DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Budget Session: ਪੰਜਾਬ ਵਿਧਾਨ ਸਭਾ ’ਚ ਗੈਸ ਦੀ ਕਿੱਲਤ ’ਤੇ ਹੰਗਾਮਾ

  • fb
  • twitter
  • whatsapp
  • whatsapp
Advertisement

ਚਰਨਜੀਤ ਭੁੱਲਰ/ ਆਤਿਸ਼ ਗੁਪਤਾ

Punjab Budget Session:ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਖ਼ਰੀ ਦਿਨ ਅੱਜ ਗੈਸ ਸਿਲੰਡਰਾਂ ਦੀ ਕਿੱਲਤ ਦੇ ਮੁੱਦੇ ਨੂੰ ਲੈ ਕੇ ਕਾਫ਼ੀ ਹੰਗਾਮੇ ਭਰਿਆ ਰਿਹਾ। ਸਿਫ਼ਰ ਕਾਲ (Zero Hour) ਦੌਰਾਨ ‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਵਿੱਚ ਰਸੋਈ ਗੈਸ ਦੀ ਭਾਰੀ ਕਿੱਲਤ ਦਾ ਮੁੱਦਾ ਚੁੱਕਦਿਆਂ ਮੰਗ ਕੀਤੀ ਕਿ ਆਮ ਲੋਕਾਂ ਨੂੰ ਤੁਰੰਤ ਸਿਲੰਡਰ ਮੁਹੱਈਆ ਕਰਵਾਏ ਜਾਣ। ਇਸ ਮੁੱਦੇ ’ਤੇ ਚਰਚਾ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸੇਧੇ। ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਤੋਂ ਵੱਧ ਵਿਦੇਸ਼ ਦੌਰੇ ਕੀਤੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਵਿਦੇਸ਼ ਨੀਤੀ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਪਤਾ ਨਹੀਂ ਪ੍ਰਧਾਨ ਮੰਤਰੀ ਕਿਹੜੀਆਂ ਫਾਈਲਾਂ ਦੇ ਦਬਾਅ ਹੇਠ ਅਮਰੀਕਾ ਅੱਗੇ ਝੁਕੇ ਹਨ।

Advertisement

ਇਸ ਦੌਰਾਨ ਸਦਨ ਵਿੱਚ ਮਾਹੌਲ ਇੰਨਾ ਗਰਮਾ ਗਿਆ ਕਿ ‘ਆਪ’ ਵਿਧਾਇਕਾਂ ਨੇ ਸਦਨ ਦੇ ਅੰਦਰ ਹੀ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕਾਂ ਨੂੰ ਵਾਰ-ਵਾਰ ਸ਼ਾਂਤ ਹੋਣ ਅਤੇ ਆਪਣੀਆਂ ਸੀਟਾਂ ’ਤੇ ਬੈਠਣ ਦੀ ਅਪੀਲ ਕੀਤੀ, ਪਰ ਵਿਧਾਇਕਾਂ ਦਾ ਜੋਸ਼ ਠੰਢਾ ਨਹੀਂ ਹੋਇਆ। ਵਿਧਾਇਕਾਂ ਵੱਲੋਂ ਪ੍ਰਦਰਸ਼ਨ ਜਾਰੀ ਰੱਖਣ ਅਤੇ ਲਗਾਤਾਰ ਹੋ ਰਹੀ ਨਾਅਰੇਬਾਜ਼ੀ ਕਾਰਨ ਸਪੀਕਰ ਨੇ ਸਦਨ ਦੀ ਕਾਰਵਾਈ 20 ਮਿੰਟ ਲਈ ਮੁਲਤਵੀ ਕਰ ਦਿੱਤੀ। ਜ਼ਿਕਰਯੋਗ ਹੈ ਕਿ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਗਲ਼ਾਂ ਵਿੱਚ ਤਖ਼ਤੀਆਂ ਪਾ ਕੇ ਇਸੇ ਮੁੱਦੇ ’ਤੇ ਰੋਸ ਪ੍ਰਗਟਾਇਆ ਸੀ।

Advertisement

ਦੂਜੇ ਪਾਸੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਅੱਜ ਪ੍ਰਸ਼ਨ ਕਾਲ ਦੌਰਾਨ ਬੇਅਦਬੀ ਮਾਮਲਿਆਂ ਵਿੱਚ ਸਖ਼ਤ ਸਜ਼ਾਵਾਂ ਵਾਲੇ ਕਾਨੂੰਨ ਨੂੰ ਲੈ ਕੇ ਹੰਗਾਮਾ ਹੋਇਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ। ਬਾਜਵਾ ਨੇ ਸਦਨ ਦਾ ਧਿਆਨ ਖਿੱਚਦਿਆਂ ਦੱਸਿਆ ਕਿ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦੀ ਮੰਗ ਨੂੰ ਲੈ ਕੇ ਗੁਰਜੀਤ ਸਿੰਘ ਖਾਲਸਾ ਪਿਛਲੇ ਕਰੀਬ ਡੇਢ ਸਾਲ ਤੋਂ 400 ਫੁੱਟ ਉੱਚੇ ਟਾਵਰ ’ਤੇ ਚੜ੍ਹੇ ਹੋਏ ਹਨ, ਪਰ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।

