Punjab Assembly session ਕਿਸਾਨਾਂ ਨੂੰ ਡੀਸਿਲਟਿੰਗ ਲਈ ਪ੍ਰਤੀ ਏਕੜ 7200 ਤੇ ਫ਼ਸਲਾਂ ਦੇ ਖਰਾਬੇ ਲਈ ਪ੍ਰਤੀ ਏਕੜ 18,800 ਰੁਪਏ ਦਾ ਮੁਆਵਜ਼ਾ ਦੇਵਾਂਗੇ: ਮੁੱਖ ਮੰਤਰੀ
ਚਰਨਜੀਤ ਭੁੱਲਰ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਤੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿਚ ਐਲਾਨ ਕੀਤਾ ਕਿ ਕਿਸਾਨਾਂ ਨੂੰ ਡੀਸਿਲਟਿੰਗ ਲਈ ਪ੍ਰਤੀ ਏਕੜ 7200 ਰੁਪਏ ਤੇ ਦਰਿਆਵਾਂ ’ਚ ਰੁੜ੍ਹ ਗਈਆਂ ਫ਼ਸਲਾਂ ਲਈ ਪ੍ਰਤੀ ਏਕੜ 18800 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮੁਆਵਜ਼ਾ 15 ਅਕਤੂਬਰ ਤੋਂ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਯੂਟੀ (ਕੇਂਦਰ ਸ਼ਾਸਿਤ ਪ੍ਰਦੇਸ਼) ਬਣਾਉਣ ਦੀ ਕੋਸ਼ਿਸ਼ ਕੀਤੀ। ਮੁੱਖ ਮੰਤਰੀ ਨੇ ਪੰਜਾਬ ਭਾਜਪਾ ਵੱਲੋਂ ਲਾਈ ‘ਜਨਤਾ ਦੀ ਵਿਧਾਨ ਸਭਾ’ ਨੂੰ ਨਕਲੀ ਵਿਧਾਨ ਸਭਾ ਦੱਸਦਿਆ ਤਿੱਖੇ ਤਨਜ਼ ਕੱਸੇ। ਮੁੱਖ ਮੰਤਰੀ ਨੇ ਸਦਨ ਨੂੰ 43 ਮਿੰਟ ਦੇ ਕਰੀਬ ਸੰਬੋਧਨ ਕੀਤਾ। ਉਨ੍ਹਾਂ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ ਨੂੰ ਮੁੜ ਖੜ੍ਹਾ ਕਰਨ ਦੀ ਵਚਨਬੱਧਤਾ ਦੁਹਰਾਈ। ਇਸ ਦੌਰਾਨ ਹੜ੍ਹ ਰਾਹਤ ਵਜੋਂ ਪੰਜਾਬ ਲਈ ਐਲਾਨੀ ਮਾਮੂਲੀ ਰਾਹਤ ਰਾਸ਼ੀ ਬਾਰੇ ਅਤੇ ਕੇਂਦਰ ਸਰਕਾਰ ਤੋਂ 20 ਹਜ਼ਾਰ ਕਰੋੜ ਰੁਪਏ ਦੇ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕਰਦਾ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਮਤਾ ਪਾਸ ਕਰਨ ਮੌਕੇ ਭਾਜਪਾ ਦੇ ਐੱਮਐਲਏ ਗ਼ੈਰਹਾਜ਼ਰ ਸਨ।
ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਸਦਨ ਵਿਚ ਬੀਜ (ਪੰਜਾਬ ਸੋਧ) ਬਿੱਲ ਪੇਸ਼ ਕੀਤਾ ਗਿਆ। ਬਿੱਲ ’ਤੇ ਬਹਿਸ ਮੌਕੇ ਐੱਮਐੱਲਏ ਰਾਣਾ ਗੁਰਜੀਤ ਸਿੰਘ ਨੇ ਬੀਜ (ਪੰਜਾਬ ਸੋਧ) ਬਿੱਲ ਨੂੰ ਡੈਫਰ ਕਰਨ ਲਈ ਕਿਹਾ। ਬਿੱਲ ਨੂੰ ਮਗਰੋਂ ਪਾਸ ਕਰ ਦਿੱਤਾ ਗਿਆ।
