DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Budget Session: ਵਿਧਾਨ ਸਭਾ ’ਚ ਮੁੜ ਬਜਟ ਤੇ ਬਹਿਸ ਸ਼ੁਰੂ: ਵਿਰੋਧੀ ਧਿਰ ਗੈਰ-ਹਾਜ਼ਰ

  • fb
  • twitter
  • whatsapp
  • whatsapp
featured-img featured-img
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਪੰਜਵੇਂ ਦਿਨ ਦੀ ਕਾਰਵਾਈ ਸ਼ੁਰੂ। ਫੋਟੋ: Punjab govt youtube
Advertisement

ਚਰਨਜੀਤ ਭੁੱਲਰ/ ਆਤਿਸ਼ ਗੁਪਤਾ

Punjab Budget Session: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਸੁਖਪਾਲ ਸਿੰਘ ਖਹਿਰਾ ਦੀ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਵਿਵਾਦ ਹੋਰ ਗੰਭੀਰ ਹੋ ਗਿਆ ਹੈ। 20 ਮਿੰਟ ਦੀ ਮੁਲਤਵੀ ਤੋਂ ਬਾਅਦ ਜਦੋਂ ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਈ, ਤਾਂ ਸੁਖਪਾਲ ਖਹਿਰਾ ਵੱਲੋਂ ਮਾਫ਼ੀ ਨਾ ਮੰਗਣ ਕਾਰਨ ਮਾਹੌਲ ਮੁੜ ਗਰਮਾ ਗਿਆ। ਇਸ ਮੁੱਦੇ ’ਤੇ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੇ ਵਿਧਾਇਕ ਇਕ-ਦੂਜੇ ਦੇ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਪੀਕਰ ਦੀ ਕੁਰਸੀ ਦੇ ਬਿਲਕੁਲ ਸਾਹਮਣੇ ਆ ਗਏ, ਜਿਸ ਕਾਰਨ ਸਦਨ ਵਿੱਚ ਭਾਰੀ ਅਫਰਾ-ਤਫਰੀ ਮਚ ਗਈ।

Advertisement

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਪਾਸੋਂ ਮੰਗ ਕੀਤੀ ਕਿ ਲੋਕਤੰਤਰੀ ਮਰਿਆਦਾ ਅਨੁਸਾਰ ਸੁਖਪਾਲ ਖਹਿਰਾ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇ। ਹਾਲਾਂਕਿ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਮੰਗ ਨੂੰ ਸਿਰੇ ਤੋਂ ਖਾਰਜ ਕਰਦਿਆਂ ਸਪੱਸ਼ਟ ਕੀਤਾ ਕਿ ਜਿੰਨੀ ਦੇਰ ਖਹਿਰਾ ਔਰਤਾਂ ਵਿਰੁੱਧ ਕੀਤੀ ਗਈ ਟਿੱਪਣੀ ਲਈ ਸਦਨ ਵਿੱਚ ਬਿਨਾਂ ਸ਼ਰਤ ਮੁਆਫ਼ੀ ਨਹੀਂ ਮੰਗਦੇ, ਉਨ੍ਹਾਂ ਨੂੰ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਕਾਂਗਰਸੀ ਵਿਧਾਇਕ ਸਦਨ ਵਿੱਚੋਂ ਵਾਕਆਊਟ ਕਰ ਗਏ।

Advertisement

Punjab Budget Session: ਵਿਧਾਨਸਭਾ ਵਿੱਚ ਬਜਟ ’ਤੇ ਬਹਿਸ ਮੁੜ ਸ਼ੁਰੂ;

March 11, 2026 2:16 pm

Punjab Budget Session: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਦੁਬਾਰਾ ਸ਼ੁਰੂ ਹੋਣ ਤੋਂ ਬਾਅਦ, ਸਦਨ ਵਿੱਚ ਸਾਲ 2026-27 ਦੇ ਬਜਟ ’ਤੇ ਬਹਿਸ ਮੁੜ ਸ਼ੁਰੂ ਹੋ ਗਈ ਹੈ। ਸਵੇਰ ਦੇ ਸੈਸ਼ਨ ਵਿੱਚ ਹੋਏ ਭਾਰੀ ਹੰਗਾਮੇ ਅਤੇ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ, ਹੁਣ ਸਦਨ ਦਾ ਧਿਆਨ ਸੂਬੇ ਦੇ ਵਿੱਤੀ ਰੂਪ-ਰੇਖਾ ’ਤੇ ਕੇਂਦਰਿਤ ਹੋ ਗਿਆ ਹੈ।-ਚਰਨਜੀਤ ਭੁੱਲਰ

Punjab Budget Session Live: LPG ਸੰਕਟ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਕੇਂਦਰ ਵਿਰੁੱਧ ਨਿੰਦਾ ਮਤਾ ਪੇਸ਼

