ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਦੀ ਮਗਨਰੇਗਾ ਸਕੀਮ ਵਿਚ ਲਿਆਂਦੇ ਬਦਲਾਅ ਖਿਲਾਫ ਮਤਾ ਪ੍ਰਵਾਨ ਕੀਤਾ। ਇਸ ਮੌਕੇ ਭਾਜਪਾ ਦੇ ਦੋਵੇਂ ਵਿਧਾਇਕ ਗੈਰਹਾਜ਼ਰ ਰਹੇ। ਮੁੱਖ ਮੰਤਰੀ ਨੇ ਇਸ ਮੌਕੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਇਸ ਨਵੇਂ ਕਾਨੂੰਨ ਖ਼ਿਲਾਫ਼ ਹਰ ਪੱਧਰ ’ਤੇ ਲੜਾਈ ਕਰੇਗੀ ਤਾਂ ਕਿ ਗਰੀਬਾਂ ਦੀ ਰੋਜ਼ੀ ਰੋਟੀ ਨੂੰ ਸੁਰੱਖਿਅਤ ਕੀਤਾ ਜਾ ਸਕੇ।
ਪੰਜਾਬ ਵਿਧਾਨ ਸਭਾ ਨੇ ਅੱਜ ਸਦਨ ਵਿਚ ਪੇਸ਼ ਅਹਿਮ ਤਿੰਨ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ। ਸਦਨ ਵਿਚ ਸਰਕਾਰ ਵੱਲੋਂ ਪੇਸ਼ ਪੰਜਾਬ ਆਬਾਦੀ ਦੇਹ (ਮਾਲਕੀ ਰਿਕਾਰਡ) ਸੋਧ ਬਿੱਲ, ਭਾਰਤੀ ਸਟੈਂਪ (ਪੰਜਾਬ ਦੂਜੀ ਸੋਧ) ਬਿੱਲ ਅਤੇ ਪੰਜਾਬ ਲੈਂਡ ਰੈਵੇਨਿਊ (ਸੋਧ) ਬਿੱਲ-2025 ਨੂੰ ਪਾਸ ਕਰ ਦਿੱਤਾ ਗਿਆ। ਬਿੱਲ ਪਾਸ ਹੋਣ ਮਗਰੋਂ ਸਦਨ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ।
ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਦੇ ਨਾਲ ਸ਼ੁਰੂ ਹੋਇਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਰੂ ਸਾਹਿਬ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਗੱਲ ਕੀਤੀ। ਉਨ੍ਹਾਂ ਸਾਹਿਬਜ਼ਾਦਿਆਂ ਦੇ ਸਿਦਕ ਨੂੰ ਸਿਜਦਾ ਕੀਤਾ।ਆਪ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਵੱਲੋਂ ਸਦਨ ’ਚ ਚਾਰ ਸਾਹਿਬਜ਼ਾਦਿਆਂ ਨੂੰ ਅਕੀਦਤ ਭੇਟ ਕੀਤੀ ਗਈ।
![]()
ਸਦਨ ’ਚ ਮੁੱਖ ਮੰਤਰੀ ਭਗਵੰਤ ਮਾਨ ਦਾ ਭਾਸ਼ਣ ਸ਼ੁਰੂ ਹੋਣ ਮੌਕੇ ਸਦਨ ’ਚ ਹੰਗਾਮਾ ਵੀ ਹੋਇਆ । ਸੁਖਪਾਲ ਖਹਿਰਾ ਨੇ ਸਮਾਂ ਨਾ ਦਿੱਤੇ ਜਾਣ ’ਤੇ ਵਿਰੋਧ ਕੀਤਾ । ਹੰਗਾਮੇ ਕਾਰਨ ਸਦਨ ਦੀ ਕਾਰਵਾਈ ’ਚ ਕਰੀਬ 20 ਮਿੰਟ ਵਿਘਨ ਪਿਆ ਰਿਹਾ । ਸਪੀਕਰ ਦੇ ਹੁਕਮਾਂ ਤੇ ਖਹਿਰਾ ਨੂੰ ਸਦਨ ਚੋ ਬਾਹਰ ਕੱਢ ਦਿੱਤਾ ਗਿਆ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਨੂੰ ਵੀ ਬਾਹਰ ਕੱਢ ਦਿੱਤਾ ਗਿਆ ਸੀ।
ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣ ਦੇ ਰਾਹ ਪਈ ਹੈ ਅਤੇ ਤਾਕਤਾਂ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮਗਨਰੇਗਾ ’ਚ ਕੀਤੇ ਬਦਲਾਅ ਦੀ ਗੱਲ ਕਰਦਿਆਂ ਕਿਹਾ ਕਿ ਪਹਿਲੀ ਵਾਰ ਹੈ ਕਿ ਕਿਸੇ ਸਕੀਮ ਦਾ ਨਾਮ ਧਰਮ ਦੇ ਨਾਮ ਤੇ ਰੱਖਿਆ ਗਿਆ ਹੋਵੇ । ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸਰਕਾਰੀ ਮਤੇ ’ਤੇ ਬੋਲਦਿਆਂ ਕਿਹਾ ਕਿ ਸਦਨ ’ਚ ਇਕੱਲੇ ਮਤੇ ਪਾਸ ਕਰਨ ਨਾਲ ਗੱਲ ਨਹੀਂ ਬਣੇਗੀ , ਦਿੱਲੀ ’ਚ ਪ੍ਰਧਾਨ ਮੰਤਰੀ ਦੇ ਦਫ਼ਤਰ ਤੇ ਘਰ ਅੱਗੇ ਧਰਨਾ ਦੇਣਾ ਪਵੇਗਾ।
