DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Farmers Protest Shambhu Border Live: ‘ਦਿੱਲੀ ਚੱਲੇ ਕਿਸਾਨ, ਸ਼ੰਭੂ ’ਤੇ ਲੱਗੇ ਜਾਮ: ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ਦੀ ‘ਮਹਾਰੈਲੀ’

  • fb
  • twitter
  • whatsapp
  • whatsapp
featured-img featured-img
ਸ਼ੰਭੂ ਬਾਰਡਰ ’ਤੇ ਰੁਕੇ ਕਿਸਾਨ ਲੰਗਰ ਸੇਵਾ ਕਰਦੇ ਹੋਏ। ਫੋਟੋ: ਰਾਜੇਸ਼ ਸੱਚਰ
Advertisement

Farmers Protest Shambhu Border: ‘ਦੇਸ਼ ਬਚਾਓ ਮੋਰਚਾ’ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਅੱਜ ਦਿੱਲੀ ਸਥਿਤ ਕਿਸਾਨ ਘਾਟ ਉੱਤੇ ਕਿਸਾਨ ਮਹਾਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮਹਾਰੈਲੀ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਦਿੱਲੀ ਕੂਚ ਕੀਤਾ ਜਾ ਰਿਹਾ ਹੈ। ਦੂਜੇ ਪਾਸੇ, ਹਰਿਆਣਾ ਪੁਲੀਸ ਨੇ ਕਿਸਾਨਾਂ ਨੂੰ ਦਿੱਲੀ ਕੂਚ ਕਰਨ ਤੋਂ ਰੋਕਣ ਲਈ ਸ਼ੰਭੂ ਬਾਰਡਰ ਉੱਤੇ ਵੱਡੀਆਂ-ਵੱਡੀਆਂ ਰੋਕਾਂ (ਬੈਰੀਕੇਡ) ਲਗਾ ਦਿੱਤੀਆਂ ਹਨ ਅਤੇ ਕਿਸਾਨਾਂ ਨੂੰ ਅੱਗੇ ਜਾਣ ਨਹੀਂ ਦਿੱਤਾ ਜਾ ਰਿਹਾ। ਪੁਲੀਸ ਨੇ ਆਮ ਲੋਕਾਂ ਲਈ ਰੂਟ ਵੀ ਡਾਇਵਰਟ ਕਰ ਦਿੱਤੇ ਹਨ।

ਦੇਸ਼ ਬਚਾਓ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਅਤੇ ਹੋਰਨਾਂ ਆਗੂਆਂ ਦੀ ਅਗਵਾਈ ਹੇਠ ਪੰਜਾਬ ਵਿੱਚੋਂ ਵੱਖ-ਵੱਖ ਥਾਵਾਂ ਤੋਂ ਕਿਸਾਨਾਂ ਨੇ ਲੰਘੇ ਦਿਨ ਹੀ ਦਿੱਲੀ ਲਈ ਚਾਲੇ ਪਾ ਦਿੱਤੇ ਸਨ। ਕਿਸਾਨ ਰਾਤ ਸਮੇਂ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਰੁਕੇ ਅਤੇ ਅੱਜ ਸਵੇਰੇ ਜਿਵੇਂ ਹੀ ਦਿੱਲੀ ਵੱਲ ਅੱਗੇ ਵਧੇ, ਤਾਂ ਪੁਲੀਸ ਨੇ ਸ਼ੰਭੂ ਬਾਰਡਰ ਉੱਤੇ ਵੱਡੀਆਂ-ਵੱਡੀਆਂ ਰੋਕਾਂ ਲਗਾ ਕੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਵੇਲੇ ਸ਼ੰਭੂ ਬਾਰਡਰ ਉੱਤੇ ਵੱਡੀ ਗਿਣਤੀ ਵਿੱਚ ਕਿਸਾਨ ਪਹੁੰਚ ਚੁੱਕੇ ਹਨ ਅਤੇ ਉੱਥੇ ਕਿਸਾਨਾਂ ਦਾ ਭਾਰੀ ਇਕੱਠ ਹੋ ਗਿਆ ਹੈ।

Advertisement

ਸੁਰੱਖਿਆ ਬਲਾਂ ਵੱਲੋਂ ਕਿਸਾਨਾਂ ਨੂੰ ਸ਼ੰਭੂ ਬਾਰਡਰ ’ਤੇ ਬੈਰੀਕੇਡਿੰਗ ਲਾ ਕੇ ਰੋਕਿਆ। ਫੋਟੋ: ਸੱਚਰ
ਸੁਰੱਖਿਆ ਬਲਾਂ ਵੱਲੋਂ ਕਿਸਾਨਾਂ ਨੂੰ ਸ਼ੰਭੂ ਬਾਰਡਰ ’ਤੇ ਬੈਰੀਕੇਡਿੰਗ ਲਾ ਕੇ ਰੋਕਿਆ। ਫੋਟੋ: ਸੱਚਰ

