ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
July 23, 2025 2:34 pm
ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਅ;ਪਕ ਸੋਧ ਨੂੰ ਲੈ ਕੇ ਵਿਰੋਧੀ ਧਿਰ ਦੇ ਵਿਰੋਧ ਕਾਰਨ ਰਾਜ ਸਭਾ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।
Parliament Monsoon Session: ਬਿਹਾਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ(SIR), ਪਹਿਲਗਾਮ ਦਹਿਸ਼ਤੀ ਹਮਲੇ ਤੇ ਹੋਰਨਾਂ ਮੁੱਦਿਆਂ ’ਤੇ ਚਰਚਾ ਦੀ ਮੰਗ ਨੂੰ ਲੈ ਕੇ ਮੌਨਸੂਨ ਇਜਲਾਸ ਦੇ ਤੀਜੇ ਦਿਨ ਅੱਜ ਮੁੜ ਵਿਰੋਧੀ ਧਿਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਅਤੇ ਲੋਕ ਸਭਾ ਦੀ ਕਾਰਵਾਈ ਪਹਿਲਾਂ ਦੁਪਹਿਰ 12 ਵਜੇ ਤੱਕ, ਫਿਰ ਦੁਪਹਿਰ 2 ਵਜੇ ਤੱਕ ਅਤੇ ਮਗਰੋਂ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਦੋਵੇਂ ਸਦਨ ਦੁਪਹਿਰ 2 ਵਜੇ ਮੁੜ ਜੁੜੇ ਤਾਂ ਬਿਹਾਰ ਵੋਟਰ ਸੂਚੀਆਂ ਦੀ ਸੋਧ ਸਮੇਤ ਵੱਖ-ਵੱਖ ਮੁੱਦਿਆਂ 'ਤੇ ਵਿਰੋਧੀ ਧਿਰ ਵੱਲੋਂ ਵਾਰ-ਵਾਰ ਹੰਗਾਮੇ ਵਿਚਕਾਰ ਦੋਵਾਂ ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।
ਵਿਰੋਧੀ ਧਿਰਾਂ ਉਪਰੋਕਤ ਮੁੱਦਿਆਂ ’ਤੇ ਚਰਚਾ ਦੀ ਮੰਗ ਨੂੰ ਲੈ ਕੇ ਬਜ਼ਿੱਦ ਰਹੀਆਂ ਤੇ ਉਨ੍ਹਾਂ ਨਾਅਰੇਬਾਜ਼ੀ ਕਰਦਿਆਂ ਜ਼ੋਰਦਾਰ ਵਿਰੋਧ ਦਰਜ ਕਰਵਾਇਆ।
ਰਾਜ ਸਭਾ ਵਿੱਚ ਸਿਫ਼ਰ ਕਾਲ ਨਹੀਂ ਹੋ ਸਕਿਆ ਜਦੋਂ ਕਿ ਲੋਕ ਸਭਾ ਵਿੱਚ ਸੰਸਦ ਮੈਂਬਰ ਤਖ਼ਤੀਆਂ ਲੈ ਕੇ ਨਾਅਰੇਬਾਜ਼ੀ ਕਰਦੇ ਦੇਖੇ ਗਏ। ਦੋਵਾਂ ਸਦਨਾਂ ਵਿਚ ਕ੍ਰਮਵਾਰ ਡਿਪਟੀ ਚੇਅਰਮੈਨ ਹਰੀਵੰਸ਼ ਅਤੇ ਸਪੀਕਰ ਓਮ ਬਿਰਲਾ ਨੇ ਮੈਂਬਰਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ, ਪਰ ਹੰਗਾਮਾ ਜਾਰੀ ਰਹਿਣ ਕਾਰਨ ਕਾਰਵਾਈ ਮੁਲਤਵੀ ਕਰਨੀ ਪਈ। ਸੱਤਾਧਿਰ ਤੇ ਵਿਰੋਧੀ ਧਿਰਾਂ ਵਿਚ ਬਣੇ ਜਮੂਦ ਕਰਕੇ ਮੌਨਸੂਨ ਸੈਸ਼ਨ ਵਿਚ ਲਗਾਤਾਰ ਅੜਿੱਕਾ ਪੈ ਰਿਹਾ ਹੈ।
July 23, 2025 2:34 pm
ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਅ;ਪਕ ਸੋਧ ਨੂੰ ਲੈ ਕੇ ਵਿਰੋਧੀ ਧਿਰ ਦੇ ਵਿਰੋਧ ਕਾਰਨ ਰਾਜ ਸਭਾ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।
July 23, 2025 2:15 pm
ਬਿਹਾਰ ਵੋਟਰ ਸੂਚੀਆਂ ਦੀ ਸੋਧ ਸਮੇਤ ਵੱਖ-ਵੱਖ ਮੁੱਦਿਆਂ 'ਤੇ ਵਿਰੋਧੀ ਧਿਰ ਵੱਲੋਂ ਵਾਰ-ਵਾਰ ਹੰਗਾਮੇ ਦੇ ਵਿਚਕਾਰ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।
