DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

US-Iran-Israel War Live: ਨਾਕਾਬੰਦੀ ਨੇੜੇ ਆਏ ਇਰਾਨੀ ਜਹਾਜ਼ਾਂ ਨੂੰ ਤਬਾਹ ਕਰ ਦਿਆਂਗੇ: ਟਰੰਪ

  • fb
  • twitter
  • whatsapp
  • whatsapp
featured-img featured-img
President Donald Trump talks to reporters as he walks on the South Lawn upon his arrival to the White House, Sunday, April 12, 2026, in Washington. AP/PTI(AP04_13_2026_000009B)
Advertisement

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਕੋਈ ਵੀ ਇਰਾਨ ਦਾ ਜਹਾਜ਼ ਅਮਰੀਕੀ ਨਾਕਾਬੰਦੀ ਦੇ ਨੇੜੇ ਆਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਤੁਰੰਤ ਤਬਾਹ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਉਹੀ ਤਰੀਕਾ ਵਰਤਿਆ ਜਾਵੇਗਾ, ਜਿਸ ਤਰ੍ਹਾਂ ਸਮੁੰਦਰ ਵਿੱਚ ਨਸ਼ਾ ਤਸਕਰਾਂ ਦੇ ਜਹਾਜ਼ਾਂ ਨੂੰ ਰੋਕਣ ਲਈ ਵਰਤਿਆ ਜਾਂਦਾ ਹੈ, ਇਨ੍ਹਾਂ ਜਹਾਜ਼ਾਂ ਖ਼ਿਲਾਫ਼ ਬਹੁਤ ਤੇਜ਼ੀ ਅਤੇ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਨਾਕਾਬੰਦੀ ਨੂੰ ਯਕੀਨੀ ਬਣਾਉਣ ਲਈ ਅਮਰੀਕੀ ਜਲ ਸੈਨਾ ਅਤੇ ਸੁਰੱਖਿਆ ਬਲ ਪੂਰੀ ਤਰ੍ਹਾਂ ਮੁਸਤੈਦ ਹਨ। ਇਰਾਨ ਨੇ ਕਿਹਾ ਹੈ ਕਿ ਉਹ ਭਾਰਤ ਦੇ ਜਹਾਜ਼ਾਂ ਨੂੰ ਹੋਰਮੁਜ਼ ਜਲ ਮਾਰਗ (ਸਟਰੇਟ) ਤੋਂ ਸੁਰੱਖਿਅਤ ਗੁਜ਼ਰਨ ਵਿੱਚ ਮਦਦ ਕਰੇਗਾ। ਭਾਰਤ ਵਿੱਚ ਇਰਾਨ ਦੇ ਰਾਜਦੂਤ ਮੁਹੰਮਦ ਫ਼ਤਹਲੀ ਨੇ ਦੱਸਿਆ ਕਿ ਤਹਿਰਾਨ ਅਤੇ ਭਾਰਤ ਦੇ ਵਿਚਕਾਰ ਇਸ ਮੁੱਦੇ 'ਤੇ ਚੰਗੀ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਤਣਾਅ ਦੇ ਬਾਵਜੂਦ ਇਰਾਨ ਚਾਹੁੰਦਾ ਹੈ ਕਿ ਭਾਰਤ ਦੇ ਜਹਾਜ਼ ਬਿਨਾਂ ਕਿਸੇ ਦਿੱਕਤ ਦੇ ਇਸ ਰਸਤੇ ਤੋਂ ਗੁਜ਼ਰ ਸਕਣ। ਇਸ ਲਈ ਇਰਾਨ, ਨਵੀਂ ਦਿੱਲੀ ਦੀ ਮਦਦ ਕਰਨ ਲਈ ਤਿਆਰ ਹੈ। ਜਲ ਮਾਰਗ ਦੀ ਨਿਗਰਾਨੀ ਅਤੇ ਕਾਨੂੰਨੀ ਪ੍ਰਬੰਧਾਂ ਲਈ ਸਬੰਧਿਤ ਸੁਰੱਖਿਆ ਪੁਲੀਸ ਅਤੇ ਅਧਿਕਾਰੀ ਪੂਰੀ ਤਰ੍ਹਾਂ ਤਾਇਨਾਤ ਹਨ। ਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਹੀ ਗੱਲਬਾਤ ਦੇ ਅਸਫਲ ਹੋਣ ਤੋਂ ਬਾਅਦ, ਅਮਰੀਕੀ ਫੌਜ ਨੇ ਸੋਮਵਾਰ ਨੂੰ ਵੱਡਾ ਐਲਾਨ ਕੀਤਾ ਹੈ। ਅਮਰੀਕਾ ਹੁਣ ਇਰਾਨ ਦੀਆਂ ਬੰਦਰਗਾਹਾਂ ਤੋਂ ਹੋਣ ਵਾਲੀ ਸਾਰੀ ਸਮੁੰਦਰੀ ਆਵਾਜਾਈ (ਆਉਣ-ਜਾਣ ਵਾਲੇ ਜਹਾਜ਼ਾਂ) 'ਤੇ ਪੂਰੀ ਤਰ੍ਹਾਂ ਰੋਕ ਲਗਾ ਦੇਵੇਗਾ। ਇਹ ਇੱਕ ਤਰ੍ਹਾਂ ਦੀ ਆਰਥਿਕ ਨਾਕਾਬੰਦੀ ਹੋਵੇਗੀ, ਜਿਸ ਤਹਿਤ ਕੱਚੇ ਤੇਲ ਅਤੇ ਗੈਸ ਨਾਲ ਲੱਦੇ ਸਮੁੰਦਰੀ ਬੇੜਿਆਂ ਨੂੰ ਚੱਲਣ ਤੋਂ ਰੋਕਿਆ ਜਾਵੇਗਾ। ਜ਼ਿਕਰਯੋਗ ਹੈ ਕਿ ਇਹ ਤੇਲ ਅਤੇ ਗੈਸ ਹੀ ਇਰਾਨ ਦੀ ਕਮਾਈ ਦਾ ਸਭ ਤੋਂ ਵੱਡਾ ਸਾਧਨ ਹਨ, ਜਿਨ੍ਹਾਂ ਨੂੰ ਰੋਕ ਕੇ ਅਮਰੀਕਾ ਇਰਾਨ 'ਤੇ ਆਰਥਿਕ ਦਬਾਅ ਬਣਾਉਣ ਜਾ ਰਿਹਾ ਹੈ।

