PM Modi Naxal Remark: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਤੋਂ 76 ਮਿੰਟ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਹਥਿਆਰਬੰਦ ਨਕਸਲੀ ਤਾਂ ਚਲੇ ਗਏ ਹਨ ਪਰ ਹੁਣ 'ਦਿਮਾਗੀ ਨਕਸਲੀ' ਮੌਕੇ ਦੀ ਤਲਾਸ਼ ਵਿੱਚ ਹਨ ਅਤੇ ਸਮਾਜ ਨੂੰ ਗਲਤ ਰਾਹ 'ਤੇ ਪਾਉਣ ਲਈ ਤਰ੍ਹਾਂ-ਤਰ੍ਹਾਂ ਦੇ ਹਥਕੰਡੇ ਅਪਣਾ ਰਹੇ ਹਨ। ਅਜਿਹੇ ਲੋਕ ਹਿੰਸਾ ਦੇ ਰਾਹ ਲੱਭ ਰਹੇ ਹਨ, ਇਸ ਲਈ ਸਾਨੂੰ ਇਨ੍ਹਾਂ ਦਿਮਾਗੀ ਨਕਸਲੀਆਂ ਨੂੰ ਪਛਾਣ ਕੇ ਉਨ੍ਹਾਂ ਨੂੰ ਵੱਖ ਕਰਨਾ ਪਵੇਗਾ ਅਤੇ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਵਿਕਸਤ ਰਾਸ਼ਟਰ ਬਣਾਉਣ ਦੇ ਕੰਮ ਨਾਲ ਜੋੜਨਾ ਹੋਵੇਗਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਔਰਤਾਂ ਨੂੰ 33 ਫੀਸਦੀ ਰਾਖਵਾਂਕਰਨ ਮਿਲਣਾ ਚਾਹੀਦਾ ਹੈ ਅਤੇ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਇਸ ਮੁੱਦੇ ’ਤੇ ਸਿਆਸਤ ਨਹੀਂ ਕਰਨੀ ਚਾਹੀਦੀ।
ਪ੍ਰਧਾਨ ਮੰਤਰੀ ਨੇ ਨੌਜਵਾਨਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਆਉਣ ਵਾਲੇ ਇੱਕ ਸਾਲ ਵਿੱਚ 1 ਕਰੋੜ ਨੌਜਵਾਨਾਂ ਨੂੰ ਏ.ਆਈ. (AI - Artificial Intelligence) ਹੁਨਰ ਦੀ ਸਿਖਲਾਈ ਦੇਵੇਗੀ। ਇਸ ਤੋਂ ਇਲਾਵਾ ਗ਼ਰੀਬ ਅਤੇ ਮੱਧਵਰਗੀ ਪਰਿਵਾਰਾਂ ਦੇ ਨੌਜਵਾਨਾਂ ਲਈ ਕਈ ਮੁਕਾਬਲਾ ਪ੍ਰੀਖਿਆਵਾਂ ਦੀ ਮੁਫ਼ਤ ਆਨਲਾਈਨ ਕੋਚਿੰਗ ਵੀ ਮੁਹੱਈਆ ਕਰਵਾਈ ਜਾਵੇਗੀ।
ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ’ਤੇ 21 ਤੋਪਾਂ ਦੀ ਸਲਾਮੀ: ਦੇਸ਼ ਵਿਚ ਅੱਜ 80ਵੇਂ ਆਜ਼ਾਦੀ ਦਿਹਾੜੇ ਦੇ ਜਸ਼ਨ ਮਨਾਏ ਜਾ ਰਹੇ ਹਨ। ਇਸ ਖਾਸ ਮੌਕੇ 'ਤੇ ਇਤਿਹਾਸ ਵਿੱਚ ਪਹਿਲੀ ਵਾਰ ਲਾਲ ਕਿਲ੍ਹੇ ’ਤੇ 'ਵੰਦੇ ਮਾਤਰਮ' ਗਾਇਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 