ਇਸ ਤੋਂ ਪਹਿਲਾਂ ਮਗਨਰੇਗਾ ਦੀ ਥਾਂ ਲਿਆਂਦੇ ਜੀ ਰਾਮ ਜੀ ਕਾਨੂੰਨ ਖ਼ਿਲਾਫ਼ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਮਗਨਰੇਗਾ ਕਾਮਿਆਂ ਦੀਆਂ ਦਰਖਾਸਤਾਂ ਲੈ ਕੇ ਪਹੁੰਚੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵੱਖ-ਵੱਖ ਵਿਧਾਇਕਾਂ ਨੇ ਕਿਹਾ ਕਿ ਜੀ ਰਾਮ ਜੀ ਕਾਨੂੰਨ ਲਿਆ ਕੇ ਮਜ਼ਦੂਰਾਂ ਅਤੇ ਪਛੜੇ ਵਰਗ ਦੇ ਲੋਕਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਅਤੇ ਉਨਾਂ ਦਾ ਰੁਜ਼ਗਾਰ ਖੋਹ ਰਹੀ ਹੈ। ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਦੇਵ ਮਾਨ ਅਤੇ ਕੁਲਜੀਤ ਰੰਧਾਵਾ ਦਰਖਾਸਤਾਂ ਦੀ ਪੰਡ ਸਮੇਤ ਵਿਧਾਨ ਸਭਾ ਦੇ ਬਾਹਰ ਪੁੱਜੇ ਸਨ।
ਜ਼ਿਕਰਯੋਗ ਹੈ ਕਿ ਮਨਰੇਗਾ (MGNREGA) ਵਿੱਚ ਹੋਏ ਬਦਲਾਅ ਦੇ ਪ੍ਰਭਾਵਾਂ 'ਤੇ ਚਰਚਾ ਕਰਨ ਲਈ ਅੱਜ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ। ਇਸ ਸੈਸ਼ਨ ਦੌਰਾਨ ਸਰਕਾਰ ਸਦਨ ਵਿੱਚ ਇੱਕ ਸਰਕਾਰੀ ਮਤਾ ਪੇਸ਼ ਕਰੇਗੀ, ਜਿਸ ਵਿੱਚ ਕੇਂਦਰ ਸਰਕਾਰ ਕੋਲ ਇਹ ਮੁੱਦਾ ਉਠਾਉਣ ਦੀ ਸਿਫ਼ਾਰਸ਼ ਕੀਤੀ ਜਾਵੇਗੀ ਕਿ ਮਨਰੇਗਾ ਦੇ ਢਾਂਚੇ ਨੂੰ ਮੰਗ-ਅਧਾਰਤ, ਅਧਿਕਾਰ-ਅਧਾਰਤ ਅਤੇ ਪੂਰੀ ਤਰ੍ਹਾਂ ਕੇਂਦਰ ਦੁਆਰਾ ਸਪਾਂਸਰ ਰੱਖਿਆ ਜਾਵੇ। ਇਸ ਦੇ ਨਾਲ ਹੀ 'ਵੀਬੀ ਜੀ ਰਾਮ ਜੀ' (VB G RAM G) ਐਕਟ ਦੀਆਂ ਮੱਦਾਂ 'ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਜਾਣੀ ਹੈ।
ਕੇਂਦਰ ਦੀ ਮਗਨਰੇਗਾ ਸਕੀਮ ਵਿਚ ਲਿਆਂਦੇ ਬਦਲਾਅ ਖ਼ਿਲਾਫ਼ ਮਤਾ ਪ੍ਰਵਾਨ
December 30, 2025 5:00 pm
ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਦੀ ਮਗਨਰੇਗਾ ਸਕੀਮ ਵਿਚ ਲਿਆਂਦੇ ਬਦਲਾਅ ਖਿਲਾਫ ਮਤਾ ਪ੍ਰਵਾਨ ਕੀਤਾ। ਇਸ ਮੌਕੇ ਭਾਜਪਾ ਦੇ ਦੋਵੇਂ ਵਿਧਾਇਕ ਗੈਰਹਾਜ਼ਰ ਰਹੇ। ਮੁੱਖ ਮੰਤਰੀ ਨੇ ਇਸ ਮੌਕੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਇਸ ਨਵੇਂ ਕਾਨੂੰਨ ਖ਼ਿਲਾਫ਼ ਹਰ ਪੱਧਰ ’ਤੇ ਲਡ਼ਾੲੀ ਕਰੇਗੀ ਤਾਂ ਕਿ ਗਰੀਬਾਂ ਦੀ ਰੋਜ਼ੀ ਰੋਟੀ ਨੂੰ ਸੁਰੱਖਿਅਤ ਕੀਤਾ ਜਾ ਸਕੇ।
ਪੰਜਾਬ ਦੇ ਮੁੱਦਿਆਂ ’ਤੇ ਬੋਲਣ ਲਈ ਸਮਾਂ ਨਹੀਂ ਦਿੱਤਾ ਗਿਆ: ਖਹਿਰਾ
December 30, 2025 4:38 pm