ਪ੍ਰਤਾਪ ਬਾਜਵਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਕਰੀਬ ਅੱਠ ਮਹੀਨੇ ਪਹਿਲਾਂ ਇਹ ਮਾਮਲਾ ‘ਸਿਲੈਕਟ ਕਮੇਟੀ’ (Select Committee) ਨੂੰ ਸੌਂਪਿਆ ਗਿਆ ਸੀ, ਪਰ ਅਫ਼ਸੋਸ ਦੀ ਗੱਲ ਹੈ ਕਿ ਹਾਲੇ ਤੱਕ ਇਸ ਬਾਰੇ ਕੋਈ ਪ੍ਰਗਤੀ ਸਾਹਮਣੇ ਨਹੀਂ ਆਈ। ਉਨ੍ਹਾਂ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਇਸ ਅਹਿਮ ਕਾਨੂੰਨ ਨੂੰ ਲੈ ਕੇ ਮਾਮਲਾ ਅਜੇ ਤੱਕ ‘ਤਨ-ਪਤਣ’ ਨਹੀਂ ਲੱਗਿਆ। ਬਾਜਵਾ ਨੇ ਪੁਰਜ਼ੋਰ ਮੰਗ ਕੀਤੀ ਕਿ ਅੱਜ ਸੈਸ਼ਨ ਦੀ ਸਮਾਪਤੀ ਤੋਂ ਪਹਿਲਾਂ-ਪਹਿਲਾਂ ਪੰਜਾਬ ਸਰਕਾਰ ਇਸ ਪ੍ਰਸਤਾਵਿਤ ਕਾਨੂੰਨ ਦੀ ਮੌਜੂਦਾ ਸਥਿਤੀ ਬਾਰੇ ਸਦਨ ਵਿੱਚ ਸਥਿਤੀ ਸਪੱਸ਼ਟ ਕਰੇ।

ਪੰਜਾਬ ਵਿਧਾਨ ਸਭਾ ਵੱਲੋਂ ਬਾਬੂ ਕਾਂਸੀ ਰਾਮ ਨੂੰ ਭਾਰਤ ਰਤਨ ਦੇਣ ਦੀ ਮੰਗ ਵਾਲਾ ਮਤਾ ਪਾਸ ਕੀਤਾ ਗਿਆ ਹੈ। ਬਹਿਸ ਦੌਰਾਨ ਪ੍ਰਤਾਪ ਬਾਜਵਾ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਵੀ ਭਾਰਤ ਰਤਨ ਦੇਣ ਦੀ ਸਿਫਾਰਿਸ ਲਈ ਮਤਾ ਪਾਸ ਕਰਨ ਦੀ ਮੰਗ ਕੀਤੀ ।

March 16, 2026 3:35 pm

Punjab Budget Session Live: ਵਿਧਾਇਕ ਢੋਸ ਵੱਲੋਂ ਮੋਗਾ ਜ਼ਿਲ੍ਹੇ ’ਚ ਅਧਿਕਾਰੀਆਂ ਦੀ ਕਮੀ ਦਾ ਮੁੱਦਾ ਗੂੰਜਿਆ