July 23, 2025 2:13 pm
ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਰੌਲੇ ਰੱਪੇ ਦਰਮਿਆਨ ਇੱਕ ਬਿੱਲ ਪੇਸ਼ ਕੀਤਾ ਜੋ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਸਮੇਤ ਕੌਮੀ ਖੇਡ ਸੰਸਥਾਵਾਂ ਦੇ ਕੰਮਕਾਜ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ ਦੇ ਨਾਲ ਇਨ੍ਹਾਂ ਖੇਡ ਸੰਸਥਾਵਾਂ ਨੂੰ ਇੱਕ ਰੈਗੂਲੇਟਰੀ ਬੋਰਡ ਪ੍ਰਤੀ ਵਧੇਰੇ ਜਵਾਬਦੇਹ ਬਣਾਏਗਾ। ਕੌਮੀ ਖੇਡ ਪ੍ਰਸ਼ਾਸਨ ਬਿੱਲ ਵਿੱਚ ਰਾਸ਼ਟਰੀ ਓਲੰਪਿਕ ਕਮੇਟੀ, ਰਾਸ਼ਟਰੀ ਪੈਰਾਲੰਪਿਕ ਕਮੇਟੀ, ਰਾਸ਼ਟਰੀ ਖੇਡ ਸੰਘ ਅਤੇ ਖੇਤਰੀ ਖੇਡ ਸੰਘ ਵਰਗੀਆਂ ਰਾਸ਼ਟਰੀ ਖੇਡ ਸੰਚਾਲਨ ਸੰਸਥਾਵਾਂ ਦੀ ਸਥਾਪਨਾ ਲਈ ਉਪਬੰਧ ਹਨ, ਜੋ ਕਿ ਸਬੰਧਤ ਮਾਨਤਾ ਪ੍ਰਾਪਤ ਖੇਡ ਸੰਗਠਨਾਂ ਲਈ ਹਨ। ਇਹ ਬਿੱਲ ਖੇਡਾਂ ਦੇ ਵਿਕਾਸ ਅਤੇ ਪ੍ਰੋਤਸਾਹਨ, ਖਿਡਾਰੀਆਂ ਲਈ ਭਲਾਈ ਉਪਾਅ, ਚੰਗੇ ਸ਼ਾਸਨ, ਨੈਤਿਕਤਾ ਅਤੇ ਨਿਰਪੱਖ ਖੇਡ ਦੇ ਬੁਨਿਆਦੀ ਵਿਸ਼ਵਵਿਆਪੀ ਸਿਧਾਂਤਾਂ ’ਤੇ ਅਧਾਰਤ ਨੈਤਿਕ ਅਭਿਆਸਾਂ ਦੀ ਵਿਵਸਥਾ ਕਰਨ ਦੀ ਕੋਸ਼ਿਸ਼ ਕਰਦਾ ਹੈ।
July 23, 2025 12:33 pm
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਸੰਸਦ ਭਵਨ ਵਿਚਲੇ ਦਫ਼ਤਰ ਵਿੱਚ ਮੁਲਾਕਾਤ ਕੀਤੀ। ਇਹ ਮੁਲਾਕਾਤ ਸੋਮਵਾਰ ਨੂੰ ਜਗਦੀਪ ਧਨਖੜ ਵੱਲੋਂ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਪ-ਰਾਸ਼ਟਰਪਤੀ ਦੇ ਅਹੁਦੇ ਤੋਂ ਅਚਾਨਕ ਅਸਤੀਫਾ ਦੇਣ ਅਤੇ ਵੱਖ-ਵੱਖ ਮੁੱਦਿਆਂ 'ਤੇ ਵਿਰੋਧੀ ਧਿਰਾਂ ਦੇ ਪ੍ਰਦਰਸ਼ਨਾਂ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਵਿੱਚ ਲਗਾਤਾਰ ਵਿਘਨ ਪਾਉਣ ਦੇ ਪਿਛੋਕੜ ਵਿੱਚ ਹੋਈ ਹੈ। ਮੋਦੀ ਬੁੱਧਵਾਰ ਨੂੰ ਬਾਅਦ ਵਿੱਚ ਮਾਲਦੀਵ ਅਤੇ ਯੂਨਾਈਟਿਡ ਕਿੰਗਡਮ ਦੇ ਦੌਰੇ ਲਈ ਰਵਾਨਾ ਹੋਣਗੇ।
July 23, 2025 12:30 pm
ਬਿਹਾਰ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (SIR) ਅਤੇ ਕੁਝ ਹੋਰ ਮੁੱਦਿਆਂ ’ਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਬੁੱਧਵਾਰ ਨੂੰ ਲੋਕ ਸਭਾ ਇੱਕ ਵਾਰ ਮੁਲਤਵੀ ਹੋਣ ਤੋਂ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
July 23, 2025 12:29 pm
ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਮੁੜ ਸ਼ੁਰੂ ਹੋਈ, ਪਰ ਹੰਗਾਮੇ ਕਾਰਨ ਕਾਰਵਾਈ ਇੱਕ ਵਾਰ ਫਿਰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।