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵਿਧਾਨ ਸਭਾ ਵਿੱਚੋਂ ਬਾਹਰ ਕੱਢੇ ਜਾਣ ਬਾਰੇ ਕਿਹਾ ਕਿ ਉਹ ਵਿਧਾਨ ਸਭਾ ਵਿੱਚ ਪੰਜਾਬ ਅਤੇ ਪੰਜਾਬ ਦੇ ਮੁੱਦਿਆਂ ਬਾਰੇ ਗੱਲਬਾਤ ਰੱਖਣਾ ਚਾਹੁੰਦੇ ਸਨ ਕਿ ਕਿਸ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਪਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਨ੍ਹਾਂ ਨੂੰ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਹਿਲਾਂ ਸ੍ਰੀ ਅਾਨੰਦਪੁਰ ਸਾਹਿਬ ਵਿਖੇ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਵੀ ਉਨ੍ਹਾਂ ਨੂੰ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਸੂਬਿਆਂ ਦੇ ਅਧਿਕਾਰਾਂ ਉੱਤੇ ਡਾਕਾ ਮਾਰਿਆ ਜਾ ਰਿਹਾ ਹੈ ਪਰ ਸੂਬਾ ਸਰਕਾਰ ਉਸ ਬਾਰੇ ਕੁਝ ਵੀ ਬੋਲਣ ਵਿੱਚ ਤਿਆਰ ਨਹੀਂ। ਪੰਜਾਬ ਸਰਕਾਰ ਵੱਲੋਂ ਨਿਯਮਤ ਸੈਸ਼ਨ ਬੁਲਾਉਣ ਦੀ ਜਗ੍ਹਾ ਇੱਕ ਇੱਕ ਦਿਨ ਦੇ ਵਿਸ਼ੇਸ਼ ਸੈਸ਼ਨ ਬੁਲਾਏ ਜਾ ਰਹੇ ਹਨ ਜਿਨ੍ਹਾਂ ਰਾਹੀਂ ਕੋਈ ਠੋਸ ਨਤੀਜਾ ਨਹੀਂ ਨਿਕਲਦਾ। ਪੰਜਾਬ ਸਰਕਾਰ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਇਸ ਤੋਂ ਪਹਿਲਾਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਲਏ ਗਏ ਮਤਿਆਂ ਦਾ ਹੁਣ ਤੱਕ ਕੀ ਬਣਿਆ ਹੈ।-ਆਤਿਸ਼ ਗੁਪਤਾ
ਮੁੱਖ ਮੰਤਰੀਮਾਨ ਦਾ ਭਾਸ਼ਣ ਸ਼ੁਰੂ ਹੁੰਦੇ ਹੀ ਹੰਗਾਮਾ
December 30, 2025 4:29 pm
ਸਦਨ ’ਚ ਮੁੱਖ ਮੰਤਰੀ ਭਗਵੰਤ ਮਾਨ ਦਾ ਭਾਸ਼ਣ ਸ਼ੁਰੂ ਹੋਣ ਮੌਕੇ ਸਦਨ ’ਚ ਹੰਗਾਮਾ ਹੋਇਆ । ਸੁਖਪਾਲ ਖਹਿਰਾ ਨੇ ਸਮਾਂ ਨਾ ਦਿੱਤੇ ਜਾਣ ’ਤੇ ਵਿਰੋਧ ਕੀਤਾ । ਹੰਗਾਮੇ ਕਾਰਨ ਸਦਨ ਦੀ ਕਾਰਵਾਈ ’ਚ ਕਰੀਬ 20 ਮਿੰਟ ਵਿਘਨ ਪਿਆ ਰਿਹਾ । ਸਪੀਕਰ ਦੇ ਹੁਕਮਾਂ ਤੇ ਖਹਿਰਾ ਨੂੰ ਸਦਨ ਚੋ ਬਾਹਰ ਕੱਢ ਦਿੱਤਾ ਗਿਆ । ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਨੂੰ ਵੀ ਬਾਹਰ ਕੱਢ ਦਿੱਤਾ ਗਿਆ
ਪਿਛਲੀਆਂ ਸਰਕਾਰਾਂ ਸਮੇ ਮਗਨਰੇਗਾ ਸਕੀਮ ’ਚ ਹੋਏ ਭ੍ਰਿਸ਼ਟਾਚਾਰ ਦੀ ਹੋਵੇ ਜਾਂਚ : ਅਮਨ ਅਰੋੜਾ
December 30, 2025 3:58 pm
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਦਨ ’ਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਪੰਜਾਬ ’ਚ ਪਿਛਲੀਆਂ ਸਰਕਾਰਾਂ ਸਮੇ ਮਗਨਰੇਗਾ ਸਕੀਮ ’ਚ ਹੋਏ ਭ੍ਰਿਸ਼ਟਾਚਾਰ ਦੀ ਜਾਂਚ ਕਰਾਈ ਜਾਵੇ । ਅਰੋੜਾ ਨੇ ਕਿਹਾ ਕਿ ਗਿੱਦੜਬਾਹਾ, ਮੁਕਤਸਰ ਤੇ ਅਬੋਹਰ ਦੇ ਇਲਾਕੇ ’ਚ ਵੱਡੇ ਘਪਲੇ ਹੋਏ ਹਨ ਜਿੰਨਾ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੁਜਰਾਤ, ਮੱਧ ਪ੍ਰਦੇਸ਼ ਤੇ ਬਿਹਾਰ ’ਚ ਹੋਏ ਘਪਲਿਆਂ ਦਾ ਜ਼ਿਕਰ ਕੀਤਾ ।
ਮਗਨਰੇਗਾ ਸਕੀਮ ’ਚ ਬਦਲਾਅ ਮਜ਼ਦੂਰ ਪੱਖੀ: ਅਸ਼ਵਨੀ ਸ਼ਰਮਾ
December 30, 2025 3:56 pm
ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਸਦਨ ’ਚ ਸਰਕਾਰੀ ਮਤੇ ਦਾ ਵਿਰੋਧ ਕਰਦਿਆਂ ਕਿਹਾ ਕਿ ਮਗਨਰੇਗਾ ਸਕੀਮ ’ਚ ਕੀਤੇ ਬਦਲਾਅ ਨੂੰ ਮਜ਼ਦੂਰ ਪੱਖੀ ਦੱਸਿਆ । ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਹਾਲੇ ਤੱਕ ਇਸ 7000 ਪਿੰਡਾਂ ਚ ਸੋਸ਼ਲ ਆਡਿਟ ਨਹੀਂ ਕਰਾਇਆ ।ਇਸ ਮੌਕੇ ਮੰਤਰੀ ਤਰੁਣਪ੍ਰਰੀਤ ਸਿੰਘ ਸੌਂਦ ਨੇ ਵਿਰੋਧ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਸਕੀਮ ਦੇ ਪੈਸੇ ਰੋਕ ਰੱਖੇ ਹਨ ।
ਵਿਧਾਇਕ ਗਿਆਸਪੁਰਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਕੀਤੀ ਟਿੱਪਣੀ ’ਤੇ ਇਤਰਾਜ਼
December 30, 2025 3:09 pm
ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸਦਨ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਕੀਤੀ ਟਿੱਪਣੀ ’ਤੇ ਇਤਰਾਜ਼ ਜਤਾਇਆ । ਅਸ਼ਵਨੀ ਸ਼ਰਮਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਕੀਤੀ ਟਿੱਪਣੀ ਅਪਮਾਨਜਨਕ ਹੈ । ਚੇਤੇ ਰਹੇ ਕਿ ਗਿਆਸਪੁਰਾ ਨੇ “ਮੋਦੀ ਦੀ ਧੋਣ ’ਤੇ ਗੋਡਾ ਰੱਖਾਂਗੇ” ਸ਼ਬਦ ਦਾ ਇਸਤੇਮਾਲ ਕੀਤਾ ਗਿਆ ਸੀ ।
ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣ ਦੇ ਰਾਹ ਪਈ: ਵਿੱਤ ਮੰਤਰੀ
December 30, 2025 1:46 pm
![]()
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣ ਦੇ ਰਾਹ ਪਈ ਹੈ ਅਤੇ ਤਾਕਤਾਂ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮਗਨਰੇਗਾ ’ਚ ਕੀਤੇ ਬਦਲਾਅ ਦੀ ਗੱਲ ਕਰਦਿਆਂ ਕਿਹਾ ਕਿ ਪਹਿਲੀ ਵਾਰ ਹੈ ਕਿ ਕਿਸੇ ਸਕੀਮ ਦਾ ਨਾਮ ਧਰਮ ਦੇ ਨਾਮ ਤੇ ਰੱਖਿਆ ਗਿਆ ਹੋਵੇ । ਚੀਮਾ ਨੇ ਕਿਹਾ ਕਿ ਭਾਜਪਾ ਸਰਕਾਰ ਦੇਸ਼ ਦੇ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ, ਖ਼ਾਸ ਕਰਕੇ ਦਲਿਤਾਂ ਲਈ ਚੁੱਕੇ ਕਦਮਾਂ ਦਾ ਜ਼ਿਕਰ ਵੀ ਕੀਤਾ। ਆਪਣੇ ਸੰਬੋਧਨ ਦੌਰਾਨ ਵਿੱਤ ਮੰਤਰੀ ਨੇ ਮਨਰੇਗਾ ਸਕੀਮ ’ਤੇ ਘੱਟ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ’ਤੇ ਜ਼ਿਆਦਾ ਜ਼ੋਰ ਦਿੱਤਾ।
December 30, 2025 1:34 pm
ਕਾਂਗਰਸੀ ਵਿਧਾਇਕ ਅਰੁਣਾ ਚੌਧਰੀ ਨੇ ਸਦਨ ’ਚ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੁਣ ਤੱਕ 23 ਸਕੀਮਾਂ ਦੇ ਨਾਮ ਬਦਲੇ ਗਏ ਹਨ ਅਤੇ ਹੁਣ ਮਗਨਰੇਗਾ ਸਕੀਮ ਦਾ ਸਰੂਪ ਤੇ ਨਾਮ ਬਦਲ ਕੇ ਮਜ਼ਦੂਰਾਂ ਤੇ ਹਮਲਾ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਨਵੇਂ ਬਦਲਾਅ ਦੇਸ਼ ਦੇ ਸੰਘੀ ਢਾਂਚੇ ਤੇ ਵੀ ਹੱਲਾ ਹਨ ਜਿਸ ਨਾਲ ਸੂਬਿਆਂ ਦੇ ਅਧਿਕਾਰਾਂ ਨੂੰ ਖੋਰਾ ਲੱਗੇਗਾ।