March 11, 2026 12:51 pm

Punjab Budget Session Live: ਪੰਜਾਬ ਵਿਧਾਨ ਸਭਾ ਵਿੱਚ ਅੱਜ ਰਸੋਈ ਗੈਸ (LPG) ਦੀ ਕਿੱਲਤ ਅਤੇ ਵਧਦੀਆਂ ਕੀਮਤਾਂ ਦਾ ਮੁੱਦਾ ਗਰਮਾਇਆ ਰਿਹਾ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਦਨ ਵਿੱਚ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਨਿੰਦਾ ਮਤਾ ਪੇਸ਼ ਕੀਤਾ, ਜਿਸ ਦਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ੋਰਦਾਰ ਸਮਰਥਨ ਕੀਤਾ।ਮੰਤਰੀ ਕਟਾਰੂਚੱਕ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਨਾਕਾਮ ਵਿਦੇਸ਼ ਨੀਤੀਆਂ ਕਾਰਨ ਦੇਸ਼ ਵਿੱਚ LPG ਗੈਸ ਦਾ ਗੰਭੀਰ ਸੰਕਟ ਪੈਦਾ ਹੋ ਗਿਆ ਹੈ। ਇਸ ਸੰਕਟ ਕਾਰਨ ਨਾ ਸਿਰਫ਼ ਆਮ ਜਨਤਾ ਪਰੇਸ਼ਾਨ ਹੈ, ਸਗੋਂ ਦੇਸ਼ ਦੀ ਹੋਟਲ ਇੰਡਸਟਰੀ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਗੈਸ ਦੀ ਘਾਟ ਅਤੇ ਕੀਮਤਾਂ ਵਿੱਚ ਹੋਏ ਵਾਧੇ ਕਾਰਨ ਪੰਜਾਬ ਵਿੱਚ ਵਿਆਹਾਂ ਅਤੇ ਹੋਰ ਸਮਾਜਿਕ ਪ੍ਰੋਗਰਾਮਾਂ ਦਾ ਬਜਟ ਵਿਗੜ ਗਿਆ ਹੈ। ਮਤੇ ਵਿੱਚ ਕਿਹਾ ਗਿਆ ਕਿ ਇੱਕ ਪਾਸੇ ਗੈਸ ਦੀ ਸਪਲਾਈ ਵਿੱਚ ਵਿਘਨ ਪੈ ਰਿਹਾ ਹੈ ਅਤੇ ਦੂਜੇ ਪਾਸੇ ਕੀਮਤਾਂ ਲਗਾਤਾਰ ਵਧਾ ਕੇ ਆਮ ਆਦਮੀ ’ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ। ਸਪੀਕਰ ਨੇ ਇਸ ਨਿੰਦਾ ਮਤੇ ਨੂੰ ਸਵੀਕਾਰ ਕਰਦਿਆਂ ਐਲਾਨ ਕੀਤਾ ਕਿ ਇਸ ਮੁੱਦੇ 'ਤੇ ਸਦਨ ਵਿੱਚ ਭਲਕੇ (ਵੀਰਵਾਰ) ਵਿਸਥਾਰਪੂਰਵਕ ਬਹਿਸ ਕਰਵਾਈ ਜਾਵੇਗੀ।-ਚਰਨਜੀਤ ਭੁੱਲਰ

Punjab Budget Session Live: ਵਿਧਾਇਕ ਗਿਆਸਪੁਰਾ ਨੇ UPSC ਦੀ ਮੈਰਿਟ ਸੂਚੀ ’ਤੇ ਚੁੱਕੇ ਸਵਾਲ; ਦਲਿਤ ਵਿਦਿਆਰਥੀਆਂ ਨਾਲ ਵਿਤਕਰੇ ਦਾ ਲਾਇਆ ਦੋਸ਼

March 11, 2026 12:13 pm

Punjab Budget Session Live: ਪੰਜਾਬ ਵਿਧਾਨ ਸਭਾ ਵਿੱਚ ਅੱਜ ਸਿਫ਼ਰ ਕਾਲ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਯੂ.ਪੀ.ਐੱਸ.ਸੀ. (UPSC) ਦੀ ਮੈਰਿਟ ਸੂਚੀ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ। ਸਦਨ ਵਿੱਚ ਮੈਰਿਟ ਸੂਚੀ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਪੰਜ ਸਾਲਾਂ ਦੇ ਅੰਕੜੇ ਦੇਖੇ ਜਾਣ ਤਾਂ ਸਾਫ਼ ਪਤਾ ਲੱਗਦਾ ਹੈ ਕਿ ਦਲਿਤ ਵਿਦਿਆਰਥੀਆਂ ਨਾਲ ਵੱਡੇ ਪੱਧਰ ’ਤੇ ਵਿਤਕਰਾ ਕੀਤਾ ਜਾ ਰਿਹਾ ਹੈ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਯੋਗਤਾ ਹੋਣ ਦੇ ਬਾਵਜੂਦ ਰਾਖਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਮੈਰਿਟ ਵਿੱਚ ਬਣਦੀ ਥਾਂ ਨਹੀਂ ਮਿਲ ਰਹੀ, ਜੋ ਕਿ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਨੇ ਸਦਨ ਰਾਹੀਂ ਮੰਗ ਕੀਤੀ ਕਿ ਇਸ ਪ੍ਰਕਿਰਿਆ ਦੀ ਪਾਰਦਰਸ਼ਤਾ ਦੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਪਛੜੇ ਵਰਗਾਂ ਦੇ ਹੋਣਹਾਰ ਵਿਦਿਆਰਥੀਆਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ।-ਚਰਨਜੀਤ ਭੁੱਲਰ