March 16, 2026 2:22 pm

Punjab Budget Session Live:B Bਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੱਜ ਹਲਕਾ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ ਆਸਾਮੀਆਂ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉਠਾਇਆ। ਪ੍ਰਸ਼ਨ ਕਾਲ ਦੌਰਾਨ ਬੋਲਦਿਆਂ ਵਿਧਾਇਕ ਢੋਸ ਨੇ ਹੈਰਾਨੀਜਨਕ ਅੰਕੜੇ ਪੇਸ਼ ਕਰਦਿਆਂ ਦੱਸਿਆ ਕਿ ਪਾਵਰਕੌਮ ਵਰਗੇ ਅਹਿਮ ਵਿਭਾਗ ਵਿੱਚ ਲਾਈਨਮੈਨਾਂ ਦੀਆਂ 80 ਫੀਸਦੀ, ਸਹਾਇਕ ਲਾਈਨਮੈਨਾਂ ਦੀਆਂ 63 ਫੀਸਦੀ ਅਤੇ ਜੇ.ਈ. (JE) ਦੀਆਂ 65 ਫੀਸਦੀ ਪੋਸਟਾਂ ਖਾਲੀ ਹਨ, ਜਿਸ ਕਾਰਨ ਬਿਜਲੀ ਸਪਲਾਈ ਅਤੇ ਮੁਰੰਮਤ ਦੇ ਕੰਮਾਂ ਵਿੱਚ ਵੱਡੀ ਦਿੱਕਤ ਆ ਰਹੀ ਹੈ। ਮਾਲ ਵਿਭਾਗ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਟਵਾਰੀਆਂ ਦੀਆਂ 190 ਆਸਾਮੀਆਂ ਵਿੱਚੋਂ ਸਿਰਫ਼ 78 ਪਟਵਾਰੀ ਹੀ ਕੰਮ ਕਰ ਰਹੇ ਹਨ, ਜਦੋਂਕਿ 112 ਪੋਸਟਾਂ ਖਾਲੀ ਪਈਆਂ ਹਨ। ਉਨ੍ਹਾਂ ਇੱਕ ਅਹਿਮ ਨੁਕਤਾ ਚੁੱਕਿਆ ਕਿ ਮੋਗਾ ਵਿੱਚ ਟਰੇਨਿੰਗ ਲੈਣ ਵਾਲੇ 25 ਨਵੇਂ ਪਟਵਾਰੀਆਂ ਨੂੰ ਹੋਰਨਾਂ ਜ਼ਿਲ੍ਹਿਆਂ ਵਿੱਚ ਤਾਇਨਾਤ ਕਰ ਦਿੱਤਾ ਗਿਆ, ਜੋ ਕਿ ਜ਼ਿਲ੍ਹੇ ਨਾਲ ਬੇਇਨਸਾਫ਼ੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹਲਕੇ ਵਿੱਚ ਡਾਕਟਰਾਂ ਦੀ ਕਮੀ ਦਾ ਜ਼ਿਕਰ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਇਨ੍ਹਾਂ ਖਾਲੀ ਅਹੁਦਿਆਂ ਨੂੰ ਤੁਰੰਤ ਭਰਿਆ ਜਾਵੇ ਤਾਂ ਜੋ ਸਰਕਾਰੀ ਸੇਵਾਵਾਂ ਸੁਚਾਰੂ ਰੂਪ ਵਿੱਚ ਚੱਲ ਸਕਣ।- ਹਰਦੀਪ ਸਿੰਘ

Punjab Budget Session Live: ਵਿਧਾਇਕ ਢੋਸ ਵੱਲੋਂ ਮੋਗਾ ਜ਼ਿਲ੍ਹੇ ’ਚ ਅਧਿਕਾਰੀਆਂ ਦੀ ਕਮੀ ਦਾ ਮੁੱਦਾ ਗੂੰਜਿਆ

March 16, 2026 2:19 pm

Punjab Budget Session Live: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੱਜ ਹਲਕਾ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ ਆਸਾਮੀਆਂ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉਠਾਇਆ। ਪ੍ਰਸ਼ਨ ਕਾਲ ਦੌਰਾਨ ਬੋਲਦਿਆਂ ਵਿਧਾਇਕ ਢੋਸ ਨੇ ਹੈਰਾਨੀਜਨਕ ਅੰਕੜੇ ਪੇਸ਼ ਕਰਦਿਆਂ ਦੱਸਿਆ ਕਿ ਪਾਵਰਕੌਮ ਵਰਗੇ ਅਹਿਮ ਵਿਭਾਗ ਵਿੱਚ ਲਾਈਨਮੈਨਾਂ ਦੀਆਂ 80 ਫੀਸਦੀ, ਸਹਾਇਕ ਲਾਈਨਮੈਨਾਂ ਦੀਆਂ 63 ਫੀਸਦੀ ਅਤੇ ਜੇ.ਈ. (JE) ਦੀਆਂ 65 ਫੀਸਦੀ ਪੋਸਟਾਂ ਖਾਲੀ ਹਨ, ਜਿਸ ਕਾਰਨ ਬਿਜਲੀ ਸਪਲਾਈ ਅਤੇ ਮੁਰੰਮਤ ਦੇ ਕੰਮਾਂ ਵਿੱਚ ਵੱਡੀ ਦਿੱਕਤ ਆ ਰਹੀ ਹੈ। ਮਾਲ ਵਿਭਾਗ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਟਵਾਰੀਆਂ ਦੀਆਂ 190 ਆਸਾਮੀਆਂ ਵਿੱਚੋਂ ਸਿਰਫ਼ 78 ਪਟਵਾਰੀ ਹੀ ਕੰਮ ਕਰ ਰਹੇ ਹਨ, ਜਦੋਂਕਿ 112 ਪੋਸਟਾਂ ਖਾਲੀ ਪਈਆਂ ਹਨ। ਉਨ੍ਹਾਂ ਇੱਕ ਅਹਿਮ ਨੁਕਤਾ ਚੁੱਕਿਆ ਕਿ ਮੋਗਾ ਵਿੱਚ ਟਰੇਨਿੰਗ ਲੈਣ ਵਾਲੇ 25 ਨਵੇਂ ਪਟਵਾਰੀਆਂ ਨੂੰ ਹੋਰਨਾਂ ਜ਼ਿਲ੍ਹਿਆਂ ਵਿੱਚ ਤਾਇਨਾਤ ਕਰ ਦਿੱਤਾ ਗਿਆ, ਜੋ ਕਿ ਜ਼ਿਲ੍ਹੇ ਨਾਲ ਬੇਇਨਸਾਫ਼ੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹਲਕੇ ਵਿੱਚ ਡਾਕਟਰਾਂ ਦੀ ਕਮੀ ਦਾ ਜ਼ਿਕਰ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਇਨ੍ਹਾਂ ਖਾਲੀ ਅਹੁਦਿਆਂ ਨੂੰ ਤੁਰੰਤ ਭਰਿਆ ਜਾਵੇ ਤਾਂ ਜੋ ਸਰਕਾਰੀ ਸੇਵਾਵਾਂ ਸੁਚਾਰੂ ਰੂਪ ਵਿੱਚ ਚੱਲ ਸਕਣ।- ਹਰਦੀਪ ਸਿੰਘ

Punjab Budget Session Live: ਬਾਬੂ ਕਾਂਸ਼ੀ ਰਾਮ ਨੂੰ ‘ਭਾਰਤ ਰਤਨ’ ਦੇਣ ਲਈ ਮਤਾ ਪਾਸ

March 16, 2026 2:16 pm

Punjab Budget Session Live: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਅੱਜ ਇੱਕ ਅਹਿਮ ਸਿਆਸੀ ਪੈਂਤੜਾ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਬਹੁਜਨ ਸਮਾਜ ਪਾਰਟੀ (BSP) ਦੇ ਬਾਨੀ ਬਾਬੂ ਕਾਂਸ਼ੀ ਰਾਮ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਨਾਲ ਸਨਮਾਨਿਤ ਕਰਨ ਲਈ ਮਤਾ ਪੇਸ਼ ਕੀਤਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ਵਿੱਚ ਇਹ ਮਤਾ ਪੇਸ਼ ਕਰਦਿਆਂ ਕੇਂਦਰ ਸਰਕਾਰ ਨੂੰ ਸਿਫ਼ਾਰਸ਼ ਕੀਤੀ ਕਿ ਦੱਬੇ-ਕੁਚਲੇ ਵਰਗਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਇਸ ਮਹਾਨ ਰਹਿਬਰ ਨੂੰ ਮਰਨ ਉਪਰੰਤ ‘ਭਾਰਤ ਰਤਨ’ ਦਿੱਤਾ ਜਾਵੇ। ਬਾਬੂ ਕਾਂਸ਼ੀ ਰਾਮ ਦੇ ਸਿਆਸੀ ਅਤੇ ਸਮਾਜਿਕ ਯੋਗਦਾਨ ਦਾ ਜ਼ਿਕਰ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਪੂਰਾ ਜੀਵਨ ਦਲਿਤਾਂ ਅਤੇ ਪਿਛੜੇ ਵਰਗਾਂ ਨੂੰ ਰਾਜਨੀਤਿਕ ਤੌਰ ’ਤੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਸੱਤਾ ਵਿੱਚ ਹਿੱਸੇਦਾਰੀ ਦਿਵਾਉਣ ਲਈ ਸਮਰਪਿਤ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਬਾਬੂ ਕਾਂਸ਼ੀ ਰਾਮ ਦਾ ਪੰਜਾਬ ਨਾਲ ਗੂੜ੍ਹਾ ਸਬੰਧ ਸੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਦੇਸ਼ ਭਰ ਵਿੱਚ ਕਰੋੜਾਂ ਲੋਕਾਂ ਲਈ ਪ੍ਰੇਰਨਾ ਸਰੋਤ ਹਨ। ਸਦਨ ਨੇ ਸਰਬਸੰਮਤੀ ਨਾਲ ਇਸ ਮਤੇ ਦਾ ਸਮਰਥਨ ਕੀਤਾ। ਇਸ ਕਦਮ ਨੂੰ ਸੂਬੇ ਵਿੱਚ ਦਲਿਤ ਵੋਟ ਬੈਂਕ ਅਤੇ ਬਾਬੂ ਕਾਂਸ਼ੀ ਰਾਮ ਦੇ ਸਤਿਕਾਰ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।-ਚਰਨਜੀਤ ਭੁੱਲਰ

Punjab Budget Session Live: ਪੰਜਾਬ ਵਿਧਾਨ ਸਭਾ ਵਿੱਚ ‘ਕਰੱਸ਼ਰ ਸੋਧ ਬਿੱਲ’ ਸਰਬਸੰਮਤੀ ਨਾਲ ਪਾਸ

