DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Budget Session: ਵਿਧਾਇਕਾਂ ਨੂੰ ਬੰਧੂਆ ਮਜ਼ਦੂਰ ਕਹਿਣ ’ਤੇ ਖਹਿਰਾ ਖ਼ਿਲਾਫ਼ ਕਾਰਵਾਈ ਲਈ ਮਤਾ ਪੇਸ਼

  • fb
  • twitter
  • whatsapp
  • whatsapp
Advertisement

ਆਤਿਸ਼ ਗੁਪਤਾ

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਛੇਵੇਂ ਦਿਨ ਸ਼ੁਰੂ ਹੋ ਗਿਆ ਹੈ। ਬਜਟ ਇਜਲਾਸ ਦੀ ਸ਼ੁਰੂਆਤ ਵਿੱਚ ਪ੍ਰਸ਼ਨ ਕਾਲ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਲੈਕਚਰਾਰਾਂ ਤੇ ਭਰਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਲੈਕਚਰਾਰਾਂ ਦੀ ਭਰਤੀ ਦਾ ਮਾਮਲਾ ਵੀ ਵਿਚਕਾਰ ਲਟਕ ਰਿਹਾ ਹੈ ਉਸ ਨੂੰ ਵੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਵਿਸ਼ਿਆਂ ਦੇ ਅਧਿਆਪਕਾਂ ਨੂੰ ਛੱਡ ਕੇ ਹੀ ਹੋਰਨਾਂ ਵਿਸ਼ਿਆਂ ਦੇ ਅਧਿਆਪਕਾਂ ਦੀ ਲੋੜ ਪੈਣ ਤੇ ਹੀ ਸਰਕਾਰੀ ਕੰਮਕਾਜ ਲਈ ਡਿਊਟੀਆਂ ਲਗਾਈਆਂ ਜਾਣਗੀਆਂ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਸ਼ਨ ਕਾਲ ਦੌਰਾਨ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਸਕੂਲ ਲਿਜਾਉਣ ਲਈ ਦਿੱਤੀ ਜਾਣ ਵਾਲੀ ਟ੍ਰਾਂਸਪੋਰਟ ਸਹੂਲਤ ਨੂੰ ਸੂਬੇ ਵਿੱਚ ਹੋਰ ਵਧਾਇਆ ਜਾਵੇਗਾ। ਇਸ ਲਈ ਉਹਨਾਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਚ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧੀ ਪ੍ਰਪੋਜਲ ਤਿਆਰ ਕਰਨ ਤਾਂ ਜੋ ਹੋਰਨਾ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਇਸ ਦਾ ਲਾਭ ਦਿੱਤਾ ਜਾ ਸਕੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ 200 ਸਰਕਾਰੀ ਸਕੂਲਾਂ ਵਿੱਚ ਮੌਜੂਦਾ ਸਮੇਂ ਟ੍ਰਾਂਸਪੋਰਟੇਸ਼ਨ ਦੀ ਸਫਲ ਦਿੱਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਨੇ ਅੱਜ ਵਿੱਤੀ ਵਰ੍ਹੇ 2026-27 ਦੇ ਪੰਜਾਬ ਬਜਟ ਨੂੰ ਚਾਰ ਘੰਟੇ ਲੰਮੀ ਬਹਿਸ ਮਗਰੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਬਜਟ ’ਤੇ ਹੋਈ ਬਹਿਸ ਨੂੰ ਸਮੇਟਦਿਆਂ ਵਿਰੋਧੀ ਧਿਰ ਦੀ ਗ਼ੈਰ-ਮੌਜੂਦਗੀ ’ਤੇ ਸਵਾਲ ਉਠਾਏ। ਹੁਕਮਰਾਨ ਧਿਰ ਨੇ ਬਹਿਸ ’ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਕੇਂਦਰੀ ਬਿੰਦੂ ਵਿੱਚ ਰੱਖਿਆ ਅਤੇ ਸਰਕਾਰੀ ਪ੍ਰਾਪਤੀਆਂ ’ਤੇ ਆਪਣੀ ਪਿੱਠ ਥਾਪੜੀ।

