DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ੍ਰੀ ਆਨੰਦਪੁਰ ਸਾਹਿਬ ਵਿਸ਼ੇਸ਼ ਇਜਲਾਸ: ਅੰਮ੍ਰਿਤਸਰ ਦੇ ਗਲਿਆਰਾ ਖੇਤਰ, ਆਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਦੇ ਹੋਏ।
Advertisement

ਚਰਨਜੀਤ ਭੁੱਲਰ

ਸ੍ਰੀ ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਯਾਦਗਾਰੀ ਪਾਰਕ ’ਚ ਵਾਟਰ ਪਰੂਫ ਟੈਂਟ ਵਿਚ ਸ਼ੁਰੂ ਹੋ ਗਿਆ ਹੈ। ਕਰੀਬ 63 ਵਰ੍ਹਿਆਂ ਮਗਰੋਂ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਹੋ ਰਿਹਾ ਹੈ। ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਸਦਨ ਚ ਅੰਮ੍ਰਿਤਸਰ ਦੇ ਗਲਿਆਰਾ ਏਰੀਆ, ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਐਲਾਨ ਕੀਤਾ ਹੈ। ਸਦਨ ਵੱਲੋ ਤਿੰਨੋ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਕਰਾਰ ਦੇਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਦੌਰਾਨ ਪਵਿੱਤਰ ਸ਼ਹਿਰਾਂ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਬਜਟ ਦੇਣ ਦਾ ਫੈਸਲਾ ਵੀ ਕੀਤਾ ਗਿਆ।

Advertisement

Advertisement

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਈ ਜੈਤਾ ਸਿੰਘ ਯਾਦਗਾਰੀ ਪਾਰਕ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਮਨੋਨੀਤ ਕੀਤਾ ਸੀ। ਇਸ ਆਰਜ਼ੀ ਵਿਧਾਨ ਸਭਾ ਲਈ ਕਰੀਬ 500 ਕੁਰਸੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਆਨੰਦਪੁਰ ਸਾਹਿਬ ਦੇ ਟੈਂਟ ਸਿਟੀ ’ਚ ਬਹੁਤੇ ਸਾਰੇ ਵਿਧਾਇਕ ਐਤਵਾਰ ਨੂੰ ਹੀ ਪੁੱਜ ਗਏ ਸਨ।

ਸਦਨ ਅਣਮਿੱਥੇ ਸਮੇਂ ਲੲੀ ਮੁਲਤਵੀ ਕੀਤਾ

November 24, 2025 3:45 pm

ਪੰਜਾਬ ਸਰਕਾਰ ਨੇ ਪਵਿੱਤਰ ਸ਼ਹਿਰਾਂ ਨੂੰ ਵਿਸ਼ੇਸ਼ ਬਜਟ ਦੇਣ ਦਾ ਫੈਸਲਾ ਕੀਤਾ ਤੇ ਸਦਨ ਵੱਲੋ ਤਿੰਨੋਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਕਰਾਰ ਦੇਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਸ ਤੋਂ ਬਾਅਦ ਸਦਨ ਨੂੰ ਅਣਮਿੱਥੇ ਸਮੇਂ ਲੲੀ ਮੁਲਤਵੀ ਕਰ ਦਿੱਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਵੱਲੋ ਸਦਨ ਚ ਅੰਮ੍ਰਿਤਸਰ ਦੇ ਗਲਿਆਰਾ ਏਰੀਆ, ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਐਲਾਨ

November 24, 2025 3:38 pm

ਮੁੱਖ ਮੰਤਰੀ ਭਗਵੰਤ ਮਾਨ ਵੱਲੋ ਸਦਨ ਵਿਚ ਅੰਮ੍ਰਿਤਸਰ ਦੇ ਗਲਿਆਰਾ ਏਰੀਆ, ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸਰਕਾਰੀ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਸਦਨ ਵਿਚ ਬੋਲਣ ਲੱਗੇ

