ਬਿਹਾਰ ਚੋਣਾਂ: ਦੂਜੇ ਪੜਾਅ ਹੇਠ 68.44 ਫੀਸਦੀ ਵੋਟਿੰਗ
ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਤੇ ਆਖ਼ਰੀ ਗੇੜ ਤਹਿਤ 122 ਹਲਕਿਆਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਜਾਰੀ ਰਹੀ। ਇਸ ਦੌਰਾਨ 68.44 ਫੀਸਦੀ ਵੋਟਾਂ ਪਈਆਂ। ਇਸ ਗੇੜ ਵਿੱਚ ਨਿਤੀਸ਼ ਕੁਮਾਰ ਸਰਕਾਰ ਦੇ ਅੱਧੀ ਦਰਜਨ ਮੰਤਰੀਆਂ ਸਮੇਤ 1,302 ਉਮੀਦਵਾਰਾਂ ਦੀ ਸਿਆਸੀ ਕਿਸਮਤ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਵਿਚ ਬੰਦ ਹੋ ਗਈ। ਇਸ ਤੋਂ ਪਹਿਲਾਂ ਸਵੇਰੇ 11 ਵਜੇ ਤੱਕ 31.4 ਫੀਸਦ ਪੋਲਿੰਗ ਦਰਜ ਕੀਤੀ ਗਈ ਹੈ।
ਬਿਹਾਰ ਦੇ 122 ਵਿਧਾਨ ਸਭਾ ਹਲਕਿਆਂ ਵਿੱਚ ਅੱਜ ਵੋਟਾਂ ਪਈਆਂ ਤੇ 3.7 ਕਰੋੜ ਵੋਟਰਾਂ ਵਿੱਚੋਂ 47.62 ਫੀਸਦੀ ਵੋਟਰਾਂ ਨੇ ਦੁਪਹਿਰ 1 ਵਜੇ ਤੱਕ ਵੋਟ ਪਾਈ। ਦੂਜੇ ਪੜਾਅ ਵਿੱਚ ਨਿਤੀਸ਼ ਕੁਮਾਰ ਦੇ ਮੰਤਰੀ ਮੰਡਲ ਦੇ ਅੱਠ ਮੰਤਰੀ ਚੋਣ ਮੈਦਾਨ ਵਿੱਚ ਹਨ। ਇਸ ਕਰ ਕੇ ਇਹ ਚੋਣ ਸੱਤਾਧਾਰੀ ਐਨਡੀਏ ਤੇ ਵਿਰੋਧੀ ਧਿਰ ਇੰਡੀਆ ਗਠਜੋੜ ਲਈ ਵੱਕਾਰ ਦਾ ਸਵਾਲ ਬਣੀ ਹੋਈ ਹੈ। ਇਸ ਤੋਂ ਬਾਅਦ ਦੁਪਹਿਰ ਤਿੰਨ ਵਜੇ ਤਕ 60.40 ਫੀਸਦੀ ਵੋਟਾਂ ਪਈਆਂ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੋਟਰਾਂ ਨੂੰ ਅਪੀਲ ਕੀਤੀ ਸੀ ਕਿ ਉਹ ਵੋਟਿੰਗ ਦੇ ਆਖਰੀ ਗੇੜ ਵਿੱਚ ਆਪਣੀ ਵੋਟ ਪਾਉਣ ਅਤੇ ਇੱਕ ਨਵਾਂ ਵੋਟਿੰਗ ਰਿਕਾਰਡ ਕਾਇਮ ਕਰਨ। ਪ੍ਰਧਾਨ ਮੰਤਰੀ ਨੇ ਐਕਸ ’ਤੇੇ ਕਿਹਾ, ‘‘ਅੱਜ ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਵੋਟਿੰਗ ਦਾ ਦੂਜਾ ਅਤੇ ਆਖਰੀ ਗੇੜ ਹੈ। ਮੈਂ ਸਾਰੇ ਵੋਟਰਾਂ ਨੂੰ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਇੱਕ ਨਵਾਂ ਵੋਟਿੰਗ ਰਿਕਾਰਡ ਕਾਇਮ ਕਰਨ ਦੀ ਅਪੀਲ ਕਰਦਾ ਹਾਂ। ਮੈਂ ਖਾਸ ਤੌਰ ’ਤੇ ਰਾਜ ਦੇ ਆਪਣੇ ਨੌਜਵਾਨ ਦੋਸਤਾਂ ਨੂੰ, ਜੋ ਪਹਿਲੀ ਵਾਰ ਵੋਟ ਪਾ ਰਹੇ ਹਨ, ਨੂੰ ਨਾ ਸਿਰਫ਼ ਖੁਦ ਵੋਟ ਪਾਉਣ, ਸਗੋਂ ਦੂਜਿਆਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰਨ ਦੀ ਅਪੀਲ ਕਰਦਾ ਹਾਂ।’’
