DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Budget Session: ਔਰਤਾਂ ਬਾਰੇ ਟਿੱਪਣੀ ’ਤੇ ਸੁਖਪਾਲ ਖਹਿਰਾ ਵਿਰੁੱਧ ‘ਨਿੰਦਾ ਮਤਾ’ ਪਾਸ: ਕਾਰਵਾਈ ਮੁਲਤਵੀ

  • fb
  • twitter
  • whatsapp
  • whatsapp
featured-img featured-img
ਪੰਜਾਬ ਸਰਕਾਰ youtube
Advertisement

ਚਰਨਜੀਤ ਭੁੱਲਰ/ ਆਤਿਸ਼ ਗੁਪਤਾ

Punjab Budget Session: ਪੰਜਾਬ ਵਿਧਾਨ ਸਭਾ ਵਿੱਚ ਅੱਜ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਪੇਸ਼ ਕੀਤਾ ਗਿਆ ‘ਨਿੰਦਾ ਮਤਾ’ (Censure Motion) ਭਾਰੀ ਹੰਗਾਮੇ ਅਤੇ ਬਹਿਸ ਤੋਂ ਬਾਅਦ ਪਾਸ ਕਰ ਦਿੱਤਾ ਗਿਆ ਹੈ। ਔਰਤਾਂ ਵਿਰੁੱਧ ਵਰਤੀ ਗਈ ਕਥਿਤ ਅਪਮਾਨਜਨਕ ਸ਼ਬਦਾਵਲੀ ਦੇ ਮੁੱਦੇ ’ਤੇ ਸੱਤਾ ਪੱਖ ਵੱਲੋਂ ਲਿਆਂਦੇ ਗਏ ਇਸ ਮਤੇ ’ਤੇ ਸਦਨ ਵਿੱਚ ਤਿੱਖੀ ਨੋਕ-ਝੋਕ ਹੋਈ। ਸਦਨ ਵਿੱਚ ਨਿੰਦਾ ਪ੍ਰਸਤਾਅ ਤੇ ਬਹਿਸ ਮਗਰੋਂ ਜ਼ੁਬਾਨੀ ਵੋਟਿੰਗ ਹੋਈ। ਸਪੀਕਰ ਨੇ ਜ਼ੁਬਾਨੀ ਵੋਟਿੰਗ ਲਈ ਕਾਂਗਰਸੀ ਵਿਧਾਇਕਾਂ ਨੂੰ ਲਗਾਤਾਰ ਤਿੰਨ ਮੌਕੇ ਦਿੱਤੇ, ਪਰ ਕਾਂਗਰਸੀ ਵਿਧਾਇਕਾ ਨੇ ਪੂਰੀ ਤਰ੍ਹਾਂ ਚੁੱਪ ਵੱਟੀ ਰੱਖੀ। ਇਸ ’ਤੇ ਸਪੀਕਰ ਨੇ ਸਪੱਸ਼ਟ ਕੀਤਾ ਕਿ ਕਾਂਗਰਸੀ ਵਿਧਾਇਕਾਂ ਦੀ ਇਸ ਚੁੱਪ ਨੂੰ ਮਤੇ ਦੇ ਵਿਰੋਧ (ਨਾਂਹ) ਵਿੱਚ ਮੰਨਿਆ ਜਾਵੇਗਾ।

Advertisement

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਅੱਜ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਔਰਤਾਂ ਨੂੰ 1000 ਰੁਪਏ ਦੇਣ ਸਬੰਧੀ ਪਾਈ ਗਈ ਇੱਕ ਸੋਸ਼ਲ ਮੀਡੀਆ ਪੋਸਟ ਨੇ ਸਿਆਸੀ ਭੂਚਾਲ ਲਿਆ ਦਿੱਤਾ ਸੀ। ‘ਆਪ’ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਨੇ ਸਦਨ ਵਿੱਚ ਖਹਿਰਾ ਵਿਰੁੱਧ ‘ਨਿੰਦਾ ਮਤਾ’ (Censure Motion) ਪੇਸ਼ ਕੀਤਾ, ਜਿਸ ਦੀ ਪ੍ਰੌੜਤਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤੀ ਸੀ। ਮਾਣੂਕੇ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਖਹਿਰਾ ਦੀ ਟਿੱਪਣੀ ਔਰਤਾਂ ਦੇ ਸਨਮਾਨ ਦੇ ਖ਼ਿਲਾਫ਼ ਹੈ ਅਤੇ ਇਸ ਲਈ ਉਨ੍ਹਾਂ ਨੂੰ ਜਨਤਕ ਤੌਰ ’ਤੇ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ‘ਆਪ’ ਵਿਧਾਇਕਾ ਇੰਦਰਜੀਤ ਕੌਰ, ਜੀਵਨਜੋਤ ਕੌਰ ਅਤੇ ਡਾ. ਅਮਨਦੀਪ ਅਰੋੜਾ ਸਰਬਜੀਤ ਕੌਰ ਮਾਣੂਕੇ ਸਪੀਕਰ ਦੀ ਕੁਰਸੀ ਕੋਲ ਜਾ ਕੇ ਖਹਿਰਾ ਖਿਲਾਫ਼ ਨਾਅਰੇਬਾਜ਼ੀ ਕੀਤੀ ਸੀ।