Punjab Budget Session Live: ਖਹਿਰਾ ਵੱਲੋਂ ਮਾਫ਼ੀ ਨਾ ਮੰਗਣ ’ਤੇ ਮੁੜ ਹੰਗਾਮਾ, ਕਾਂਗਰਸੀ ਵਿਧਾਇਕਾਂ ਵੱਲੋਂ ਵਾਕਆਊਟ

March 11, 2026 11:55 am

Punjab Budget Session Live: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਸੁਖਪਾਲ ਸਿੰਘ ਖਹਿਰਾ ਦੀ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਵਿਵਾਦ ਹੋਰ ਗੰਭੀਰ ਹੋ ਗਿਆ ਹੈ। 20 ਮਿੰਟ ਦੀ ਮੁਲਤਵੀ ਤੋਂ ਬਾਅਦ ਜਦੋਂ ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਈ, ਤਾਂ ਸੁਖਪਾਲ ਖਹਿਰਾ ਵੱਲੋਂ ਮਾਫ਼ੀ ਨਾ ਮੰਗਣ ਕਾਰਨ ਮਾਹੌਲ ਮੁੜ ਗਰਮਾ ਗਿਆ। ਇਸ ਮੁੱਦੇ ’ਤੇ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੇ ਵਿਧਾਇਕ ਇਕ-ਦੂਜੇ ਦੇ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਪੀਕਰ ਦੀ ਕੁਰਸੀ ਦੇ ਬਿਲਕੁਲ ਸਾਹਮਣੇ ਆ ਗਏ, ਜਿਸ ਕਾਰਨ ਸਦਨ ਵਿੱਚ ਭਾਰੀ ਅਫਰਾ-ਤਫਰੀ ਮਚ ਗਈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਪਾਸੋਂ ਮੰਗ ਕੀਤੀ ਕਿ ਲੋਕਤੰਤਰੀ ਮਰਿਆਦਾ ਅਨੁਸਾਰ ਸੁਖਪਾਲ ਖਹਿਰਾ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇ। ਹਾਲਾਂਕਿ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਮੰਗ ਨੂੰ ਸਿਰੇ ਤੋਂ ਖਾਰਜ ਕਰਦਿਆਂ ਸਪੱਸ਼ਟ ਕੀਤਾ ਕਿ ਜਿੰਨੀ ਦੇਰ ਖਹਿਰਾ ਔਰਤਾਂ ਵਿਰੁੱਧ ਕੀਤੀ ਗਈ ਟਿੱਪਣੀ ਲਈ ਸਦਨ ਵਿੱਚ ਬਿਨਾਂ ਸ਼ਰਤ ਮੁਆਫ਼ੀ ਨਹੀਂ ਮੰਗਦੇ, ਉਨ੍ਹਾਂ ਨੂੰ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਕਾਂਗਰਸੀ ਵਿਧਾਇਕ ਸਦਨ ਵਿੱਚੋਂ ਵਾਕਆਊਟ ਕਰ ਗਏ।-ਚਰਨਜੀਤ ਭੁੱਲਰ

Punjab Budget Session: ਪੰਜਾਬ ਵਿਧਾਨ ਸਭਾ ’ਚ ਸੁਖਪਾਲ ਖਹਿਰਾ ਦੀ ਪੋਸਟ ’ਤੇ ਹੰਗਾਮਾ; ਕਾਰਵਾਈ 20 ਮਿੰਟ ਲਈ ਮੁਲਤਵੀ