ਦੇਸ਼ ਬਚਾਓ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਅਤੇ ਹੋਰਨਾਂ ਆਗੂਆਂ ਦੀ ਅਗਵਾਈ ਹੇਠ ਪੰਜਾਬ ਵਿੱਚੋਂ ਵੱਖ-ਵੱਖ ਥਾਵਾਂ ਤੋਂ ਕਿਸਾਨਾਂ ਨੇ ਲੰਘੇ ਦਿਨ ਹੀ ਦਿੱਲੀ ਲਈ ਚਾਲੇ ਪਾ ਦਿੱਤੇ ਸਨ। ਕਿਸਾਨ ਰਾਤ ਸਮੇਂ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਰੁਕੇ ਅਤੇ ਅੱਜ ਸਵੇਰੇ ਜਿਵੇਂ ਹੀ ਦਿੱਲੀ ਵੱਲ ਅੱਗੇ ਵਧੇ, ਤਾਂ ਪੁਲੀਸ ਨੇ ਸ਼ੰਭੂ ਬਾਰਡਰ ਉੱਤੇ ਵੱਡੀਆਂ-ਵੱਡੀਆਂ ਰੋਕਾਂ ਲਗਾ ਕੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਵੇਲੇ ਸ਼ੰਭੂ ਬਾਰਡਰ ਉੱਤੇ ਵੱਡੀ ਗਿਣਤੀ ਵਿੱਚ ਕਿਸਾਨ ਪਹੁੰਚ ਚੁੱਕੇ ਹਨ ਅਤੇ ਉੱਥੇ ਕਿਸਾਨਾਂ ਦਾ ਭਾਰੀ ਇਕੱਠ ਹੋ ਗਿਆ ਹੈ।

Advertisement

ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਪ੍ਰਸਤਾਵ ਦੇ ਵਿਰੋਧ ਵਿੱਚ ਕਿਸਾਨ ਮਹਾਪੰਚਾਇਤ , ਫੋਟੋ: ਰਾਜੇਸ਼ ਸੱਚਰ
ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਪ੍ਰਸਤਾਵ ਦੇ ਵਿਰੋਧ ਵਿੱਚ ਕਿਸਾਨ ਮਹਾਪੰਚਾਇਤ , ਫੋਟੋ: ਰਾਜੇਸ਼ ਸੱਚਰ

ਜ਼ਿਕਰਯੋਗ ਹੈ ਕਿ ਹਰਿਆਣਾ ਪੁਲੀਸ ਵੱਲੋਂ ਇਹ ਸਖ਼ਤ ਨਾਕੇਬੰਦੀ 'ਦੇਸ਼ ਬਚਾਓ ਮੋਰਚੇ' ਦੇ ਸੱਦੇ ’ਤੇ ਦਿੱਲੀ ਦੇ ਕਿਸਾਨ ਘਾਟ ਵਿਖੇ 21 ਜੁਲਾਈ ਨੂੰ ਕੀਤੀ ਜਾ ਰਹੀ ਵਿਸ਼ਾਲ ‘ਮਹਾਪੰਚਾਇਤ’ ਤੋਂ ਕੁਝ ਘੰਟੇ ਪਹਿਲਾਂ ਕੀਤੀ ਗਈ ਹੈ। ਆਯੋਜਕਾਂ ਦਾ ਦਾਅਵਾ ਹੈ ਕਿ ਇਸ ਮਹਾਪੰਚਾਇਤ ਵਿੱਚ ਦੇਸ਼ ਭਰ ਤੋਂ ਲਗਭਗ 550 ਕਿਸਾਨ ਜਥੇਬੰਦੀਆਂ ਅਤੇ ਸਮਾਜਿਕ ਸੰਸਥਾਵਾਂ ਹਿੱਸਾ ਲੈ ਰਹੀਆਂ ਹਨ। ਦਿੱਲੀ 'ਚ ਪਿਛਲੇ ਦਿਨੀਂ ਹੋਏ ਪ੍ਰਦਰਸ਼ਨਾਂ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਵਧੇਰੇ ਚੌਕਸੀ ਵਰਤੀ ਜਾ ਰਹੀ ਹੈ।

ਸ਼ੰਭੂ ਨੇੜੇ ਪੰਜਾਬ ਵਾਲੇ ਫਲਾਈਓਵਰ ਤੋਂ ਹਰਿਆਣਾ ਵੱਲ ਦਾ ਦ੍ਰਿਸ਼।
ਸ਼ੰਭੂ ਨੇੜੇ ਪੰਜਾਬ ਵਾਲੇ ਫਲਾਈਓਵਰ ਤੋਂ ਹਰਿਆਣਾ ਵੱਲ ਦਾ ਦ੍ਰਿਸ਼।

ਹਰਿਆਣਾ ਪੁਲੀਸ ਦੀ ਰੋਕ ਤੋਂ ਬਾਅਦ ਕਿਸਾਨ ਆਗੂਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਜ਼ੀਰਕਪੁਰ ਜਾਂ ਦਿੱਲੀ-ਕਟੜਾ ਐਕਸਪ੍ਰੈੱਸਵੇਅ ਵਰਗੇ ਵਿਕਲਪਿਕ ਰਸਤਿਆਂ ਦੀ ਵਰਤੋਂ ਕਰਕੇ ਦਿੱਲੀ ਪਹੁੰਚਣ ਦੀ ਅਪੀਲ ਕੀਤੀ ਹੈ। ਬੀ.ਕੇ.ਯੂ. ਦੇ ਤਰਜਮਾਨ ਤੇਜਵੀਰ ਸਿੰਘ ਨੇ ਆਸ-ਪਾਸ ਦੇ ਕਿਸਾਨਾਂ ਨੂੰ ਸ਼ੰਭੂ ਬਾਰਡਰ ’ਤੇ ਹੀ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ।

ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਪ੍ਰਸਤਾਵ ਦੇ ਵਿਰੋਧ ਵਿੱਚ ਕਿਸਾਨ ਮਹਾਪੰਚਾਇਤ , ਫੋਟੋ: ਰਾਜੇਸ਼ ਸੱਚਰ
ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਪ੍ਰਸਤਾਵ ਦੇ ਵਿਰੋਧ ਵਿੱਚ ਕਿਸਾਨ ਮਹਾਪੰਚਾਇਤ , ਫੋਟੋ: ਰਾਜੇਸ਼ ਸੱਚਰ

ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਭਾਰਤ ਅਤੇ ਅਮਰੀਕਾ ਦੇ ਖੇਤੀਬਾੜੀ ਖੇਤਰ ਅਤੇ ਆਰਥਿਕ ਹਾਲਾਤ ਵਿੱਚ ਜ਼ਮੀਨ-ਆਸਮਾਨ ਦਾ ਫ਼ਰਕ ਹੈ। ਅਮਰੀਕਾ ਵਿੱਚ ਖੇਤੀਬਾੜੀ ਸੈਂਕੜੇ ਏਕੜਾਂ ਦੇ ਵੱਡੇ ਫਾਰਮਾਂ ਵਿੱਚ ਹੁੰਦੀ ਹੈ ਅਤੇ ਉੱਥੋਂ ਦੇ ਕਿਸਾਨਾਂ ਨੂੰ ਸਰਕਾਰ ਵੱਲੋਂ ਭਾਰੀ ਸਬਸਿਡੀਆਂ ਮਿਲਦੀਆਂ ਹਨ। ਇਸ ਦੇ ਉਲਟ, ਭਾਰਤ ਵਿੱਚ ਬਹੁਤੇ ਕਿਸਾਨਾਂ ਕੋਲ ਸਿਰਫ਼ ਦੋ ਤੋਂ ਤਿੰਨ ਏਕੜ ਜ਼ਮੀਨ ਹੈ ਅਤੇ ਸਰਕਾਰੀ ਮਦਦ ਵੀ ਬਹੁਤ ਸੀਮਤ ਹੈ। ਕਿਸਾਨਾਂ ਨੂੰ ਖ਼ਦਸ਼ਾ ਹੈ ਕਿ ਜੇਕਰ ਇਸ ਸਮਝੌਤੇ ਤਹਿਤ ਅਮਰੀਕਾ ਤੋਂ ਸਸਤੇ ਖੇਤੀ ਉਤਪਾਦ ਭਾਰਤੀ ਬਾਜ਼ਾਰ ਵਿੱਚ ਆਉਂਦੇ ਹਨ ਤਾਂ ਛੋਟੇ ਭਾਰਤੀ ਕਿਸਾਨ ਉਨ੍ਹਾਂ ਦਾ ਮੁਕਾਬਲਾ ਨਹੀਂ ਕਰ ਸਕਣਗੇ, ਜਿਸ ਨਾਲ ਕਿਸਾਨਾਂ ਦੀ ਆਮਦਨ ’ਚ ਭਾਰੀ ਗਿਰਾਵਟ ਆਵੇਗੀ। ਦਿੱਲੀ ਵੱਲ ਵਧ ਰਹੇ ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਭਾਰਤੀ ਕਿਸਾਨਾਂ ਦੇ ਭਵਿੱਖ ਨੂੰ ਬਚਾਉਣ ਲਈ ਇਸ ਵਪਾਰਕ ਪੈਕਟ ਦਾ ਡਟ ਕੇ ਵਿਰੋਧ ਕਰਨਾ ਬੇਹੱਦ ਜ਼ਰੂਰੀ ਹੈ।-ਅਮਨ ਸੂਦ

Toll plazas free: ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ਵੱਲੋਂ ਟੋਲ ਪਲਾਜ਼ੇ ‘ਮੁਫ਼ਤ’ ਕਰਨ ਦਾ ਐਲਾਨ

July 21, 2026 4:31 pm

ਭਾਰਤ-ਅਮਰੀਕਾ ਪ੍ਰਸਤਾਵਿਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਦਿੱਲੀ ਵੱਲ ਕੀਤੇ ਜਾ ਰਹੇ ਮਾਰਚ ਦੇ ਸਮਰਥਨ ਵਿੱਚ, 22 ਜੁਲਾਈ ਨੂੰ ਲੁਧਿਆਣਾ ਜ਼ਿਲ੍ਹੇ ਦੇ ਤਿੰਨੇ ਵੱਡੇ ਟੋਲ ਪਲਾਜ਼ੇ ਆਮ ਲੋਕਾਂ ਲਈ ਤਿੰਨ ਘੰਟਿਆਂ ਵਾਸਤੇ ਬਿਲਕੁਲ ਮੁਫ਼ਤ ਰਹਿਣਗੇ। ਜਮਹੂਰੀ ਕਿਸਾਨ ਸਭਾ (ਪੰਜਾਬ) ਦੇ ਜਥੇਬੰਦਕ ਸਕੱਤਰ ਰਘਬੀਰ ਸਿੰਘ ਬੇਨੀਪਾਲ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਤਿੰਨ ਪ੍ਰਮੁੱਖ ਟੋਲ ਪਲਾਜ਼ੇ -ਲਾਡੋਵਾਲ, ਚੌਂਕੀਮਾਨ ਅਤੇ ਨੀਲੋਂ ਨੇੜੇ ਘੁਲਾਲ , ਬੁੱਧਵਾਰ ਨੂੰ ਤਿੰਨ ਘੰਟਿਆਂ ਲਈ ਫ੍ਰੀ ਕੀਤੇ ਜਾਣਗੇ। ਬੇਨੀਪਾਲ ਨੇ ਸਪੱਸ਼ਟ ਕੀਤਾ ਕਿ ਇਸ ਦੌਰਾਨ ਆਮ ਜਨਤਾ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਕੋਈ ਸੜਕੀ ਜਾਮ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ, “ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਪੰਜਾਬ ਚੈਪਟਰ ਦੇ ਬੈਨਰ ਹੇਠ, ਅਸੀਂ ਉਨ੍ਹਾਂ ਜ਼ਿਲ੍ਹਿਆਂ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਾਂਗੇ ਜਿੱਥੇ ਕੋਈ ਟੋਲ ਪਲਾਜ਼ਾ ਨਹੀਂ ਹੈ। ਜਦੋਂਕਿ ਟੋਲ ਪਲਾਜ਼ਿਆਂ ਵਾਲੇ ਜ਼ਿਲ੍ਹਿਆਂ ਵਿੱਚ 3 ਘੰਟਿਆਂ ਲਈ ਟੋਲ ਫ੍ਰੀ ਕਰਵਾ ਕੇ ਆਪਣਾ ਰੋਸ ਦਰਜ ਕਰਵਾਇਆ ਜਾਵੇਗਾ।”

