DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

US-Iran-Israel War Live: ਇਰਾਨ ਨੇ ਟਰੰਪ ਦੇ ਜੰਗਬੰਦੀ ਵਾਲੇ ਦਾਅਵੇ ਨੂੰ ਨਕਾਰਿਆ: ‘ਝੂਠੇ ਅਤੇ ਬੇਬੁਨਿਆਦ ਹਨ ਅਮਰੀਕੀ ਰਾਸ਼ਟਰਪਤੀ ਦੇ ਬਿਆਨ’

  • fb
  • twitter
  • whatsapp
  • whatsapp
featured-img featured-img
ਡੋਨਲਡ ਟਰੰਪ (ਫਾਈਲ ਫੋਟੋ)
Advertisement

US-Iran-Israel War Live: ਇਰਾਨ ਦੇ ਵਿਦੇਸ਼ ਮੰਤਰਾਲੇ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਉਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਤੇਹਰਾਨ ਨੇ ਜੰਗਬੰਦੀ ਦੀ ਅਪੀਲ ਕੀਤੀ ਹੈ। ਬਘਾਈ ਨੇ ਬੁੱਧਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਟਰੰਪ ਦੀਆਂ ਟਿੱਪਣੀਆਂ ਨੂੰ ‘ਝੂਠਾ ਅਤੇ ਬੇਬੁਨਿਆਦ’ ਕਰਾਰ ਦਿੱਤਾ। ਈਰਾਨ ਵੱਲੋਂ ਇਹ ਪ੍ਰਤੀਕਿਰਿਆ ਅਜਿਹੇ ਸਮੇਂ ਆਈ ਹੈ ਜਦੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਲਗਾਤਾਰ ਵਧ ਰਿਹਾ ਹੈ ਅਤੇ ਅਮਰੀਕਾ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਨੂੰ ਇਰਾਨ ਆਪਣੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਵਜੋਂ ਦੇਖ ਰਿਹਾ ਹੈ।-ਰਾਇਟਰਜ਼

ਇਸ ਤੋਂ ਪਹਿਲਾਂ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਅਗਲੇ ਦੋ ਤੋਂ ਤਿੰਨ ਹਫ਼ਤਿਆਂ ਵਿੱਚ ਇਰਾਨ 'ਤੇ ਆਪਣੇ ਫ਼ੌਜੀ ਹਮਲੇ ਬੰਦ ਕਰ ਸਕਦਾ ਹੈ। ਉਨ੍ਹਾਂ ਇਹ ਵੀ ਸਾਫ਼ ਕੀਤਾ ਕਿ ਇਸ ਜੰਗ ਨੂੰ ਖ਼ਤਮ ਕਰਨ ਲਈ ਇਰਾਨ ਨਾਲ ਕੋਈ ਸਮਝੌਤਾ ਕਰਨਾ ਜ਼ਰੂਰੀ ਨਹੀਂ ਹੈ।

Advertisement

ਮੰਗਲਵਾਰ ਨੂੰ ਵ੍ਹਾਈਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਟਰੰਪ ਨੇ ਕਿਹਾ, "ਅਸੀਂ ਬਹੁਤ ਜਲਦੀ (ਇਰਾਨ ਤੋਂ) ਬਾਹਰ ਨਿਕਲ ਜਾਵਾਂਗੇ।" ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਦੋ ਜਾਂ ਤਿੰਨ ਹਫ਼ਤਿਆਂ ਦੇ ਅੰਦਰ ਪੂਰੀ ਹੋ ਸਕਦੀ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਆਪਰੇਸ਼ਨ ਐਪਿਕ ਫਿਊਰੀ (Operation Epic Fury) ਨੂੰ ਖ਼ਤਮ ਕਰਨ ਲਈ ਇਰਾਨ ਨਾਲ ਗੱਲਬਾਤ ਸਫ਼ਲ ਹੋਣੀ ਜ਼ਰੂਰੀ ਹੈ, ਤਾਂ ਟਰੰਪ ਨੇ ਕਿਹਾ ਕਿ ਅਜਿਹੀ ਕੋਈ ਸ਼ਰਤ ਨਹੀਂ ਹੈ।