March 11, 2026 11:25 am

Punjab Budget Session: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਅੱਜ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ, ਜਦੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ’ਤੇ ਔਰਤਾਂ ਵਿਰੁੱਧ ਕੀਤੀ ਗਈ ਇੱਕ ਕਥਿਤ ਟਿੱਪਣੀ ਦਾ ਮੁੱਦਾ ਚੁੱਕਿਆ। ਪ੍ਰਸ਼ਨ ਕਾਲ ਖ਼ਤਮ ਹੁੰਦਿਆਂ ਹੀ ਚੀਮਾ ਨੇ ਇਸ ਟਿੱਪਣੀ ਨੂੰ ਅਤਿ ‘ਮੰਦਭਾਗਾ’ ਅਤੇ ਔਰਤ ਵਿਰੋਧੀ ਕਰਾਰ ਦਿੰਦਿਆਂ ਸਪੀਕਰ ਪਾਸੋਂ ਮੰਗ ਕੀਤੀ ਕਿ ਖਹਿਰਾ ਨੂੰ ਤੁਰੰਤ ਵਿਧਾਨ ਸਭਾ ਤੋਂ ਬਰਖ਼ਾਸਤ ਕੀਤਾ ਜਾਵੇ। ਸਦਨ ਵਿੱਚ ਮਾਹੌਲ ਉਸ ਸਮੇਂ ਹੋਰ ਤਣਾਅਪੂਰਨ ਹੋ ਗਿਆ ਜਦੋਂ ਆਮ ਆਦਮੀ ਪਾਰਟੀ ਦੀਆਂ ਮਹਿਲਾ ਵਿਧਾਇਕਾਂ ਨੇ ਸੁਖਪਾਲ ਖਹਿਰਾ ਅਤੇ ਕਾਂਗਰਸ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜਵਾਬ ਵਿੱਚ ਕਾਂਗਰਸੀ ਵਿਧਾਇਕਾਂ ਨੇ ਵੀ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ‘ਨਿੰਦਾ ਪ੍ਰਸਤਾਵ’ ਲਿਆਉਣ ਦੀ ਮੰਗ ਕੀਤੀ, ਜਿਸ ਨੂੰ ਸਪੀਕਰ ਨੇ ਖਾਰਜ ਕਰ ਦਿੱਤਾ। ਦੋਵਾਂ ਧਿਰਾਂ ਵਿਚਾਲੇ ਵਧਦੇ ਟਕਰਾਅ ਅਤੇ ਲਗਾਤਾਰ ਹੋ ਰਹੀ ਨਾਅਰੇਬਾਜ਼ੀ ਨੂੰ ਦੇਖਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਦੀ ਕਾਰਵਾਈ 20 ਮਿੰਟ ਲਈ ਮੁਲਤਵੀ ਕਰ ਦਿੱਤੀ।

Punjab Budget Session Live: ਪੰਜਾਬ ਵਿੱਚ ਬਾਹਰਲੇ ਵਾਹਨਾਂ ’ਤੇ ਟੈਕਸ ਲਾਉਣ ਦੀ ਕੋਈ ਤਜਵੀਜ਼ ਨਹੀਂ: ਹਰਪਾਲ ਚੀਮਾ

March 11, 2026 11:21 am

Punjab Budget Session Live: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਪੱਸ਼ਟ ਕੀਤਾ ਹੈ ਕਿ ਹਿਮਾਚਲ ਪ੍ਰਦੇਸ਼ ਦੀ ਤਰਜ਼ ’ਤੇ ਪੰਜਾਬ ਵਿੱਚ ਦਾਖਲ ਹੋਣ ਵਾਲੇ ਵਾਹਨਾਂ ’ਤੇ ਵਾਧੂ ਟੈਕਸ ਲਗਾਉਣ ਦਾ ਫਿਲਹਾਲ ਕੋਈ ਪ੍ਰਸਤਾਵ ਨਹੀਂ ਹੈ। ਰੂਪਨਗਰ ਤੋਂ ਵਿਧਾਇਕ ਦਿਨੇਸ਼ ਚੱਢਾ ਵੱਲੋਂ ਉਠਾਏ ਗਏ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਵਿੱਚ GST ਲਾਗੂ ਹੋਣ ਤੋਂ ਬਾਅਦ ‘ਇੱਕ ਦੇਸ਼, ਇੱਕ ਟੈਕਸ’ ਪ੍ਰਣਾਲੀ ਕੰਮ ਕਰ ਰਹੀ ਹੈ, ਜਿਸ ਤਹਿਤ ਕੋਈ ਵੀ ਸੂਬਾ ਆਪਣੀ ਮਰਜ਼ੀ ਨਾਲ ਅਜਿਹਾ ਟੈਕਸ ਨਹੀਂ ਲਗਾ ਸਕਦਾ। ਵਿੱਤ ਮੰਤਰੀ ਨੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਉੱਥੋਂ ਦੀ ਸਰਕਾਰ ਅਜਿਹੇ ਟੈਕਸ ਲਗਾ ਕੇ ਪੰਜਾਬੀਆਂ ਨਾਲ ਸਿੱਧਾ ਧੱਕਾ ਕਰ ਰਹੀ ਹੈ। ਹਾਲਾਂਕਿ, ਵਿੱਤ ਮੰਤਰੀ ਨੇ ਇਹ ਵੀ ਸੰਕੇਤ ਦਿੱਤਾ ਕਿ ਪੰਜਾਬ ਸਰਕਾਰ ਇਸ ਮੁੱਦੇ ਦੇ ਕਾਨੂੰਨੀ ਅਤੇ ਪ੍ਰਸ਼ਾਸਨਿਕ ਪਹਿਲੂਆਂ ਨੂੰ ਘੋਖ ਰਹੀ ਹੈ। ਉਨ੍ਹਾਂ ਸਦਨ ਨੂੰ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ, ਲੋਕ ਨਿਰਮਾਣ ਵਿਭਾਗ (PWD) ਅਤੇ ਐਡਵੋਕੇਟ ਜਨਰਲ ਦੇ ਦਫ਼ਤਰ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ ਤਾਂ ਜੋ ਦੇਖਿਆ ਜਾ ਸਕੇ ਕਿ ਕੀ ਕਿਸੇ ਹੋਰ ਤਰੀਕੇ ਨਾਲ ਟੈਕਸ ਲਗਾਉਣ ਦੀ ਸੰਭਾਵਨਾ ਬਣਦੀ ਹੈ। ਦਿਨੇਸ਼ ਚੱਢਾ ਨੇ ਇਹ ਮੁੱਦਾ ਇਸ ਲਈ ਚੁੱਕਿਆ ਸੀ ਕਿਉਂਕਿ ਹਿਮਾਚਲ ਵਿੱਚ ਪੰਜਾਬ ਦੇ ਵਾਹਨਾਂ ਤੋਂ ਭਾਰੀ ਐਂਟਰੀ ਟੈਕਸ ਲਿਆ ਜਾ ਰਿਹਾ ਹੈ, ਜਿਸ ਕਾਰਨ ਪੰਜਾਬੀ ਸੈਲਾਨੀਆਂ ਅਤੇ ਕਾਰੋਬਾਰੀਆਂ ਵਿੱਚ ਭਾਰੀ ਰੋਸ ਹੈ।-ਆਤਿਸ਼ ਗੁਪਤਾ