Advertisement

ਪ੍ਰਸ਼ਨ ਕਾਲ ਤੋਂ ਤੁਰੰਤ ਬਾਅਦ ਸ਼ੁਰੂ ਹੋਏ ਇਸ ਹੰਗਾਮੇ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਾਂਗਰਸ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਕਾਂਗਰਸੀ ਆਗੂ ਵਾਰ-ਵਾਰ ਦਲਿਤ ਸਮਾਜ ਦਾ ਅਪਮਾਨ ਕਰ ਰਹੇ ਸਨ। ਮਾਹੌਲ ਤਣਾਅਪੂਰਨ ਹੁੰਦਾ ਦੇਖ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਨੂੰ 30 ਮਿੰਟ ਲਈ ਮੁਲਤਵੀ ਕਰ ਦਿੱਤਾ ਸੀ।

ਇਸ ਤੋਂ ਪਹਿਲਾਂ ਮੈਡੀਕਲ ਕਾਲਜਾਂ ਦੀ ਉਸਾਰੀ ਦੇ ਮੁੱਦੇ ਨੂੰ ਲੈ ਕੇ ਸੱਤਾ ਪੱਖ ਅਤੇ ਵਿਰੋਧੀ ਧਿਰ ਵਿਚਾਲੇ ਜ਼ਬਰਦਸਤ ਟਕਰਾਅ ਦੇਖਣ ਨੂੰ ਮਿਲਿਆ। ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਰਕਾਰ ਨੂੰ ਘੇਰਦਿਆਂ ਸਵਾਲ ਕੀਤਾ ਕਿ ਪਹਿਲੇ ਸਾਲ 16 ਮੈਡੀਕਲ ਕਾਲਜ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ, ਪਰ ਸਰਕਾਰ ਸਿਰਫ਼ 5 ਕਾਲਜਾਂ ਦਾ ਹੀ ਵੇਰਵਾ ਦੇ ਸਕੀ ਹੈ।

ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਬਾਕੀ ਦੱਸੇ ਜਾ ਰਹੇ ਕਾਲਜ ਪ੍ਰਾਈਵੇਟ ਹਨ ਅਤੇ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਜਵਾਬ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਾਂਗਰਸ ’ਤੇ ਪਿਛਲੇ 40 ਸਾਲਾਂ ਵਿੱਚ ਕੁਝ ਨਾ ਕਰਨ ਦਾ ਦੋਸ਼ ਮੜ੍ਹਦਿਆਂ ਕਿਹਾ ਕਿ ‘ਆਪ’ ਸਰਕਾਰ ਨੇ 4 ਸਾਲਾਂ ਵਿੱਚ ਮਿਸਾਲੀ ਕੰਮ ਕੀਤੇ ਹਨ। ਇਸ ਬਹਿਸ ਦੌਰਾਨ ਮਾਹੌਲ ਉਦੋਂ ਹੋਰ ਭਖ ਗਿਆ ਜਦੋਂ ਮੰਤਰੀ ਅਮਨ ਅਰੋੜਾ ਦੇ ਬੋਲਣ ’ਤੇ ਪ੍ਰਤਾਪ ਸਿੰਘ ਬਾਜਵਾ ਨੇ ਸਖ਼ਤ ਇਤਰਾਜ਼ ਜਤਾਇਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਾਜਵਾ ’ਤੇ ਅਪਸ਼ਬਦ ਬੋਲਣ ਦੇ ਗੰਭੀਰ ਦੋਸ਼ ਲਗਾਏ, ਜਿਸ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਵਿਧਾਇਕ ਸਦਨ ਦੇ ਵਿਚਕਾਰ (ਵੈੱਲ ਵਿੱਚ) ਇਕੱਠੇ ਹੋ ਗਏ ਅਤੇ ਟਕਰਾਅ ਵਾਲੀ ਸਥਿਤੀ ਬਣ ਗਈ। ਅਖੀਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਖਲ ਦਿੰਦਿਆਂ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾ ਕੇ ਬਿਠਾਇਆ।