ਸਦਨ ਵਿੱਚ ਵਿਧਾਇਕ ਸੁਖਵਿੰਦਰ ਸੁੱਖੀ ਦੇ ਬੋਲਣ ’ਤੇ ਹੰਗਾਮਾ
December 30, 2025 1:24 pm
ਸਦਨ ’ਚ ਵਿਧਾਇਕ ਸੁਖਵਿੰਦਰ ਸੁੱਖੀ ਦੇ ਬੋਲਣ ਮੌਕੇ ਹੰਗਾਮਾ ਹੋਇਆ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਤਰਾਜ਼ ਕੀਤਾ ਕਿ ਪਹਿਲਾਂ ਇਹ ਦੱਸਿਆਂ ਜਾਵੇ ਕਿ ਸੁੱਖੀ ਕਿਸ ਪਾਰਟੀ ਵੱਲੋਂ ਬੋਲ ਰਹੇ ਹਨ। ੳੁਧਰ ਅਮਨ ਅਰੋੜਾ ਨੇ ਜਵਾਬੀ ਹਮਲੇ ’ਚ ਕਿਹਾ ਕਿ ਸੁੱਖੀ ਦਾ ਸਟੇਟਸ ਉਹੀ ਹੈ ਜੋ ਕਾਂਗਰਸ ਚ ਸੰਦੀਪ ਜਾਖੜ ਦਾ ਹੈ। ਚੇਤੇ ਰਹੇ ਕਿ ਸੁੱਖੀ ਅਕਾਲੀ ਦਲ ਦੇ ਵਿਧਾਇਕ ਹਨ ਤੇ ਹੁਣ ‘ਆਪ’ ਚ ਸ਼ਾਮਲ ਹਨ । ਇਸ ਰੌਲੇ ਰੱਪੇ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਨੂੰ ਸਦਨ ’ਚ ਇੱਕ ਦਲਿਤ ਵਿਧਾਇਕ ਦੇ ਬੋਲਣ ਤੇ ਇਤਰਾਜ਼ ਹੈ।
ਪ੍ਰਧਾਨ ਮੰਤਰੀ ਦੇ ਘਰ ਅਤੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇ: ਪਰਗਟ ਸਿੰਘ
December 30, 2025 1:10 pm
ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸਰਕਾਰੀ ਮਤੇ ’ਤੇ ਬੋਲਦਿਆਂ ਕਿਹਾ ਕਿ ਸਦਨ ’ਚ ਇਕੱਲੇ ਮਤੇ ਪਾਸ ਕਰਨ ਨਾਲ ਗੱਲ ਨਹੀਂ ਬਣੇਗੀ , ਦਿੱਲੀ ’ਚ ਪ੍ਰਧਾਨ ਮੰਤਰੀ ਦੇ ਦਫ਼ਤਰ ਤੇ ਘਰ ਅੱਗੇ ਧਰਨਾ ਦੇਣਾ ਪਵੇਗਾ । ਉਨ੍ਹਾਂ ਕਿਹਾ ਕਿ ਆਪ ਸਰਕਾਰ ਅਗਵਾਈ ਕਰੇ ਤੇ ਕਾਂਗਰਸ ਦੇ ਸਾਰੇ ਵਿਧਾਇਕ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਅਸਲ ’ਚ ਕੇਂਦਰ ਸਰਕਾਰ ਇਸ ਬਦਲਾਅ ਦੇ ਰਾਹੀਂ ਸਕੀਮ ਨੂੰ ਖ਼ਤਮ ਕਰਨ ਜਾ ਰਹੀ ਹੈ ।
ਸ਼ਿਵਰਾਜ ਚੌਹਾਨ ਵੱਲੋਂ ਪੰਜਾਬ ਵਿਧਾਨ ਸਭਾ ਦੀ ਨਿਖੇਧੀ
December 30, 2025 12:53 pm
ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਪੰਜਾਬ ਵਿਧਾਨ ਸਭਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਅਜਿਹਾ ਕਦਮ ਭਾਰਤ ਦੇ ਸੰਘੀ ਢਾਂਚੇ ਦੀ ਮੂਲ ਭਾਵਨਾ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ 'ਤੇ ਲੋਕ ਸਭਾ ਵਿੱਚ ਵਿਸਥਾਰ ਨਾਲ ਚਰਚਾ ਕੀਤੀ ਗਈ ਸੀ ਅਤੇ ਸਰਕਾਰ ਨੇ ਇਸ ਨੂੰ ਪਾਸ ਕਰਨ ਤੋਂ ਪਹਿਲਾਂ ਬਹਿਸ ਲਈ ਕਾਫ਼ੀ ਸਮਾਂ ਦਿੱਤਾ ਸੀ। ਉਨ੍ਹਾਂ ਅੱਗੇ ਕਿਹਾ, "ਸੰਸਦ ਵਿੱਚ ਇੱਕ ਕਾਨੂੰਨ ਬਣਾਇਆ ਗਿਆ ਹੈ ਅਤੇ ਵਿਧਾਨ ਸਭਾ ਵਿੱਚ ਇਸ ਦੇ ਵਿਰੁੱਧ ਮਤਾ ਪਾਸ ਕਰਨਾ ਸਾਡੇ ਸੰਘੀ ਢਾਂਚੇ ਦੀ ਮੂਲ ਭਾਵਨਾ ਦੇ ਖ਼ਿਲਾਫ਼ ਹੈ"।
December 30, 2025 12:49 pm