Punjab Budget Session Live: ਡੇਰਾਬੱਸੀ ਵਿੱਚ ਨਵਾਂ ਸਬ-ਡਵੀਜ਼ਨ ਕੰਪਲੈਕਸ ਬਣਾਉਣ ਦੀ ਕੋਈ ਤਜਵੀਜ਼ ਨਹੀਂ: ਮੁੰਡੀਆਂ

March 11, 2026 11:16 am

Punjab Budget Session Live: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਡੇਰਾਬੱਸੀ ਹਲਕੇ ਵਿੱਚ ਪ੍ਰਸ਼ਾਸਨਿਕ ਢਾਂਚੇ ਨੂੰ ਮਜ਼ਬੂਤ ਕਰਨ ਦਾ ਮੁੱਦਾ ਗੂੰਜਿਆ। ਡੇਰਾਬੱਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇਲਾਕੇ ਦੀ ਤੇਜ਼ੀ ਨਾਲ ਵਧ ਰਹੀ ਆਬਾਦੀ ਅਤੇ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਸਰਕਾਰ ਤੋਂ ਇੱਕ ਨਵਾਂ ਸਬ-ਡਵੀਜ਼ਨ ਕੰਪਲੈਕਸ ਬਣਾਉਣ ਦੀ ਮੰਗ ਕੀਤੀ। ਵਿਧਾਇਕ ਨੇ ਤਰਕ ਦਿੱਤਾ ਕਿ ਵੱਡੀ ਆਬਾਦੀ ਹੋਣ ਕਾਰਨ ਮੌਜੂਦਾ ਸਰਕਾਰੀ ਦਫ਼ਤਰਾਂ ’ਤੇ ਬੋਝ ਵਧ ਰਿਹਾ ਹੈ ਅਤੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਇੱਕ ਆਧੁਨਿਕ ਅਤੇ ਵੱਡੇ ਕੰਪਲੈਕਸ ਦੀ ਸਖ਼ਤ ਲੋੜ ਹੈ। ਵਿਧਾਇਕ ਰੰਧਾਵਾ ਦੇ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਕੋਲ ਫਿਲਹਾਲ ਡੇਰਾਬੱਸੀ ਵਿੱਚ ਨਵਾਂ ਸਬ-ਡਵੀਜ਼ਨ ਕੰਪਲੈਕਸ ਬਣਾਉਣ ਦੀ ਕੋਈ ਤਜਵੀਜ਼ ਵਿਚਾਰ ਅਧੀਨ ਨਹੀਂ ਹੈ। ਮੰਤਰੀ ਦੇ ਇਸ ਜਵਾਬ ਨਾਲ ਨਵੇਂ ਕੰਪਲੈਕਸ ਦੀ ਉਮੀਦ ਲਾਈ ਬੈਠੇ ਸਥਾਨਕ ਲੋਕਾਂ ਨੂੰ ਕੁਝ ਨਿਰਾਸ਼ਾ ਹੋਈ ਹੈ। ਹਾਲਾਂਕਿ, ਵਿਧਾਇਕ ਵੱਲੋਂ ਲਗਾਤਾਰ ਇਲਾਕੇ ਦੀਆਂ ਸਹੂਲਤਾਂ ਲਈ ਮੁੱਦੇ ਚੁੱਕੇ ਜਾ ਰਹੇ ਹਨ, ਪਰ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ’ਤੇ ਫਿਲਹਾਲ ਇਸ ਮੰਗ ਨੂੰ ਹਰੀ ਝੰਡੀ ਨਹੀਂ ਦਿੱਤੀ ਹੈ।: ਆਤਿਸ਼ ਗੁਪਤਾ