November 24, 2025 3:07 pm

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਰੌਲਾ ਰੱਪਾ ਪਾਉਣ ਵਾਲਾ ਨਹੀਂ ਬਲਕਿ ਮੁਕੱਦਸ ਦਿਨ ਹੈ। ਪਹਿਲੀ ਵਾਰ ਹੈ ਜਦੋਂ ਪੰਜਾਬ ਦੀ ਵਿਧਾਨ ਸਭਾ ਚੰਡੀਗੜ੍ਹ ਤੋਂ ਚੱਲ ਕੇ ਗੁਰੂ ਦੇ ਚਰਨਾਂ ਵਿਚ ਸਿੱਜਦਾ ਕਰਨ ਲਈ ਆਈ ਹੈ। ਮੁੱਖ ਮੰਤਰੀ ਮਾਨ ਨੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਿਜਦਾ ਕੀਤਾ। ਇਜਲਾਸ ਵਿੱਚ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਸ਼੍ਰੀ ਗੁਰੂ ਤੇਗ ਬਾਹਦਰ ਜੀ ਦੀ ਕੁਰਬਾਨੀ ਨੂੰ ਯਾਦ ਕੀਤਾ। ਮੁੱਖ ਮੰਤਰੀ ਵੱਲੋਂ ਸਦਨ ਵਿਚ ਵਿਰੋਧੀ ਧਿਰ ਦਾ ਧੰਨਵਾਦ। ਇਹ ਦਿਨ ਇਹ ਸ਼ਤਾਬਦੀਆਂ ਰਾਜਨੀਤੀ ਤੋਂ ਉਪਰ ਉੱਠਣ ਦਾ ਦਿਨ। ਗੁਰੂ ਸਾਹਿਬ ਦੀ ਕੁਰਬਾਨੀ ਕਾਇਨਾਤ ਦੀ ਕੁਰਬਾਨੀ ਹੈ। ਸੁਖੀ ਸਾਂਦੀ ਸਾਰਾ ਕਾਰਜ ਸਿਰੇ ਚੜ੍ਹਨ ਦੀ ਅਰਦਾਸ ਕਰਦੇ ਹਾਂ।

ਅੱਜ ਪੰਜਾਬ ਦੇ ਅਧਿਕਾਰ ਖੋਹੇ ਜਾ ਰਹੇ ਹਨ: ਮਨਪ੍ਰੀਤ ਇਆਲੀ

November 24, 2025 3:02 pm

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਅਨੰਦਪੁਰ ਮਤੇ ਦੀ ਗੱਲ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੇ ਅਧਿਕਾਰ ਖੋਹੇ ਜਾ ਰਹੇ ਹਨ । ਸਦਨ ਚ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਬੋਲਣ ਨਹੀਂ ਦਿੱਤਾ ਗਿਆ ਜਿਸ ਦਾ ਵਿਰੋਧ ਖਹਿਰਾ ਨੇ ਸਦਨ ਵਿਚ ਕੀਤਾ। ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਮਨੁੱਖੀ ਅਧਿਕਾਰਾਂ ਦੀ ਗੱਲ ਕਰਦਿਆਂ ਸਦਨ ਵਿਚ ਮੰਗ ਉਠਾਈ ਕਿ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਹੋਣੀ ਚਾਹੀਦੀ ਹੈ।

ਹਾਕਮਾਂ ਨੇ ਧਾੜਵੀ ਬਣ ਕੇ ਪੰਜਾਬ ਨੂੰ ਨਿਸ਼ਾਨਾ ਬਣਾਇਆ

November 24, 2025 3:01 pm

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵੇਲੇ ਦੇਸ਼ ਵਿਚ ਹਮਲੇ ਵੱਧ ਰਹੇ ਹਨ। ਇਸ ਵੇਲੇ ਦੇ ਹਾਕਮ ਧਾੜਵੀ ਬਣ ਕੇ ਪੰਜਾਬ ਨੂੰ ਨਿਸ਼ਾਨਾ ਬਣਾ ਰਹੇ ਹਨ। ਕਦੇ ਪੰਜਾਬ ਦੀ ਖੇਤੀ ’ਤੇ ਹਮਲਾ ਤੇ ਕਦੇ ਸਿੱਖਿਆ ’ਤੇ ਹਮਲਾ ਰੋ ਰਿਹੈ।