Advertisement

ਬਹਿਸ ’ਚ ਹਾਕਮ ਧਿਰ ਦੇ ਵਿਧਾਇਕਾਂ ਨੇ ਵਾਰ-ਵਾਰ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਆਪਣੇ ਭਾਸ਼ਣ ਦਾ ਹਿੱਸਾ ਬਣਾਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਅੱਜ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਭੰਡਿਆ। ਉਨ੍ਹਾਂ ਕਿਹਾ ਕਿ ਚਾਰ ਸਾਲਾਂ ’ਚ ਪੰਜ ਗਾਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ ਅਤੇ ਹੁਣ ਉਹ ਨਵੀਂ ਸਿਆਸੀ ਲੜਾਈ ਲਈ ਤਿਆਰ ਹਨ। ਉਨ੍ਹਾਂ ਦੱਸਿਆ ਕਿ ਉਹ ਗਾਰੰਟੀਆਂ ਨੂੰ ਅਮਲ ’ਚ ਲਿਆਉਣ ਮਗਰੋਂ ਹੁਣ ਅਗਲੇ ਚੋਣ ਮੈਨੀਫੈਸਟੋ ਦੀ ਤਿਆਰੀ ’ਚ ਲੱਗ ਗਏ ਹਨ।

Advertisement

March 12, 2026 1:22 pm

ਪੰਜਾਬ ਵਿਧਾਨ ਸਭਾ ਵਿੱਚ ਇਜਰਾਇਲ ਅਤੇ ਇਰਾਨ ਯੁੱਧ ਦੌਰਾਨ ਭਾਰਤ ਦੀ ਆਰਥਿਕਤਾ ਤੇ ਪੈ ਰਹੇ ਅਸਰ ਬਾਰੇ ਲਿਆਂਦੇ ਗਏ ਮਤੇ ’ਤੇ ਅੱਜ ਚਰਚਾ ਹੋਈ। ਇਸ ਚਰਚਾ ਦੌਰਾਨ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਸਥਗਿਤ ਕਰ ਦਿੱਤੀ ਗਈ ਹੈ।

ਵਿਧਾਇਕਾਂ ਨੂੰ ਬੰਧੂਆ ਮਜ਼ਦੂਰ ਕਹਿਣ ਦੇ ਮਾਮਲੇ ’ਤੇ ਕਾਰਵਾਈ ਲਈ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਮਤਾ ਪੇਸ਼

March 12, 2026 11:12 am

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਪਿਛਲੇ ਦਿਨੀ ਸੋਸ਼ਲ ਮੀਡੀਆ ਤੇ ਆਪ ਵਿਧਾਇਕਾਂ ਨੂੰ ਬੰਧੂਆ ਮਜ਼ਦੂਰ ਕਹਿਣ ਲਈ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਵੱਲੋਂ ਇਸ ਟਿੱਪਣੀ ਲਈ ਮੁਆਫੀ ਮੰਗਣ ਤੋਂ ਵੀ ਇਨਕਾਰ ਕਰ ਦਿੱਤਾ ਹੈ, ਇਹ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦਿਆਂ ਦੀ ਬੇਇਜ਼ਤੀ ਕਰਨਾ ਹੈ। ਇਸ ਲਈ ਇਸ ਮਾਮਲੇ ਤੇ ਬਣਦੀ ਕਾਰਵਾਈ ਕਰਨ ਲਈ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਭੇਜਿਆ ਜਾਵੇ। ਪੰਜਾਬ ਵਿਧਾਨ ਸਭਾ ਵਿੱਚ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਮਤਾ ਸਰਬ ਸੰਮਤੀ ਨਾਲ ਪਾਸ ਕੀਤਾ ਗਿਆ। ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਵੱਲੋਂ ਸੁਖਪਾਲ ਖਹਿਰਾ ਵੱਲੋਂ ਪਿਛਲੇ ਦਿਨੀ ਸੋਸ਼ਲ ਮੀਡੀਆ ਉੱਤੇ ਔਰਤਾਂ ਸਬੰਧੀ ਟਿੱਪਣੀ ਨੂੰ ਲੈ ਕੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਮਤਾ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਔਰਤ ਸਮਾਜ ਦਾ ਨਿਰਾਦਰ ਕਦੇ ਵੀ ਸਵੀਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਭੇਜਿਆ ਜਾਵੇ, ਤਾਂ ਜੋ ਖਹਿਰਾ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕੇ। ਵਿਧਾਇਕ ਰਜਿੰਦਰ ਪਾਲ ਕੌਰ ਵੱਲੋਂ ਪੇਸ਼ ਕੀਤਾ ਗਿਆ ਮਤਾ ਸਰਬ ਸੰਮਤੀ ਨਾਲ ਪਾਸ ਕੀਤਾ ਗਿਆ ਹੈ।