Punjab Budget Session Live: ਖਟਕੜ ਕਲਾਂ ਤੋਂ ਮੰਗੂਵਾਲ ਤੱਕ ਲਿੰਕ ਸੜਕ ਦੀ ਮੁਰੰਮਤ ਦਾ ਕੰਮ ਜਲਦ ਹੋਵੇਗਾ ਸ਼ੁਰੂ: ਖੁੱਡੀਆਂ

March 11, 2026 11:13 am

Punjab Budget Session Live: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਨ ਸਭਾ ਵਿੱਚ ਨਵਾਂ ਸ਼ਹਿਰ ਦੇ ਵਿਧਾਇਕ ਨਛੱਤਰਪਾਲ ਵੱਲੋਂ ਸੜਕਾਂ ਦੀ ਮੁਰੰਮਤ ਨੂੰ ਲੈ ਕੇ ਪੁੱਛੇ ਸਵਾਲਾਂ ਦਾ ਵਿਸਥਾਰਪੂਰਵਕ ਜਵਾਬ ਦਿੱਤਾ। ਮੰਤਰੀ ਨੇ ਸਪੱਸ਼ਟ ਕੀਤਾ ਕਿ ਪਿੰਡ ਮੰਗੂਵਾਲ ਤੋਂ ਕਾਹਮਾ ਤੱਕ ਜਾਣ ਵਾਲਾ ਰਸਤਾ ਰੇਲਵੇ ਲਾਈਨ ਦੇ ਬਿਲਕੁਲ ਨਾਲ ਲੱਗਦਾ ਹੈ ਅਤੇ ਇਹ ਜ਼ਮੀਨ ਰੇਲਵੇ ਵਿਭਾਗ ਦੀ ਮਲਕੀਅਤ ਹੈ। ਇਸ ਤਕਨੀਕੀ ਅਤੇ ਕਾਨੂੰਨੀ ਕਾਰਨ ਕਰਕੇ ਸੂਬਾ ਸਰਕਾਰ ਵੱਲੋਂ ਇਸ ਰਸਤੇ ’ਤੇ ਸੜਕ ਦੀ ਉਸਾਰੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਦੱਸਿਆ ਕਿ ਰੇਲਵੇ ਦੀ ਜ਼ਮੀਨ ’ਤੇ ਕਿਸੇ ਵੀ ਤਰ੍ਹਾਂ ਦੇ ਸਥਾਈ ਨਿਰਮਾਣ ਲਈ ਕੇਂਦਰੀ ਵਿਭਾਗ ਦੀਆਂ ਸਖ਼ਤ ਪਾਬੰਦੀਆਂ ਹਨ। ਹਾਲਾਂਕਿ, ਮੰਤਰੀ ਨੇ ਐਲਾਨ ਕੀਤਾ ਕਿ ਖਟਕੜ ਕਲਾਂ ਤੋਂ ਮੰਗੂਵਾਲ ਤੱਕ ਦੀ 5.16 ਕਿਲੋਮੀਟਰ ਲੰਬੀ ਲਿੰਕ ਸੜਕ ਦੀ ਮੁਰੰਮਤ ਦਾ ਕੰਮ ਜਲਦ ਸ਼ੁਰੂ ਹੋਵੇਗਾ। ਇਸ ਸੜਕ ਨੂੰ ‘ਸਪੈਸ਼ਲ ਅਸਿਸਟੈਂਸ ਟੂ ਸਟੇਟਸ ਫਾਰ ਕੈਪੀਟਲ ਇਨਵੈਸਟਮੈਂਟ’ (2026-27) ਯੋਜਨਾ ਦੇ ਦੂਜੇ ਪੜਾਅ ਵਿੱਚ ਸ਼ਾਮਿਲ ਕਰ ਲਿਆ ਗਿਆ ਹੈ। ਮੰਤਰੀ ਖੁੱਡੀਆਂ ਨੇ ਭਰੋਸਾ ਦਿੱਤਾ ਕਿ ਚਾਲੂ ਵਿੱਤੀ ਸਾਲ 2026-27 ਦੌਰਾਨ ਹੀ ਇਸ ਸੜਕ ਦੀ ਮੁਰੰਮਤ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ, ਜਿਸ ਨਾਲ ਇਤਿਹਾਸਕ ਪਿੰਡ ਖਟਕੜ ਕਲਾਂ ਦੇ ਆਲੇ-ਦੁਆਲੇ ਦੀ ਆਵਾਜਾਈ ਹੋਰ ਸੁਖਾਲੀ ਹੋ ਜਾਵੇਗੀ।