Advertisement

ਰਾਸ਼ਟਰਪਤੀ ਟਰੰਪ ਨੇ ਦੁਨੀਆ ਦੇ ਹੋਰ ਦੇਸ਼ਾਂ ਨਾਲ ਸਲਾਹ ਕੀਤੇ ਬਿਨਾਂ ਹੀ ਇਰਾਨ ਵਿਰੁੱਧ ਜੰਗ ਛੇੜ ਦਿੱਤੀ ਸੀ ਪਰ ਹੁਣ ਜਦੋਂ ਉਹ ਇਸ ਜੰਗ ਨੂੰ ਖ਼ਤਮ ਕਰਨ ਬਾਰੇ ਸੋਚ ਰਹੇ ਹਨ, ਤਾਂ ਉਹ ਚਾਹੁੰਦੇ ਹਨ ਕਿ ਬਾਕੀ ਦੁਨੀਆ ਇਸ ਨੁਕਸਾਨ ਦੀ ਭਰਪਾਈ ਕਰਨ ਵਿੱਚ ਉਨ੍ਹਾਂ ਦੀ ਮਦਦ ਕਰੇ। ਟਰੰਪ ਇਸ ਗੱਲ ਤੋਂ ਨਿਰਾਸ਼ ਹਨ ਕਿ ਯੂਰਪੀ ਦੇਸ਼ ਇਸ ਜੰਗ ਵਿੱਚ ਅਮਰੀਕਾ ਅਤੇ ਇਜ਼ਰਾਈਲ ਦਾ ਸਾਥ ਨਹੀਂ ਦੇ ਰਹੇ। ਉਹ ਇਸ ਗੱਲ ਨੂੰ ਵੀ ਨਜ਼ਰਅੰਦਾਜ਼ ਕਰ ਰਹੇ ਹਨ ਕਿ ਉਨ੍ਹਾਂ ਦੇ ਫੈਸਲੇ ਕਾਰਨ ਹੋਰਮੁਜ਼ ਜਲ ਮਾਰਗ ਰਾਹੀਂ ਹੋਣ ਵਾਲੀ ਤੇਲ ਦੀ ਸਪਲਾਈ ਰੁਕ ਗਈ ਹੈ। ਭਾਵੇਂ ਟਰੰਪ ਕਹਿ ਰਹੇ ਹਨ ਕਿ ਇਰਾਨ ਪੂਰੀ ਤਰ੍ਹਾਂ ਬਰਬਾਦ ਹੋ ਚੁੱਕਾ ਹੈ ਪਰ ਅਸਲ ਵਿੱਚ ਇਰਾਨ ਤੇਲ ਦੇ ਇਸ ਸਮੁੰਦਰੀ ਮਾਰਗ ਨੂੰ ਰੋਕਣ ਵਿੱਚ ਕਾਫੀ ਹੱਦ ਤੱਕ ਸਫਲ ਰਿਹਾ ਹੈ।