ਉਂਝ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਸੱਤਾਧਾਰੀ ਤੇ ਵਿਰੋਧੀ ਧਿਰ ਦਰਮਿਆਨ ਤਿੱਖੀਆਂ ਝੜਪਾਂ ਹੋਈਆਂ।ਅਮਨ ਅਰੋੜਾ ਨੇ ਜਿੱਥੇ ਦਰਿਆਵਾਂ ਦੀ ਸਫਾਈ ਨਾ ਹੋਣ ਲਈ ਪਿਛਲੀ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ, ਉਥੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਜਲ ਸਰੋਤ ਵਿਭਾਗ ਵੱਲੋ ਹੜ੍ਹ ਰੋਕਣ ਲਈ ਕੀਤੇ ਪ੍ਰਬੰਧਾਂ ਦੀਆਂ ਨਕਾਮੀਆਂ ’ਤੇ ਉਂਗਲ ਚੁੱਕੀ। ਵਿੱਤ ਮੰਤਰੀ ਹਰਪਾਲ ਚੀਮਾ ਨੇ ਬਾਜਵਾ ਨੂੰ ਵੱਖਰੇ ਤੌਰ ’ਤੇ ਘੇਰਿਆ। ਚੀਮਾ ਨੇ ਬਾਜਵਾ ’ਤੇ ਧੁੱਸੀ ਬੰਨ੍ਹ ਅੰਦਰ ਜ਼ਮੀਨ ਖਰੀਦ ਕੇ ਰੇਤ ਵੇਚਣ ਦਾ ਦੋਸ਼ ਲਾਇਆ। ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਮਨਪ੍ਰੀਤ ਸਿੰਘ ਇਯਾਲੀ ਨੇ ਹੜ੍ਹ ਦੇ ਕਾਰਨਾਂ ਅਤੇ ਭਵਿੱਖ ਵਿਚ ਬਚਾਅ ਲਈ ਹਾਊਸ ਦੀ ਕਮੇਟੀ ਬਣਾਏ ਜਾਣ ਦੀ ਮੰਗ ਕੀਤੀ। ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਸੂਬਾ ਸਰਕਾਰ ਅਗਲੇ ਸਾਲ 31 ਮਾਰਚ ਤੱਕ 76 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪੁੱਜਦਾ ਕਰੇਗੀ।
ਮੰਤਰੀ ਅਮਨ ਅਰੋੜਾ ਨੇ ਸਦਨ ਵਿਚ ਬੋਲਦਿਆਂ ਕਿਹਾ ਕਿ ਪੰਜਾਬ ਵਿਚ ਦਰਿਆਵਾਂ ਦੀ ਡੀਸਿਲਟਿੰਗ ਨਾ ਹੋਣ ਲਈ ਪਿਛਲੀ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ਨੂੰ ਕੇਂਦਰ ਸਰਕਾਰ ਨੇ ਕੰਜ਼ਰਵੇਸ਼ਨ ਸਾਈਟ ਐਲਾਨ ਦਿੱਤਾ ਜਿਸ ਨਾਲ ਇਸ ਦਰਿਆ ’ਚੋਂ ਮਿੱਟੀ ਕੱਢਣ ’ਤੇ ਪਾਬੰਦੀ ਲੱਗ ਗਈ। ਤਤਕਾਲੀ ਪੰਜਾਬ ਦੀ ਕਾਂਗਰਸ ਸਰਕਾਰ ਨੇ ਇਸ ਦਾ ਨੋਟਿਸ ਤੱਕ ਨਹੀਂ ਲਿਆ।
ਅਰੋੜਾ ਨੇ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ ’ਤੇ ਸਰਕਾਰ ਦਾ ਪੱਖ ਕਲੀਅਰ ਕੀਤਾ। ਉਨ੍ਹਾਂ ਕੈਗ ਦੀ ਰਿਪੋਰਟ ਦੇ ਹਵਾਲੇ ਨਾਲ ਵਿਰੋਧੀ ਧਿਰ ਨੂੰ ਨਿਸ਼ਾਨੇ ’ਤੇ ਲਿਆ। ਅਰੋੜਾ ਨੇ ਬਹਿਸ ਦੌਰਾਨ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ ਦੇ ਨੇਮਾਂ ਵਿਚ ਸੋਧ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਦਨ ਦੇ ਸਾਰੇ ਮੈਂਬਰਾਂ ਨੂੰ ਇਕਜੁੱਟ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਆਵਾਜ਼ ਚੁੱਕਣੀ ਚਾਹੀਦੀ ਹੈ।