Punjab Budget Session Live: ਸੁਖਪਾਲ ਖਹਿਰਾ ਨੂੰ ਪੰਜਾਬ ਮਹਿਲਾ ਕਮਿਸ਼ਨ ਵੱਲੋਂ ‘ਸੂ ਮੋਟੋ’ ਨੋਟਿਸ; ਵਿਧਾਇਕ ਤਲਬ

March 10, 2026 1:05 pm

Punjab Budget Session Live:B Bਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਔਰਤਾਂ ਨੂੰ ਦਿੱਤੇ ਜਾਣ ਵਾਲੇ 1,000 ਰੁਪਏ ਸਬੰਧੀ ਸੋਸ਼ਲ ਮੀਡੀਆ ’ਤੇ ਕੀਤੀ ਗਈ ਵਿਵਾਦਿਤ ਟਿੱਪਣੀ ਦਾ ਮਾਮਲਾ ਹੁਣ ਪੰਜਾਬ ਰਾਜ ਮਹਿਲਾ ਕਮਿਸ਼ਨ ਕੋਲ ਪਹੁੰਚ ਗਿਆ ਹੈ। ਕਮਿਸ਼ਨ ਨੇ ਇਸ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਖ਼ੁਦ (ਸੂ ਮੋਟੋ) ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਹਿਲਾ ਕਮਿਸ਼ਨ ਨੇ ਸੁਖਪਾਲ ਖਹਿਰਾ ਨੂੰ ਤਲਬ ਕਰਦਿਆਂ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਲਈ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।-ਆਤਿਸ਼ ਗੁਪਤਾ

Punjab Budget Session Live: ਪੰਜਾਬ ਵਿਧਾਨ ਸਭਾ ’ਚ ਸੁਖਪਾਲ ਖਹਿਰਾ ਵਿਰੁੱਧ ‘ਨਿੰਦਾ ਮਤਾ’ ਪਾਸ

March 10, 2026 12:34 pm

Punjab Budget Session Live: ਪੰਜਾਬ ਵਿਧਾਨ ਸਭਾ ਵਿੱਚ ਅੱਜ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਪੇਸ਼ ਕੀਤਾ ਗਿਆ ‘ਨਿੰਦਾ ਮਤਾ’ (Censure Motion) ਭਾਰੀ ਹੰਗਾਮੇ ਅਤੇ ਬਹਿਸ ਤੋਂ ਬਾਅਦ ਪਾਸ ਕਰ ਦਿੱਤਾ ਗਿਆ ਹੈ। ਔਰਤਾਂ ਵਿਰੁੱਧ ਵਰਤੀ ਗਈ ਕਥਿਤ ਅਪਮਾਨਜਨਕ ਸ਼ਬਦਾਵਲੀ ਦੇ ਮੁੱਦੇ ’ਤੇ ਸੱਤਾ ਪੱਖ ਵੱਲੋਂ ਲਿਆਂਦੇ ਗਏ ਇਸ ਮਤੇ ’ਤੇ ਸਦਨ ਵਿੱਚ ਤਿੱਖੀ ਨੋਕ-ਝੋਕ ਹੋਈ। ਸਦਨ ਵਿੱਚ ਨਿੰਦਾ ਪ੍ਰਸਤਾਅ ਤੇ ਬਹਿਸ ਮਗਰੋਂ ਜ਼ੁਬਾਨੀ ਵੋਟਿੰਗ ਹੋਈ। ਸਪੀਕਰ ਨੇ ਜ਼ੁਬਾਨੀ ਵੋਟਿੰਗ ਲਈ ਕਾਂਗਰਸੀ ਵਿਧਾਇਕਾਂ ਨੂੰ ਲਗਾਤਾਰ ਤਿੰਨ ਮੌਕੇ ਦਿੱਤੇ, ਪਰ ਕਾਂਗਰਸੀ ਵਿਧਾਇਕਾ ਨੇ ਪੂਰੀ ਤਰ੍ਹਾਂ ਚੁੱਪ ਵੱਟੀ ਰੱਖੀ। ਇਸ ’ਤੇ ਸਪੀਕਰ ਨੇ ਸਪੱਸ਼ਟ ਕੀਤਾ ਕਿ ਕਾਂਗਰਸੀ ਵਿਧਾਇਕਾਂ ਦੀ ਇਸ ਚੁੱਪ ਨੂੰ ਮਤੇ ਦੇ ਵਿਰੋਧ (ਨਾਂਹ) ਵਿੱਚ ਮੰਨਿਆ ਜਾਵੇਗਾ। -ਚਰਨਜੀਤ ਭੁੱਲਰ