ਵਿਸ਼ੇਸ ਇਜਲਾਸ ਨੂੰ ਦੇਖਣ ਲਈ ਕੇਜਰੀਵਾਲ ਤੇ ਸਿਸੋਦੀਆ ਸਦਨ ’ਚ ਪਹੁੰਚੇ

November 24, 2025 2:44 pm

ਸਦਨ ਦੇ ਗਵਰਨਰ ਬਾਕਸ ਵਿਚ ਮਹਿਮਾਨ ਵਜੋਂ ਅਰਵਿੰਦ ਕੇਜਰੀਵਾਲ, ਸੁਨੀਤਾ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਮੌਜੂਦ

ਪੰਜਾਬ ਸਰਕਾਰ ਨੇ ਗੁਰੂ ਦੇ ਸਿਧਾਂਤ ’ਤੇ ਚਲਦਿਆਂ ਹਰ ਹਮਲੇ ਦਾ ਡਟ ਕੇ ਮੁਕਾਬਲਾ ਕੀਤਾ: ਇੰਦਰਜੀਤ ਕੌਰ ਮਾਨ

November 24, 2025 2:43 pm

‘ਆਪ’ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੁਰੂ ਦੇ ਸਿਧਾਂਤਾਂ ’ਤੇ ਚਲਦਿਆਂ ਕੇਂਦਰ ਦੇ ਹਰ ਹਮਲੇ ਦਾ ਡੱਟ ਕੇ ਮੁਕਾਬਲਾ ਕੀਤਾ। ਸਾਂਝੀਵਾਲਤਾ ’ਤੇ ਪਹਿਰਾ ਦਿੰਦਿਆਂ ਪੰਜਾਬ ਦੇ ਹਰ ਵਰਗ ਨੂੰ ਬਿਨਾਂ ਵਿਤਕਰੇ ਤੋਂ ਸਹੂਲਤਾਂ ਦਿੱਤੀਆਂ ਜਾਣ।

ਦੇਸ਼ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੀ ਕੋਸ਼ਿਸ਼: ਅਮਨ ਅਰੋੜਾ

November 24, 2025 2:40 pm

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਦੇਸ਼ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਮਨੀਪੁਰ ਤੇ ਹਰਿਆਣਾ ਦੇ ਨੂਹ ਦੀਆਂ ਘਟਨਾਵਾਂ ਦਾ ਵੀ ਜ਼ਿਕਰ ਕੀਤਾ।

ਵਿਸ਼ੇਸ਼ ਇਜਲਾਸ ਦੌਰਾਨ ਸਦਨ ਵਿਚ ਰਾਜਨੀਤੀ ਤੋਂ ਗੁਰੇਜ਼ ਕੀਤਾ ਜਾਵੇ: ਅਸ਼ਵਨੀ ਸ਼ਰਮਾ

November 24, 2025 2:31 pm

ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਸਦਨ ਵਿਚ ਪ੍ਰਤਾਪ ਸਿੰਘ ਬਾਜਵਾ ਦੇ ਹਵਾਲੇ ਨਾਲ ਕਿਹਾ ਕਿ ਵਿਸ਼ੇਸ਼ ਇਜਲਾਸ ਦੌਰਾਨ ਸਦਨ ਵਿਚ ਰਾਜਨੀਤੀ ਕਰਨ ਤੋ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਗੁਰੂ ਦਾ ਸੰਦੇਸ਼ ਸਹੀ ਸੰਦਰਭ ਵਿੱਚ ਮੰਨੀਏ ਤਾਂ ਪੰਜਾਬ ਦੇ ਭਾਈਚਾਰੇ ਨੂੰ ਕੋਈ ਵੀ ਲਾਂਬੂ ਨਹੀਂ ਲਾ ਸਕਦਾ।

