DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲੈਂਡ ਪੂਲਿੰਗ ਨੀਤੀ: ਕਿਸਾਨ ਆਗੂਆਂ ਦੀ ਸਰਕਾਰ ਨੂੰ ਚੇਤਾਵਨੀ; ਨੀਤੀ ਵਾਪਸ ਲਓ ਜਾਂ ਵੱਡੇ ਅੰਦੋਲਨ ਲਈ ਤਿਆਰ ਰਹੋ

  • fb
  • twitter
  • whatsapp
  • whatsapp
Advertisement

ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨਾਂ ਨੇ ਸੂਬਾ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨ ਐਕੁਆਇਰ ਕਰਨ ਦੇ ਤਜਵੀਜ਼ ਦਾ ਵਿਰੋਧ ਕਰਨ ਲਈ ਪੰਜਾਬ ਦੇ 116 ਪਿੰਡਾਂ ਵਿੱਚ ਟਰੈਕਟਰ ਮਾਰਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਸ ਸਬੰਧੀ ਲੁਧਿਆਣਾ ਜ਼ਿਲ੍ਹਾ ਟਰੈਕਟਰ ਮਾਰਚ ਦਾ ਮੁੱਖ ਕੇਂਦਰ ਬਿੰਦੂ ਰਿਹਾ, ਜਿੱਥੇ 45,861 ਏਕੜ ਜ਼ਮੀਨ ਐਕੁਆਇਰ ਕਰਨ ਦੀ ਤਜਵੀਜ਼ ਹੈ। ਇਸ ਵਿੱਚ ਰਿਹਾਇਸ਼ੀ ਮੰਤਵ ਲਈ 24,311 ਏਕੜ ਅਤੇ ਸਨਅਤੀ ਜ਼ੋਨ ਸਥਾਪਤ ਕਰਨ ਲਈ 21,550 ਏਕੜ ਜ਼ਮੀਨ ਸ਼ਾਮਲ ਹੈ।

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਟਰੈਕਟਰ ਰੈਲੀ ਲੁਧਿਆਣਾ ਜ਼ਿਲ੍ਹੇ ਦੇ ਕੂਮਕਲਾਂ, ਬਲੀਓਂ, ਦਾਖਾ, ਜੋਧਾਂ ਅਤੇ ਜਗਰਾਉਂ ਸਮੇਤ ਵੱਖ-ਵੱਖ ਥਾਵਾਂ ਤੋਂ ਸ਼ੁਰੂ ਹੋਈ।

Advertisement

ਉਨ੍ਹਾਂ ਕਿਹਾ, “ਇਹ ਹਾਲ ਹੀ ਦੇ ਸਮੇਂ ਵਿੱਚ ਸਭ ਤੋਂ ਵੱਡਾ ਮਾਰਚ ਹੋਵੇਗਾ, ਕਿਉਂਕਿ ਪੇਂਡੂ ਖੇਤਰਾਂ ਵਿੱਚ ਲੋਕ ਆਪਣੀਆਂ ਉਪਜਾਊ ਜ਼ਮੀਨਾਂ ਖੋਹਣ ਅਤੇ ਆਪਣੇ ਘਰਾਂ ਤੋਂ ਉਜਾੜਨ ਦੀ ਇਸ ਕੋਸ਼ਿਸ਼ ਵਿਰੁੱਧ ਆਪਣਾ ਗੁੱਸਾ ਜ਼ਾਹਰ ਕਰਨਾ ਚਾਹੁੰਦੇ ਹਨ।” ਉਧਰ ਪੁਲੀਸ ਨੇ ਵੀ ਟਰੈਕਟਰ ਮਾਰਚ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। -ਰੁਚਿਕਾ ਖੰਨਾ