ਜ਼ੀਰਕਪੁਰ ਸਬ-ਤਹਿਸੀਲ ਕੰਪਲੈਕਸ ਦੀ ਉਸਾਰੀ ਲਈ ਇੱਕ ਏਕੜ ਜ਼ਮੀਨ ਦੀ ਸ਼ਨਾਖਤ

March 12, 2026 10:57 am

ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਡੇਰਾਬਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਸਵਾਲ ਦਾ ਜਵਾਬ ਦਿੰਦੇ ਕਿਹਾ ਕਿ ਜ਼ੀਰਕਪੁਰ ਦੇ ਸਬ-ਤਹਿਸੀਲ ਕੰਪਲੈਕਸ ਦੀ ਉਸਾਰੀ ਲਈ ਦਿਆਲਪੁਰਾ ਵਿਖੇ ਇੱਕ ਏਕੜ ਜ਼ਮੀਨ ਦੀ ਸ਼ਨਾਖਤ ਕੀਤੀ ਗਈ ਹੈ। ਇਸ ਇਸ ਲਈ ਜ਼ਮੀਨ ਦੀ ਮਾਲਕੀ ਮਿਲਣ ਤੋਂ ਤੁਰੰਤ ਬਾਅਦ ਸਬ ਤਹਿਸੀਲ ਦੀ ਉਸਾਰੀ ਕੀਤੀ ਜਾਵੇਗੀ।

ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਕਰਾਲਾ ਭਾਈਕੇ ਨੂੰ ਸਬ ਡਵੀਜ਼ਨ ਬਣਾਉਂਣ ਦੀ ਮੰਗ ਕੀਤੀ। ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਜਵਾਬ ਦਿੰਦੀਆਂ ਕਿਹਾ ਕਿ ਕਕਰਾਲਾ ਭਾਈਕੇ ਦੀ ਆਬਾਦੀ ਘੱਟ ਹੋਣ ਕਰਕੇ ਸਬ-ਡਿਵੀਜ਼ਨ ਨਹੀਂ ਬਣਾਈ ਜਾ ਸਕਦੀ

March 12, 2026 10:45 am

ਕੈਬਨਿਟ ਮੰਤਰੀ ਖੁੱਡੀਆਂ ਅਤੇ ਗੋਇਲ ਨੇ ਵਿਧਾਇਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ

March 12, 2026 10:34 am

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਹਲਕਾ ਬੁਢਲਾਡਾ ਦੇ ਸ਼ਹਿਰ ਬਰੇਟਾ ਵਿਖੇ ਅਨਾਜ ਮੰਡੀ ਦਾ ਮੇਨ ਯਾਰਡ ਬਣਿਆ ਹੋਇਆ ਹੈ, ਪਰ ਫਸਲ ਜ਼ਿਆਦਾ ਆਉਣ ਕਰਕੇ ਇੱਥੇ ਮੰਡੀ ਦੀ ਜਗ੍ਹਾ ਘੱਟ ਜਾਂਦੀ ਹੈ। ਬਰੇਟਾ ਵਿਖੇ ਪ੍ਰੋਵੀਂਸ਼ੀਅਲ ਗੋਰਮੈਂਟ ਦੀ ਪਸ਼ੂ ਮੇਲਾ ਗਰਾਊਂਡ ਵਾਲੀ 20 ਏਕੜ ਜਗ੍ਹਾ, ਜੋ ਕਿ ਮੌਜੂਦਾ ਸਮੇਂ ਖਾਲੀ ਪਈ ਹੈ। ਇਸ ਜਗ੍ਹਾ ਨੂੰ ਲੀਜ ਤੇ ਲੈਣ ਲਈ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਨਾਲ ਦਫਤਰੀ ਪੱਤਰ ਵਿਹਾਰ ਚੱਲ ਰਿਹਾ ਹੈ। ਇਹ ਜਗ੍ਹਾ ਲੀਜ ਤੇ ਲੈਣ ਉਪਰੰਤ ਇਸ ਨੂੰ ਸਬ-ਯਾਰਡ ਬਣਾਉਣ ਸਬੰਧੀ ਕਾਰਵਾਈ ਜਲਦ ਕਰ ਦਿੱਤੀ ਜਾਵੇਗੀ। ਜਲ ਸਰੋਤ ਮੰਤਰੀ ਵਰਿੰਦਰ ਕੁਮਾਰ ਗੋਇਲ ਨੇ ਬਾਬਾ ਬਕਾਲਾ ਤੋਂ ਵਿਧਾਇਕ ਦਲਬੀਰ ਸਿੰਘ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦੀਆਂ ਕਿਹਾ ਕਿ 16 ਅਕਤੂਬਰ 2025 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ 85 ਸਾਈਟਾਂ ਦੀ ਸਨਾਖਤ ਕੀਤੀ ਹੈ, ਜਿਸ ਵਿੱਚੋਂ 29 ਸਾਈਟਾਂ ਬਿਆਸ ਦਰਿਆ ਵਿੱਚ ਹਨ। ਇਸ ਵਿੱਚੋਂ ਕਈ ਸਾਇਟਾਂ ਨੂੰ ਰਾਮਸਰ ਐਲਾਨਿਆ ਗਿਆ ਹੈ, ਜਿਥੇ ਕੇਂਦਰ ਦੀ ਪ੍ਰਵਾਨਗੀ ਤੋਂ ਬਿਨਾਂ ਕੁਝ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਲਈ ਕੇਂਦਰ ਨਾਲ ਸੰਪਰਕ ਕੀਤਾ ਜਾ ਰਿਹਾ।

