DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Congress Insaaf Rally Live: 'ਦਿੱਲੀ ਤੋਂ ਚੱਲ ਰਹੀ ਹੈ ਪੰਜਾਬ ਸਰਕਾਰ, ਚਿੱਟਾ ਅਜੇ ਵੀ ਵੱਡੀ ਸਮੱਸਿਆ': ਰਾਹੁਲ ਗਾਂਧੀ

  • fb
  • twitter
  • whatsapp
  • whatsapp
featured-img featured-img
ਇਨਸਾਫ਼ ਰੈਲੀ ਵਿੱਚ ਪਹੁੰਚੇ ਰਾਹੁਲ ਗਾਂਂਧੀ ਅਤੇ ਖੜਗੇ, ਫੋਟੋ: ਰਾਹੁਲ ਗਾਂਧੀ ਐਕਸ
Advertisement

ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ('ਆਪ') ਸਰਕਾਰ ’ਤੇ ਵੱਖ-ਵੱਖ ਮੁੱਦਿਆਂ ’ਤੇ ਤਿੱਖਾ ਹਮਲਾ ਬੋਲਦਿਆਂ 'ਚਿੱਟੇ' (ਮਿਲਾਵਟੀ ਹੈਰੋਇਨ) ਨੂੰ ਸੂਬੇ ਦਾ ਇੱਕ ਵੱਡਾ ਮੁੱਦਾ ਕਰਾਰ ਦਿੱਤਾ।

ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਚੋਣ ਪ੍ਰਚਾਰ ਦਾ ਬਿਗੁਲ ਵਜਾਉਂਦਿਆਂ ਸੰਗਰੂਰ ਵਿਖੇ 'ਇਨਸਾਫ਼ ਰੈਲੀ' ਦੌਰਾਨ ਰਾਹੁਲ ਗਾਂਧੀ ਨੇ ਕਿਹਾ, "ਪੰਜਾਬ ਵਿੱਚ 'ਚਿੱਟਾ' ਇੱਕ ਬਹੁਤ ਵੱਡਾ ਮੁੱਦਾ ਹੈ।"

Advertisement

ਨਸ਼ਿਆਂ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਗਾਂਧੀ ਨੇ ਕਿਹਾ, "ਬਹੁਤ ਸਾਲ ਪਹਿਲਾਂ ਮੈਂ ਕਿਹਾ ਸੀ ਕਿ ਪੰਜਾਬ ਵਿੱਚ ਨਸ਼ੇ ਫੈਲ ਰਹੇ ਹਨ। ਉਸ ਸਮੇਂ ਬੀਜੇਪੀ (BJP) ਅਤੇ ਅਕਾਲੀ ਦਲ ਨੇ ਨਸ਼ਿਆਂ ਦੇ ਖ਼ਤਰੇ ਨੂੰ ਛੋਟਾ ਕਰ ਕੇ ਦਿਖਾਉਂਦਿਆਂ ਕਿਹਾ ਸੀ ਕਿ ਰਾਹੁਲ ਗਾਂਧੀ ਨੂੰ ਪੰਜਾਬ ਬਾਰੇ ਕੁੱਝ ਨਹੀਂ ਪਤਾ।"

Advertisement

'ਆਪ' ਸਰਕਾਰ ’ਤੇ ਨਿਸ਼ਾਨਾ ਲਾਉਂਦਿਆਂ ਕਾਂਗਰਸੀ ਆਗੂ ਨੇ ਕਿਹਾ, "ਲੋਕਾਂ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜੋ ਪੰਜਾਬ ਲਈ ਕੰਮ ਕਰੇ। 'ਆਪ' ਵਰਗੀ ਸਰਕਾਰ ਦੀ ਲੋੜ ਨਹੀਂ, ਜੋ ਦਿੱਲੀ ਤੋਂ ਚਲਾਈ ਜਾ ਰਹੀ ਹੈ।"

ਇਸ ਰੈਲੀ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਸੂਬਾ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਤੇ ਸੂਬੇ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਜੇ ਇੰਦਰ ਸਿੰਗਲਾ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਰਾਜਿੰਦਰ ਕੌਰ ਭੱਠਲ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ। - ਪੀ.ਟੀ.ਆਈ

'ਆਪ' ਨੇ ਪੰਜਾਬ ਦੇ ਕਿਸਾਨਾਂ ਨਾਲ ਕੀਤਾ ਧੋਖਾ: ਰਾਹੁਲ ਗਾਂਧੀ ਨੇ ਪੀਐੱਮ ਮੋਦੀ ਨੂੰ ਦਿੱਤੀ ਖੁੱਲ੍ਹੀ ਬਹਿਸ ਦੀ ਚੁਣੌਤੀ