'ਆਪ' ਵਿਧਾਇਕ ਨੇ ਕਿਸਾਨਾਂ ਨੂੰ ਸ਼ਾਂਤ ਕਰਨ ਲਈ ਵੀਡੀਓ ਜਾਰੀ ਕੀਤਾ

July 30, 2025 3:13 pm

ਲੈਂਡ ਪੂਲਿੰਗ ਨੀਤੀ ਵਿਰੁੱਧ ਕਿਸਾਨਾਂ ਦੇ ਗੁੱਸੇ ਨੂੰ ਦੇਖਦੇ ਹੋਏ ਰੋਪੜ ਤੋਂ 'ਆਪ' ਵਿਧਾਇਕ ਦਿਨੇਸ਼ ਚੱਢਾ ਨੇ ਇੱਕ ਵੀਡੀਓ ਜਾਰੀ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਜੇਕਰ ਉਹ ਨੀਤੀ ਨੂੰ ਆਪਣੀ ਸਹਿਮਤੀ ਨਹੀਂ ਦਿੰਦੇ ਹਨ, ਤਾਂ ਇੱਕ ਇੰਚ ਵੀ ਜ਼ਮੀਨ ਸੂਬੇ ਵੱਲੋਂ ਨਹੀਂ ਲਈ ਜਾਵੇਗੀ। ਹਾਲਾਂਕਿ, ਜਦੋਂ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਇਸ ਮੁੱਦੇ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਪਹਿਲਾਂ ਆਨੰਦਪੁਰ ਸਾਹਿਬ ਸੰਸਦੀ ਹਲਕੇ ਤੋਂ 'ਆਪ' ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਸਰਕਾਰ ਦੀ ਨੀਤੀ ਬਾਰੇ ਸੋਸ਼ਲ ਮੀਡੀਆ ’ਤੇ ਪੋਸਟ ਪਾਈ ਸੀ।

ਕਿਸਾਨ ਆਗੂਆਂ ਦੀ ਸਰਾਕਰ ਨੂੰ ਚੇਤਾਵਨੀ: ਨੀਤੀ ਵਾਪਸ ਲਓ ਜਾਂ ਵੱਡੇ ਅੰਦੋਲਨ ਲਈ ਤਿਆਰ ਰਹੋ

July 30, 2025 2:56 pm

ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ, ਮੰਨਾਂਵਾਲਾ ਅਤੇ ਤਰਨਤਾਰਨ ਵਿੱਚ ਟਰੈਕਟਰ ਮਾਰਚਾਂ ਵਿੱਚ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ, “ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਇੱਕ ਵੱਡਾ ਅੰਦੋਲਨ ਸ਼ੁਰੂ ਹੋਣ ਤੋਂ ਪਹਿਲਾਂ ਨੀਤੀ ਵਾਪਸ ਲਈ ਜਾਵੇ।” ਇਸ ਦੌਰਾਨ ਗੁਰੂ ਕਾ ਬਾਗ ਦੇ ਆਲੇ-ਦੁਆਲੇ ਦੇ ਪਿੰਡਾਂ ਦੇ ਕਿਸਾਨਾਂ ਨੇ ਅੰਮ੍ਰਿਤਸਰ-ਅਜਨਾਲਾ ਸੜਕ ’ਤੇ ਗੁਰਦੁਆਰਾ ਮੋਰਚਾ ਸਾਹਿਬ ਵੱਲ ਮਾਰਚ ਕੀਤਾ ਜਿੱਥੇ ਰਾਜਾਸਾਂਸੀ ਦੇ ਆਲੇ-ਦੁਆਲੇ ਦੇ ਪਿੰਡਾਂ ਦੇ ਇੱਕ ਹੋਰ ਕਾਫਲੇ ਨੇ ਉਨ੍ਹਾਂ ਨੂੰ ਸਹਿਯੋਗ ਦਿੱਤਾ।

ਕਿਸਾਨਾਂ ਵੱਲੋਂ ਫਤਿਹਗੜ੍ਹ ਸਾਹਿਬ ’ਚ ਡੀਸੀ ਦਫਤਰ ਅੱਗ ਧਰਨਾ

July 30, 2025 2:49 pm

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ ਨੇ ਫਤਿਹਗੜ੍ਹ ਸਾਹਿਬ ਦੇ ਡੀਸੀ ਦਫ਼ਤਰ ਦੇ ਸਾਹਮਣੇ ਪੰਜਾਬ ਸਰਕਾਰ ਵਿਰੁੱਧ ਧਰਨਾ ਲਾਇਆ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਭਾਜਪਾ ਵਰਕਰਾਂ ਨੇ ਇਸ ਲੈਂਡ ਪੂਲਿੰਗ ਨੀਤੀ ਵਿਰੁੱਧ ਡੀ.ਸੀ. ਦਫ਼ਤਰ ਦੇ ਦੂਜੇ ਪਾਸੇ ਧਰਨਾ ਦਿੱਤਾ।

ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ’ਤੇ ਨੀਤੀ ਲਾਗੂ ਕਰਨ ਲਈ ਦਬਾਅ ਪਾ ਰਹੇ: ਬੀਕੇਯੂ

July 30, 2025 2:46 pm

ਰੋਪੜ ਵਿੱਚ ਸੈਂਕੜੇ ਕਿਸਾਨਾਂ ਨੇ ‘ਆਪ’ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਰੈਲੀ ਸ਼ੁਰੂ ਕੀਤੀ। ਇਹ ਰੈਲੀ ਮੋਰਿੰਡਾ ਵਿੱਚ ਖਤਮ ਹਵੇਗੀ। ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਨੇ ਦੋਸ਼ ਲਗਾਇਆ ਕਿ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨੀਤੀ ਲਾਗੂ ਕਰਨ ਲਈ ਦਬਾਅ ਪਾ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨ ਕਿਸੇ ਵੀ ਕੀਮਤ ’ਤੇ ਆਪਣੀ ਜ਼ਮੀਨ ਨਹੀਂ ਦੇਣਗੇ।