ਮੱਤੇਵਾੜਾ ਤੋਂ ਰਾਹੋਂ ਸਡ਼ਕ ਦੀ ਮੁਰੰਮਤ ਕੰਮ ਵਿੱਤ ਵਰੇ 2026-27 ਦੌਰਾਨ ਹੋਵੇਗਾ

March 12, 2026 10:25 am

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਨਵਾਂ ਸ਼ਹਿਰ ਤੋਂ ਵਿਧਾਇਕ ਡਾਕਟਰ ਨਛੱਤਰ ਪਾਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਮੱਤੇਵਾੜਾ ਤੋਂ ਰਾਹੋ ਸੜਕ, ਲੁਧਿਆਣਾ- ਮੱਤੇਵਾੜਾ-ਰਾਹੋਂ ਸੜਕ ਦਾ ਹਿੱਸਾ ਹੈ। ਮੱਤੇਵਾੜਾ ਤੋਂ ਰਾਹੋਂ ਦੀ 11 ਕਿਲੋਮੀਟਰ ਸੜਕ ਨਵਾਂ ਸ਼ਹਿਰ ਅਧੀਨ ਪੈਂਦੀ ਹੈ। ਇਸ ਸੜਕੇ ਉੱਤੇ ਮਾਈਨਿੰਗ ਦਾ ਕਾਫੀ ਟਰੈਕ ਹੈ। ਇਸ ਲਈ ਰਿਸਰਚ ਲੈਬੋਰਟਰੀ ਪਟਿਆਲਾ ਤੋਂ ਇਸ ਦਾ ਡਿਜ਼ਾਇਨ ਤਿਆਰ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਵਿੱਤ ਵਰੇ 2026-27 ਦੌਰਾਨ ਸੜਕ ਦੀ ਮੁਰੰਮਤ ਦਾ ਕੰਮ ਕੀਤਾ ਜਾਵੇਗਾ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਵਤਾਰ ਜੂਨੀਅਰ ਦੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਬੁਰਲਟਨ ਪਾਰਕ ਵਿੱਚ ਸਕੂਲ ਸਾਲ 2026 ਵਿੱਚ ਪੂਰੇ ਹੋ ਜਾਣਗੇ। ਇਸ ਤੋਂ ਪਹਿਲਾ ਠੇਕੇਦਾਰ ਨੇ ਕੰਮ ਦੇਰੀ ਨਾਲ ਕੀਤਾ, ਜਿਸ ਕਰਕੇ ਠੇਕੇਦਾਰ ਨੂੰ ਜੁਰਮਾਨਾ ਵੀ ਲਗਾਇਆ ਗਿਆ ਹੈ।