ਮੰਗਲਵਾਰ ਸਵੇਰੇ ਰਾਸ਼ਟਰਪਤੀ ਨੇ ਸੋਸ਼ਲ ਮੀਡੀਆ 'ਤੇ ਅਮਰੀਕਾ ਦੇ ਪੁਰਾਣੇ ਸਾਥੀ ਫਰਾਂਸ ਅਤੇ ਬ੍ਰਿਟੇਨ ਵਿਰੁੱਧ ਭੜਾਸ ਕੱਢੀ। ਟਰੰਪ ਨੇ ਕਿਹਾ ਕਿ ਜਿਨ੍ਹਾਂ ਦੇਸ਼ਾਂ ਨੂੰ ਹੋਰਮੁਜ਼ ਦਾ ਜਲ ਮਾਰਗ ਬੰਦ ਹੋਣ ਕਾਰਨ ਤੇਲ ਨਹੀਂ ਮਿਲ ਰਿਹਾ, ਖ਼ਾਸ ਕਰਕੇ ਬ੍ਰਿਟੇਨ (ਜਿਸ ਨੇ ਇਰਾਨ ਵਿਰੁੱਧ ਸਾਡਾ ਸਾਥ ਨਹੀਂ ਦਿੱਤਾ), ਉਨ੍ਹਾਂ ਲਈ ਮੇਰੇ ਕੋਲ ਦੋ ਸੁਝਾਅ ਹਨ, ਪਹਿਲਾ ਸੁਝਾਅ ਇਹ ਹੈ ਕਿ ਅਮਰੀਕਾ ਤੋਂ ਤੇਲ ਖਰੀਦੋ ਕਿਉਂਕਿ ਸਾਡੇ ਕੋਲ ਬਹੁਤ ਤੇਲ ਹੈ। ਦੂਜਾ ਇਹ ਕਿ ਥੋੜ੍ਹੀ ਹਿੰਮਤ ਦਿਖਾਓ, ਖ਼ੁਦ ਉੱਥੇ (ਹੋਰਮੁਜ਼ ਜਲ ਮਾਰਗ) ਜਾਓ ਅਤੇ ਉਸ ਰਸਤੇ 'ਤੇ ਕਬਜ਼ਾ ਕਰ ਲਓ।

ਇਸ ਤੋਂ ਬਾਅਦ ਉਨ੍ਹਾਂ ਨੇ ਫਰਾਂਸ 'ਤੇ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ ਇਹ ਦੇਸ਼ ਬਿਲਕੁਲ ਵੀ ਮਦਦਗਾਰ ਨਹੀਂ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਫਰਾਂਸ ਨੇ ਇਜ਼ਰਾਈਲ ਜਾ ਰਹੇ ਉਨ੍ਹਾਂ ਜਹਾਜ਼ਾਂ ਨੂੰ ਆਪਣੇ ਹਵਾਈ ਖੇਤਰ ਤੋਂ ਉੱਡਣ ਦੀ ਇਜਾਜ਼ਤ ਨਹੀਂ ਦਿੱਤੀ, ਜੋ ਫੌਜੀ ਸਾਮਾਨ ਨਾਲ ਲੱਦੇ ਹੋਏ ਸਨ। (ਏ ਪੀ)

US-Iran-Israel War Live: ਇਰਾਨ ਨੇ ਟਰੰਪ ਦੇ ਜੰਗਬੰਦੀ ਵਾਲੇ ਦਾਅਵੇ ਨੂੰ ਨਕਾਰਿਆ: ‘ਝੂਠੇ ਅਤੇ ਬੇਬੁਨਿਆਦ ਹਨ ਅਮਰੀਕੀ ਰਾਸ਼ਟਰਪਤੀ ਦੇ ਬਿਆਨ’

April 1, 2026 8:49 pm

US-Iran-Israel War Live: ਇਰਾਨ ਦੇ ਵਿਦੇਸ਼ ਮੰਤਰਾਲੇ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਉਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਤੇਹਰਾਨ ਨੇ ਜੰਗਬੰਦੀ ਦੀ ਅਪੀਲ ਕੀਤੀ ਹੈ। ਬਘਾਈ ਨੇ ਬੁੱਧਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਟਰੰਪ ਦੀਆਂ ਟਿੱਪਣੀਆਂ ਨੂੰ ‘ਝੂਠਾ ਅਤੇ ਬੇਬੁਨਿਆਦ’ ਕਰਾਰ ਦਿੱਤਾ। ਈਰਾਨ ਵੱਲੋਂ ਇਹ ਪ੍ਰਤੀਕਿਰਿਆ ਅਜਿਹੇ ਸਮੇਂ ਆਈ ਹੈ ਜਦੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਲਗਾਤਾਰ ਵਧ ਰਿਹਾ ਹੈ ਅਤੇ ਅਮਰੀਕਾ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਨੂੰ ਇਰਾਨ ਆਪਣੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਵਜੋਂ ਦੇਖ ਰਿਹਾ ਹੈ।-ਰਾਇਟਰਜ਼