ਹਰਿਆਣਾ ਸਰਕਾਰ ਵੱਲੋਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ’ਤੇ ਕਾਰਵਾਈ; ਕਈ ਆਗੂ ਹਿਰਾਸਤ ’ਚ

July 21, 2026 3:05 pm

ਦਿੱਲੀ ਦੇ ਕਿਸਾਨ ਘਾਟ ਵਿਖੇ ਰੈਲੀ ਕਰਨ ਲਈ ਪੰਜਾਬ ਦੇ ਕਿਸਾਨਾਂ ਨਾਲ ਸ਼ਾਮਲ ਹੋਣ ਜਾ ਰਹੇ ਹਰਿਆਣਾ ਦੇ ਕਿਸਾਨਾਂ ਨੂੰ ਵੀ ਪੁਲੀਸ ਵੱਲੋਂ ਦਿੱਲੀ ਵੱਲ ਵਧਣ ਤੋਂ ਰੋਕ ਦਿੱਤਾ ਗਿਆ। ਜਿੱਥੇ ਪੰਜਾਬ ਦੇ ਕਿਸਾਨਾਂ ਨੂੰ ਸ਼ੰਭੂ-ਅੰਬਾਲਾ ਅਤੇ ਖਨੌਰੀ-ਜੀਂਦ ਵਰਗੀਆਂ ਸਰਹੱਦਾਂ ’ਤੇ ਰੋਕ ਕੇ ਹਿਰਾਸਤ ਵਿੱਚ ਲਿਆ ਗਿਆ, ਉੱਥੇ ਹੀ ਹਰਿਆਣਾ ਦੇ ਕਿਸਾਨਾਂ ਨੂੰ ਵੀ ਉਨ੍ਹਾਂ ਦੇ ਆਪਣੇ ਹੀ ਸੂਬੇ ਵਿੱਚ ਵੱਖ-ਵੱਖ ਥਾਵਾਂ ’ਤੇ ਡੱਕ ਦਿੱਤਾ ਗਿਆ। ਹਰਿਆਣਾ ਵਿੱਚ ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਮੁੱਖ ਤੌਰ ’ਤੇ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਚੜੂਨੀ ਧੜਾ ਕਰ ਰਿਹਾ ਸੀ। ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਇਹ ਸਮੂਹ ਸਥਾਨਕ ਕਿਸਾਨਾਂ ਨੂੰ ਲਾਮਬੰਦ ਕਰਕੇ ਦਿੱਲੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਹ ਵਿਰੋਧ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਾਂਝੇ ਮੰਚ ‘ਦੇਸ਼ ਬਚਾਓ ਮੋਰਚਾ’ (DBM) ਦੇ ਬੈਨਰ ਹੇਠ ਉਲੀਕਿਆ ਗਿਆ ਸੀ, ਜਿਸ ਨੇ ਅੱਜ ਦਿੱਲੀ ਵਿੱਚ ਵੱਡੀ ਰੈਲੀ ਦਾ ਐਲਾਨ ਕੀਤਾ ਸੀ।