Punjab Budget Session Live: ‘ਬੀਬਾ ਜੀ’ ਕਹਿਣ ’ਤੇ ਹੋਏ ਹਾਸੇ ’ਤੇ ਭੜਕੀ ਅਕਾਲੀ ਵਿਧਾਇਕਾ

March 10, 2026 12:21 pm

Punjab Budget Session Live: ਪੰਜਾਬ ਵਿਧਾਨ ਸਭਾ ਵਿੱਚ ਸੁਖਪਾਲ ਖਹਿਰਾ ਦੀ ਪੋਸਟ ਨੂੰ ਲੈ ਕੇ ਚੱਲ ਰਹੀ ਬਹਿਸ ਦੌਰਾਨ ਮਾਹੌਲ ਉਸ ਵੇਲੇ ਹੋਰ ਭਖ ਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਆਮ ਆਦਮੀ ਪਾਰਟੀ ਦੀਆਂ ਮਹਿਲਾ ਵਿਧਾਇਕਾਵਾਂ ’ਤੇ ਤਿੱਖੇ ਨਿਸ਼ਾਨੇ ਸੇਧੇ। ਮਾਮਲੇ ਦੀ ਸ਼ੁਰੂਆਤ ਉਦੋਂ ਹੋਈ ਜਦੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗਨੀਵ ਕੌਰ ਨੂੰ ਬੋਲਣ ਦਾ ਮੌਕਾ ਦਿੰਦਿਆਂ ਕਿਹਾ, “ਹਾਂ ਬੀਬਾ ਜੀ, ਤੁਸੀਂ ਬੋਲੋ।” ਸਪੀਕਰ ਵੱਲੋਂ ਵਰਤੇ ਗਏ ‘ਬੀਬਾ ਜੀ’ ਸ਼ਬਦ ’ਤੇ ਜਦੋਂ ਸੱਤਾ ਪੱਖ ਦੀਆਂ ਕੁਝ ਮਹਿਲਾ ਵਿਧਾਇਕਾਵਾਂ ਹੱਸਣ ਲੱਗੀਆਂ, ਤਾਂ ਗਨੀਵ ਕੌਰ ਨੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਸਿੱਧਾ ਨਿਸ਼ਾਨਾ ਸੇਧਦਿਆਂ ਕਿਹਾ ਕਿ “ਬੀਬਾ ਜੀ” ਕਹਿਣ ’ਤੇ ਹੱਸਣ ਵਾਲੀਆਂ ਇਹ ਵਿਧਾਇਕਾਵਾਂ ਕੀ ਔਰਤਾਂ ਦਾ ਸਨਮਾਨ ਕਰ ਰਹੀਆਂ ਹਨ? ਉਨ੍ਹਾਂ ਅੱਗੇ ਵਧਦਿਆਂ ਸੂਬੇ ਵਿੱਚ ਹੋ ਰਹੇ ਪੁਲੀਸ ਮੁਕਾਬਲਿਆਂ ਦਾ ਮੁੱਦਾ ਚੁੱਕਿਆ ਅਤੇ ਪੁੱਛਿਆ ਕਿ ਪੰਜਾਬ ਵਿੱਚ ਜੋ ਨੌਜਵਾਨ ਮੁਕਾਬਲਿਆਂ ਵਿੱਚ ਮਾਰੇ ਜਾ ਰਹੇ ਹਨ, ਕੀ ਉਨ੍ਹਾਂ ਦੀਆਂ ਮਾਵਾਂ ਨੂੰ ਇਨਸਾਫ਼ ਮਿਲਿਆ ਹੈ? ਗਨੀਵ ਕੌਰ ਦੇ ਇਸ ਹਮਲੇ ਨੇ ਸਦਨ ਵਿੱਚ ਔਰਤਾਂ ਦੇ ਸਨਮਾਨ ਅਤੇ ਕਾਨੂੰਨ ਵਿਵਸਥਾ ਦੀ ਬਹਿਸ ਨੂੰ ਇੱਕ ਨਵਾਂ ਮੋੜ ਦੇ ਦਿੱਤਾ।-ਚਰਨਜੀਤ ਭੁੱਲਰ

