ ਨੇ ਇੰਤਕਾਲਾਂ ਵਿੱਚ ਦੇਰੀ ਦਾ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ

August 4, 2026 5:23 pm

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਅੱਜ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਜ਼ਮੀਨਾਂ ਦੇ ਇੰਤਕਾਲਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਚੁੱਕਿਆ। ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਨੇ ਕਿਹਾ ਕਿ ਸਰਕਾਰ ਵੱਲੋਂ 30 ਦਿਨਾਂ ਵਿੱਚ ਜ਼ਮੀਨਾਂ ਦੇ ਇੰਤਕਾਲ ਮੁਕੰਮਲ ਕਰਨ ਦੀ ਸਮਾਂ-ਸੀਮਾ ਤੈਅ ਕੀਤੀ ਗਈ ਹੈ, ਪਰ ਅਕਸਰ ਇਸ ਕੰਮ ਵਿੱਚ ਦੇਰੀ ਹੋ ਜਾਂਦੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਡੀ.ਐੱਲ.ਆਰ. ਪਾਸ ਭੇਜਣ ਨੂੰ ਦੱਸਿਆ ਦੇਰੀ ਦਾ ਮੁੱਖ ਕਾਰਨਉਨ੍ਹਾਂ ਕਿਹਾ ਕਿ ਇੰਤਕਾਲਾਂ ਨੂੰ ਪਹਿਲਾਂ ਡੀ.ਐੱਲ.ਆਰ. (DLR) ਕੋਲ ਭੇਜਿਆ ਜਾਂਦਾ ਹੈ, ਜੋ ਕਿ ਇੰਤਕਾਲਾਂ ਵਿੱਚ ਦੇਰੀ ਦਾ ਮੁੱਖ ਕਾਰਨ ਹੈ। ਉਨ੍ਹਾਂ ਵਿਧਾਨ ਸਭਾ ਸਪੀਕਰ ਰਾਹੀਂ ਸਰਕਾਰ ਤੋਂ ਮੰਗ ਕੀਤੀ ਕਿ ਇੰਤਕਾਲਾਂ ਦੀ ਪ੍ਰਕਿਰਿਆ ਨੂੰ ਪੂਰਾ ਕਰਨ ਦਾ ਕੰਮ ਜੇਕਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ (D.C.) ਜਾਂ ਡੀ.ਆਰ.ਓਜ਼ (DROs) ਨੂੰ ਸੌਂਪ ਦਿੱਤਾ ਜਾਵੇ, ਤਾਂ ਸਾਰੀ ਪ੍ਰੇਸ਼ਾਨੀ ਦੂਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਨੂੰ ਇਸ ਸਬੰਧੀ ਜਲਦੀ ਪ੍ਰਵਾਨਗੀ ਦੇ ਦੇਣੀ ਚਾਹੀਦੀ ਹੈ। ਹਰਦੀਪ ਸਿੰਘ

ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ’ਤੇ ਸੇਧੇ ਨਿਸ਼ਾਨੇ

August 4, 2026 2:18 pm

ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਸਵਾਲ ਕੀਤਾ, “ਜੇਕਰ ਇਸ ਨਾਲ ਨੁਕਸਾਨ ਹੋ ਰਿਹਾ ਹੈ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਨੂੰ ਜ਼ਬਰਦਸਤੀ ਕਿਉਂ ਲਾਗੂ ਕਰ ਰਹੇ ਹਨ? ਇਹ ਨਿਸ਼ਚਿਤ ਤੌਰ 'ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਬੇਟੇ ਦੇ ਫਾਇਦੇ ਲਈ ਨਹੀਂ ਕੀਤਾ ਜਾ ਰਿਹਾ। ਇਹ ਸਭ ਅਮਰੀਕੀ ਸਰਕਾਰ ਦੇ ਦਬਾਅ ਹੇਠ 100 ਅਰਬ ਡਾਲਰ ਦੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਤਹਿਤ ਕੀਤਾ ਜਾ ਰਿਹਾ ਹੈ, ਜਿਸ ਅਧੀਨ ਭਾਰਤ ਵੱਲੋਂ 5 ਅਰਬ ਲੀਟਰ ਈਥਾਨੌਲ ਖਰੀਦਿਆ ਜਾਣਾ ਹੈ। ਰੱਬ ਹੀ ਜਾਣਦਾ ਹੈ ਕਿ ਅਮਰੀਕੀ ਰਾਸ਼ਟਰਪਤੀ ਕੋਲ ਪ੍ਰਧਾਨ ਮੰਤਰੀ ਮੋਦੀ ਖਿਲਾਫ਼ ਕਿਹੜੀ ਫਾਈਲ ਜਾਂ ਸੀਡੀ ਹੈ, ਜਿਸ ਕਰਕੇ ਉਹ ਆਮ ਜਨਤਾ ਦੇ ਨੁਕਸਾਨ ਦੀ ਪ੍ਰਵਾਹ ਕੀਤੇ ਬਿਨਾਂ ਉਨ੍ਹਾਂ ਨੂੰ ਖੁਸ਼ ਕਰਨ ਵਿੱਚ ਲੱਗੇ ਹੋਏ ਹਨ।”-ਚਰਨਜੀਤ ਭੁੱਲਰ