November 4, 2026 3:47 pm

ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਆਮ ਆਦਮੀ ਪਾਰਟੀ ('ਆਪ') ਸਰਕਾਰ ’ਤੇ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕਰਨ ਅਤੇ ਨਸ਼ਿਆਂ ਦੀ ਸਮੱਸਿਆ ’ਤੇ ਕਾਬੂ ਪਾਉਣ ’ਚ ਨਾਕਾਮ ਰਹਿਣ ਦੇ ਦੋਸ਼ ਲਾਏ ਹਨ। ਸਾਲਾਂ ਪਹਿਲਾਂ ਸੂਬੇ ਵਿੱਚ ਨਸ਼ਿਆਂ ਦਾ ਮੁੱਦਾ ਸਭ ਤੋਂ ਪਹਿਲਾਂ ਚੁੱਕਣ ਦੀ ਗੱਲ ਯਾਦ ਕਰਵਾਉਂਦਿਆਂ ਉਨ੍ਹਾਂ ਕਿਹਾ ਕਿ ਉਸ ਸਮੇਂ ਉਨ੍ਹਾਂ ਦੀ ਗੱਲ ’ਤੇ ਕਿਸੇ ਨੇ ਵਿਸ਼ਵਾਸ ਨਹੀਂ ਕੀਤਾ ਸੀ। ਰਾਹੁਲ ਗਾਂਧੀ ਨੇ ਕਿਹਾ, "ਹੁਣ ਆਏ ਦਿਨ ਨਸ਼ਿਆਂ ਨਾਲ ਸਬੰਧਤ ਅਪਰਾਧ ਵਾਪਰ ਰਹੇ ਹਨ ਅਤੇ ਪੰਜਾਬ ਸਰਕਾਰ ਇਸ ਬੁਰਾਈ ’ਤੇ ਠੱਲ੍ਹ ਪਾਉਣ ਵਿੱਚ ਅਸਮਰੱਥ ਸਿੱਧ ਹੋ ਰਹੀ ਹੈ। 'ਆਪ' ਇੱਕ ਨਾਕਾਮ ਸਰਕਾਰ ਹੈ ਅਤੇ ਭਾਰੀ ਬਹੁਮਤ ਨਾਲ ਸੱਤਾ ਵਿੱਚ ਆਉਣ ਦੇ ਬਾਵਜੂਦ ਇਸ ਦੇ ਲੀਡਰ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਨਹੀਂ ਉੱਤਰ ਸਕੇ।" ਇਸ ਤੋਂ ਇਲਾਵਾ, ਕਾਂਗਰਸ ਨੂੰ "ਦੇਸ਼ ਵਿਰੋਧੀ" ਕਹਿਣ ਦੇ ਦੋਸ਼ਾਂ ’ਤੇ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ, "ਕਿਸੇ ਵੀ ਥਾਂ ਆਓ, ਮੇਰੇ ਨਾਲ ਬੈਠੋ ਅਤੇ ਇਸ ਮੁੱਦੇ ’ਤੇ ਬਹਿਸ ਕਰੋ।"

'ਦਿੱਲੀ ਤੋਂ ਚੱਲ ਰਹੀ ਹੈ ਪੰਜਾਬ ਸਰਕਾਰ, ਚਿੱਟਾ ਅਜੇ ਵੀ ਵੱਡੀ ਸਮੱਸਿਆ': ਰਾਹੁਲ ਗਾਂਧੀ

November 4, 2026 3:35 pm

ਸੰਗਰੂਰ ਵਿਖੇ ਕਾਂਗਰਸ ਦੀ 'ਇਨਸਾਫ਼ ਰੈਲੀ' ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਜਿਵੇਂ ਹੀ ਆਪਣੇ ਭਾਸ਼ਨ ਦੀ ਸ਼ੁਰੂਆਤ ’ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਜ਼ਿਕਰ ਕੀਤਾ, ਤਾਂ ਰੈਲੀ ’ਚ ਪੁੱਜੇ ਇਕੱਠ ਨੇ ਤਾੜੀਆਂ ਦੀ ਗੂੰਜ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਰੈਲੀ ਦੌਰਾਨ ਰਾਹੁਲ ਗਾਂਧੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਵੀ ਮੰਚ ’ਤੇ ਲੈ ਕੇ ਆਏ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨਸ਼ਿਆਂ ਦੇ ਮੁੱਦੇ ’ਤੇ 'ਆਪ' ਸਰਕਾਰ ’ਤੇ ਤਿੱਖੇ ਹਮਲੇ ਕੀਤੇ ਅਤੇ ਕਿਹਾ ਕਿ ਪੰਜਾਬ ’ਚ 'ਚਿੱਟਾ' ਅਜੇ ਵੀ ਇੱਕ ਵੱਡੀ ਸਮੱਸਿਆ ਬਣਿਆ ਹੋਇਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦਿੱਲੀ ਤੋਂ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜੋ ਸਿਰਫ਼ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਕੰਮ ਕਰੇ।