March 16, 2026 2:08 pm

Punjab Budget Session Live: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਅੱਜ ਸੂਬਾ ਸਰਕਾਰ ਨੇ ਮਾਈਨਿੰਗ ਮਾਫ਼ੀਆ ਨੂੰ ਨੱਥ ਪਾਉਣ ਅਤੇ ਕਰੱਸ਼ਰ ਉਦਯੋਗ ਵਿੱਚ ਪਾਰਦਰਸ਼ਤਾ ਲਿਆਉਣ ਦੇ ਉਦੇਸ਼ ਨਾਲ ‘ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਐਂਡ ਸਟਾਕਿਸਟਸ ਐਂਡ ਰਿਟੇਲਰਜ਼ (ਸੋਧ) ਬਿਲ, 2026’ ਨੂੰ ਸਦਨ ਵਿੱਚ ਪਾਸ ਕਰ ਦਿੱਤਾ ਹੈ। ਇਸ ਬਿੱਲ ਦੇ ਪਾਸ ਹੋਣ ਨਾਲ ਹੁਣ ਕਰੱਸ਼ਰ ਮਾਲਕਾਂ ਲਈ ਆਪਣੇ ਕੱਚੇ ਮਾਲ ਦੇ ਸਰੋਤਾਂ ਦੀ ਜਾਣਕਾਰੀ ਦੇਣੀ ਅਤੇ ‘ਮਿਨਰਲ ਪ੍ਰੋਸੈਸਿੰਗ ਫੀਸ’ (Mineral Processing Fee) ਭਰਨੀ ਲਾਜ਼ਮੀ ਹੋਵੇਗੀ। ਨਵੇਂ ਕਾਨੂੰਨ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਰੱਸ਼ਰਾਂ ਦੀ ਰਜਿਸਟ੍ਰੇਸ਼ਨ ਰੱਦ ਕਰਨ ਅਤੇ ਭਾਰੀ ਜ਼ੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਇਸ ਦੇ ਨਾਲ ਹੀ ਸਦਨ ਨੇ ਕੁਝ ਹੋਰ ਅਹਿਮ ਵਿਧਾਨਕ ਕੰਮਕਾਜ ਵੀ ਨਿਪਟਾਏ। ਜ਼ਿਕਰਯੋਗ ਹੈ ਕਿ ਇਜਲਾਸ ਦਾ ਇਹ ਆਖ਼ਰੀ ਦਿਨ ਕਾਫ਼ੀ ਹੰਗਾਮੇ ਭਰਿਆ ਰਿਹਾ, ਜਿੱਥੇ ਇੱਕ ਪਾਸੇ ਸਰਕਾਰ ਨੇ ਵਿਧਾਨਕ ਜਿੱਤ ਹਾਸਲ ਕੀਤੀ, ਉੱਥੇ ਹੀ ਗੈਸ ਕਿੱਲਤ ਅਤੇ ਬੇਅਦਬੀ ਵਰਗੇ ਮੁੱਦਿਆਂ ’ਤੇ ਸਦਨ ਵਿੱਚ ਜ਼ਬਰਦਸਤ ਬਹਿਸ ਅਤੇ ਨਾਅਰੇਬਾਜ਼ੀ ਵੀ ਦੇਖਣ ਨੂੰ ਮਿਲੀ।-ਚਰਨਜੀਤ ਭੁੱਲਰ

Punjab Budget Session Live: ਹਾਈਵੇਅ ’ਤੇ ਲੱਗੇ ਬੋਰਡਾਂ ’ਚ ਪੰਜਾਬੀ ਦੀਆਂ ਗ਼ਲਤੀਆਂ ’ਤੇ ਗਿਆਸਪੁਰਾ ਨੇ ਚੁੱਕੇ ਸਵਾਲ