ਵਿੱਤ ਮੰਤਰੀ ਹਰਪਾਲ ਚੀਮਾ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਸਦਨ ’ਚ ਭਿੜ ਗਏ। ਚੀਮਾ ਨੇ ਇਲਜ਼ਾਮ ਲਾਏ ਕਿ ਬਾਜਵਾ ਨੇ ਧੁੱਸੀ ਬੰਨ੍ਹ ਦੇ ਅੰਦਰ ਜ਼ਮੀਨ ਖਰੀਦ ਕੀਤੀ ਤਾਂ ਜੋ ਰੇਤ ਵੇਚੀ ਜਾ ਸਕੇ।
ਚੀਮਾ ਨੇ ਕਿਹਾ ਕਿ ਬਾਜਵਾ ਦੀ ਜ਼ਮੀਨ ਨੂੰ ਹੜ੍ਹ ਤੋਂ ਬਚਾਉਣ ਲਈ ਕਾਂਗਰਸ ਸਰਕਾਰ ਵੇਲੇ ਖਜ਼ਾਨੇ ’ਚੋਂ ਕਰੋੜਾਂ ਖਰਚ ਕੀਤੇ ਗਏ। ਬਾਜਵਾ ਨੇ ਜਵਾਬ ਦਿੱਤਾ ਅਤੇ ਸਦਨ ’ਚ ਮੁੜ ਹੰਗਾਮਾ। ਹੰਗਾਮੇ ਕਰਕੇ ਸਦਨ ਦੀ ਕਾਰਵਾਈ 10 ਮਿੰਟ ਲਈ ਮੁਲਤਵੀ ਕਰਨੀ ਪਈ।
ਸਦਨ ਮੁੜ ਜੁੜਿਆ ਤਾਂ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ 31 ਮਾਰਚ 2026 ਤੱਕ ਨਹਿਰੀ ਪਾਣੀ 76 ਫੀਸਦੀ ਖੇਤਾਂ ਤੱਕ ਪੁੱਜਦਾ ਕਰਾਂਗੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਸਦਨ ਵਿੱਚ ਹਾਜ਼ਰ ਹਨ।
ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਜਲ ਸਰੋਤ ਵਿਭਾਗ ਵੱਲੋਂ ਹੜ੍ਹ ਰੋਕਣ ਲਈ ਕੀਤੇ ਪ੍ਰਬੰਧਾਂ ਦੀਆਂ ਨਾਕਾਮੀਆਂ ਤੇ ਉਂਗਲ ਚੁੱਕੀ।
ਬੀਜ (ਪੰਜਾਬ ਸੋਧ) ਬਿੱਲ ਸਦਨ ਵਿਚ ਪਾਸ
September 29, 2025 2:39 pm
ਸਦਨ ਨੇ ਬਹਿਸ ਮਗਰੋਂ ਬੀਜ (ਪੰਜਾਬ ਸੋਧ) ਬਿੱਲ ਪਾਸ ਕਰ ਦਿੱਤਾ ਹੈ।
ਖੇਤੀ ਮੰਤਰੀ ਵਲੋਂ ਸਦਨ ਵਿਚ ਬੀਜ ਸੋਧ ਬਿੱਲ ਪੇਸ਼
September 29, 2025 2:39 pm
ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਸਦਨ ਵਿਚ ਬੀਜ ਸੋਧ ਬਿੱਲ ਪੇਸ਼ ਕੀਤਾ ਗਿਆ। ਬਿੱਲ ’ਤੇ ਬਹਿਸ ਮੌਕੇ ਐੱਮਐੱਲਏ ਰਾਣਾ ਗੁਰਜੀਤ ਸਿੰਘ ਨੇ ਬੀਜ (ਪੰਜਾਬ ਸੋਧ) ਬਿੱਲ ਨੂੰ ਡੈਫਰ ਕਰਨ ਲਈ ਕਿਹਾ।