ਖੜਗੇ ਦਾ ਰਾਹੁਲ ਗਾਂਧੀ ਨੂੰ ਭਰੋਸਾ: 'ਅਸੀਂ ਪੰਜਾਬ ’ਚ ਜਿੱਤ ਦਰਜ ਕਰਾਂਗੇ'

November 4, 2026 3:20 pm

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਰਾਹੁਲ ਗਾਂਧੀ ਨੂੰ ਭਰੋਸਾ ਦਿਵਾਇਆ ਹੈ ਕਿ ਪਾਰਟੀ ਪੰਜਾਬ ਵਿੱਚ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਜਿੱਤ ਯਕੀਨੀ ਬਣਾਉਣ ਲਈ ਕਾਂਗਰਸ ਨੂੰ ਇੱਕਜੁੱਟ ਰਹਿਣ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਆਰਐੱਸਐੱਸ (RSS) ਅਤੇ ਬੀਜੇਪੀ (BJP) ’ਤੇ ਸੰਸਥਾਵਾਂ ਅਤੇ ਹੋਰ ਅਦਾਰਿਆਂ ਨੂੰ ਵੰਡਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਾਏ। ਖੜਗੇ ਨੇ ਆਮ ਆਦਮੀ ਪਾਰਟੀ ('ਆਪ') ਨੂੰ ਬੀਜੇਪੀ ਦੀ 'ਬੀ ਟੀਮ' ਗਰਦਾਨਦਿਆਂ ਦੋਸ਼ ਲਾਇਆ ਕਿ ਜਿੱਥੇ ਵੀ ਕਾਂਗਰਸ ਮਜ਼ਬੂਤ ਹੁੰਦੀ ਦਿਖਾਈ ਦਿੰਦੀ ਹੈ, 'ਆਪ' ਉੱਥੇ ਹੀ ਸੰਨ੍ਹ ਲਗਾਉਂਦੀ ਹੈ। ਉਨ੍ਹਾਂ ਕਿਹਾ ਕਿ 'ਆਪ' ਕਾਂਗਰਸ ਦੇ ਵੋਟ ਬੈਂਕ ਵਿੱਚ ਸੰਨ੍ਹ ਲਗਾ ਕੇ ਬੀਜੇਪੀ ਦੀ ਜਿੱਤ ਦਾ ਰਸਤਾ ਸਾਫ਼ ਕਰਦੀ ਹੈ। ਕਾਂਗਰਸ ਪ੍ਰਧਾਨ ਨੇ ਅੱਗੇ ਕਿਹਾ ਕਿ ਰਾਹੁਲ ਗਾਂਧੀ ਵਿਰੁੱਧ 24 ਤੋਂ ਵੱਧ ਐੱਫਆਈਆਰ (FIR) ਦਰਜ ਕੀਤੀਆਂ ਗਈਆਂ ਹਨ, ਜਦੋਂ ਕਿ ਪੰਜਾਬ ਵਿੱਚ ਗੈਂਗਸਟਰ ਅਤੇ ਅਪਰਾਧੀ ਸ਼ਰੇਆਮ ਬੇਖ਼ੌਫ਼ ਘੁੰਮ ਰਹੇ ਹਨ।

ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ 'ਨਿੱਤ ਦਾ ਸ਼ਰਾਬੀ'

November 4, 2026 2:57 pm

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿਵੇਂ ਹੀ ਬੋਲਣ ਲਈ ਉੱਠੇ, ਉਨ੍ਹਾਂ ਦਾ ਜ਼ੋਰਦਾਰ ਤਾਲੀਆਂ ਨਾਲ ਸਵਾਗਤ ਕੀਤਾ ਗਿਆ। ਆਪਣਾ ਭਾਸ਼ਨ ਸ਼ੁਰੂ ਕਰਨ ਤੋਂ ਪਹਿਲਾਂ ਇਕੱਠ ਨੇ ਉਨ੍ਹਾਂ ਦਾ 15 ਸੈਕੰਡ ਤੋਂ ਵੀ ਵੱਧ ਸਮਾਂ ਤਾੜੀਆਂ ਵਜਾ ਕੇ ਸਵਾਗਤ ਕੀਤਾ, ਜਿਸ ਨਾਲ ਉਨ੍ਹਾਂ ਦੇ ਚਿਹਰੇ ’ਤੇ ਮੁਸਕਰਾਹਟ ਆ ਗਈ। ਆਪਣੇ ਸੰਬੋਧਨ ਦੌਰਾਨ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਨੂੰ "ਨਿੱਤ ਦਾ ਸ਼ਰਾਬੀ" ਗਰਦਾਨਿਆ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਆਪਣਾ ਬੱਚਾ ਉਸ ਨੂੰ ਨਹੀਂ ਸੌਂਪੇਗਾ, ਪਰ ਲੋਕਾਂ ਨੇ ਤਾਂ ਪੰਜਾਬ ਹੀ ਉਸ ਦੇ ਹਵਾਲੇ ਕਰ ਦਿੱਤਾ।