ਉਧਰ ਨਿਤੀਸ਼ ਕੁਮਾਰ ਨੇ ਕਿਹਾ ਕਿ ਵੋਟਿੰਗ ‘‘ਨਾ ਸਿਰਫ਼ ਸਾਡਾ ਅਧਿਕਾਰ ਹੈ, ਸਗੋਂ ਇੱਕ ਜ਼ਿੰਮੇਵਾਰੀ ਵੀ ਹੈ।’’ ਮੁੱਖ ਮੰਤਰੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਮੈਂ ਵੋਟਰਾਂ ਨੂੰ ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਗੇੜ ਵਿੱਚ ਵੋਟ ਪਾਉਣ ਦੇ ਆਪਣੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕਰਦਾ ਹਾਂ।’’
ਦੂਜੇ ਗੇੜ ਦੀ ਪੋਲਿੰਗ ਨੂੰ ਕੇਂਦਰੀ ਮੰਤਰੀ ਜੀਤਨ ਰਾਮ ਮਾਂਝੀ ਦੀ ਅਗਵਾਈ ਵਾਲੇ ਛੋਟੇ ਐਨਡੀਏ ਭਾਈਵਾਲਾਂ ਹਿੰਦੁਸਤਾਨੀ ਅਵਾਮ ਮੋਰਚਾ ਅਤੇ ਰਾਜ ਸਭਾ ਮੈਂਬਰ ਉਪੇਂਦਰ ਕੁਸ਼ਵਾਹਾ ਦੇ ਰਾਸ਼ਟਰੀ ਲੋਕ ਮੋਰਚਾ ਲਈ ਤਾਕਤ ਦੀ ਇੱਕ ਸੱਚੀ ਪਰਖ ਵਜੋਂ ਦੇਖਿਆ ਜਾ ਰਿਹਾ ਹੈ।
ਦੂਜੇ ਗੇੜ ’ਚ ਜਿਨ੍ਹਾਂ ਜ਼ਿਲ੍ਹਿਆਂ ’ਚ ਵੋਟਾਂ ਪੈ ਰਹੀਆਂ ਹਨ, ਉਨ੍ਹਾਂ ’ਚ ਪੱਛਮੀ ਚੰਪਾਰਨ, ਪੂਰਬੀ ਚੰਪਾਰਨ, ਸੀਤਾਮੜ੍ਹੀ, ਮਧੂਬਨੀ, ਸੁਪੌਲ, ਅਰਰੀਆ ਤੇ ਕਿਸ਼ਨਗੰਜ ਸ਼ਾਮਲ ਹਨ। ਪੂਰੇ ਸੂਬੇ ’ਚ ਵੱਡੇ ਪੱਧਰ ’ਤੇ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਹਨ। ਪੋਲਿੰਗ ਦੌਰਾਨ ਚਾਰ ਲੱਖ ਤੋਂ ਵੱਧ ਸੁਰੱਖਿਆ ਕਰਮੀ ਤਾਇਨਾਤ ਹਨ। ਜ਼ਿਆਦਾਤਰ ਜ਼ਿਲ੍ਹੇ ਸੀਮਾਂਚਲ ਖੇਤਰ ’ਚ ਆਉਂਦੇ ਹਨ ਜਿੱਥੇ ਮੁਸਲਿਮ ਆਬਾਦੀ ਵੱਧ ਹੈ। ਇਹ ਗੇੜ ਸੱਤਾ ਤੇ ਵਿਰੋਧੀ ਧਿਰ, ਦੋਹਾਂ ਲਈ ਅਹਿਮ ਮੰਨਿਆ ਜਾ ਰਿਹਾ ਹੈ। ਇੱਕ ਪਾਸੇ ਮਹਾਗੱਠਜੋੜ ਘੱਟ ਗਿਣਤੀ ਭਾਈਚਾਰੇ ਦੀ ਹਮਾਇਤ ’ਤੇ ਭਰੋਸਾ ਕਰ ਰਿਹਾ ਹੈ, ਦੂਜੇ ਪਾਸੇ ਐੱਨਡੀਏ ਵਿਰੋਧੀ ਧਿਰ ’ਤੇ ‘ਘੁਸਪੈਠੀਆਂ ਦੀ ਰਾਖੀ’ ਦਾ ਦੋਸ਼ ਲਾ ਰਿਹਾ ਹੈ।
ਦੁਪਹਿਰ 1 ਵਜੇ ਤੱਕ 47.62 ਫੀਸਦੀ ਵੋਟਿੰਗ
November 11, 2025 2:19 pm
ਬਿਹਾਰ ਦੇ 122 ਵਿਧਾਨ ਸਭਾ ਹਲਕਿਆਂ ਵਿੱਚ ਅੱਜ ਵੋਟਾਂ ਪੈ ਰਹੀਆਂ ਹਨ ਤੇ 3.7 ਕਰੋੜ ਵੋਟਰਾਂ ਵਿੱਚੋਂ 47.62 ਫੀਸਦੀ ਵੋਟਰਾਂ ਨੇ ਦੁਪਹਿਰ 1 ਵਜੇ ਤੱਕ ਵੋਟ ਪਾ ਦਿੱਤੀ ਹੈ। ਦੂਜੇ ਪੜਾਅ ਵਿੱਚ ਨਿਤੀਸ਼ ਕੁਮਾਰ ਦੇ ਮੰਤਰੀ ਮੰਡਲ ਦੇ ਅੱਠ ਮੰਤਰੀ ਚੋਣ ਮੈਦਾਨ ਵਿੱਚ ਹਨ। ਇਸ ਕਰ ਕੇ ਇਹ ਚੋਣ ਸੱਤਾਧਾਰੀ ਐਨਡੀਏ ਤੇ ਵਿਰੋਧੀ ਧਿਰ ਇੰਡੀਆ ਗਠਜੋੜ ਲਈ ਵੱਕਾਰ ਦਾ ਸਵਾਲ ਬਣੀ ਹੋਈ ਹੈ।
'ਪਹਿਲੇ ਪੜਾਅ ਵਿੱਚ ਸਾਡੇ ਦਰਵਾਜ਼ੇ 'ਤੇ ਦਸਤਕ ਦੇਣ ਵਾਲੀ ਤਬਦੀਲੀ ਹੁਣ ਬਦਲਾਅ ਦੀ ਵੱਡੀ ਲਹਿਰ ਵਿੱਚ ਬਦਲ ਰਹੀ ਹੈ': ਆਰਜੇਡੀ ਸੰਸਦ ਮੈਂਬਰ ਮਨੋਜ ਝਾਅ
November 11, 2025 12:08 pm