March 16, 2026 12:54 pm

Punjab Budget Session Live: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਅੱਜ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਮਾਂ ਬੋਲੀ ਪੰਜਾਬੀ ਦੇ ਸਤਿਕਾਰ ਦਾ ਅਹਿਮ ਮੁੱਦਾ ਚੁੱਕਿਆ। ਗਿਆਸਪੁਰਾ ਨੇ ਸਦਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਦਿਵਾਉਣ ਲਈ ਸੂਬੇ ਭਰ ਵਿੱਚ ਲੱਗੇ ਬੋਰਡਾਂ ’ਤੇ ਪੰਜਾਬੀ ਨੂੰ ਪਹਿਲਾ ਸਥਾਨ ਦਵਾਉਣ ਦੀ ਵੱਡੀ ਮੁਹਿੰਮ ਚਲਾਈ ਹੈ, ਜੋ ਕਿ ਸ਼ਲਾਘਾਯੋਗ ਕਦਮ ਹੈ। ਪਰ ਦੂਜੇ ਪਾਸੇ, ਨੈਸ਼ਨਲ ਹਾਈਵੇਅ (ਕੌਮੀ ਸੜਕ ਮਾਰਗਾਂ) ’ਤੇ ਲੱਗੇ ਬੋਰਡਾਂ ’ਤੇ ਪੰਜਾਬੀ ਦੀ ਬੁਰੀ ਹਾਲਤ ਹੈ। ਵਿਧਾਇਕ ਗਿਆਸਪੁਰਾ ਨੇ ਸਦਨ ਦਾ ਧਿਆਨ ਖਿੱਚਦਿਆਂ ਕਿਹਾ ਕਿ ਹਾਈਵੇਅ ’ਤੇ ਲੱਗੇ ਦਿਸ਼ਾ-ਸੂਚਕ ਬੋਰਡਾਂ ’ਤੇ ਪੰਜਾਬੀ ਲਿਖਤਾਂ ਵਿੱਚ ਗ਼ਲਤੀਆਂ ਦੀ ਭਰਮਾਰ ਹੈ, ਜੋ ਮਾਂ ਬੋਲੀ ਦਾ ਨਿਰਾਦਰ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਗੰਭੀਰ ਮਾਮਲੇ ਨੂੰ ਤੁਰੰਤ ਕੇਂਦਰੀ ਸੜਕ ਅਥਾਰਿਟੀ (NHAI) ਕੋਲ ਉਠਾਏ ਤਾਂ ਜੋ ਇਨ੍ਹਾਂ ਗ਼ਲਤੀਆਂ ਨੂੰ ਸੁਧਾਰਿਆ ਜਾ ਸਕੇ ਅਤੇ ਹਾਈਵੇਅ ’ਤੇ ਪੰਜਾਬੀ ਭਾਸ਼ਾ ਨੂੰ ਸ਼ੁੱਧ ਅਤੇ ਸਹੀ ਰੂਪ ਵਿੱਚ ਪਹਿਲੇ ਸਥਾਨ ’ਤੇ ਲਿਖਿਆ ਜਾਣਾ ਯਕੀਨੀ ਬਣਾਇਆ ਜਾਵੇ।-ਚਰਨਜੀਤ ਭੁੱਲਰ

Punjab Budget Session Live: ਪੰਜਾਬ ਵਿਧਾਨ ਸਭਾ ’ਚ ਗੈਸ ਦੀ ਕਿੱਲਤ ’ਤੇ ਹੰਗਾਮਾ; ਸਦਨ ਦੀ ਕਾਰਵਾਈ 20 ਮਿੰਟ ਲਈ ਮੁਲਤਵੀ

March 16, 2026 12:50 pm

Punjab Budget Session Live: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਖ਼ਰੀ ਦਿਨ ਅੱਜ ਗੈਸ ਸਿਲੰਡਰਾਂ ਦੀ ਕਿੱਲਤ ਦੇ ਮੁੱਦੇ ਨੂੰ ਲੈ ਕੇ ਕਾਫ਼ੀ ਹੰਗਾਮੇ ਭਰਿਆ ਰਿਹਾ। ਸਿਫ਼ਰ ਕਾਲ (Zero Hour) ਦੌਰਾਨ ‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਵਿੱਚ ਰਸੋਈ ਗੈਸ ਦੀ ਭਾਰੀ ਕਿੱਲਤ ਦਾ ਮੁੱਦਾ ਚੁੱਕਦਿਆਂ ਮੰਗ ਕੀਤੀ ਕਿ ਆਮ ਲੋਕਾਂ ਨੂੰ ਤੁਰੰਤ ਸਿਲੰਡਰ ਮੁਹੱਈਆ ਕਰਵਾਏ ਜਾਣ। ਇਸ ਮੁੱਦੇ ’ਤੇ ਚਰਚਾ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸੇਧੇ। ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਤੋਂ ਵੱਧ ਵਿਦੇਸ਼ ਦੌਰੇ ਕੀਤੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਵਿਦੇਸ਼ ਨੀਤੀ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਪਤਾ ਨਹੀਂ ਪ੍ਰਧਾਨ ਮੰਤਰੀ ਕਿਹੜੀਆਂ ਫਾਈਲਾਂ ਦੇ ਦਬਾਅ ਹੇਠ ਅਮਰੀਕਾ ਅੱਗੇ ਝੁਕੇ ਹਨ। ਇਸ ਦੌਰਾਨ ਸਦਨ ਵਿੱਚ ਮਾਹੌਲ ਇੰਨਾ ਗਰਮਾ ਗਿਆ ਕਿ ‘ਆਪ’ ਵਿਧਾਇਕਾਂ ਨੇ ਸਦਨ ਦੇ ਅੰਦਰ ਹੀ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕਾਂ ਨੂੰ ਵਾਰ-ਵਾਰ ਸ਼ਾਂਤ ਹੋਣ ਅਤੇ ਆਪਣੀਆਂ ਸੀਟਾਂ ’ਤੇ ਬੈਠਣ ਦੀ ਅਪੀਲ ਕੀਤੀ, ਪਰ ਵਿਧਾਇਕਾਂ ਦਾ ਜੋਸ਼ ਠੰਢਾ ਨਹੀਂ ਹੋਇਆ। ਵਿਧਾਇਕਾਂ ਵੱਲੋਂ ਪ੍ਰਦਰਸ਼ਨ ਜਾਰੀ ਰੱਖਣ ਅਤੇ ਲਗਾਤਾਰ ਹੋ ਰਹੀ ਨਾਅਰੇਬਾਜ਼ੀ ਕਾਰਨ ਸਪੀਕਰ ਨੇ ਸਦਨ ਦੀ ਕਾਰਵਾਈ 20 ਮਿੰਟ ਲਈ ਮੁਲਤਵੀ ਕਰ ਦਿੱਤੀ। ਜ਼ਿਕਰਯੋਗ ਹੈ ਕਿ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਗਲ਼ਾਂ ਵਿੱਚ ਤਖ਼ਤੀਆਂ ਪਾ ਕੇ ਇਸੇ ਮੁੱਦੇ ’ਤੇ ਰੋਸ ਪ੍ਰਗਟਾਇਆ ਸੀ।-ਚਰਨਜੀਤ ਭੁੱਲਰ