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਦਨ ਵਿੱਚ ਮਗਨਰੇਗਾ ਸਕੀਮ ’ਚ ਕੇਂਦਰ ਸਰਕਾਰ ਵੱਲੋਂ ਕੀਤੇ ਬਦਲਾਅ ਦੇ ਮਾਮਲੇ ’ਤੇ ਸਰਕਾਰੀ ਮਤਾ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਨਵੇਂ ਬਦਲਾਅ ਕਰਕੇ ਦਲਿਤ ਤੇ ਮਜ਼ਦੂਰ ਵਿਰੋਧੀ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਦਨ ਸਿਫਾਰਸ਼ ਕਰਦਾ ਹੈ ਕਿ ਪੰਜਾਬ ਸਰਕਾਰ ਇਸ ਮੁੱਦੇ ਨੂੰ ਕੇਂਦਰ ਕੋਲ ਉਠਾਏ ਤਾਂ ਜੋ ਮਜ਼ਦੂਰਾਂ ਦੀ ਰੋਜ਼ੀ ਰੋਟੀ ਨੂੰ ਸੁਰੱਖਿਅਤ ਰੱਖਿਆ ਜਾ ਸਕੇ ।
ਪੰਜਾਬ ਵਿਧਾਨ ਸਭਾ ਵਿੱਚ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ
December 30, 2025 12:42 pm
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਸਾਬਕਾ ਰਾਜਪਾਲ ਸ਼ਿਵ ਰਾਜ ਪਾਟਿਲ, ਸਾਬਕਾ ਮੰਤਰੀ ਜਗਤਾਰ ਸਿੰਘ ਮੁਲਤਾਨੀ, ਤਾਰਾ ਸਿੰਘ ਅਤੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਸੌਂਦ ਅਤੇ ਹੋਰਨਾਂ ਨੂੰ ਸਰਧਾਂਜਲੀਆਂ ਭੇਂਟ ਕੀਤੀਆਂ।
ਪੰਜਾਬ ਵਿਧਾਨ ਸਭਾ ਦੇ ਮਤੇ ’ਤੇ ਭੜਕੇ ਸ਼ਿਵਰਾਜ ਚੌਹਾਨ, ਕਿਹਾ: ਇਹ ਸੰਘੀ ਢਾਂਚੇ ਦੇ ਖ਼ਿਲਾਫ਼।
December 30, 2025 12:41 pm
ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਵਿਧਾਨ ਸਭਾ ਵੱਲੋਂ ‘ਵਿਕਸਿਤ ਭਾਰਤ-G RAM G’ ਐਕਟ ਵਿਰੁੱਧ ਮਤਾ ਪਾਸ ਕਰਨ ਲਈ ਬੁਲਾਏ ਗਏ ਵਿਸ਼ੇਸ਼ ਇਜਲਾਸ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਸਦ ਦੁਆਰਾ ਪਾਸ ਕੀਤੇ ਗਏ ਕਾਨੂੰਨ ਵਿਰੁੱਧ ਅਜਿਹਾ ਕਦਮ ਚੁੱਕਣਾ ਭਾਰਤ ਦੇ ਸੰਘੀ ਢਾਂਚੇ ਦੀ ਮੂਲ ਭਾਵਨਾ ਦੇ ਖ਼ਿਲਾਫ਼ ਹੈ। ਚੌਹਾਨ ਨੇ ਦੱਸਿਆ ਕਿ ਲੋਕ ਸਭਾ ਵਿੱਚ ਇਸ ਬਿੱਲ ’ਤੇ ਅੱਠ ਘੰਟੇ ਤੋਂ ਵੱਧ ਚਰਚਾ ਹੋਈ ਸੀ, ਪਰ ਵਿਰੋਧੀ ਧਿਰ ਨੇ ਉਸ ਵੇਲੇ ਸਿਰਫ਼ ਹੰਗਾਮਾ ਕੀਤਾ ਅਤੇ ਹੁਣ ਵਿਧਾਨ ਸਭਾ ਰਾਹੀਂ ਸੰਵਿਧਾਨਕ ਸਿਧਾਂਤਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਦੱਸਣਯੋਗ ਹੈ ਕਿ ਰਾਸ਼ਟਰਪਤੀ ਦਰੌਪਦੀ ਮੁਰਮੂ ਵੱਲੋਂ ਪ੍ਰਵਾਨਿਤ ਇਹ ਨਵਾਂ ਐਕਟ ਪੁਰਾਣੀ 'ਮਨਰੇਗਾ' (MGNREGA) ਸਕੀਮ ਦੀ ਥਾਂ ਲਵੇਗਾ, ਜਿਸ ਤਹਿਤ ਪੇਂਡੂ ਪਰਿਵਾਰਾਂ ਲਈ ਰੁਜ਼ਗਾਰ ਦੀ ਗਾਰੰਟੀ 100 ਦਿਨਾਂ ਤੋਂ ਵਧਾ ਕੇ 125 ਦਿਨ ਕਰ ਦਿੱਤੀ ਗਈ ਹੈ। ਸ਼ਿਵਰਾਜ ਸਿੰਘ ਚੌਹਾਨ ਅਨੁਸਾਰ, ਇਹ ਕਾਨੂੰਨ 2047 ਤੱਕ ‘ਵਿਕਸਿਤ ਭਾਰਤ’ ਦੇ ਸੁਪਨੇ ਨੂੰ ਸਾਕਾਰ ਕਰਨ ਅਤੇ ਪੇਂਡੂ ਖੇਤਰਾਂ ਨੂੰ ਆਤਮ-ਨਿਰਭਰ ਬਣਾਉਣ ਲਈ ਇੱਕ ਇਤਿਹਾਸਕ ਮੀਲ ਪੱਥਰ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਜਦੋਂ ਇਹ ਕਾਨੂੰਨ ਪੇਂਡੂ ਵਿਕਾਸ ਅਤੇ ਰੁਜ਼ਗਾਰ ਨੂੰ ਮਜ਼ਬੂਤੀ ਦਿੰਦਾ ਹੈ, ਤਾਂ ਪੰਜਾਬ ਸਰਕਾਰ ਇਸ ਦਾ ਵਿਰੋਧ ਕਰਕੇ ਕੀ ਸਾਬਤ ਕਰਨਾ ਚਾਹੁੰਦੀ ਹੈ।-ਏਐੱਨਆਈ
December 30, 2025 12:00 pm
ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਚਾਰ ਸਾਹਿਬਜ਼ਾਦਿਆਂ ਪ੍ਰਤੀ ਸਤਿਕਾਰ ਭੇਟ ਕੀਤਾ ਅਤੇ ਸਮੁੱਚੇ ਸਦਨ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹਾਦਤ ਨੂੰ ਯਾਦ ਕੀਤਾ। ਇਸ ਤੋਂ ਬਾਅਦ ਸਦਨ ਨੂੰ ਅੱਧੇ ਘੰਟੇ ਲਈ ਸਥਗਿਤ ਕਰ ਦਿੱਤਾ ਗਿਆ ਹੈ।
December 30, 2025 11:46 am
ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਕਿਹਾ ਕਿ ਅੱਜ ਦੀ ਪੀੜ੍ਹੀ ਤੱਕ ਸਾਹਿਬਜ਼ਾਦਿਆਂ ਦੇ ਬਲੀਦਾਨ ਤੇ ਆਦਰਸ਼ਾਂ ਨੂੰ ਲਿਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਨਾਮ ਦੇ ਚੱਕਰ ’ਚ ਫਸਣਾ ਨਹੀਂ ਚਾਹੀਦਾ ਅਤੇ ਸਿਆਸਤ ਕਰਨ ਤੋਂ ਗੁਰੇਜ ਕਰਨਨਾ ਚਾਹੀਦਾ ਹੈ। ੳੁਨ੍ਹਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ ਇਸ ਦਿਵਸ ਦੇ ਨਾਮਕਰਨ ਦੀ ਸਿਫ਼ਾਰਿਸ਼ ਕਿਸ ਨੇ ਕੀਤੀ। ਇਸ ਤ’ਤੇ ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਸਿਫਾਰਸ਼ ਕਰਨ ਵਾਲਿਆਂ ਦੇ ਨਾਮ ਸਦਨ ’ਚ ਰੱਖਣ, ਪਰ ਅਸ਼ਵਨੀ ਸ਼ਰਮਾ ਨੇ ਇਸ ਤੇ ਇਨਕਾਰ ਕਰ ਦਿੱਤਾ।
December 30, 2025 11:35 am
ਬਸਪਾ ਵਿਧਾਇਕ ਨਛੱਤਰ ਪਾਲ ਨੇ ਸਦਨ ’ਚ ਮੰਗ ਕੀਤੀ ਕਿ ਗੁਰੂ ਸਾਹਿਬਾਨਾਂ ਦਾ ਸਾਥ ਦੇਣ ਵਾਲੇ ਯੋਧਿਆਂ ਦੀਆਂ ਯਾਦਗਾਰਾਂ ਵੀ ਸਥਾਪਿਤ ਕੀਤੀਆਂ ਜਾਣ।
December 30, 2025 11:25 am
ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੱਜ ਇਤਿਹਾਸ ਨਾਲ ਛੇੜ ਛਾੜ ਕੀਤੀ ਜਾ ਰਹੀ ਹੈ ਜਿਸ ਨੂੰ ਪੰਜਾਬ ਬਰਦਾਸ਼ਿਤ ਨਹੀਂ ਕਰੇਗਾ। ਉਨ੍ਹਾਂ ਸਾਹਿਬਜ਼ਾਦਿਆਂ ਨੂੰ ਬਾਲ ਦੱਸਣ ਨੂੰ ਗਲਤ ਕਰਾਰ ਦਿੰਦਿਆ ਕਿਹਾ ਕਿ ਉਹ ਸਾਡੇ ਬਾਬੇ ਸਨ।ਉਨ੍ਹਾਂ ਸਦਨ ’ਚ ਮੰਗ ਕਰਦਿਆਂ ਕਿਹਾ ਕਿ ਵਿਧਾਨ ਸਭਾ ’ਚ ਇਸ ਬਾਰੇ ਮਤਾ ਲਿਆਂਦਾ ਜਾਵੇ ।
ਮਨਰੇਗਾ ਵਰਕਰਾਂ ਨੂੰ ਵੀਬੀ-ਜੀ ਰਾਮ ਜੀ ਐਕਟ ਦਾ ਵਿਰੋਧ ਕਰਨ ਲਈ ਮਜਬੂਰ ਕਰ ਰਹੀ ਹੈ ‘ਆਪ’: ਭਾਜਪਾ
December 30, 2025 11:08 am
ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ‘ਵੀਬੀ-ਜੀ ਰਾਮ ਜੀ ਐਕਟ, 2025’ (VB–G RAM G Act, 2025) ਵਿਰੁੱਧ ਆਪਣੇ ਸਾਧਨਾਂ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਪ (AAP) ਸਰਕਾਰ ਮਨਰੇਗਾ ਵਰਕਰਾਂ ਨੂੰ ਗੁੰਮਰਾਹ ਕਰ ਰਹੀ ਹੈ ਅਤੇ ਇਸ ਕਾਨੂੰਨ ਦਾ ਵਿਰੋਧ ਕਰਨ ਲਈ ਉਨ੍ਹਾਂ ਤੋਂ ਜ਼ਬਰਦਸਤੀ ਦਸਤਖਤ ਕਰਵਾ ਰਹੀ ਹੈ। ਸ਼ਰਮਾ ਨੇ ਇੱਕ ਫਾਰਮ ਦਿਖਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਪਿੰਡ ਪੱਧਰ ਦੇ ਅਧਿਕਾਰੀਆਂ ਰਾਹੀਂ ਵਰਕਰਾਂ ਤੋਂ ਇਹ ਫਾਰਮ ਭਰਵਾ ਰਹੀ ਹੈ ਤਾਂ ਜੋ ਇਹ ਝੂਠਾ ਪ੍ਰਭਾਵ ਦਿੱਤਾ ਜਾ ਸਕੇ ਕਿ ਪੰਜਾਬ ਦੇ ਵਰਕਰ ਵੀਬੀ-ਜੀ ਰਾਮ ਜੀ ਐਕਟ, 2025 ਦਾ ਵਿਰੋਧ ਕਰ ਰਹੇ ਹਨ।