ਪੰਜਾਬ ਵਿਧਾਨ ਸਭਾ ’ਚ E-20 ਪੈਟਰੋਲ ਨੀਤੀ ਖ਼ਿਲਾਫ਼ ਮਤਾ ਪਾਸ

August 4, 2026 2:14 pm

ਸਦਨ ਵੱਲੋਂ ਈ-20 ਦੀ ਵਾਹਨਾਂ ਲਈ ਲਾਜ਼ਮੀ ਵਰਤੋਂ ਕਰਾਰ ਦਿੱਤੇ ਜਾਣ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਮਤਾ ਪਾਸ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਦੇ ਬੋਲਣ ਪਿੱਛੋਂ ਸਦਨ ਨੇ ਈਥਾਨੌਲ ਦੀ ਵਰਤੋਂ ਲਾਜ਼ਮੀ ਕੀਤੇ ਜਾਣ ਦੇ ਪ੍ਰਭਾਵਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਮਤਾ ਪਾਸ ਕੀਤਾ। ਮਤਾ ਪਾਸ ਹੋਣ ਮੌਕੇ ਭਾਜਪਾ ਦੇ ਐਮ.ਐੱਲ.ਏ ਸਦਨ ’ਚ ਮੌਜੂਦ ਨਹੀਂ ਸਨ। ਸਦਨ ’ਚ ਪੇਸ਼ ਮਤੇ ’ਚ ਮੰਗ ਕੀਤੀ ਗਈ ਕਿ ਈ-20 ਦੀ ਦੇਸ਼-ਪੱਧਰੀ ਲਾਜ਼ਮੀ ਲਾਗੂਅਤ ਦੀ ਸਮੀਖਿਆ ਕੀਤੀ ਜਾਵੇ ਅਤੇ ਜਦੋਂ ਤੱਕ ਵਾਹਨ ਅਨੁਕੂਲਤਾ ਅਤੇ ਖਪਤਕਾਰ ਸੁਰੱਖਿਆ ਨਾਲ ਸੰਬੰਧਿਤ ਚਿੰਤਾਵਾਂ ਦਾ ਨਿਪਟਾਰਾ ਨਹੀਂ ਹੁੰਦਾ, ਇਸ ਨੂੰ ਮੁਅੱਤਲ ਰੱਖਿਆ ਜਾਵੇ। ਮਤੇ ਵਿੱਚ ਕਿਹਾ ਗਿਆ ਕਿ ਖਪਤਕਾਰਾਂ ਨੂੰ ਈਥਾਨੌਲ-ਰਹਿਤ ਪੈਟਰੋਲ ਅਤੇ ਈ-20 ਪੈਟਰੋਲ ਵਿੱਚੋਂ ਆਪਣੀ ਪਸੰਦ ਦਾ ਈਂਧਨ ਚੁਣਨ ਦਾ ਬਦਲ ਦਿੱਤਾ ਜਾਵੇ ਅਤੇ ਈ-20 ਪੈਟਰੋਲ ਦੀ ਘੱਟ ਕੈਲੋਰੀਫਿਕ ਵੈਲਿਊ ਅਤੇ ਘੱਟ ਮਾਈਲੇਜ ਨੂੰ ਧਿਆਨ ਵਿੱਚ ਰੱਖਦਿਆਂ ਇਸ ਦੀ ਪੂਰਨ ਕੀਮਤ ਘੱਟ ਅਤੇ ਉਚਿਤ ਨਿਰਧਾਰਤ ਕੀਤੀ ਜਾਵੇ। ਮਤੇ ’ਚ ਮੰਗ ਕੀਤੀ ਗਈ ਕਿ ਵਾਹਨ ਇੰਜੀਨੀਅਰਾਂ, ਵਾਤਾਵਰਣ ਵਿਗਿਆਨੀਆਂ, ਪੈਟਰੋਲੀਅਮ ਮਾਹਿਰਾਂ ਅਤੇ ਖਪਤਕਾਰ ਸੰਸਥਾਵਾਂ ਨੂੰ ਸ਼ਾਮਲ ਕਰਕੇ ਇੱਕ ਸੁਤੰਤਰ ਕਮੇਟੀ ਬਣਾਈ ਜਾਵੇ ਜੋ ਇਸ ਨੀਤੀ ਦੇ ਪ੍ਰਭਾਵਾਂ ਦਾ ਮੁਲਾਂਕਣ ਕਰੇ। ਇਹ ਵੀ ਮੰਗ ਕੀਤੀ ਕਿ ਜੇਕਰ ਈ-20 ਦੀ ਵਰਤੋਂ ਕਾਰਨ ਵਾਹਨਾਂ ਵਿੱਚ ਕੋਈ ਮਕੈਨੀਕਲ ਖਰਾਬੀ ਜਾਂ ਵਿੱਤੀ ਨੁਕਸਾਨ ਹੁੰਦਾ ਹੈ, ਤਾਂ ਖਪਤਕਾਰਾਂ ਲਈ ਉਚਿਤ ਮੁਆਵਜ਼ਾ ਪ੍ਰਣਾਲੀ ਸਥਾਪਿਤ ਕੀਤੀ ਜਾਵੇ।-ਚਰਨਜੀਤ ਭੁੱਲਰ

ਪੰਜਾਬ ’ਚ ਤੇਲ ਤੇ ਵੈਟ ’ਚ ਕੀਤੀ ਜਾਵੇ ਕਟੌਤੀ: ਐੱਮ.ਐੱਲ.ਏ ਅਵਤਾਰ ਸਿੰਘ

August 4, 2026 1:36 pm

ਸਦਨ ’ਚ ਕਾਂਗਰਸ ਦੇ ਐੱਮ.ਐਲ.ਏ ਅਵਤਾਰ ਸਿੰਘ ਜੂਨੀਅਰ ਨੇ ਬਹਿਸ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ’ਚ ਤੇਲ ਅਤੇ ਵੈਟ ’ਚ ਕਟੌਤੀ ਕੀਤੀ ਜਾਵੇ। ਉਨ੍ਹਾਂ ਮਤੇ ਦੀ ਹਮਾਇਤ ਕਰਦਿਆਂ ਕਿਹਾ ਕਿ ਜੇ ਸਰਕਾਰ ਸੰਜੀਦਾ ਹੈ ਤਾਂ ਵੈਟ ’ਚ ਕਮੀ ਕਰੇ।-ਚਰਨਜੀਤ ਭੁੱਲਰ

ਮਤੇ ’ਤੇ ਚਰਚਾ ਨੂੰ ਇੱਕ ਦਿਨ ਲਈ ਮੁਲਤਵੀ ਕਰਨ ਦੀ ਮੰਗ

August 4, 2026 12:53 pm

ਸਦਨ ਵਿੱਚ ਮਤੇ ’ਤੇ ਬਹਿਸ ਦੌਰਾਨ ਕਾਂਗਰਸੀ ਵਿਧਾਇਕ ਅਵਤਾਰ ਹੈਨਰੀ ਜੂਨੀਅਰ ਨੇ ਕਿਹਾ ਕਿ ਈਥਾਨੌਲ ਵਾਤਾਵਰਣ ਨੂੰ ਨੁਕਸਾਨ ਪਹੁੰਚਾ ਰਿਹਾ ਹੈ। ਉਨ੍ਹਾਂ ਕਿਹਾ, “1 ਲੀਟਰ ਈਥਾਨੌਲ ਬਣਾਉਣ ਲਈ 10,800 ਲੀਟਰ ਪਾਣੀ ਦੀ ਲੋੜ ਹੁੰਦੀ ਹੈ। ਮੈਂ ਬੇਨਤੀ ਕਰਦਾ ਹਾਂ ਕਿ ਇਸ ਮਤੇ ’ਤੇ ਚਰਚਾ ਨੂੰ ਇੱਕ ਦਿਨ ਲਈ ਮੁਲਤਵੀ ਕੀਤਾ ਜਾਵੇ, ਤਾਂ ਜੋ ਸਾਨੂੰ ਇਸ ਮੁੱਦੇ ਦਾ ਅਧਿਐਨ ਕਰਨ ਅਤੇ ਫਿਰ ਇੱਥੇ ਚਰਚਾ ਕਰਨ ਲਈ ਕੁਝ ਸਮਾਂ ਮਿਲ ਸਕੇ।” ਵਿੱਤ ਮੰਤਰੀ ਚੀਮਾ ਦੀ ਟਿੱਪਣੀ ਮਗਰੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ, ਜਿਨ੍ਹਾਂ ਦੇ ਪਰਿਵਾਰ ਦੀ ਖੰਡ ਮਿੱਲ ਅਤੇ ਈਥਾਨੌਲ ਨਿਰਮਾਣ ਇਕਾਈ ਹੈ, ਨੇ ਕਿਹਾ ਕਿ ਉਨ੍ਹਾਂ ਨੂੰ ਵੀ ਇਸ ਮੁੱਦੇ ’ਤੇ ਬੋਲਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਹਾਲਾਂਕਿ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚਰਚਾ ਨੂੰ ਮੁਲਤਵੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ।-ਚਰਨਜੀਤ ਭੁੱਲਰ