ਹਰਿਆਣਾ-ਦਿੱਲੀ ਬਾਰਡਰ ਸੀਲ, ਗੁਰਨਾਮ ਸਿੰਘ ਚੜੂਨੀ ਹਿਰਾਸਤ ’ਚ

July 21, 2026 1:23 pm

ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਦਿੱਲੀ ਦੇ ਕਿਸਾਨ ਘਾਟ ’ਤੇ ਹੋਣ ਵਾਲੀ ‘ਮਹਾਪੰਚਾਇਤ’ ਵਿੱਚ ਕਿਸਾਨਾਂ ਦੀ ਸ਼ਮੂਲੀਅਤ ਰੋਕਣ ਲਈ ਹਰਿਆਣਾ ਪ੍ਰਸ਼ਾਸਨ ਨੇ ਦਿੱਲੀ ਵੱਲ ਜਾਂਦੀਆਂ ਸਰਹੱਦਾਂ ਪੂਰੀ ਤਰ੍ਹਾਂ ਸੀਲ ਕਰ ਦਿੱਤੀਆਂ ਹਨ। ਪੁਲੀਸ ਵੱਲੋਂ ਬੀਤੇ ਦਿਨ ਤੋਂ ਹੀ ਸੂਬੇ ਭਰ ਵਿੱਚ ਕਿਸਾਨ ਆਗੂਆਂ ’ਤੇ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ। ਇਸੇ ਤਹਿਤ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੂੰ ਉਨ੍ਹਾਂ ਦੇ ਸਮਰਥਕਾਂ ਸਮੇਤ ਕੁਰੂਕਸ਼ੇਤਰ ਦੇ ਪਿਹੋਵਾ ਤੋਂ ਉਸ ਵੇਲੇ ਹਿਰਾਸਤ ਵਿੱਚ ਲੈ ਲਿਆ ਗਿਆ, ਜਦੋਂ ਉਹ ਦਿੱਲੀ ਵੱਲ ਕੂਚ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਗੁਰਨਾਮ ਸਿੰਘ ਚੜੂਨੀ 2020-21 ਦੇ ਇਤਿਹਾਸਕ ਕਿਸਾਨੀ ਅੰਦੋਲਨ ਦਾ ਪ੍ਰਮੁੱਖ ਚਿਹਰਾ ਰਹੇ ਹਨ। ਸੰਯੁਕਤ ਕਿਸਾਨ ਮੋਰਚੇ (SKM) ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨੂੰ ਲਾਮਬੰਦ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਸੀ।- ਗੀਤਾਂਜਲੀ

ਕਿਸਾਨਾਂ ਦੇ ਦਿੱਲੀ ਮਾਰਚ ਦੌਰਾਨ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਭਰੋਸਾ: ਹਰ ਮੁਕਤ ਵਪਾਰ ਸਮਝੌਤੇ (FTA) ਵਿੱਚ ਕਿਸਾਨਾਂ ਦੇ ਹਿੱਤਾਂ ਨੂੰ ਦਿੱਤੀ ਜਾਵੇਗੀ ਪਹਿਲ

July 21, 2026 12:39 pm

ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ (Indo-US Trade Deal) ਖ਼ਿਲਾਫ਼ ਦਿੱਲੀ ਵੱਲ ਮਾਰਚ ਕਰਨ ਅਤੇ ਸ਼ੰਭੂ ਬਾਰਡਰ ’ਤੇ ਤਣਾਅਪੂਰਨ ਸਥਿਤੀ ਦੇ ਵਿਚਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਕਿਸਾਨ ਭਾਈਚਾਰੇ ਨੂੰ ਵੱਡਾ ਭਰੋਸਾ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਵਪਾਰਕ ਸਮਝੌਤੇ ਵਿੱਚ ਉਨ੍ਹਾਂ ਦੇ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਿਆ ਜਾਵੇਗਾ। ਮੰਗਲਵਾਰ ਸਵੇਰੇ ਆਯੋਜਿਤ ਐੱਨ.ਡੀ.ਏ. (NDA) ਸੰਸਦੀ ਪਾਰਟੀ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਹਾਲ ਹੀ ਵਿੱਚ ਕੀਤੇ ਗਏ ਮੁਕਤ ਵਪਾਰ ਸਮਝੌਤਿਆਂ (FTAs) ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਵੱਲੋਂ ਕੀਤੇ ਜਾਣ ਵਾਲੇ ਇਹ ਸਮਝੌਤੇ ਦੇਸ਼ ਅਤੇ ਕਿਸਾਨਾਂ ਦੋਵਾਂ ਦੇ ਹਿੱਤਾਂ ਨੂੰ ਪਹਿਲ ਦੇਣਗੇ ਅਤੇ ਇਨ੍ਹਾਂ ਨਾਲ ਖੇਤੀਬਾੜੀ ਸੈਕਟਰ ਨੂੰ ਨੁਕਸਾਨ ਨਹੀਂ ਬਲਕਿ ਲਾਭ ਪਹੁੰਚੇਗਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਪ੍ਰਧਾਨ ਮੰਤਰੀ ਦੇ ਹਵਾਲੇ ਨਾਲ ਦੱਸਿਆ ਕਿ ਕਿਸਾਨਾਂ ਦੀ ਭਲਾਈ ਸਰਕਾਰ ਦਾ ਮੁੱਖ ਟੀਚਾ ਰਿਹਾ ਹੈ ਅਤੇ ਆਉਣ ਵਾਲੇ ਕਿਸੇ ਵੀ ਐੱਫ.ਟੀ.ਏ. (FTA) ਵਿੱਚ ਕਿਸਾਨਾਂ ਦੇ ਹਿੱਤਾਂ ਦੀ ਪੂਰੀ ਰਾਖੀ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਹੋਰ ਅੱਗੇ ਵਧਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨੇ ਇਸ ਬੈਠਕ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਵੀ ਸੰਬੋਧਨ ਕੀਤਾ ਅਤੇ ਨੀਟ-ਯੂ.ਜੀ. ਪੇਪਰ ਲੀਕ ਮਾਮਲੇ ਵਿੱਚ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਸਰਕਾਰ ਇਸ ਮੁੱਦੇ ’ਤੇ ਪੂਰੀ ਤਰ੍ਹਾਂ ਗੰਭੀਰ ਹੈ।

ਸ਼ੰਭੂ ਸਰਹੱਦ ਨੇੜੇ ਧਾਰਾ 163 ਲਾਗੂ: 27 ਜੁਲਾਈ ਤੱਕ 5 ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਲੱਗੀ ਪਾਬੰਦੀ