ਸੰਯੁਕਤ ਕਿਸਾਨ ਮੋਰਚੇ ਵੱਲੋਂ ਟਰੈਕਟਰ ਮਾਰਚ ਸ਼ੁਰੂ; ਪੰਜਾਬ ਸਰਕਾਰ ਅਤੇ ਲੈਂਡ ਪੂਲਿੰਗ ਨੀਤੀ ਦੇ ਖ਼ਿਲਾਫ਼ ਨਾਅਰੇਬਾਜ਼ੀ

July 30, 2025 11:50 am

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਮੁਹਾਲੀ ਖੇਤਰ ਦੇ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ। ਇਹ ਟਰੈਕਟਰ ਮਾਰਚ ਪਿੰਡ ਸਨੇਟਾ ਤੋਂ ਸ਼ੁਰੂ ਹੋਇਆ ਹੈ ਜੋ ਕਿ ਲੈਂਡ ਪੂਲਿੰਗ ਤੋਂ ਪ੍ਰਭਾਵਿਤ ਪਿੰਡਾਂ ਦੈੜੀ , ਪੱਤੋਂ , ਮਾਣਕਪੁਰ ਕੱਲਰ, ਸਿਆਊ, ਬੜੀ ਬਾਕਰਪੁਰ,ਕਿਸ਼ਨਪੁਰਾ ਆਦਿ ਹੁੰਦਿਆਂ ਹੋਇਆ ਪਿੰਡ ਕੁਰੜੀ ਵਿਖੇ ਆ ਕੇ ਸਮਾਪਤ ਹੋਵੇਗਾ। ਟਰੈਕਟਰ ਮਾਰਚ ਦੀ ਅਗਵਾਈ ਕਰ ਰਹੇ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਆਗੂਆਂ ਦਵਿੰਦਰ ਸਿੰਘ ਦੇਹ ਕਲਾਂ, ਕਿਰਪਾਲ ਸਿੰਘ ਸਿਆਊ, ਲਖਵਿੰਦਰ ਸਿੰਘ ਕਰਾਲਾ, ਪਰਮਦੀਪ ਸਿੰਘ ਬੈਦਵਾਣ, ਦਰਸ਼ਨ ਸਿੰਘ ਦੁਰਾਲੀ,ਕੁਲਵੰਤ ਸਿੰਘ ਚਿੱਲਾ, ਸੁਖਚੈਨ ਸਿੰਘ ਚਿੱਲਾ,ਬਲਬੀਰ ਸਿੰਘ ਦੁਰਾਲੀ,ਜਸਪਾਲ ਸਿੰਘ ਨਿਆਮੀਆਂ,ਸ਼ੇਰ ਸਿੰਘ ਦੈੜੀ,ਹਰਨੇਕ ਸਿੰਘ ਸਿਆਊ ਅਤੇ ਕਈ ਹੋਰਨਾਂ ਨੇ ਦੱਸਿਆ ਕਿ ਲੈਂਡ ਪੂਲਿੰਗ ਨੀਤੀ ਤਹਿਤ ਕਿਸਾਨਾਂ ਵਿੱਚ ਭਾਰੀ ਰੋਸ ਹੈ ਤੇ ਜਦੋਂ ਤੱਕ ਲੈਂਡ ਪੂਲਿੰਗ ਵਾਪਸ ਨਹੀਂ ਲਈ ਜਾਂਦੀ ਉਦੋਂ ਤੱਕ ਕਿਸਾਨ ਅੰਦੋਲਨ ਕਰਦੇ ਰਹਿਣਗੇ। ਕਿਸਾਨਾਂ ਦੇ ਇਸ ਅੰਦੋਲਨ ਨੂੰ ਪੰਜਾਬ ਪ੍ਰੋਗਰੈਸਿਵ ਫਰੰਟ ਦੇ ਚੇਅਰਮੈਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਵੱਲੋਂ ਵੀ ਮੌਕੇ ਤੇ ਪਹੁੰਚ ਕੇ ਸਮਰਥਨ ਦਾ ਐਲਾਨ ਕੀਤਾ ਗਿਆ। -ਕਰਮਜੀਤ ਸਿੰਘ ਚਿੱਲਾ

This Live Blog has Ended
Advertisement
×