ਸਦਨ ਵਿੱਚ ਈਥਾਨੌਲ ਦੇ ਮੁੱਦੇ 'ਤੇ ਹੰਗਾਮਾ

August 4, 2026 12:51 pm

ਸਦਨ ਵਿੱਚ ਇੱਕ ਮਤੇ ਉੱਤੇ ਬਹਿਸ ਦੌਰਾਨ ਕਾਂਗਰਸੀ ਵਿਧਾਇਕ ਅਵਤਾਰ ਹੈਨਰੀ ਜੂਨੀਅਰ ਨੇ ਆਖਿਆ ਕਿ ਈਥਾਨੌਲ ਨਾਲ ਵਾਤਾਵਰਣ ਨੂੰ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ, "ਇੱਕ ਲੀਟਰ ਈਥਾਨੌਲ ਤਿਆਰ ਕਰਨ ਲਈ ਦਸ ਹਜ਼ਾਰ ਅੱਠ ਸੌ ਲੀਟਰ ਪਾਣੀ ਦੀ ਖਪਤ ਹੁੰਦੀ ਹੈ। ਮੇਰੀ ਬੇਨਤੀ ਹੈ ਕਿ ਇਸ ਮਤੇ ਉੱਤੇ ਚਰਚਾ ਇੱਕ ਦਿਨ ਲਈ ਅੱਗੇ ਵਧਾ ਦਿੱਤੀ ਜਾਵੇ, ਤਾਂ ਜੋ ਸਾਨੂੰ ਇਸ ਮਸਲੇ ਬਾਰੇ ਪੜ੍ਹਾਈ ਕਰਨ ਅਤੇ ਫਿਰ ਇੱਥੇ ਗੱਲਬਾਤ ਕਰਨ ਦਾ ਮੌਕਾ ਮਿਲ ਸਕੇ।" ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਟਿੱਪਣੀ ਤੋਂ ਬਾਅਦ, ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ (ਜਿਨ੍ਹਾਂ ਦੇ ਪਰਿਵਾਰ ਦੀ ਆਪਣੀ ਖੰਡ ਮਿੱਲ ਅਤੇ ਈਥਾਨੌਲ ਬਣਾਉਣ ਦੀ ਫ਼ੈਕਟਰੀ ਹੈ) ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਵੀ ਇਸ ਵਿਸ਼ੇ ਉੱਤੇ ਆਪਣੇ ਵਿਚਾਰ ਰੱਖਣ ਦੀ ਖੁੱਲ੍ਹ ਦਿੱਤੀ ਜਾਵੇ। ਉੱਧਰ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਚਰਚਾ ਨੂੰ ਮੁਲਤਵੀ ਕਰਨ ਤੋਂ ਸਾਫ਼ ਮਨ੍ਹਾਂ ਕਰ ਦਿੱਤਾ ਹੈ।-ਚਰਨਜੀਤ ਭੁੱਲਰ