July 21, 2026 12:12 pm

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ’ਤੇ ਵਧਦੇ ਤਣਾਅ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਅੰਬਾਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਡਾ ਕਦਮ ਚੁੱਕਦਿਆਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀ ਧਾਰਾ 163 ਲਾਗੂ ਕਰ ਦਿੱਤੀ ਹੈ। ਇਹ ਹੁਕਮ ਸ਼ੰਭੂ ਸਰਹੱਦ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ 27 ਜੁਲਾਈ 2026 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਕਿਸਾਨ ਜਥੇਬੰਦੀਆਂ ਦੇ ਦਿੱਲੀ ਕੂਚ ਦੇ ਸੱਦੇ ਨੂੰ ਮੁੱਖ ਰੱਖਦਿਆਂ ਸ਼ੰਭੂ ਸਰਹੱਦ ਦੇ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਜਾਂ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਨਵੇਂ ਹੁਕਮਾਂ ਤਹਿਤ ਸਰਹੱਦੀ ਖੇਤਰ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ, ਧਰਨਾ ਦੇਣ ਜਾਂ ਬਿਨਾਂ ਵਜ੍ਹਾ ਘੁੰਮਣ-ਫਿਰਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸੇ ਨੇ ਵੀ ਇਨ੍ਹਾਂ ਰੋਕਾਂ ਦੀ ਉਲੰਘਣਾ ਕੀਤੀ ਜਾਂ ਸ਼ਾਂਤੀ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ, ਤਾਂ ਉਸ ਖ਼ਿਲਾਫ਼ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਬਿਨਾਂ ਕਿਸੇ ਢਿੱਲ ਦੇ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।- ਸਰਬਜੀਤ ਸਿੰਘ ਭੱਟੀ

‘ਨੌਜਵਾਨਾਂ ਤੇ ਕਿਸਾਨਾਂ’ ਦੇ ਮੁੱਦਿਆਂ ’ਚ ਫ਼ੇਲ੍ਹ ਹੋਈ ਸਰਕਾਰ: ਕਾਂਗਰਸ

July 21, 2026 11:11 am

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਦਿੱਲੀ ’ਚ ‘ਮਹਾਪੰਚਾਇਤ’ ਕਰਨ ਲਈ ਪੰਜਾਬ ਤੋਂ ਰਵਾਨਾ ਹੋਏ ਕਿਸਾਨਾਂ ਨੂੰ ਰੋਕਣ ਵਾਸਤੇ ਰਾਜਧਾਨੀ ਦੀਆਂ ਸਰਹੱਦਾਂ ’ਤੇ ਕੀਤੀ ਗਈ ਸਖ਼ਤ ਨਾਕੇਬੰਦੀ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ਕਾਂਗਰਸ ਨੇ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਉਨ੍ਹਾਂ ਨੂੰ ਦਿੱਲੀ ’ਚ ਦਾਖ਼ਲ ਹੋਣ ਤੋਂ ਰੋਕ ਰਹੀ ਹੈ। ਕਾਂਗਰਸ ਦੇ ਮੀਡੀਆ ਅਤੇ ਪ੍ਰਚਾਰ ਵਿਭਾਗ ਦੇ ਚੇਅਰਮੈਨ ਅਤੇ ਰਾਜ ਸਭਾ ਮੈਂਬਰ ਪਵਨ ਖੇੜਾ ਨੇ ਦੋਸ਼ ਲਾਇਆ ਕਿ ਸੋਮਵਾਰ ਨੂੰ ਵਿਦਿਆਰਥੀਆਂ ਵੱਲੋਂ ਕੀਤੇ ਗਏ ਜ਼ਬਰਦਸਤ ਪ੍ਰਦਰਸ਼ਨ ਤੋਂ ਬਾਅਦ ਬੌਖਲਾਈ ਸਰਕਾਰ ਹੁਣ ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਰੋਕਣ ਲਈ ਬੈਰੀਕੇਡ ਲਗਾ ਰਹੀ ਹੈ। ਪਵਨ ਖੇੜਾ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ (X) ’ਤੇ ਲਿਖਿਆ, “ਸਰਕਾਰ ਨੇ ਕਿਸਾਨਾਂ ਨੂੰ ਰਾਜਧਾਨੀ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਬੈਰੀਕੇਡ ਲਗਾ ਦਿੱਤੇ ਹਨ, ਤਾਂ ਜੋ ਦੇਸ਼ ਦੇ ਨੌਜਵਾਨਾਂ ਖ਼ਿਲਾਫ਼ ਕੱਲ੍ਹ ਵਰਤੇ ਗਏ ਬੇਰਹਿਮ ਬਲ ਅਤੇ ਹਿੰਸਕ ਵਤੀਰੇ ਤੋਂ ਬਾਅਦ ਸਰਕਾਰ ਨੂੰ ਇੱਕ ਹੋਰ ਸ਼ਰਮਸਾਰੀ ਦਾ ਸਾਹਮਣਾ ਨਾ ਕਰਨਾ ਪਵੇ।”- ਸ਼ੇਖਰ ਸਿੰਘ

ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲੀਸ ਨੇ ਸ਼ੰਭੂ ਬਾਰਡਰ ਸੀਲ, ਹਜ਼ਾਰਾਂ ਕਿਸਾਨ ਬੈਰੀਅਰ ’ਤੇ ਘਿਰੇ