13ਵੀਂ ਵਾਰ ਤਿਰੰਗਾ ਝੰਡਾ ਲਹਿਰਾਇਆ। ਤਿਰੰਗਾ ਲਹਿਰਾਉਣ ਤੋਂ ਬਾਅਦ ਰਾਸ਼ਟਰੀ ਗੀਤ ਗਾਇਆ ਗਿਆ ਅਤੇ ਪ੍ਰਧਾਨ ਮੰਤਰੀ ਨੂੰ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਰਾਜਘਾਟ ਜਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਲਾਲ ਕਿਲ੍ਹੇ ਤੋਂ ਪ੍ਰਧਾਨ ਮੰਤਰੀ ਦੇਸ਼ ਦੇ ਨਾਂ ਸੰਬੋਧਨ ਕਰ ਰਹੇ ਹਨ।
ਆਜ਼ਾਦੀ ਦਿਹਾੜੇ ਦੇ ਇਸ ਸਮਾਗਮ ਨੂੰ ਹੋਰ ਵੀ ਖਾਸ ਬਣਾਉਣ ਲਈ 2,500 ਐਨ.ਸੀ.ਸੀ. ਕੈਡਿਟਾਂ ਅਤੇ 'ਮਾਈ ਭਾਰਤ' ਵਾਲੰਟੀਅਰਾਂ ਨੇ ਗਿਆਨਪਥ 'ਤੇ 'ਵੰਦੇ ਮਾਤਰਮ' ਦੀ ਵਿਸ਼ੇਸ਼ ਆਕ੍ਰਿਤੀ ਤਿਆਰ ਕੀਤੀ। ਇਸ ਪੂਰੇ ਸਮਾਗਮ ਅਤੇ ਆਲੇ-ਦੁਆਲੇ ਦੀ ਹਰ ਗਤੀਵਿਧੀ 'ਤੇ ਨਜ਼ਰ ਰੱਖਣ ਲਈ 1,000 ਤੋਂ ਵੱਧ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ 5,000 ਵਿਸ਼ੇਸ਼ ਮਹਿਮਾਨ ਪਹੁੰਚੇ ਹੋਏ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ 13ਵੇਂ ਲਗਾਤਾਰ ਸੰਬੋਧਨ ਦੌਰਾਨ ਆਪਣੇ ਖਾਸ ਅੰਦਾਜ਼ ਨਾਲ 80ਵੇਂ ਆਜ਼ਾਦੀ ਦਿਵਸ ਦਾ ਜਸ਼ਨ ਮਨਾਇਆ। ਇਸ ਮੌਕੇ ਉਨ੍ਹਾਂ ਨੇ ਰਾਜਸਥਾਨੀ ਅਤੇ ਗੁਜਰਾਤੀ ਸੱਭਿਆਚਾਰ ਨਾਲ ਜੁੜੀ ਰਵਾਇਤੀ ਟਾਈ-ਐਂਡ-ਡਾਈ (tie-and-dye) ਲਾਲ ਰੰਗ ਦੀ ਪੱਗ ਬੰਨ੍ਹੀ ਹੋਈ ਸੀ। ਮੋਦੀ ਨੇ ਇਸ ਰਵਾਇਤੀ ਪੱਗ ਨਾਲ ਚਿੱਟੇ ਰੰਗ ਦਾ ਕੁੜਤਾ ਅਤੇ ਚਾਕਲੇਟ ਭੂਰੇ ਰੰਗ ਦੀ ਜੈਕਟ ਪਾਈ ਹੋਈ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕੇਸਰੀ, ਹਰੇ ਅਤੇ ਚਿੱਟੇ ਰੰਗ ਦੇ ਤਿੰਨ ਪਾਕੇਟ ਸਕੁਏਅਰ ਵੀ ਲਗਾਏ ਹੋਏ ਸਨ।
![]()
ਆਜ਼ਾਦੀ ਦਿਹਾੜੇ ਦੇ ਇਤਿਹਾਸ ਵਿੱਚ ਪਹਿਲੀ ਵਾਰ 15 ਅਗਸਤ ਨੂੰ ਲਾਲ ਕਿਲ੍ਹੇ ਦੇ ਕੰਪਲੈਕਸ ਵਿੱਚ 'ਵੰਦੇ ਮਾਤਰਮ' ਗਾਇਆ ਗਿਆ, ਜਿਸ ਤੋਂ ਬਾਅਦ ਇਸ ਸ਼ਾਨਦਾਰ ਸਮਾਗਮ ਵਿੱਚ ਰਾਸ਼ਟਰੀ ਗੀਤੀ ਵੀ ਗਾਇਆ ਗਿਆ। ਇਸ ਮੌਕੇ ਰਾਜਧਾਨੀ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।