ਸਦਨ ਵਿੱਚ ਈ-20 ਦੀ ਵਾਹਨਾਂ ਲਈ ਲਾਜ਼ਮੀ ਵਰਤੋਂ ਦੇ ਖਿਲਾਫ਼ ਮਤਾ ਪੇਸ਼

August 4, 2026 12:27 pm

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਦਨ ਵਿੱਚ ਈ-20 ਦੀ ਵਾਹਨਾਂ ਲਈ ਲਾਜ਼ਮੀ ਵਰਤੋਂ ਦੇ ਖਿਲਾਫ ਮਤਾ ਪੇਸ਼ ਕੀਤਾ ਗਿਆ। ਉਨ੍ਹਾਂ ਮਤਾ ਪੇਸ਼ ਕਰਦਿਆਂ ਕਿਹਾ ਕਿ ਈਥਾਨੌਲ ਵਾਲੇ ਪੈਟਰੋਲ ਨਾਲ ਦੇਸ਼ ਦੇ 34 ਕਰੋੜ ਵਾਹਨ ਪ੍ਰਭਾਵਿਤ ਹੋ ਰਹੇ ਹਨ । ਉਨ੍ਹਾਂ ਮੰਗ ਕੀਤੀ ਕਿ ਖਪਤਕਾਰਾਂ ਨੂੰ ਤੇਲ ਦੀ ਚੋਣ ਮੌਕੇ ਆਪਸ਼ਨ ਦਿੱਤੀ ਜਾਵੇ। ਚੀਮਾ ਨੇ ਕਿਹਾ ਕਿ ਐਕਸਪਰਟਸ ਤੇ ਸੂਬਿਆਂ ਦੇ ਪ੍ਰਤੀਨਿਧਾਂ ’ਤੇ ਅਧਾਰਿਤ ਕਮੇਟੀ ਬਣਾਈ ਜਾਵੇ ਜੋ ਈ-20 ਦੇ ਵਾਹਨਾਂ ਤੇ ਪੈਣ ਵਾਲੇ ਅਸਰਾਂ ਦੀ ਸਮੀਖਿਆ ਕਰੇ।-ਚਰਨਜੀਤ ਭੁੱਲਰ

ਬਠਿੰਡਾ ਕੂੜਾ ਡੰਪ ਦੀ ਸਾਈਟ ’ਚ ਨਹੀਂ ਹੋਵੇਗੀ ਕੋਈ ਤਬਦੀਲੀ: ਹਰਜੋਤ ਬੈਂਸ

August 4, 2026 12:23 pm

ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਗਰੂਪ ਸਿੰਘ ਗਿੱਲ ਦੇ ਧਿਆਨ ਦਿਵਾਉ ਨੋਟਿਸ ਦੇ ਜਵਾਬ ਵਿੱਚ ਕਿਹਾ ਕਿ ਬਠਿੰਡਾ ਦੇ ਕੂੜਾ ਡੰਪ ਦੀ ਸਾਈਟ ’ਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ।-ਚਰਨਜੀਤ ਭੁੱਲਰ