ਮੁਗਲਾਂ ਦੀ ਸੋਚ ’ਤੇ ਚੱਲ ਰਹੇ ਹਨ ਅੱਜ ਦੇ ਹੁਕਮਰਾਨ: ਬਾਜਵਾ

November 24, 2025 2:16 pm

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅੱਜ ਦੇ ਹੁਕਮਰਾਨ ਵੀ ਮੁਗਲਾਂ ਦੀ ਸੋਚ ਤੇ ਚੱਲ ਰਹੇ ਹਨ ਅਤੇ ਨਿੱਤ ਦਿਨ ਪੰਜਾਬ ਦੇ ਹੱਕਾਂ ਖਿਲਾਫ ਕਦਮ ਚੁੱਕ ਰਹੀ ਹੈ । ਉਹਨਾਂ ਕਿਹਾ ਕਿ ਪੰਜਾਬ ਨੂੰ ਸਭ ਮਤਭੇਦਾਂ ਤੋ ਉੱਪਰ ਉਠ ਕੇ ਕੇਂਦਰੀ ਹੁਕਮਰਾਨਾਂ ਖ਼ਿਲਾਫ਼ ਇੱਕਜੁੱਟ ਹੋਣਾ ਚਾਹੀਦਾ ਹੈ । ਉਹਨਾਂ ਕਿਹਾ ਕਿ ਕੇਂਦਰ ਵਾਰ ਵਾਰ ਪੰਜਾਬ ਦੀ ਨਬਜ਼ ਟੋਹ ਰਿਹਾ ਹੈ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਅਤੇ ਸਿਖਿਆਵਾਂ ਬਾਰੇ ਸਦਨ ’ਚ ਬੋਲਣਾ ਸ਼ੁਰੂ ਕੀਤਾ

November 24, 2025 2:05 pm

ਬਸਪਾ ਵਿਧਾਇਕ ਵੱਲੋਂ ਰੋਪੜ ਜ਼ਿਲ੍ਹੇ ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਦੇ ਨਾਮ ’ਤੇ ਰੱਖਣ ਦੀ ਮੰਗ

November 24, 2025 1:40 pm

ਸਦਨ ਵਿਚ ਬਸਪਾ ਵਿਧਾਇਕ ਨਛੱਤਰ ਪਾਲ ਨੇ ਮੰਗ ਕੀਤੀ ਕਿ ਰੋਪੜ ਜ਼ਿਲ੍ਹੇ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ’ਤੇ ਰੱਖਿਆ ਜਾਵੇ ਜਾਂ ਫਿਰ ਰੋਪੜ ਜ਼ਿਲ੍ਹੇ ਦਾ ਨਾਮ ਆਨੰਦਪੁਰ ਸਾਹਿਬ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਦੇ ਚਰਚੇ ਚੱਲ ਰਹੇ ਹਨ ਪ੍ਰੰਤੂ ਹੁਸ਼ਿਆਰਪੁਰ, ਬਲਾਚੌਰ ਤੇ ਗੜ੍ਹਸ਼ੰਕਰ ਦੇ ਲੋਕ ਇਸ ਕਦਮ ਦਾ ਵਿਰੋਧ ਕਰਦੇ ਹਨ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਮਤਾ ਪੇਸ਼

November 24, 2025 1:23 pm

ਮੁੱਖ ਮੰਤਰੀ ਭਗਵੰਤ ਮਾਨ ਸਦਨ ਚ ਪੁੱਜੇ

November 24, 2025 1:23 pm

ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਇਜਲਾਸ ਲਈ ਸਦਨ ’ਚ ਪਹੁੰਚ ਗਏ ਹਨ।

ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਾਰਵਾਈ ਸ਼ੁਰੂ ਕੀਤੀ

November 24, 2025 1:22 pm

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ

November 24, 2025 1:22 pm

ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਯਾਦਗਾਰੀ ਪਾਰਕ ’ਚ ਵਾਟਰ ਪਰੂਫ ਟੈਂਟ ’ਚ ਸ਼ੁਰੂ ਹੋ ਗਿਆ ਹੈ

This Live Blog has Ended
Advertisement
×