Punjab Budget Session Live: ‘ਆਪ’ ਵਿਧਾਇਕਾ ਮਾਣੂਕੇ ਨੇ ਪੁਲੀਸ ਮੁਲਾਜ਼ਮਾਂ ਦੀ ਡਿਊਟੀ ਦੇ ਘੰਟੇ ਤੈਅ ਕਰਨ ਦੀ ਚੁੱਕੀ ਮੰਗ

March 16, 2026 12:41 pm

Punjab Budget Session Live: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖਰੀ ਦਿਨ ਸਿਫ਼ਰ ਕਾਲ (Zero Hour) ਦੌਰਾਨ ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਨੇ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਦੀਆਂ ਕੰਮਕਾਜੀ ਹਾਲਤਾਂ ਵਿੱਚ ਸੁਧਾਰ ਲਿਆਉਣ ਦਾ ਅਹਿਮ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਨੇ ਪੁਲੀਸ ਵਿਭਾਗ ਵਿੱਚ ਪਾਰਦਰਸ਼ੀ ਤਰੀਕੇ ਨਾਲ ਭਰਤੀ ਕਰਕੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਹੈ, ਉੱਥੇ ਹੀ ਹੁਣ ਪੁਲੀਸ ਮੁਲਾਜ਼ਮਾਂ ਦੀ ਡਿਊਟੀ ਦੇ ਸਮੇਂ (Working Hours) ਨੂੰ ਲੈ ਕੇ ਵੱਡੇ ਸੁਧਾਰਾਂ ਦੀ ਲੋੜ ਹੈ। ਵਿਧਾਇਕਾ ਮਾਣੂਕੇ ਨੇ ਸਦਨ ਵਿੱਚ ਦਲੀਲ ਦਿੱਤੀ ਕਿ ਪੁਲੀਸ ਮੁਲਾਜ਼ਮਾਂ ਦੀ ਡਿਊਟੀ ਦਾ ਸਮਾਂ ਨਿਸ਼ਚਿਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡਿਊਟੀ ਦੇ ਘੰਟੇ ਤੈਅ ਨਾ ਹੋਣ ਕਾਰਨ ਮੁਲਾਜ਼ਮ ਲਗਾਤਾਰ ਮਾਨਸਿਕ ਅਤੇ ਸਰੀਰਕ ਤਣਾਅ ਦਾ ਸ਼ਿਕਾਰ ਹੋ ਰਹੇ ਹਨ। ਜੇਕਰ ਮੁਲਾਜ਼ਮਾਂ ਦੀ ਡਿਊਟੀ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਜਾਂਦਾ ਹੈ, ਤਾਂ ਇਸ ਨਾਲ ਨਾ ਸਿਰਫ਼ ਉਨ੍ਹਾਂ ਦਾ ਤਣਾਅ ਘਟੇਗਾ, ਸਗੋਂ ਉਹ ਆਪਣੀ ਡਿਊਟੀ ਨੂੰ ਹੋਰ ਵੀ ਕੁਸ਼ਲਤਾ ਅਤੇ ਬਿਹਤਰ ਤਰੀਕੇ ਨਾਲ ਨਿਭਾ ਸਕਣਗੇ। ਉਨ੍ਹਾਂ ਸਰਕਾਰ ਨੂੰ ਇਸ ਦਿਸ਼ਾ ਵਿੱਚ ਜਲਦੀ ਕਦਮ ਚੁੱਕਣ ਦੀ ਅਪੀਲ ਕੀਤੀ।- ਚਰਨਜੀਤ ਭੁੱਲਰ