ਕੇਂਦਰ ਸਰਕਾਰ ਤੋਂ 20 ਹਜ਼ਾਰ ਕਰੋੜ ਦੇ ਵਿਸ਼ੇਸ਼ ਵਿੱਤੀ ਪੈਕੇਜ ਲਈ ਮਤਾ ਸਰਬਸੰਮਤੀ ਨਾਲ ਪਾਸ
September 29, 2025 2:39 pm
ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਐਲਾਨੀ ਮਾਮੂਲੀ ਰਾਹਤ ਰਾਸ਼ੀ ਬਾਰੇ ਅਤੇ ਕੇਂਦਰ ਸਰਕਾਰ ਤੋਂ 20 ਹਜ਼ਾਰ ਕਰੋੜ ਰੁਪਏ ਦੇ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਨੂੰ ਲੈ ਕੇ ਮਤਾ ਸਰਬਸੰਮਤੀ ਨਾਲ ਪਾਸ ਕੀਤਾ। ਮਤਾ ਪਾਸ ਕਰਨ ਮੌਕੇ ਭਾਜਪਾ ਦੇ ਐੱਮ ਐਲ ਏ ਗ਼ੈਰਹਾਜ਼ਰ ਰਹੇ।
September 29, 2025 2:34 pm
ਮੁੱਖ ਮੰਤਰੀ ਨੇ 43 ਮਿੰਟ ਦਾ ਭਾਸ਼ਣ ਖ਼ਤਮ ਕੀਤਾ। ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ ਨੂੰ ਮੁੜ ਖੜ੍ਹਾ ਕਰਨ ਦੀ ਵਚਨਬੱਧਤਾ ਦੁਹਰਾਈ।
September 29, 2025 2:03 pm
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਯੂਟੀ ਬਣਾਉਣ ਦੀ ਕੋਸ਼ਿਸ਼ ਕੀਤੀ
ਮੁੱਖ ਮੰਤਰੀ ਭਗਵੰਤ ਮਾਨ ਸਦਨ ਵਿਚ ਬੋਲਣ ਲੱਗੇ
September 29, 2025 1:16 pm
ਮੁੱਖ ਮੰਤਰੀ ਭਗਵੰਤ ਨੇ ਵਿਸ਼ੇ਼ਸ਼ ਇਜਲਾਸ ਦੇ ਦੂਜੇ ਤੇ ਆਖਰੀ ਦਿਨ ਅੱਜ ਐਲਾਨ ਕੀਤਾ ਕਿ ਕਿਸਾਨਾਂ ਨੂੰ ਡੀਸਿਲਟਿੰਗ ਲਈ ਪ੍ਰਤੀ ਏਕੜ 7200 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸੇ ਤਰ੍ਹਾਂ ਦਰਿਆਵਾਂ ’ਚ ਰੁੜ੍ਹ ਗਈਆਂ ਫ਼ਸਲਾਂ ਦਾ ਮੁਆਵਜ਼ਾ ਪ੍ਰਤੀ ਏਕੜ 18800 ਰੁਪਏ ਦਿੱਤਾ ਜਾਵੇਗਾ
‘ਰੰਗਲਾ ਪੰਜਾਬ ਫੰਡ’ ਦੇ ਨਾਮ ’ਤੇ ਗੁੰਡਾ ਟੈਕਸ ਵਸੂਲ ਰਹੇ ਹਨ ਹਾਕਮ ਧਿਰ ਦੇ ਕੁਝ ਆਗੂ: ਚੌਧਰੀ
September 29, 2025 1:13 pm
ਕਾਂਗਰਸ ਦੇ ਐੱਮਐੱਲਏ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਹਲਕਾ ਫਿਲੌਰ ’ਚ ਹਾਕਮ ਧਿਰ ਦੇ ਕੁਝ ਆਗੂ ‘ਰੰਗਲਾ ਪੰਜਾਬ ਫੰਡ’ ਦੇ ਨਾਮ ’ਤੇ ਗੁੰਡਾ ਟੈਕਸ ਵਸੂਲ ਰਹੇ ਹਨ। ਉਨ੍ਹਾਂ ਹਾਕਮ ਧਿਰ ਵੱਲੋਂ ਬਾਜਵਾ ਨੂੰ ਨਿਸ਼ਾਨਾ ਬਣਾਉਣ ’ਤੇ ਇਤਰਾਜ਼ ਜਤਾਇਆ।