ਸਦਨ ’ਚ ਗੂੰਜਿਆ ਨੀਲ ਗਾਵਾਂ ਅਤੇ ਜੰਗਲੀ ਸੂਰਾਂ ਦਾ ਮੁੱਦਾ

August 4, 2026 12:17 pm

ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਵਜੀਤ ਕੌਰ ਮਾਣੂਕੇ ਦੇ ਧਿਆਨ ਦਿਵਾਉ ਨੋਟਿਸ ਦੇ ਜਵਾਬ ਵਿੱਚ ਕਿਹਾ ਕਿ ਮਨੁੱਖੀ ਜਾਨਾਂ ਤੇ ਫ਼ਸਲਾਂ ਨੂੰ ਨੀਲ ਗਾਵਾਂ ਤੇ ਜੰਗਲੀ ਸੂਰਾਂ ਤੋਂ ਬਚਾਉਣ ਲਈ ਕਿਸਾਨਾਂ ਨੂੰ ਸੀਮਿਤ ਸ਼ਿਕਾਰ ਕਰਨ ਲਈ ਲਾਇਸੈਂਸ ਜਾਰੀ ਕੀਤੇ ਜਾਂਦੇ ਹਨ ਪ੍ਰੰਤੂ ਜਗਰਾਓ ਹਲਕੇ ਚੋਂ ਕਿਸੇ ਕਿਸਾਨ ਨੇ ਲਾਇਸੈਂਸ ਲਈ ਅਪਲਾਈ ਨਹੀਂ ਕੀਤਾ ।- ਚਰਨਜੀਤ ਭੁੱਲਰ

ਰਾਣਾ ਗੁਰਜੀਤ ਸਿੰਘ ਨੇ ਕੌਂਸਲ ਚੋਣਾਂ ’ਚ ਧੱਕੇਸ਼ਾਹੀ ਦੇ ਲਾਏ ਇਲਜ਼ਾਮ

August 4, 2026 12:00 pm

ਕਾਂਗਰਸ ਐਮ.ਐੱਲ.ਏ ਰਾਣਾ ਗੁਰਜੀਤ ਸਿੰਘ ਨੇ ਕੌਂਸਲ ਚੋਣਾਂ ’ਚ ਹੋਈ ਘਪਲੇਬਾਜ਼ੀ ਨੂੰ ਲੈ ਕੇ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਕਾਦੀਆ, ਚਮਕੌਰ ਸਾਹਿਬ ਤੇ ਕਪੂਰਥਲਾ ’ਚ ਪ੍ਰਧਾਨਗੀ ਤੇ ਕਬਜ਼ਾ ਕਰਨ ਲਈ ਸਰਕਾਰ ਵੱਲੋਂ ਕੌਂਸਲਰਾਂ ਨੂੰ ਡਰਾਇਆ ਗਿਆ ਤੇ ਕਾਰੋਬਾਰ ਬੰਦ ਕਰਾਏ ਗਏ ।

MLA ਕੁਲਵੰਤ ਸਿੰਘ ਸਿੱਧੂ ਨੇ ਚੁੱਕਿਆ ਹੁਸ਼ਿਆਰਪੁਰ ਦਾ ਨਾਮ ‘ਸ੍ਰੀ ਗੁਰੂ ਰਵਿਦਾਸ ਨਗਰ’ ਰੱਖਣ ਦਾ ਮੁੱਦਾ

August 4, 2026 11:45 am

ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਦੂਜੇ ਦਿਨ ਹਲਕਾ ਆਤਮ ਨਗਰ (ਲੁਧਿਆਣਾ) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ/ਜੈਅੰਤੀ ਦੇ ਮੱਦੇਨਜ਼ਰ ਹੁਸ਼ਿਆਰਪੁਰ ਜ਼ਿਲ੍ਹੇ ਦਾ ਨਾਮ ਬਦਲ ਕੇ ‘ਸ੍ਰੀ ਗੁਰੂ ਰਵਿਦਾਸ ਨਗਰ’B ਰੱਖਣ ਦੀ ਮੰਗ ਕੀਤੀ।B

ਵਿਧਾਇਕ ਪ੍ਰਗਟ ਸਿੰਘ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਘਪਲੇ ਦੀ ਜਾਂਚ ਮੰਗੀ

August 4, 2026 11:34 am

ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਵਿੱਚ ਹੋਈਆਂ ਕਥਿਤ ਗੜਬੜੀਆਂ ਅਤੇ ਘਪਲਿਆਂ ਦਾ ਮੁੱਦਾ ਗੰਭੀਰਤਾ ਨਾਲ ਚੁੱਕਿਆ। ਉਨ੍ਹਾਂ ਮੰਗ ਕੀਤੀ ਕਿ ਯੂਨੀਵਰਸਿਟੀ ਵਿੱਚ ਹੋਏ ਇਨ੍ਹਾਂ ਘਪਲਿਆਂ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਉਨ੍ਹਾਂ ਬਰਨਾਲਾ ਤੇ ਪਟਿਆਲਾ ਲਾਠੀਚਾਰਜ ਨੂੰ ਲੈ ਕੇ ਸਦਨ ਵਿੱਚ ਨਿੰਦਾ ਮਤਾ ਲਿਆਉਣ ਦੀ ਮੰਗ ਕੀਤੀ ।