Punjab Budget Session Live: ਬੇਅਦਬੀ ਕਾਨੂੰਨ ਦੇ ਮੁੱਦੇ ’ਤੇ ਬਾਜਵਾ ਨੇ ਘੇਰੀ ਸਰਕਾਰ

March 16, 2026 12:11 pm

Punjab Budget Session Live: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਅੱਜ ਪ੍ਰਸ਼ਨ ਕਾਲ ਦੌਰਾਨ ਬੇਅਦਬੀ ਮਾਮਲਿਆਂ ਵਿੱਚ ਸਖ਼ਤ ਸਜ਼ਾਵਾਂ ਵਾਲੇ ਕਾਨੂੰਨ ਨੂੰ ਲੈ ਕੇ ਹੰਗਾਮਾ ਹੋਇਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ। ਬਾਜਵਾ ਨੇ ਸਦਨ ਦਾ ਧਿਆਨ ਖਿੱਚਦਿਆਂ ਦੱਸਿਆ ਕਿ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦੀ ਮੰਗ ਨੂੰ ਲੈ ਕੇ ਗੁਰਜੀਤ ਸਿੰਘ ਖਾਲਸਾ ਪਿਛਲੇ ਕਰੀਬ ਡੇਢ ਸਾਲ ਤੋਂ 400 ਫੁੱਟ ਉੱਚੇ ਟਾਵਰ ’ਤੇ ਚੜ੍ਹੇ ਹੋਏ ਹਨ, ਪਰ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਪ੍ਰਤਾਪ ਬਾਜਵਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਕਰੀਬ ਅੱਠ ਮਹੀਨੇ ਪਹਿਲਾਂ ਇਹ ਮਾਮਲਾ ‘ਸਿਲੈਕਟ ਕਮੇਟੀ’ (Select Committee) ਨੂੰ ਸੌਂਪਿਆ ਗਿਆ ਸੀ, ਪਰ ਅਫ਼ਸੋਸ ਦੀ ਗੱਲ ਹੈ ਕਿ ਹਾਲੇ ਤੱਕ ਇਸ ਬਾਰੇ ਕੋਈ ਪ੍ਰਗਤੀ ਸਾਹਮਣੇ ਨਹੀਂ ਆਈ। ਉਨ੍ਹਾਂ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਇਸ ਅਹਿਮ ਕਾਨੂੰਨ ਨੂੰ ਲੈ ਕੇ ਮਾਮਲਾ ਅਜੇ ਤੱਕ ‘ਤਨ-ਪਤਣ’ ਨਹੀਂ ਲੱਗਿਆ। ਬਾਜਵਾ ਨੇ ਪੁਰਜ਼ੋਰ ਮੰਗ ਕੀਤੀ ਕਿ ਅੱਜ ਸੈਸ਼ਨ ਦੀ ਸਮਾਪਤੀ ਤੋਂ ਪਹਿਲਾਂ-ਪਹਿਲਾਂ ਪੰਜਾਬ ਸਰਕਾਰ ਇਸ ਪ੍ਰਸਤਾਵਿਤ ਕਾਨੂੰਨ ਦੀ ਮੌਜੂਦਾ ਸਥਿਤੀ ਬਾਰੇ ਸਦਨ ਵਿੱਚ ਸਥਿਤੀ ਸਪੱਸ਼ਟ ਕਰੇ।- ਚਰਨਜੀਤ ਭੁੱਲਰ

Punjab Budget Session Live: ‘ਆਪ’ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਭਾਜਪਾ ਖ਼ਿਲਾਫ਼ ਪ੍ਰਦਰਸ਼ਨ

March 16, 2026 11:36 am

Punjab Budget Session Live: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਅੱਜ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਰਸੋਈ ਗੈਸ ਦੀ ਕਿੱਲਤ ਦੇ ਮੁੱਦੇ ’ਤੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ। ਵਿਧਾਨ ਸਭਾ ਕੰਪਲੈਕਸ ਦੇ ਬਾਹਰ ਇਕੱਠੇ ਹੋਏ ਵਿਧਾਇਕਾਂ ਨੇ ਆਪਣੇ ਗਲ਼ਾਂ ਵਿੱਚ ਗੈਸ ਸਿਲੰਡਰਾਂ ਦੀ ਕਿੱਲਤ ਨੂੰ ਦਰਸਾਉਂਦੀਆਂ ਤਖ਼ਤੀਆਂ ਪਾਈਆਂ ਹੋਈਆਂ ਸਨ ਅਤੇ ਉਹ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਸਨ।-ਆਤਿਸ਼ ਗੁਪਤਾ

This Live Blog has Ended
Advertisement
×