Punjab Budget Session Live: ਵਿਧਾਨ ਸਭਾ ’ਚ ਸੁਖਪਾਲ ਖਹਿਰਾ ਵਿਰੁੱਧ ਨਿੰਦਾ ਮਤਾ ਪੇਸ਼

March 10, 2026 12:05 pm

Punjab Budget Session Live: ਪੰਜਾਬ ਵਿਧਾਨ ਸਭਾ ਵਿੱਚ ਅੱਜ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਔਰਤਾਂ ਵਿਰੁੱਧ ਵਰਤੀ ਗਈ ਕਥਿਤ ਅਪਮਾਨਜਨਕ ਸ਼ਬਦਾਵਲੀ ਦਾ ਮੁੱਦਾ ਭਾਰੀ ਹੰਗਾਮੇ ਦਾ ਕਾਰਨ ਬਣਿਆ। ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਨੇ ਸਦਨ ਵਿੱਚ ਖਹਿਰਾ ਵਿਰੁੱਧ ‘ਨਿੰਦਾ ਮਤਾ’ ਪੇਸ਼ ਕੀਤਾ, ਜਿਸ ਦੀ ਪ੍ਰੌੜਤਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤੀ। ਮਾਣੂਕੇ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਖਹਿਰਾ ਵੱਲੋਂ ਵਰਤੀ ਗਈ ਸ਼ਬਦਾਵਲੀ ਔਰਤਾਂ ਦੇ ਸਨਮਾਨ ਨੂੰ ਸੱਟ ਮਾਰਨ ਵਾਲੀ ਹੈ ਅਤੇ ਉਨ੍ਹਾਂ ਨੂੰ ਇਸ ਲਈ ਸਦਨ ਵਿੱਚ ਜਨਤਕ ਤੌਰ ’ਤੇ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ‘ਆਪ’ ਵਿਧਾਇਕਾ ਇੰਦਰਜੀਤ ਕੌਰ, ਜੀਵਨਜੋਤ ਕੌਰ ਅਤੇ ਡਾ. ਅਮਨਦੀਪ ਅਰੋੜਾ ਸਰਬਜੀਤ ਕੌਰ ਮਾਣੂਕੇ ਸਪੀਕਰ ਦੀ ਕੁਰਸੀ ਕੋਲ ਜਾ ਕੇ ਖਹਿਰਾ ਖਿਲਾਫ਼ ਨਾਅਰੇਬਾਜ਼ੀ ਕੀਤੀ।-ਚਰਨਜੀਤ ਭੁੱਲਰ

Punjab Budget Session Live: ਸੁਖਪਾਲ ਖਹਿਰਾ ਦੀ ਪੋਸਟ ’ਤੇ ਭਾਰੀ ਹੰਗਾਮਾ: ਸਦਨ ਅੱਧੇ ਘੰਟੇ ਲਈ ਮੁਲਤਵੀ