ਗੁਰਪ੍ਰੀਤ ਸਿੰਘ ਬਣਾਵਾਲੀ ਨੇ ਚੁੱਕਿਆ ਟਿਊਬਵੈੱਲ ਕੁਨੈਕਸ਼ਨਾਂ ਦੀ ਵੰਡ ਦਾ ਮੁੱਦਾ

August 4, 2026 11:25 am

ਦੂਜੇ ਦਿਨ ਸਿਫ਼ਰ ਕਾਲ (Zero Hour) ਦੌਰਾਨ ਸਰਦੂਲਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਲੀ ਨੇ ਕਿਸਾਨਾਂ ਨਾਲ ਜੁੜਿਆ ਇੱਕ ਅਹਿਮ ਮੁੱਦਾ ਚੁੱਕਿਆ। ਵਿਧਾਇਕ ਬਣਾਵਾਲੀ ਨੇ ਕਿਹਾ ਕਿ ਜਦੋਂ ਇੱਕੋ ਪਰਿਵਾਰ ਵਿੱਚ ਦੋ ਜਾਂ ਦੋ ਤੋਂ ਵੱਧ ਭਰਾ ਜ਼ਮੀਨ ਦੀ ਵੰਡ ਤੋਂ ਬਾਅਦ ਅਲੱਗ-ਅਲੱਗ ਹੋ ਜਾਂਦੇ ਹਨ, ਤਾਂ ਉਨ੍ਹਾਂ ਨੂੰ ਸਾਂਝੇ ਟਿਊਬਵੈੱਲ ਕੁਨੈਕਸ਼ਨ ਦੀ ਵੰਡ ਕਰਵਾਉਣ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕੁਨੈਕਸ਼ਨ ਵੰਡ ਦੀ ਵਿਵਸਥਾ ਕੀਤੀ ਜਾਵੇ।

ਮਨਪ੍ਰੀਤ ਸਿੰਘ ਇਆਲੀ ਨੇ ਚੁੱਕਿਆ ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ

August 4, 2026 11:23 am

ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ‘ਖਡੂਰ ਸਾਹਿਬ. ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਅਤੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ‘ਬੰਦੀ ਸਿੰਘਾਂ’ ਦੀ ਰਿਹਾਈ ਦਾ ਮੁੱਦਾ ਗੰਭੀਰਤਾ ਨਾਲ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਸਬੰਧ ਵਿੱਚ ਕੁਝ ਦਿਨ ਪਹਿਲਾਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਮੁੱਖ ਮੰਤਰੀ ਨੂੰ ਸੌਂਪੇ ਗਏ ਮੰਗ ਪੱਤਰ ’ਤੇ ਵੀ ਧਿਆਨ ਦੇਣ ਲਈ ਕਿਹਾ।ਉਨ੍ਹਾਂ ਕਿਹਾ ਕਿ ਸਰਕਾਰ ਦੋਹਰੇ ਮਾਪਦੰਡ ਅਪਣਾ ਰਹੀ ਹੈ । ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਨੂੰ ਵਾਰ ਵਾਰ ਪੈਰੋਲ ਮਿਲ ਰਹੀ ਹੈ ਪਰ ਬੰਦੀ ਸਿੰਘਾਂ ਨੂੰ ਪੈਰੋਲ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ ।

ਸਿਫ਼ਰ ਕਾਲ ਦੌਰਾਨ ਗਰਮਾਇਆ ਡੀ.ਏ. (DA) ਦਾ ਮੁੱਦਾ

August 4, 2026 11:11 am

ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੌਰਾਨ ਅੱਜ ਸਿਫ਼ਰ ਕਾਲ (Zero Hour) ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਦੇ ਬਕਾਏ ਦਾ ਭੁਗਤਾਨ ਕਰਨ ਦਾ ਮੁੱਦਾ ਗੰਭੀਰਤਾ ਨਾਲ ਚੁੱਕਿਆ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਕਿ ਸਰਕਾਰ 15 ਦਿਨਾਂ ਵਿੱਚ ਅਦਾਇਗੀ ਕਰੇਗੀ।

This Live Blog has Ended
Advertisement
×