ਟਰੰਪ ਅੱਜ ਇਰਾਨ ਮੁੱਦੇ 'ਤੇ ਦੇਸ਼ ਨੂੰ ਕਰਨਗੇ ਸੰਬੋਧਨ

April 1, 2026 2:49 pm

ਵਾਈਟ ਹਾਊਸ ਨੇ ਜਾਣਕਾਰੀ ਦਿੱਤੀ ਹੈ ਕਿ ਰਾਸ਼ਟਰਪਤੀ ਟਰੰਪ ਬੁੱਧਵਾਰ ਰਾਤ 9 ਵਜੇ ਇਰਾਨ ਨਾਲ ਜੁੜੇ ਤਾਜ਼ਾ ਹਾਲਾਤ ਬਾਰੇ ਕੋਈ ਵੱਡੀ ਜਾਣਕਾਰੀ ਸਾਂਝੀ ਕਰਨ ਲਈ ਰਾਸ਼ਟਰ ਨੂੰ ਸੰਬੋਧਿਤ ਕਰਨਗੇ।

ਕੁਵੈਤ ਕੌਮਾਂਤਰੀ ਹਵਾਈ ਅੱਡੇ 'ਤੇ ਇਰਾਨ ਦਾ ਡਰੋਨ ਹਮਲਾ

April 1, 2026 2:49 pm

ਕੁਵੈਤ ਦੀ ਸਰਕਾਰੀ ਨਿਊਜ਼ ਏਜੰਸੀ 'ਕੁਨਾ' (KUNA) ਨੇ ਜਾਣਕਾਰੀ ਦਿੱਤੀ ਹੈ ਕਿ ਬੁੱਧਵਾਰ ਨੂੰ ਕੁਵੈਤ ਕੌਮਾਂਤਰੀ ਹਵਾਈ ਅੱਡੇ 'ਤੇ ਹੋਏ ਇੱਕ ਇਰਾਨੀ ਡਰੋਨ ਹਮਲੇ ਨੇ ਤੇਲ ਦੇ ਟੈਂਕਾਂ ਨੂੰ ਨਿਸ਼ਾਨਾ ਬਣਾਇਆ, ਜਿਸ ਨਾਲ ਭਿਆਨਕ ਅੱਗ ਲੱਗ ਗਈ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਜ਼ਰਾਈਲ, ਅਮਰੀਕਾ ਦੀ ਇਰਾਨ ਵਿਰੁੱਧ ਚੱਲ ਰਹੀ ਜੰਗ ਵਿਚਾਲੇ ਉਹ ਖਾੜੀ ਦੇਸ਼ ਵੀ ਲਪੇਟ ਵਿੱਚ ਆ ਰਹੇ ਹਨ ਜਿੱਥੇ ਅਮਰੀਕੀ ਫੌਜੀ ਅੱਡੇ ਮੌਜੂਦ ਹਨ। ਹਵਾਈ ਅੱਡੇ ਦੇ ਤੇਲ ਭੰਡਾਰਾਂ 'ਤੇ ਹੋਇਆ ਇਹ ਹਮਲਾ ਇਸੇ ਵਧਦੇ ਤਣਾਅ ਦਾ ਹਿੱਸਾ ਮੰਨਿਆ ਜਾ ਰਿਹਾ ਹੈ। ਏਜੰਸੀ ਨੇ ਸਿਵਲ ਐਵੀਏਸ਼ਨ ਅਥਾਰਟੀ ਦੇ ਇੱਕ ਬੁਲਾਰੇ ਦੇ ਹਵਾਲੇ ਨਾਲ ਦੱਸਿਆ ਕਿ ਬੁੱਧਵਾਰ ਦੇ ਹਮਲੇ ਨੇ ਹਵਾਈ ਅੱਡੇ ਦੇ ਤੇਲ ਟੈਂਕਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ।

This Live Blog has Ended
Advertisement
×