![]()
ਕਾਨੂੰਨ ਅਤੇ ਵਿਵਸਥਾ ਨੂੰ ਬਣਾਈ ਰੱਖਣ ਲਈ ਪੂਰੇ ਸ਼ਹਿਰ ਵਿੱਚ 25,000 ਤੋਂ ਵੱਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਲਾਲ ਕਿਲ੍ਹੇ ਦੇ ਆਲੇ-ਦੁਆਲੇ ਸੁਰੱਖਿਆ ਦਾ ਇੱਕ ਮਲਟੀ-ਲੇਅਰਡ ਗਰਿਡ ਤਿਆਰ ਕੀਤਾ ਗਿਆ ਹੈ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਸਾਲ ਦਿੱਤਾ ਸੀ ਸਭ ਤੋਂ ਲੰਬਾ ਭਾਸ਼ਣ
August 15, 2026 10:03 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2014 ਵਿੱਚ ਪਹਿਲੀ ਵਾਰ ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਕੀਤਾ ਸੀ। ਪਿਛਲੇ 13 ਸਾਲਾਂ ਦੇ ਕਾਰਜਕਾਲ ਦੌਰਾਨ ਪ੍ਰਧਾਨ ਮੰਤਰੀ ਮੋਦੀ ਲਾਲ ਕਿਲ੍ਹੇ ਤੋਂ ਔਸਤਨ 85 ਮਿੰਟ ਦਾ ਲੰਬਾ ਭਾਸ਼ਣ ਦਿੰਦੇ ਆਏ ਹਨ। ਪਿਛਲੇ ਸਾਲ 2025 ਵਿੱਚ ਪ੍ਰਧਾਨ ਮੰਤਰੀ ਨੇ ਆਪਣੇ ਕਾਰਜਕਾਲ ਦਾ ਸਭ ਤੋਂ ਲੰਬਾ 103 ਮਿੰਟ ਦਾ ਭਾਸ਼ਣ ਦਿੱਤਾ ਸੀ।
ਦੇਸ਼ ਨੂੰ ਦਿਮਾਗੀ ਨਕਸਲੀਆਂ ਤੋਂ ਬਚਾਉਣ ਦੀ ਲੋੜ; ਮਹਿਲਾ ਰਾਖਵਾਂਕਰਨ ’ਤੇ ਸਿਆਸਤ ਨਾ ਕਰਨ ਪਾਰਟੀਆਂ
August 15, 2026 9:48 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਤੋਂ 76 ਮਿੰਟ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਹਥਿਆਰਬੰਦ ਨਕਸਲੀ ਤਾਂ ਚਲੇ ਗਏ ਹਨ ਪਰ ਹੁਣ 'ਦਿਮਾਗੀ ਨਕਸਲੀ' ਮੌਕੇ ਦੀ ਤਲਾਸ਼ ਵਿੱਚ ਹਨ ਅਤੇ ਸਮਾਜ ਨੂੰ ਗਲਤ ਰਾਹ 'ਤੇ ਪਾਉਣ ਲਈ ਤਰ੍ਹਾਂ-ਤਰ੍ਹਾਂ ਦੇ ਹਥਕੰਡੇ ਅਪਣਾ ਰਹੇ ਹਨ। ਅਜਿਹੇ ਲੋਕ ਹਿੰਸਾ ਦੇ ਰਾਹ ਲੱਭ ਰਹੇ ਹਨ, ਇਸ ਲਈ ਸਾਨੂੰ ਇਨ੍ਹਾਂ ਦਿਮਾਗੀ ਨਕਸਲੀਆਂ ਨੂੰ ਪਛਾਣ ਕੇ ਉਨ੍ਹਾਂ ਨੂੰ ਵੱਖ ਕਰਨਾ ਪਵੇਗਾ ਅਤੇ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਵਿਕਸਤ ਰਾਸ਼ਟਰ ਬਣਾਉਣ ਦੇ ਕੰਮ ਨਾਲ ਜੋੜਨਾ ਹੋਵੇਗਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਔਰਤਾਂ ਨੂੰ 33 ਫੀਸਦੀ ਰਾਖਵਾਂਕਰਨ ਮਿਲਣਾ ਚਾਹੀਦਾ ਹੈ ਅਤੇ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਇਸ ਮੁੱਦੇ ’ਤੇ ਸਿਆਸਤ ਨਹੀਂ ਕਰਨੀ ਚਾਹੀਦੀ। ਪ੍ਰਧਾਨ ਮੰਤਰੀ ਨੇ ਨੌਜਵਾਨਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਆਉਣ ਵਾਲੇ ਇੱਕ ਸਾਲ ਵਿੱਚ 1 ਕਰੋੜ ਨੌਜਵਾਨਾਂ ਨੂੰ ਏ.ਆਈ. (AI - Artificial Intelligence) ਹੁਨਰ ਦੀ ਸਿਖਲਾਈ ਦੇਵੇਗੀ। ਇਸ ਤੋਂ ਇਲਾਵਾ ਗ਼ਰੀਬ ਅਤੇ ਮੱਧਵਰਗੀ ਪਰਿਵਾਰਾਂ ਦੇ ਨੌਜਵਾਨਾਂ ਲਈ ਕਈ ਮੁਕਾਬਲਾ ਪ੍ਰੀਖਿਆਵਾਂ ਦੀ ਮੁਫ਼ਤ ਆਨਲਾਈਨ ਕੋਚਿੰਗ ਵੀ ਮੁਹੱਈਆ ਕਰਵਾਈ ਜਾਵੇਗੀ।
ਸਾਡਾ ਟੀਚਾ: ਦੁਨੀਆ ਦੇ ਸਿਖਰਲੇ ਬੈਂਕਾਂ ਵਿੱਚ ਭਾਰਤ ਦਾ ਬੈਂਕ ਸ਼ਾਮਲ ਹੋਵੇ
August 15, 2026 8:58 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਾਡਾ ਇਹ ਟੀਚਾ ਹੋਣਾ ਚਾਹੀਦਾ ਹੈ ਕਿ Fortune 500 ਸੂਚੀ ਵਿੱਚ ਭਾਰਤ ਦੀਆਂ ਘੱਟੋ-ਘੱਟ 50 ਕੰਪਨੀਆਂ ਸ਼ਾਮਲ ਹੋਣ। ਇਸ ਦੇ ਨਾਲ ਹੀ ਦੁਨੀਆ ਦੇ ਸਿਖਰ ਦੇ ਪੰਜ ਬੈਂਕਾਂ ਵਿੱਚ ਭਾਰਤ ਦਾ ਘੱਟੋ-ਘੱਟ ਇੱਕ ਬੈਂਕ ਜ਼ਰੂਰ ਹੋਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਸਾਡੀਆਂ ਕੰਸਲਟਿੰਗ ਅਤੇ ਅਕਾਊਂਟਿੰਗ ਫਰਮਾਂ ਵੀ ਪੂਰੀ ਦੁਨੀਆ ਵਿੱਚ ਸਭ ਤੋਂ ਉੱਪਰ ਹੋਣੀਆਂ ਚਾਹੀਦੀਆਂ ਹਨ।
ਰਵਾਇਤੀ ਪੱਗ ਤੇ ਤਿੰਨ ਰੰਗਾਂ ਦੇ ਪਾਕੇਟ ਸਕੁਏਅਰ ਪਾ ਕੇ ਆਏ ਮੋਦੀ
August 15, 2026 8:28 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ 13ਵੇਂ ਲਗਾਤਾਰ ਸੰਬੋਧਨ ਦੌਰਾਨ ਆਪਣੇ ਖਾਸ ਅੰਦਾਜ਼ ਨਾਲ 80ਵੇਂ ਆਜ਼ਾਦੀ ਦਿਵਸ ਦਾ ਜਸ਼ਨ ਮਨਾਇਆ। ਇਸ ਮੌਕੇ ਉਨ੍ਹਾਂ ਨੇ ਰਾਜਸਥਾਨੀ ਅਤੇ ਗੁਜਰਾਤੀ ਸੱਭਿਆਚਾਰ ਨਾਲ ਜੁੜੀ ਰਵਾਇਤੀ ਟਾਈ-ਐਂਡ-ਡਾਈ (tie-and-dye) ਲਾਲ ਰੰਗ ਦੀ ਪੱਗ ਬੰਨ੍ਹੀ ਹੋਈ ਸੀ। ਮੋਦੀ ਨੇ ਇਸ ਰਵਾਇਤੀ ਪੱਗ ਨਾਲ ਚਿੱਟੇ ਰੰਗ ਦਾ ਕੁੜਤਾ ਅਤੇ ਚਾਕਲੇਟ ਭੂਰੇ ਰੰਗ ਦੀ ਜੈਕਟ ਪਾਈ ਹੋਈ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕੇਸਰੀ, ਹਰੇ ਅਤੇ ਚਿੱਟੇ ਰੰਗ ਦੇ ਤਿੰਨ ਪਾਕੇਟ ਸਕੁਏਅਰ ਵੀ ਲਗਾਏ ਹੋਏ ਸਨ। ਆਜ਼ਾਦੀ ਦਿਹਾੜੇ ਦੇ ਇਤਿਹਾਸ ਵਿੱਚ ਪਹਿਲੀ ਵਾਰ 15 ਅਗਸਤ ਨੂੰ ਲਾਲ ਕਿਲ੍ਹੇ ਦੇ ਕੰਪਲੈਕਸ ਵਿੱਚ 'ਵੰਦੇ ਮਾਤਰਮ' ਗਾਇਆ ਗਿਆ, ਜਿਸ ਤੋਂ ਬਾਅਦ ਇਸ ਸ਼ਾਨਦਾਰ ਸਮਾਗਮ ਵਿੱਚ ਰਾਸ਼ਟਰੀ ਗੀਤ ਵੀ ਗਾਇਆ ਗਿਆ। ਇਸ ਮੌਕੇ ਰਾਜਧਾਨੀ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਕਾਨੂੰਨ ਅਤੇ ਵਿਵਸਥਾ ਨੂੰ ਬਣਾਈ ਰੱਖਣ ਲਈ ਪੂਰੇ ਸ਼ਹਿਰ ਵਿੱਚ 25,000 ਤੋਂ ਵੱਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਲਾਲ ਕਿਲ੍ਹੇ ਦੇ ਆਲੇ-ਦੁਆਲੇ ਸੁਰੱਖਿਆ ਦਾ ਇੱਕ ਮਲਟੀ-ਲੇਅਰਡ ਗਰਿਡ ਤਿਆਰ ਕੀਤਾ ਗਿਆ ਹੈ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਦੇਸ਼ ਵਿੱਚ 70 ਫੀਸਦੀ ਰੇਲਵੇ ਦਾ ਬਿਜਲੀਕਰਨ ਹੋਇਆ; ਹਾਈਡ੍ਰੋਜਨ ਟਰੇਨ ਦੀ ਸ਼ੁਰੂਆਤ
August 15, 2026 8:18 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੇਸ਼ ਵਿੱਚ 70 ਫੀਸਦੀ ਰੇਲਵੇ ਦਾ ਬਿਜਲੀਕਰਨ ਕਰ ਦਿੱਤਾ ਹੈ। ਜਦੋਂ ਰੇਲ ਗੱਡੀਆਂ ਬਿਜਲੀ ਨਾਲ ਚੱਲਦੀਆਂ ਹਨ ਤਾਂ ਇਸ ਨਾਲ ਸਾਡੇ ਵਾਤਾਵਰਨ ਨੂੰ ਬਹੁਤ ਵੱਡਾ ਫਾਇਦਾ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਦੇਸ਼ ਨੇ ਹੁਣ ਪਹਿਲੀ ਵਾਰ ਹਾਈਡ੍ਰੋਜਨ ਨਾਲ ਚੱਲਣ ਵਾਲੀ ਟਰੇਨ ਵੀ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਹਾਈਡ੍ਰੋਜਨ ਨਾਲ ਚੱਲਣ ਵਾਲੀ ਸਭ ਤੋਂ ਵੱਡੀ ਰੇਲ ਹੈ।