ਪੰਜਾਬ ਸਰਕਾਰ ਨੂੰ ਹੋਰਨਾਂ ਮੁੱਦਿਆਂ ’ਤੇ ਵੀ ਗੱਲਬਾਤ ਕਰਨੀ ਚਾਹੀਦੀ: ਪਰਗਟ ਸਿੰਘ
December 30, 2025 10:48 am
![]()
ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਮਗਨੇਗਾ ਬਦਲੇ ਲਿਆਂਦੇ ਜੀ ਰਾਮ ਜੀ ਕਾਨੂੰਨ ਰਾਹੀਂ ਪਿਛੜੇ ਵਰਗ ਦੇ ਲੋਕਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਪਰ ਪੰਜਾਬ ਸਰਕਾਰ ਵੱਲੋਂ ਵੀ ਇਸ ਵੱਡੇ ਮੁੱਦੇ ’ਤੇ ਸਿਰਫ ਇੱਕ ਦਿਨ ਦਾ ਸੈਸ਼ਨ ਸੱਦਿਆ ਜਾਣਾ ਨਾਕਾਫੀ ਹੈ ਅਤੇ ਸਰਕਾਰ ਨੂੰ ਲੰਮਾ ਸੈਸ਼ਨ ਬੁਲਾਉਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹੋਰਨਾਂ ਵੱਡੇ ਮੁੱਦਿਆਂ ਬਾਰੇ ਗੱਲਬਾਤ ਕਰਨ ਤੋਂ ਭੱਜ ਰਹੀ ਹੈ।
ਪੰਜਾਬ ਸਰਕਾਰ ਮਗਨਰੇਗਾ ਬਾਰੇ ਚਾਰ ਸਾਲਾਂ ਦਾ ਲੇਖਾ ਜੋਖਾ ਪੇਸ਼ ਕਰੇ: ਸੰਦੀਪ ਜਾਖੜ
December 30, 2025 10:34 am
![]()
ਪੰਜਾਬ ਵਿਧਾਨ ਸਭਾ ਦਾ ਅੱਜ ਵਿਸ਼ੇਸ਼ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਨੇ ਪੰਜਾਬ ਸਰਕਾਰ ਤੋਂ ਮਨਰੇਗਾ ਦਾ ਚਾਰ ਸਾਲਾਂ ਦਾ ਲੇਖਾ-ਜੋਖਾ ਪੇਸ਼ ਕਰਨ ਦੀ ਮੰਗ ਕੀਤੀ। ਸੰਦੀਪ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਮਗਨਰੇਗਾ ਅਧੀਨ ਵੱਡੇ ਪੱਧਰ ਤੇ ਭ੍ਰਿਸ਼ਟਾਚਾਰ ਹੁੰਦਾ ਰਿਹਾ ਹੈ, ਉਸ ਦੀ ਜਾਂਚ ਵੀ ਹੋਣੀ ਚਾਹੀਦੀ ਹੈ ਅਤੇ ਕਸੂਰਵਾਰਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਜਾਖਡ਼ ਨੇ ਕਿਹਾ ਕਿ ਪੰਜਾਬ ਵਿੱਚ ਮਗਨਰੇਗਾ ਅਧੀਨ ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਅੱਧਾ ਰੁਜ਼ਗਾਰ ਮਿਲਣ ਬਾਰੇ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ।
ਵਿਧਾਇਕ ਗਿਆਸਪੁਰਾ ਮਜ਼ਦੂਰਾਂ ਦੇ ਪੱਤਰਾਂ ਦੀ ਗੱਠ ਲੈ ਕੇ ਪੁੱਜੇ
December 30, 2025 10:26 am
![]()
ਵਿਸ਼ੇਸ਼ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਆਪ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਆਪਣੇ ਹਲਕੇ ਦੇ ਮਜ਼ਦੂਰਾਂ ਦੇ ਪੱਤਰਾਂ ਦੀ ਗੱਠ ਲੈ ਕੇ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਮਗਨਰੇਗਾ ਸਕੀਮ ’ਚ ਬਦਲਾਅ ਕਰ ਦਿੱਤਾ ਹੈ ਜਿਸ ਦਾ ਸਿੱਧਾ ਅਸਰ ਮਜ਼ਦੂਰਾਂ ਤੇ ਪਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮਜ਼ਦੂਰ ਵੀ ਵਿਧਾਨ ਸਭਾ ਦੀ ਕਾਰਵਾਈ ਮੌਕੇ ਹਾਜ਼ਰ ਰਹਿਣਗੇ ।