March 10, 2026 11:14 am

Punjab Budget Session Live: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੱਜ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਔਰਤਾਂ ਨੂੰ 1000 ਰੁਪਏ ਦੇਣ ਸਬੰਧੀ ਪਾਈ ਗਈ ਇੱਕ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਜ਼ਬਰਦਸਤ ਹੰਗਾਮਾ ਹੋਇਆ। ਪ੍ਰਸ਼ਨ ਕਾਲ ਖ਼ਤਮ ਹੁੰਦਿਆਂ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮੁੱਦੇ ਨੂੰ ਚੁੱਕਦਿਆਂ ਖਹਿਰਾ ਦੀ ਸਖ਼ਤ ਨਿਖੇਧੀ ਕੀਤੀ। ਚੀਮਾ ਨੇ ਦੋਸ਼ ਲਾਇਆ ਕਿ ਕਾਂਗਰਸੀ ਆਗੂ ਵਾਰ-ਵਾਰ ਦਲਿਤ ਸਮਾਜ ਦਾ ਅਪਮਾਨ ਕਰ ਰਹੇ ਹਨ ਅਤੇ ਇਸ ਪੋਸਟ ਰਾਹੀਂ ਵੀ ਦਲਿਤਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਕਾਂਗਰਸੀ ਵਿਧਾਇਕ ਇਸ ਸ਼ਰਮਨਾਕ ਟਿੱਪਣੀ ਲਈ ਤੁਰੰਤ ਮੁਆਫ਼ੀ ਮੰਗਣ। ਸਦਨ ਵਿੱਚ ਮਾਹੌਲ ਉਸ ਵੇਲੇ ਹੋਰ ਤਣਾਅਪੂਰਨ ਹੋ ਗਿਆ ਜਦੋਂ ਆਮ ਆਦਮੀ ਪਾਰਟੀ ਦੀਆਂ ਮਹਿਲਾ ਵਿਧਾਇਕਾਂ ਇੰਦਰਜੀਤ ਕੌਰ ਮਾਨ ਅਤੇ ਸਰਬਜੀਤ ਕੌਰ ਮਾਣੂਕੇ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਕਾਂਗਰਸ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਦੂਜੇ ਪਾਸੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੀ ਕਿਸੇ ਪੋਸਟ ਬਾਰੇ ਜਾਣਕਾਰੀ ਨਹੀਂ ਹੈ, ਪਰ ਜੇਕਰ ਅਜਿਹਾ ਕੁਝ ਲਿਖਿਆ ਗਿਆ ਹੈ ਤਾਂ ਉਹ ਮੰਦਭਾਗਾ ਹੈ। ਹੰਗਾਮਾ ਵਧਦਾ ਦੇਖ ਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵੇਰੇ 11:10 ਵਜੇ ਸਦਨ ਦੀ ਕਾਰਵਾਈ 30 ਮਿੰਟ ਲਈ ਮੁਲਤਵੀ ਕਰ ਦਿੱਤੀ।-ਆਤਿਸ਼ ਗੁਪਤਾ

Punjab Budget Session Live: ਮੈਡੀਕਲ ਕਾਲਜਾਂ ਦੇ ਮੁੱਦੇ ’ਤੇ ਭਾਰੀ ਹੰਗਾਮਾ; ‘ਆਪ’ ਅਤੇ ਕਾਂਗਰਸੀ ਵਿਧਾਇਕ ਆਹਮੋ-ਸਾਹਮਣੇ