ਵਿਧਾਇਕ ਅਮਿਤ ਰਤਨ ਨੇ ਸੰਗਤ ਮੰਡੀ ਦੇ ਸਰਕਾਰੀ ਹਸਪਤਾਲ ਦਾ ਮੁੱਦਾ ਚੁੱਕਿਆ

March 12, 2026 10:25 am

ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਕੋਟ ਫਤਾ ਵੱਲੋਂ ਸੰਗਤ ਮੰਡੀ ਵਿੱਚ ਸਰਕਾਰੀ ਹਸਪਤਾਲ ਦੀ ਖਸਤਾ ਹਾਲਤ ਦਾ ਮੁੱਦਾ ਚੁੱਕਿਆ ਗਿਆ ਹੈ। ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਹਲਕਾ ਬਠਿੰਡਾ ਦਿਹਾਤੀ ਵਿੱਚ ਕਮਿਊਨਿਟੀ ਹੈਲਥ ਸੈਂਟਰ ਸੰਗਤ ਮੰਡੀ ਦੀ ਇਮਾਰਤ ਕਾਫੀ ਪੁਰਾਣੀ ਹੈ। ਹੁਣ ਡਿਪਟੀ ਕਮਿਸ਼ਨਰ ਬਠਿੰਡਾ ਨੇ ਰਾਜ ਪੱਧਰੀ ਕਮੇਟੀ ਦੀ ਸਿਫਾਰਿਸ਼ ਨਾਲ ਕਮਿਊਨਿਟੀ ਹੈਲਥ ਸੈਂਟਰ ਸੰਗਤ ਵਿਖੇ 30 ਵਿਸਤਰਿਆ ਵਾਲੀ ਨਵੀਂ ਇਮਾਰਤ ਦੀ ਉਸਾਰੀ ਲਈ ਪ੍ਰਧਾਨ ਮੰਤਰੀ ਜਨ ਵਿਕਾਸ ਕਾਰਜ ਕਰਮ ਤਹਿਤ ਨੌ ਪੁਆਇੰਟ 9.95 ਕਰੋੜ ਰੁਪਏ ਦਾ ਸਟਾਫ ਕੇਂਦਰ ਨੂੰ ਭੇਜਿਆ ਹੈ। ਕੇਂਦਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਕੰਮ ਸ਼ੁਰੂ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਹਸਪਤਾਲ ਵਿੱਚ ਮਾਹਿਰ ਡਾਕਟਰਾਂ ਨੂੰ ਤਾਇਨਾਤ ਕੀਤਾ ਜਾਵੇਗਾ।

ਜਗਦੀਪ ਕੰਬੋਜ ਅਤੇ ਕੁਲਜੀਤ ਰੰਧਾਵਾ ਨੇ ਚੁੱਕੇ ਮੁੱਦੇ

March 12, 2026 10:15 am

ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਜਲਾਲਾਬਾਦ ਦੇ ਪਿੰਡ ਘੱਟਿਆ ਵਾਲਾ ਵਿਖੇ ਜਮੀਨੀ ਪਾਣੀ ਦੇ ਸੁਧਾਰ ਲਈ ਪ੍ਰੋਜੈਕਟ ਬਾਰੇ ਪੁੱਛਿਆ ਗਿਆ ਅਤੇ ਇਸ ਦੇ ਜਵਾਬ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਿੰਡ ਘੱਟਿਆ ਵਾਲਾ ਵਿਖੇ ਸੇਮ ਗ੍ਰਸਤ ਇਲਾਕੇ ਵਿੱਚ ਜਮੀਨੀ ਪਾਣੀ ਤੇ ਸੁਧਾਰ ਲਈ ਇੱਕ ਪ੍ਰੋਜੈਕਟ ਕਾਰਜਸ਼ੀਲ ਹੈ ਜੋ ਕਿ 30 ਜੂਨ 2026 ਤੱਕ ਮੁਕੰਮਲ ਹੋ ਜਾਵੇਗਾ।ਇਹ ਪ੍ਰਾਜੈਕਟ 27.74 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਕੀਤਾ ਜਾ ਰਿਹਾ ਹੈ। ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਡੇਰਾਬੱਸੀ ਨੂੰ ਗੇਟਵੇਅ ਆਫ ਪੰਜਾਬ ਦਾ ਦਰਜਾ ਦੇਣ ਦੀ ਮੰਗ ਕੀਤੀ। ਕੈਬਨਿਟ ਮੰਤਰੀ ਤਰੁਨਪ੍ਰੀਤ ਸੌਂਦ ਨੇ ਕਿਹਾ ਕਿ ਪੰਜਾਬ ਦੀ ਸਾਰੀ ਐਂਟਰੀ ਪੁਆਇੰਟ ਉੱਤੇ ਵਿਰਾਸਤੀ ਗੇਟ ਬਣਾਏ ਜਾ ਰਹੇ ਹਨ। ਜਿਸ ਦੇ ਟੈਂਡਰ 1-2 ਮਹੀਨੇ ਵਿੱਚ ਜਾਰੀ ਕਰ ਦਿੱਤੇ ਜਾਣਗੇ।

This Live Blog has Ended
Advertisement
×