Punjab Budget Session Live: ਵਾਟਰ ਟ੍ਰੀਟਮੈਂਟ ਪਲਾਂਟ ਲਈ ਟੈਂਡਰ ਜਾਰੀ: ਸੰਜੀਵ ਅਰੋੜਾ

March 11, 2026 10:57 am

Punjab Budget Session Live: । ਘਨੌਰ ਤੋਂ ਵਿਧਾਇਕ ਗੁਰਲਾਲ ਸਿੰਘ ਵੱਲੋਂ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਲੈ ਕੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਘਨੌਰ ਸ਼ਹਿਰ ਲਈ ਨਵੇਂ ਵਾਟਰ ਟ੍ਰੀਟਮੈਂਟ ਪਲਾਂਟ ਦੀ ਉਸਾਰੀ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਇਸ ਵੱਡੇ ਪ੍ਰੋਜੈਕਟ ਲਈ 25 ਫਰਵਰੀ 2026 ਨੂੰ ਟੈਂਡਰ ਪਹਿਲਾਂ ਹੀ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨਾਲ ਇਲਾਕੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਹੋਵੇਗਾ।-ਆਤਿਸ਼ ਗੁਪਤਾ

Punjab Budget Session Live:ਜਲਾਲਾਬਾਦ ਵਿੱਚ 10 ਸਾਲਾਂ ਤੋਂ ਬੰਦ ਪਏ ਪੁਰਾਣੇ ਸਿਵਲ ਹਸਪਤਾਲ ਦੀ ਹੋਵੇਗੀ ਨਵੀਂ ਉਸਾਰੀ

March 11, 2026 10:55 am

Punjab Budget Session Live: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜਲਾਲਾਬਾਦ ਦੇ ਲੋਕਾਂ ਦੀ ਸਿਹਤ ਸਹੂਲਤਾਂ ਨਾਲ ਜੁੜੀ ਇੱਕ ਵੱਡੀ ਮੰਗ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਵਿਧਾਨ ਸਭਾ ਵਿੱਚ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ਼ ਵੱਲੋਂ ਚੁੱਕੇ ਗਏ ਸਵਾਲ ਦਾ ਜਵਾਬ ਦਿੰਦਿਆਂ ਮੰਤਰੀ ਨੇ ਕਿਹਾ ਕਿ ਪਿਛਲੇ 10 ਸਾਲਾਂ ਤੋਂ ਬੰਦ ਪਏ ਪੁਰਾਣੇ ਸਿਵਲ ਹਸਪਤਾਲ ਦੀ ਨਵੀਂ ਉਸਾਰੀ ਜਲਦ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 15ਵੇਂ ਵਿੱਤ ਕਮਿਸ਼ਨ (15th Finance Commission) ਦੇ ਤਹਿਤ ਇੱਥੇ ਇੱਕ ਨਵੇਂ ਸ਼ਹਿਰੀ ਪ੍ਰਾਇਮਰੀ ਹੈਲਥ ਸੈਂਟਰ (UPHC) ਦੇ ਨਿਰਮਾਣ ਨੂੰ ਪ੍ਰਸ਼ਾਸਕੀ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਨਾਲ ਇਲਾਕੇ ਦੀ ਸਿਹਤ ਪ੍ਰਣਾਲੀ ਵਿੱਚ ਵੱਡਾ ਸੁਧਾਰ ਆਵੇਗਾ।- ਆਤਿਸ਼ ਗੁਪਤਾ