March 10, 2026 11:02 am

Punjab Budget Session Live: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੈਡੀਕਲ ਕਾਲਜਾਂ ਦੀ ਉਸਾਰੀ ਦੇ ਮੁੱਦੇ ਨੂੰ ਲੈ ਕੇ ਸੱਤਾ ਪੱਖ ਅਤੇ ਵਿਰੋਧੀ ਧਿਰ ਵਿਚਾਲੇ ਜ਼ਬਰਦਸਤ ਟਕਰਾਅ ਦੇਖਣ ਨੂੰ ਮਿਲਿਆ। ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਰਕਾਰ ਨੂੰ ਘੇਰਦਿਆਂ ਸਵਾਲ ਕੀਤਾ ਕਿ ਪਹਿਲੇ ਸਾਲ 16 ਮੈਡੀਕਲ ਕਾਲਜ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ, ਪਰ ਸਰਕਾਰ ਸਿਰਫ਼ 5 ਕਾਲਜਾਂ ਦਾ ਹੀ ਵੇਰਵਾ ਦੇ ਸਕੀ ਹੈ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਬਾਕੀ ਦੱਸੇ ਜਾ ਰਹੇ ਕਾਲਜ ਪ੍ਰਾਈਵੇਟ ਹਨ ਅਤੇ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਜਵਾਬ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਾਂਗਰਸ ’ਤੇ ਪਿਛਲੇ 40 ਸਾਲਾਂ ਵਿੱਚ ਕੁਝ ਨਾ ਕਰਨ ਦਾ ਦੋਸ਼ ਮੜ੍ਹਦਿਆਂ ਕਿਹਾ ਕਿ ‘ਆਪ’ ਸਰਕਾਰ ਨੇ 4 ਸਾਲਾਂ ਵਿੱਚ ਮਿਸਾਲੀ ਕੰਮ ਕੀਤੇ ਹਨ। ਇਸ ਬਹਿਸ ਦੌਰਾਨ ਮਾਹੌਲ ਉਦੋਂ ਹੋਰ ਭਖ ਗਿਆ ਜਦੋਂ ਮੰਤਰੀ ਅਮਨ ਅਰੋੜਾ ਦੇ ਬੋਲਣ ’ਤੇ ਪ੍ਰਤਾਪ ਸਿੰਘ ਬਾਜਵਾ ਨੇ ਸਖ਼ਤ ਇਤਰਾਜ਼ ਜਤਾਇਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਾਜਵਾ ’ਤੇ ਅਪਸ਼ਬਦ ਬੋਲਣ ਦੇ ਗੰਭੀਰ ਦੋਸ਼ ਲਗਾਏ, ਜਿਸ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਵਿਧਾਇਕ ਸਦਨ ਦੇ ਵਿਚਕਾਰ (ਵੈੱਲ ਵਿੱਚ) ਇਕੱਠੇ ਹੋ ਗਏ ਅਤੇ ਟਕਰਾਅ ਵਾਲੀ ਸਥਿਤੀ ਬਣ ਗਈ। ਅਖੀਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਖਲ ਦਿੰਦਿਆਂ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾ ਕੇ ਬਿਠਾਇਆ।- ਆਤਿਸ਼ ਗੁਪਤਾ

Punjab Budget Session Live: ਫ਼ਾਜ਼ਿਲਕਾ ਦੇ ਉਸਾਰੀ ਕਿਰਤੀਆਂ ਨੂੰ ਮਿਲੀ ਵੱਡੀ ਰਾਹਤ

March 10, 2026 10:31 am

Punjab Budget Session Live: ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਫ਼ਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਕਿਰਤੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਫ਼ਾਜ਼ਿਲਕਾ ਹਲਕੇ ਵਿੱਚ ‘ਬੀ.ਓ.ਸੀ.ਡਬਲਿਊ.’ (BOCW) ਵੈਲਫੇਅਰ ਬੋਰਡ ਰਾਹੀਂ ਵੱਖ-ਵੱਖ ਭਲਾਈ ਸਕੀਮਾਂ ਅਧੀਨ ਉਸਾਰੀ ਕਿਰਤੀਆਂ ਨੂੰ ਕੁੱਲ 47.38 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਇਸ ਕਦਮ ਨਾਲ ਹਜ਼ਾਰਾਂ ਮਿਹਨਤਕਸ਼ ਪਰਿਵਾਰਾਂ ਨੂੰ ਸਿੱਧਾ ਲਾਭ ਪਹੁੰਚਿਆ ਹੈ। ਮੰਤਰੀ ਸੌਂਦ ਨੇ ਅੱਗੇ ਜਾਣਕਾਰੀ ਦਿੱਤੀ ਕਿ ਵਿਭਾਗ ਨੂੰ ਹੁਣ ਤੱਕ ਉਸਾਰੀ ਕਿਰਤੀਆਂ ਵੱਲੋਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ 87,557 ਨਵੀਆਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਇਨ੍ਹਾਂ ਅਰਜ਼ੀਆਂ ਦੀ ਜਾਂਚ ਪ੍ਰਕਿਰਿਆ ਨੂੰ ਤੇਜ਼ ਕਰ ਰਹੀ ਹੈ ਅਤੇ ਅਗਲੇ ਦੋ ਮਹੀਨਿਆਂ ਦੇ ਅੰਦਰ-ਅੰਦਰ ਇਨ੍ਹਾਂ ਸਾਰੀਆਂ ਅਰਜ਼ੀਆਂ ਦਾ ਨਿਪਟਾਰਾ ਕਰਕੇ ਯੋਗ ਲਾਭਪਾਤਰੀਆਂ ਨੂੰ ਰਾਹਤ ਦਿੱਤੀ ਜਾਵੇਗੀ। ਵਿਧਾਇਕ ਸਵਨਾ ਨੇ ਸਰਕਾਰ ਦੇ ਇਸ ਪਾਰਦਰਸ਼ੀ ਅਤੇ ਤੇਜ਼ੀ ਨਾਲ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕੀਤੀ।-ਆਤਿਸ਼ ਗੁਪਤਾ