ਪਾਇਲਟ ਪ੍ਰਾਜੈਕਟ ਵਜੋਂ ਫ਼ਸਲ ਬੀਮਾ ਯੋਜਨਾ ਸੂਬੇ ਦੇ ਇਕ ਜ਼ਿਲ੍ਹੇ ’ਚ ਲਾਗੂ ਕੀਤੀ ਜਾਵੇ: ਸੰਦੀਪ ਜਾਖੜ
September 29, 2025 1:13 pm
ਕਾਂਗਰਸ ਦੇ ਵਿਧਾਇਕ ਸੰਦੀਪ ਜਾਖੜ ਨੇ ਸਦਨ ਵਿਚ ਸੁਝਾਓ ਦਿੱਤਾ ਕਿ ਪੰਜਾਬ ’ਚ ਪਾਇਲਟ ਪ੍ਰਾਜੈਕਟ ਵਜੋਂ ਸੂਬੇ ਦੇ ਇੱਕ ਜ਼ਿਲ੍ਹੇ ’ਚ ਫ਼ਸਲ ਬੀਮਾ ਯੋਜਨਾ ਲਾਗੂ ਕੀਤੀ ਜਾਵੇ। ਉਨ੍ਹਾਂ ਨੇ ਇਹ ਪਾਇਲਟ ਪ੍ਰਾਜੈਕਟ ਅਬੋਹਰ ਤੋਂ ਸ਼ੁਰੂ ਕਰਨ ਦੀ ਗੱਲ ਵੀ ਰੱਖੀ।
ਸੰਕਟ ਦੀ ਘੜੀ ਵਿਚ ਸਰਕਾਰ ਦਾ ਸਾਥ ਦੇਵੇ ਵਿਰੋਧੀ ਧਿਰ: ਸਿਹਤ ਮੰਤਰੀ
September 29, 2025 12:59 pm
ਸਦਨ ਵਿਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਵਿਚ ਦਿੱਤੀਆਂ ਸਿਹਤ ਸਹੂਲਤਾਂ ਦੇ ਵੇਰਵੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਵਿਰੋਧੀ ਧਿਰ ਨੂੰ ਕੇਂਦਰ ਖਿਲਾਫ ਪੰਜਾਬ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਮੰਤਰੀ ਨੇ ਅਖੀਰ ਵਿਚ ਕੇਂਦਰ ਨੂੰ ਮੁਖ਼ਾਤਬ ਹੁੰਦੇ ਹੋਏ “ਸਾਡਾ ਹੱਕ ਇੱਥੇ ਰੱਖ’’ ਦਾ ਨਾਅਰਾ ਲਾਇਆ।
ਰਾਣਾ ਗੁਰਜੀਤ ਤੇ ਇਯਾਲੀ ਵੱਲੋਂ ਹੜ੍ਹ ਦੇ ਕਾਰਨਾਂ ਤੇ ਭਵਿੱਖੀ ਬਚਾਅ ਲਈ ਕਮੇਟੀ ਬਣਾਉਣ ਦੀ ਮੰਗ
September 29, 2025 12:41 pm
ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਮਨਪ੍ਰੀਤ ਸਿੰਘ ਇਯਾਲੀ ਨੇ ਹੜ੍ਹ ਦੇ ਕਾਰਨਾਂ ਅਤੇ ਭਵਿੱਖ ਵਿਚ ਬਚਾਅ ਲਈ ਹਾਊਸ ਦੀ ਕਮੇਟੀ ਬਣਾਏ ਜਾਣ ਦੀ ਮੰਗ ਕੀਤੀ।
ਬਾਜਵਾ ਨੇ ਜਲ ਸਰੋਤ ਵਿਭਾਗ ਦੀਆਂ ਨਾਕਾਮੀਆਂ ’ਤੇ ਸਵਾਲ ਚੁੱਕੇ
September 29, 2025 12:32 pm
ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਜਲ ਸਰੋਤ ਵਿਭਾਗ ਵੱਲੋ ਹੜ੍ਹ ਰੋਕਣ ਲਈ ਤਿਆਰੀ ਲਈ ਕੀਤੇ ਪ੍ਰਬੰਧਾਂ ਦੀਆਂ ਨਕਾਮੀਆਂ ਤੇ ਉਂਗਲ ਚੁੱਕੀ ਹੈ।
76 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪੁੱਜਦਾ ਕਰਾਂਗੇ
September 29, 2025 12:10 pm