July 21, 2026 10:58 am

ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੇ ਖ਼ਿਲਾਫ਼ 'ਦੇਸ਼ ਬਚਾਓ ਮੋਰਚੇ' ਦੇ ਬੈਨਰ ਹੇਠ 21 ਜੁਲਾਈ ਨੂੰ ਦਿੱਲੀ ਵਿਖੇ ਕੀਤੇ ਜਾਣ ਵਾਲੇ ਇੱਕ ਰੋਜ਼ਾ ਪ੍ਰਦਰਸ਼ਨ ਦੇ ਤਹਿਤ ਅੱਜ ਪੰਜਾਬ ਭਰ ਵਿੱਚੋਂ ਦਿੱਲੀ ਵੱਲ ਕੂਚ ਕਰ ਰਹੇ ਹਜ਼ਾਰਾਂ ਕਿਸਾਨਾਂ ਨੂੰ ਸ਼ੰਭੂ ਬੈਰੀਅਰ 'ਤੇ ਰੋਕ ਲਿਆ ਗਿਆ ਹੈ। ਜਿਵੇਂ ਹੀ ਕਿਸਾਨਾਂ ਦੇ ਕਾਫ਼ਲੇ ਦਿੱਲੀ ਲਈ ਰਵਾਨਾ ਹੋਏ, ਪੰਜਾਬ ਅਤੇ ਹਰਿਆਣਾ ਦੀ ਹੱਦ ’ਤੇ ਪਟਿਆਲਾ ਜ਼ਿਲ੍ਹੇ ਦੇ ਘਨੌਰ ਹਲਕੇ ’ਚ ਪੈਂਦੇ ਸ਼ੰਭੂ ਬੈਰੀਅਰ ’ਤੇ ਹਰਿਆਣਾ ਪੁਲੀਸ ਵੱਲੋਂ ਭਾਰੀ ਬੈਰੀਕੇਡਿੰਗ ਕਰ ਦਿੱਤੀ ਗਈ, ਜਿਸ ਕਾਰਨ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ ਉੱਥੇ ਹੀ ਘਿਰ ਕੇ ਰਹਿ ਗਏ।- ਸਰਬਜੀਤ ਸਿੰਘ ਭੰਗੂ

ਪੰਜਾਬ ਭਰ ਤੋਂ ਕਿਸਾਨਾਂ ਦੇ ਵੱਡੇ ਕਾਫ਼ਲੇ ਸ਼ੰਭੂ ਬਾਰਡਰ ਪਹੁੰਚੇ

July 21, 2026 9:46 am

ਦੇਸ਼ ਬਚਾਓ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਅਤੇ ਹੋਰਨਾਂ ਆਗੂਆਂ ਦੀ ਅਗਵਾਈ ਹੇਠ ਪੰਜਾਬ ਵਿੱਚੋਂ ਵੱਖ-ਵੱਖ ਥਾਵਾਂ ਤੋਂ ਕਿਸਾਨਾਂ ਨੇ ਲੰਘੇ ਦਿਨ ਹੀ ਦਿੱਲੀ ਲਈ ਚਾਲੇ ਪਾ ਦਿੱਤੇ ਸਨ। ਕਿਸਾਨ ਰਾਤ ਸਮੇਂ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਰੁਕੇ ਅਤੇ ਅੱਜ ਸਵੇਰੇ ਜਿਵੇਂ ਹੀ ਦਿੱਲੀ ਵੱਲ ਅੱਗੇ ਵਧੇ, ਤਾਂ ਪੁਲੀਸ ਨੇ ਸ਼ੰਭੂ ਬਾਰਡਰ ਉੱਤੇ ਵੱਡੀਆਂ-ਵੱਡੀਆਂ ਰੋਕਾਂ ਲਗਾ ਕੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਵੇਲੇ ਸ਼ੰਭੂ ਬਾਰਡਰ ਉੱਤੇ ਵੱਡੀ ਗਿਣਤੀ ਵਿੱਚ ਕਿਸਾਨ ਪਹੁੰਚ ਚੁੱਕੇ ਹਨ ਅਤੇ ਉੱਥੇ ਕਿਸਾਨਾਂ ਦਾ ਭਾਰੀ ਇਕੱਠ ਹੋ ਗਿਆ ਹੈ। ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਕਿਸਾਨਾਂ ਅਤੇ ਆਮ ਲੋਕਾਂ ਦੇ ਵਿਰੁੱਧ ਹੈ। ਇਸੇ ਲਈ ਦੇਸ਼ ਭਰ ਦੇ ਕਿਸਾਨਾਂ ਵੱਲੋਂ ਇਸ ਸਮਝੌਤੇ ਖ਼ਿਲਾਫ਼ ਸ਼ਾਂਤਮਈ ਢੰਗ ਨਾਲ ਦਿੱਲੀ ਦੇ ਕਿਸਾਨ ਘਾਟ ਉੱਤੇ ਇੱਕ ਦਿਨ ਦੀ ਮਹਾਰੈਲੀ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਪਰ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਤੋਂ ਵੀ ਰੋਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਿਸਾਨ ਕਿਸੇ ਟਕਰਾਅ ਵਿੱਚ ਨਹੀਂ ਪੈਣਗੇ, ਬਲਕਿ ਸ਼ੰਭੂ ਬਾਰਡਰ ਉੱਤੇ ਇਕੱਠੇ ਹੋ ਕੇ ਅਗਲੀ ਰਣਨੀਤੀ ਤਿਆਰ ਕਰਨਗੇ।- ਆਤਿਸ਼ ਗੁਪਤਾ