‘ਆਪ’ ਨੇ ਲੋਕਾਂ ਦਾ ਭਰੋਸਾ ਤੋੜਿਆ: ਬਾਜਵਾ

November 4, 2026 2:11 pm

ਬਾਜਵਾ ਨੇ ਦੋਸ਼ ਲਾਇਆ ਕਿ ਪੰਜਾਬ ਦੇ ਲੋਕਾਂ ਨੇ ਵੱਡਾ ਭਰੋਸਾ ਪ੍ਰਗਟ ਕਰਕੇ ਆਮ ਆਦਮੀ ਪਾਰਟੀ ਨੂੰ ਸੱਤਾ ਦੀ ਵਾਗਡੋਰ ਸੌਂਪੀ ਸੀ, ਪਰ ਪਾਰਟੀ ਨੇ ਲੋਕਾਂ ਦੇ ਇਸ ਭਰੋਸੇ ਨੂੰ ਬੁਰੀ ਤਰ੍ਹਾਂ ਤੋੜਿਆ ਹੈ। ਉਨ੍ਹਾਂ ਕਿਹਾ ਕਿ ਇਹੀ ਮੁੱਖ ਕਾਰਨ ਹੈ ਕਿ ਕਾਂਗਰਸ ਨੇ ਆਪਣੀ ‘ਇਨਸਾਫ਼ ਰੈਲੀ’ ਦੀ ਸ਼ੁਰੂਆਤ ਸੰਗਰੂਰ ਤੋਂ ਕਰਨ ਦਾ ਫ਼ੈਸਲਾ ਲਿਆ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਦੇਸ਼ ਭਰ ਦੇ ਨੌਜਵਾਨ ਅਤੇ ਸਮਾਜ ਦੇ ਸਾਰੇ ਵਰਗ ਬੜੀ ਉਮੀਦ ਨਾਲ ਰਾਹੁਲ ਗਾਂਧੀ ਵੱਲ ਦੇਖ ਰਹੇ ਹਨ। ਬਾਜਵਾ ਨੇ ਪੂਰਾ ਭਰੋਸਾ ਪ੍ਰਗਟਾਇਆ ਕਿ ਸਾਲ 2029 ਵਿੱਚ ਰਾਹੁਲ ਗਾਂਧੀ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਬਣਨਗੇ।

‘ਆਪ’ ਨੇ ਪੰਜਾਬ ’ਚ ਬਣਾਇਆ ਜੰਗਲ ਰਾਜ: ਪਰਗਟ ਸਿੰਘ

November 4, 2026 2:02 pm

ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਤੇ ਨਿਸ਼ਾਨੇ ਸੇਧਦਿਆ ਕਿਹਾ ਕਿ ਪੰਜਾਬ ਪੁਲੀਸ ਨੇ ਸੂਬੇ ਨੂੰ ਪੁਲੀਸ ਸਟੇਟ ਬਣਾ ਦਿਤਾ ਹੈ ਅਤੇ ‘ਆਪ’ ਨੇ ਪੰਜਾਬ ਵਿੱਚ ਜੰਗਲ ਰਾਜ ਬਣਾਇਆ ਹੈ। ਅੱਜ ਸੂਬੇ ਵਿੱਚ ਅਨੇਕਾ ਹੀ ਨੌਜਵਾਨ ਨਸ਼ੇ ਕਾਰਨ ਆਪਣੀ ਜਾਣ ਗੁਆ ਰਹੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਲੀਡਰਸ਼ਿਪ (ਅਰਵਿੰਦ ਕੇਜਰੀਵਾਲ ਅਤੇ ਹੋਰਨਾਂ ਸੀਨੀਅਰ ਆਗੂਆਂ) ਅੱਗੇ ਗੋਡੇ ਟੇਕ ਦਿੱਤੇ।

This Live Blog has Ended
Advertisement
×