Punjab Budget Session Live: ਫਾਜ਼ਿਲਕਾ ਦੇ ਨਵੇਂ ਬੱਸ ਅੱਡੇ ਦਾ ਮੁੱਦਾ ਗਰਮਾਇਆ

March 11, 2026 10:32 am

Punjab Budget Session Live: ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਫਾਜ਼ਿਲਕਾ ਦੇ ਨਵੇਂ ਬੱਸ ਅੱਡੇ ਦਾ ਮੁੱਦਾ ਗਰਮਾਇਆ ਰਿਹਾ। ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੱਡਾ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਫਾਜ਼ਿਲਕਾ ਦੀ ਜ਼ਮੀਨ ’ਤੇ ਬਣਾਇਆ ਗਿਆ ਇਹ ਬੱਸ ਅੱਡਾ ਤਕਨੀਕੀ ਅਤੇ ਕਾਨੂੰਨੀ ਤੌਰ ’ਤੇ ਗਲਤ ਢੰਗ ਨਾਲ ਉਸਾਰਿਆ ਗਿਆ ਹੈ। ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਦੀ ਉਸਾਰੀ ਲਈ ਟਰਾਂਸਪੋਰਟ ਵਿਭਾਗ ਤੋਂ ਕੋਈ ਵੀ ਲੋੜੀਂਦੀ ਪ੍ਰਵਾਨਗੀ ਨਹੀਂ ਲਈ ਗਈ ਸੀ, ਜਿਸ ਕਾਰਨ ਹੁਣ ਲੋਕ ਇਸ ਦਾ ਵਿਰੋਧ ਕਰ ਰਹੇ ਹਨ। ਲਾਲਜੀਤ ਸਿੰਘ ਭੁੱਲਰ ਨੇ ਪਿਛਲੀ ਕਾਂਗਰਸ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਪ੍ਰੋਜੈਕਟ ਉਨ੍ਹਾਂ ਦੇ ਕਾਰਜਕਾਲ ਦੌਰਾਨ ਬਣਾਇਆ ਗਿਆ ਸੀ ਅਤੇ ਇਸ ਦੀ ਮੌਜੂਦਾ ਹਾਲਤ ਲਈ ਉਸ ਸਮੇਂ ਦੀਆਂ ਨੀਤੀਆਂ ਜ਼ਿੰਮੇਵਾਰ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਿਨਾਂ ਮਨਜ਼ੂਰੀ ਅਤੇ ਗਲਤ ਯੋਜਨਾਬੰਦੀ ਨਾਲ ਕੀਤੀ ਗਈ ਇਸ ਉਸਾਰੀ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਮੰਤਰੀ ਦੇ ਇਸ ਬਿਆਨ ਤੋਂ ਬਾਅਦ ਫਾਜ਼ਿਲਕਾ ਬੱਸ ਅੱਡੇ ਦੇ ਭਵਿੱਖ ਅਤੇ ਇਸ ਦੀ ਜਾਂਚ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ।-ਆਤਿਸ਼ ਗੁਪਤਾ

Punjab Budget Session Live: ਸੁਖਨਾ ਚੋਅ ’ਤੇ ਬਣ ਰਿਹਾ ਪੁਲ ਦਸੰਬਰ ਤੱਕ ਹੋਵੇਗਾ ਮੁਕੰਮਲ: ਈਟੀਓ

March 11, 2026 10:28 am

Punjab Budget Session Live: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ETO ਨੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸੁਖਨਾ ਚੋਅ (ਬਲਡਾਨਾ) ’ਤੇ ਬਣ ਰਹੇ ਪੁਲ ਬਾਰੇ ਸਥਿਤੀ ਸਪੱਸ਼ਟ ਕੀਤੀ। ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਲਈ ਮਿਊਂਸੀਪਲ ਕੌਂਸਲ ਜ਼ੀਰਕਪੁਰ ਵੱਲੋਂ 592 ਲੱਖ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਮਾਰਚ 2025 ਵਿੱਚ ਮਿਲੀ ਸੀ, ਜਿਸ ਤੋਂ ਬਾਅਦ ਜੁਲਾਈ 2025 ਵਿੱਚ 500 ਲੱਖ ਰੁਪਏ ਦੀ ਲਾਗਤ ਨਾਲ ਇਹ ਕੰਮ ਅਲਾਟ ਕਰ ਦਿੱਤਾ ਗਿਆ ਸੀ। ਉਨ੍ਹਾਂ ਭਰੋਸਾ ਦਿੱਤਾ ਕਿ ਜਲ ਸਰੋਤ ਵਿਭਾਗ ਦੇ ਨਿਯਮਾਂ ਅਨੁਸਾਰ ਚੱਲ ਰਿਹਾ ਇਹ ਪ੍ਰੋਜੈਕਟ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਮੰਤਰੀ ਨੇ ਅੱਗੇ ਜਾਣਕਾਰੀ ਦਿੱਤੀ ਕਿ ਬ੍ਰਿਜ ਦੀ ਉਸਾਰੀ ਲਈ ਲੋੜੀਂਦੀ NOC 1 ਜਨਵਰੀ 2026 ਨੂੰ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹੁਣ ਕੰਮ ਵਿੱਚ ਕੋਈ ਰੁਕਾਵਟ ਨਹੀਂ ਰਹੀ। ਉਨ੍ਹਾਂ ਸਦਨ ਨੂੰ ਵਿਸ਼ਵਾਸ ਦਿਵਾਇਆ ਕਿ ਇਹ ਅਹਿਮ ਬ੍ਰਿਜ 31 ਦਸੰਬਰ 2026 ਤੱਕ ਮੁਕੰਮਲ ਹੋ ਜਾਵੇਗਾ। ਇਸ ਪੁਲ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਬਰਸਾਤ ਦੇ ਦਿਨਾਂ ਵਿੱਚ ਆਉਣ ਵਾਲੀ ਭਾਰੀ ਮੁਸ਼ਕਲ ਤੋਂ ਨਿਜਾਤ ਮਿਲੇਗੀ ਅਤੇ ਆਵਾਜਾਈ ਸੁਚਾਰੂ ਹੋਵੇਗੀ।-ਆਤਿਸ਼ ਗੁਪਤਾ

This Live Blog has Ended
Advertisement
×