ਸਦਨ ਦੀ ਕਾਰਵਾਈ 10 ਮਿੰਟ ਲਈ ਮੁਲਤਵੀ ਹੋਣਤੋਂ ਬਾਅਦ ਮੁੜ ਸ਼ੁਰੂ ਹੋਈ। ਇਸ ਦੌਰਾਨ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸਦਨ ਚ ਕਿਹਾ ਕਿ 31 ਮਾਰਚ 2026 ਤੱਕ ਨਹਿਰੀ ਪਾਣੀ 76 ਫੀਸਦੀ ਖੇਤਾਂ ਤੱਕ ਪੁੱਜਦਾ ਕਰਾਂਗੇ। ਇਸ ਮੌਕੇ ਮੁੱਖ ਮੰਤਰੀ ਮਾਨ ਵੀ ਸਦਨ ਵਿੱਚ ਹਾਜ਼ਰ ਹਨ।
ਸਦਨ ਦੀ ਕਾਰਵਾਈ 10 ਮਿੰਟ ਲਈ ਮੁਲਤਵੀ
September 29, 2025 12:01 pm
ਹੰਗਾਮੇ ਕਰਕੇ ਸਦਨ ਦੀ ਕਾਰਵਾਈ ’ਚ ਵਿਘਨ ਪਿਆ।
ਹਰਪਾਲ ਚੀਮਾ ਤੇ ਪ੍ਰਤਾਪ ਬਾਜਵਾ ਆਪਸ ’ਚ ਭਿੜੇ
September 29, 2025 11:55 am
ਵਿੱਤ ਮੰਤਰੀ ਹਰਪਾਲ ਚੀਮਾ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਦਨ ਵਿਚ ਆਪਸ ’ਚ ਭਿੜੇ। ਚੀਮਾ ਨੇ ਇਲਜ਼ਾਮ ਲਾਏ ਕਿ ਬਾਜਵਾ ਨੇ ਧੁੱਸੀ ਬੰਨ੍ਹ ਦੇ ਅੰਦਰ ਜ਼ਮੀਨ ਖਰੀਦ ਕੀਤੀ ਤਾਂ ਜੋ ਰੇਤ ਵੇਚੀ ਜਾ ਸਕੇ। ਚੀਮਾ ਨੇ ਕਿਹਾ ਕਿ ਬਾਜਵਾ ਦੀ ਜ਼ਮੀਨ ਨੂੰ ਹੜ੍ਹ ਤੋਂ ਬਚਾਉਣ ਲਈ ਕਾਂਗਰਸ ਸਰਕਾਰ ਵੇਲੇ ਖਜ਼ਾਨੇ ’ਚੋ ਕਰੋੜਾਂ ਖਰਚ ਕੀਤੇ ਗਏ। ਬਾਜਵਾ ਨੇ ਜਵਾਬ ਦਿੱਤਾ ਅਤੇ ਸਦਨ ’ਚ ਮੁੜ ਹੰਗਾਮਾ।
ਵਿਰੋਧੀ ਧਿਰ ਵੱਲੋਂ ਹੰਗਾਮਾ
September 29, 2025 11:51 am
ਸਦਨ ਵਿਚ ਐਮ ਐਲ ਏ ਗੁਰਦੀਪ ਸਿੰਘ ਰੰਧਾਵਾ ਵੱਲੋਂ ਸੱਕੀ ਨਾਲੇ ਦੀ ਸਫ਼ਾਈ ਹੋਣ ਦੇ ਕੀਤੇ ਦਾਅਵੇ ਨੂੰ ਲੈ ਕੇ ਵਿਰੋਧੀ ਧਿਰ ਨੇ ਹੰਗਾਮਾ ਕੀਤਾ
September 29, 2025 11:51 am
ਸ਼੍ਰੋਮਣੀ ਅਕਾਲੀ ਦਲ ਦੀ ਐੱਮ ਐੱਲ ਏ ਗੁਨੀਵ ਕੌਰ ਮਜੀਠੀਆ ਸਦਨ ਵਿਚ ਹਾਜ਼ਰ
September 29, 2025 11:51 am
ਅਮਨ ਅਰੋੜਾ ਨੇ ਬਹਿਸ ਦੌਰਾਨ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ ਦੇ ਨੇਮਾਂ ਚ ਸੋਧ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਦਨ ਦੇ ਸਾਰੇ ਮੈਂਬਰਾਂ ਨੂੰ ਇੱਕਜੁੱਟ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਆਵਾਜ਼ ਚੁੱਕਣੀ ਚਾਹੀਦੀ ਹੈ।
September 29, 2025 11:49 am