‘ਭਾਰਤ ਦੇ ਲੋਕ ਹੁਣ ਬਿਜਲੀ ਵੇਚ ਕੇ ਕਰ ਰਹੇ ਹਨ ਕਮਾਈ’
August 15, 2026 8:13 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਲ 2014 ਤੋਂ ਪਹਿਲਾਂ ਦੇਸ਼ ਦੇ ਸਿਰਫ਼ 70 ਸ਼ਹਿਰਾਂ ਵਿੱਚ ਪਾਈਪ ਰਾਹੀਂ ਗੈਸ ਭੇਜੀ ਜਾਂਦੀ ਸੀ ਪਰ ਪਿਛਲੇ 12 ਸਾਲਾਂ ਵਿੱਚ ਉਨ੍ਹਾਂ 700 ਸ਼ਹਿਰਾਂ ਦੇ ਪੌਣੇ ਦੋ ਕਰੋੜ ਘਰਾਂ ਤੱਕ ਪਾਈਪ ਰਾਹੀਂ ਗੈਸ ਪਹੁੰਚਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਸਾਲ 2014 ਤੋਂ ਪਹਿਲਾਂ ਦੇਸ਼ ਵਿੱਚ ਸੋਲਰ ਊਰਜਾ ਦੀ ਸਮਰੱਥਾ ਸਿਰਫ਼ 2 ਗੀਗਾਵਾਟ ਸੀ ਜੋ ਕਿ ਅੱਜ ਵਧ ਕੇ 160 ਗੀਗਾਵਾਟ ਹੋ ਗਈ ਹੈ। ਪ੍ਰਧਾਨ ਮੰਤਰੀ ਨੇ ਦੱਸਿਆ ਕਿ 'ਪੀ.ਐੱਮ. ਸੂਰਜ ਘਰ ਮੁਫ਼ਤ ਬਿਜਲੀ ਯੋਜਨਾ' ਸ਼ੁਰੂ ਕੀਤੀ ਗਈ ਹੈ ਅਤੇ ਅੱਜ 50 ਲੱਖ ਘਰਾਂ ਵਿੱਚ ਸੋਲਰ ਊਰਜਾ ਦਾ ਕੰਮ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਯੋਜਨਾ ਦੇ ਕਾਰਨ ਹਜ਼ਾਰਾਂ ਘਰਾਂ ਦਾ ਬਿਜਲੀ ਦਾ ਬਿੱਲ ਬਿਲਕੁਲ ਜ਼ੀਰੋ ਹੋ ਗਿਆ ਹੈ ਅਤੇ ਹੁਣ ਆਮ ਲੋਕ ਵਾਧੂ ਬਿਜਲੀ ਵੇਚ ਕੇ ਚੰਗੀ ਕਮਾਈ ਵੀ ਕਰ ਰਹੇ ਹਨ।
ਦੁਨੀਆ ਦਾ ਅੱਜ ਭਾਰਤ ਨੂੰ ਦੇਖਣ ਦਾ ਨਜ਼ਰੀਆ ਬਦਲਿਆ: ਪੀ ਐੱਮ ਮੋਦੀ
August 15, 2026 8:11 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅੱਜ ਭਾਰਤ ਨੇ ਇੱਕ ਬਹੁਤ ਵੱਡਾ ਸੁਪਨਾ ਪੱਕੇ ਇਰਾਦੇ ਅਤੇ ਦ੍ਰਿੜ ਸੰਕਲਪ ਨਾਲ ਦੇਖਿਆ ਹੈ। ਉਹ ਸੁਪਨਾ ਇਹ ਹੈ ਕਿ ਜਦੋਂ 2047 ਵਿੱਚ ਸਾਡੀ ਆਜ਼ਾਦੀ ਦੇ 100 ਸਾਲ ਮੁਕੰਮਲ ਹੋਣਗੇ ਤਦ ਸਾਡਾ ਦੇਸ਼ ਵਿਕਸਤ ਭਾਰਤ ਹੋਵੇਗਾ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਜਦੋਂ ਦੁਨੀਆ ਦੀ ਸਭ ਤੋਂ ਵੱਡੀ ਆਬਾਦੀ ਵਾਲਾ ਦੇਸ਼ ਵਿਕਸਤ ਹੋਣ ਦਾ ਸੰਕਲਪ ਲੈਂਦਾ ਹੈ ਤਾਂ ਪੂਰੀ ਦੁਨੀਆ ਸਾਡੇ ਵੱਲ ਦੇਖਣ ਦਾ ਆਪਣਾ ਨਜ਼ਰੀਆ ਬਦਲਣ ਲਈ ਮਜਬੂਰ ਹੋ ਜਾਂਦੀ ਹੈ।