ਪਿਹੋਵਾ ਤੋਂ ਬੱਸ ਰਾਹੀਂ ਰਵਾਨਾ ਹੋਏ ਕਿਸਾਨਾਂ ਨੂੰ ਪੁਲੀਸ ਨੇ ਲਿਆ ਹਿਰਾਸਤ ’ਚ

July 21, 2026 9:15 am

ਪਿਹੋਵਾ ਤੋਂ ਬੱਸ ਰਾਹੀਂ ਰਵਾਨਾ ਹੋਏ ਕਿਸਾਨਾਂ ਨੂੰ ਕੁਰੂਕਸ਼ੇਤਰ ਪੁਲੀਸ ਨੇ ਮੰਗਲਵਾਰ ਸਵੇਰੇ ਹਿਰਾਸਤ ਵਿੱਚ ਲੈ ਲਿਆ। ਦਿੱਲੀ ਵੱਲ ਵਧ ਰਹੇ ਕਿਸਾਨਾਂ ਦੇ ਕਾਫ਼ਲੇ ਨੂੰ ਅੱਧਵਾਟੇ ਰੋਕਦਿਆਂ ਪੁਲੀਸ ਨੇ ਪੂਰੀ ਬੱਸ ਨੂੰ ਆਪਣੇ ਘੇਰੇ 'ਚ ਲਿਆ ਅਤੇ ਸਾਰੇ ਕਿਸਾਨਾਂ ਨੂੰ ਕੁਰੂਕਸ਼ੇਤਰ ਪੁਲੀਸ ਲਾਈਨਜ਼ ਭੇਜ ਦਿੱਤਾ। ਭਾਰਤੀ ਕਿਸਾਨ ਯੂਨੀਅਨ (ਪਿਹੋਵਾ) ਦੇ ਤਰਜਮਾਨ ਪ੍ਰਿੰਸ ਵੜੈਚ ਨੇ ਪੁਲੀਸ ਕਾਰਵਾਈ ਦੀ ਸ਼ਦੀਦ ਸ਼ਬਦਾਂ ’ਚ ਨਿਖੇਧੀ ਕਰਦਿਆਂ ਕਿਹਾ, “ਅਸੀਂ ਸ਼ਾਂਤਮਈ ਢੰਗ ਨਾਲ ਬੱਸ ਵਿੱਚ ਸਵਾਰ ਹੋ ਕੇ ਦਿੱਲੀ ਜਾ ਰਹੇ ਸੀ, ਪਰ ਕੁਰੂਕਸ਼ੇਤਰ ਪੁਲੀਸ ਨੇ ਸਾਨੂੰ ਰਸਤੇ ਵਿੱਚ ਹੀ ਹਿਰਾਸਤ ਵਿੱਚ ਲੈ ਕੇ ਪੁਲੀਸ ਲਾਈਨਜ਼ ਪਹੁੰਚਾ ਦਿੱਤਾ ਹੈ। ਹਰਿਆਣਾ ਸਰਕਾਰ ਲਗਾਤਾਰ ਧੱਕੇਸ਼ਾਹੀ ਕਰਕੇ ਕਿਸਾਨਾਂ ਨੂੰ ਆਪਣੇ ਹੱਕਾਂ ਅਤੇ ਚਿੰਤਾਵਾਂ ਲਈ ਆਵਾਜ਼ ਬੁਲੰਦ ਕਰਨ ਤੋਂ ਰੋਕ ਰਹੀ ਹੈ।”

ਸ਼ੰਭੂ ਸਰਹੱਦ ਪੂਰੀ ਤਰ੍ਹਾਂ ਸੀਲ: ਅੰਬਾਲਾ ਪੁਲੀਸ ਵੱਲੋਂ ਟਰੈਫ਼ਿਕ ਐਡਵਾਈਜ਼ਰੀ ਜਾਰੀ

July 21, 2026 8:51 am

ਦਿੱਲੀ ਦੇ ਕਿਸਾਨ ਘਾਟ ’ਚ ਕਰਵਾਈ ਜਾ ਰਹੀ ‘ਮਹਾਪੰਚਾਇਤ’ ਲਈ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ-ਪੰਜਾਬ ਸ਼ੰਭੂ ਸਰਹੱਦ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਅੰਬਾਲਾ ਪੁਲੀਸ ਨੇ ਕਿਸਾਨਾਂ ਨੂੰ ਹਰਿਆਣਾ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਸਰਹੱਦ ’ਤੇ ਮਜ਼ਬੂਤ ਬੈਰੀਕੇਡ ਲਗਾ ਦਿੱਤੇ ਹਨ। ਭਾਰਤੀ ਕਿਸਾਨ ਯੂਨੀਅਨ (ਸ਼ਹੀਦ ਭਗਤ ਸਿੰਘ) ਦੇ ਤਰਜਮਾਨ ਤੇਜਵੀਰ ਸਿੰਘ ਨੇ ਕਿਹਾ ਕਿ ਸ਼ੰਭੂ ਸਰਹੱਦ ਨੂੰ ਬਿਨਾਂ ਕਿਸੇ ਪੂਰਵ ਸੂਚਨਾ ਦੇ ਬੰਦ ਕਰ ਦਿੱਤਾ ਗਿਆ ਹੈ, ਜਿਸ ਨਾਲ ਆਮ ਰਾਹਗੀਰਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਚੁੱਕਣ ਤੋਂ ਰੋਕਣਾ ਚਾਹੁੰਦੀ ਹੈ। ਕਿਸਾਨ ਆਗੂ ਨੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਹੋਰਨਾਂ ਰਸਤਿਆਂ ਦੀ ਵਰਤੋਂ ਕਰਕੇ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚਣ। - ਨੀਤੀਸ਼ ਸ਼ਰਮਾ

This Live Blog has Ended
Advertisement
×