ਅਮਨ ਅਰੋੜਾ ਨੇ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ ’ਤੇ ਸਰਕਾਰ ਦਾ ਪੱਖ ਕਲੀਅਰ ਕੀਤਾ। ਉਨ੍ਹਾਂ ਕੈਗ ਦੀ ਰਿਪੋਰਟ ਦੇ ਹਵਾਲੇ ਨਾਲ ਵਿਰੋਧੀ ਧਿਰ ਨੂੰ ਨਿਸ਼ਾਨੇ ’ਤੇ ਲਿਆ।
ਪੰਜਾਬ ਦੇ ਦਰਿਆਵਾਂ ਚੋ ਡੀਸਿਲਟਿੰਗ ਨਾ ਹੋਣ ਲਈ ਪਿਛਲੀ ਕਾਂਗਰਸ ਸਰਕਾਰ ਜ਼ਿੰਮੇਵਾਰ
September 29, 2025 11:49 am
ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਦਰਿਆਵਾਂ ਚੋ ਡੀਸਿਲਟਿੰਗ ਨਾ ਹੋਣ ਲਈ ਪਿਛਲੀ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ਨੂੰ ਕੇਂਦਰ ਸਰਕਾਰ ਨੇ ਕੰਜ਼ਰਵੇਸ਼ਨ ਸਾਈਟ ਐਲਾਨ ਦਿੱਤਾ ਜਿਸ ਨਾਲ ਇਸ ਦਰਿਆ ’ਚੋ ਮਿੱਟੀ ਕੱਢਣ ’ਤੇ ਪਾਬੰਦੀ ਲੱਗ ਗਈ। ਤਤਕਾਲੀ ਪੰਜਾਬ ਦੀ ਕਾਂਗਰਸ ਸਰਕਾਰ ਨੇ ਇਸ ਦਾ ਨੋਟਿਸ ਤੱਕ ਨਹੀਂ ਲਿਆ ।
ਸਦਨ ਚ ਮੰਤਰੀ ਅਮਨ ਅਰੋੜਾ ਨੇ ਬੋਲਣਾ ਸ਼ੁਰੂ ਕੀਤਾ
September 29, 2025 11:43 am
ਅਮਨ ਅਰੋੜਾ ਨੇ ਕਿਹਾ ਕਿ ਦਰਿਆਵਾਂ ’ਚੋਂ ਡੀਸਿਲਟਿੰਗ ਵਾਸਤੇ ਕੇਂਦਰ ਸਰਕਾਰ ਨੇ ਪੰਜਾਬ ਨੂੰ ਪੈਸਾ ਤਾਂ ਕੀ ਦੇਣਾ ਸੀ, ਪੰਜਾਬ ਸਰਕਾਰ ਵੱਲੋਂ ਲਿਖੇ ਪੱਤਰਾਂ ਦਾ ਕੇਂਦਰ ਨੇ ਜਵਾਬ ਤੱਕ ਨਹੀ ਦਿੱਤਾ।
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਪੁਨਰਵਾਸ ਦੇ ਮੁੱਦੇ ’ਤੇ ਬਹਿਸ ਨਾਲ ਮੁੜ ਸ਼ੁਰੂ
September 29, 2025 11:43 am
ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ ਅੱਜ ਪੰਜਾਬ ਦੇ ਪੁਨਰਵਾਸ ਦੇ ਮੁੱਦੇ ਤੇ ਬਹਿਸ ਨਾਲ ਮੁੜ ਸ਼ੁਰੂ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕੇਂਦਰ ਤੋਂ 20 ਹਜ਼ਾਰ ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ ਨੂੰ ਰੱਖਿਆ ਮਤਾ ਅੱਜ ਪਾਸ ਹੋਣ ਦੀ ਸੰਭਾਵਨਾ ਹੈ।ਸੈਸ਼ਨ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੋਲਣਾ ਸ਼ੁਰੂ ਕੀਤਾ। ਇਸ ਦੌਰਾਨ ਭਾਜਪਾ ਵਿਧਾਇਕ ਗੈਰਹਾਜ਼ਰ ਰਹੇ