Punjab Budget Session Live: ਪੰਜਾਬ ਵਿੱਚ ਨਵੇਂ ਰਾਸ਼ਨ ਡਿੱਪੂਆਂ ਦੀ ਅਲਾਟਮੈਂਟ ਤੇਜ਼: ਕਟਾਰੂਚੱਕ

March 10, 2026 10:26 am

Punjab Budget Session Live: ਵਿਧਾਨ ਸਭਾ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਵੱਲੋਂ ਸੂਬੇ ਵਿੱਚ ਨਵੇਂ ਰਾਸ਼ਨ ਡਿੱਪੂਆਂ ਦੀ ਅਲਾਟਮੈਂਟ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ 8,2 91 ਅਤੇ ਸ਼ਹਿਰੀ ਖੇਤਰਾਂ ਵਿੱਚ 1,686 ਖਾਲੀ ਪਈਆਂ ਅਸਾਮੀਆਂ ਵਿਰੁੱਧ ਨਵੇਂ ਰਾਸ਼ਨ ਡਿੱਪੂ ਅਲਾਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਕਦਮ ਨਾਲ ਜਿੱਥੇ ਆਮ ਲੋਕਾਂ ਨੂੰ ਰਾਸ਼ਨ ਲੈਣ ਵਿੱਚ ਸਹੂਲਤ ਹੋਵੇਗੀ, ਉੱਥੇ ਹੀ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮਿਲਣਗੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 7,876 ਉਮੀਦਵਾਰਾਂ ਨੇ ਇਨ੍ਹਾਂ ਡਿੱਪੂਆਂ ਲਈ ਅਪਲਾਈ ਕੀਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਾਪਤ ਹੋਈਆਂ ਅਰਜ਼ੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੇ ਦੋ ਮਹੀਨਿਆਂ ਦੇ ਅੰਦਰ-ਅੰਦਰ ਅਲਾਟਮੈਂਟ ਦੀ ਸਾਰੀ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ। -ਆਤਿਸ਼ ਗੁਪਤਾ

Punjab Budget Session Live: ਡੇਰਾਬੱਸੀ ਹਲਕੇ ਦੀਆਂ ਸੜਕਾਂ ਦੀ ਜਲਦ ਬਦਲੇਗੀ ਨੁਹਾਰ: ਖੁੱਡੀਆਂ

March 10, 2026 10:23 am

Punjab Budget Session Live: ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਦੀਆਂ ਮੰਡੀ ਬੋਰਡ ਅਧੀਨ ਆਉਣ ਵਾਲੀਆਂ ਸੜਕਾਂ ਦੀ ਮਾੜੀ ਹਾਲਤ ਦਾ ਮੁੱਦਾ ਵਿਧਾਨ ਸਭਾ ਵਿੱਚ ਪੂਰੇ ਜ਼ੋਰ-ਸ਼ੋਰ ਨਾਲ ਚੁੱਕਿਆ ਗਿਆ। ਵਿਧਾਇਕ ਰੰਧਾਵਾ ਦੇ ਸਵਾਲ ਦਾ ਜਵਾਬ ਦਿੰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਡੇਰਾਬੱਸੀ ਹਲਕੇ ਵਿੱਚ ਪੰਜਾਬ ਮੰਡੀ ਬੋਰਡ ਅਧੀਨ ਕੁੱਲ 350.14 ਕਿਲੋਮੀਟਰ ਲੰਬੀਆਂ 192 ਸੜਕਾਂ ਆਉਂਦੀਆਂ ਹਨ। ਸਰਕਾਰ ਵੱਲੋਂ ਇਨ੍ਹਾਂ ਸੜਕਾਂ ਦੀ ਦਸ਼ਾ ਸੁਧਾਰਨ ਲਈ ਵੱਡੇ ਪੱਧਰ ’ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਕੋਈ ਮੁਸ਼ਕਲ ਨਾ ਆਵੇ।-ਆਤਿਸ਼ ਗੁਪਤਾ

This Live Blog has Ended
Advertisement
×