ਅਮਰੀਕੀ ਸੈਂਟਰਲ ਕਮਾਂਡ (ਸੈਂਟਕਾਮ) ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (X) ਰਾਹੀਂ ਜਾਣਕਾਰੀ ਦਿੱਤੀ ਹੈ ਕਿ ਰਾਸ਼ਟਰਪਤੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਅਮਰੀਕੀ ਫੌਜੀ ਬਲ 13 ਅਪਰੈਲ ਨੂੰ ਸਵੇਰੇ 10 ਵਜੇ (ਅਮਰੀਕੀ ਸਮੇਂ ਅਨੁਸਾਰ) ਤੋਂ ਇਰਾਨ ਦੀਆਂ ਬੰਦਰਗਾਹਾਂ ਵਿੱਚ ਦਾਖਲ ਹੋਣ ਅਤੇ ਬਾਹਰ ਜਾਣ ਵਾਲੀ ਸਾਰੀ ਸਮੁੰਦਰੀ ਆਵਾਜਾਈ ਦੀ ਨਾਕਾਬੰਦੀ ਲਾਗੂ ਕਰਨਾ ਸ਼ੁਰੂ ਕਰ ਦੇਣਗੇ।

Advertisement

ਭਾਰਤੀ ਸਮੇਂ ਅਨੁਸਾਰ ਇਹ ਨਾਕਾਬੰਦੀ ਸੋਮਵਾਰ 13 ਅਪਰੈਲ ਨੂੰ ਸ਼ਾਮ 7:30 ਵਜੇ ਦੇ ਕਰੀਬ ਲਾਗੂ ਹੋਵੇਗੀ।

Advertisement

ਅਮਰੀਕੀ ਸੈਂਟਕਾਮ ਨੇ ਸਪਸ਼ਟ ਕੀਤਾ ਹੈ ਕਿ ਇਹ ਨਾਕਾਬੰਦੀ ਇਰਾਨ ਦੀਆਂ ਬੰਦਰਗਾਹਾਂ ਅਤੇ ਤੱਟਵਰਤੀ ਇਲਾਕਿਆਂ ਵਿੱਚ ਦਾਖਲ ਹੋਣ ਜਾਂ ਉੱਥੋਂ ਬਾਹਰ ਜਾਣ ਵਾਲੇ ਸਾਰੇ ਦੇਸ਼ਾਂ ਦੇ ਜਹਾਜ਼ਾਂ 'ਤੇ ਬਿਨਾਂ ਕਿਸੇ ਪੱਖਪਾਤ ਦੇ ਸਖ਼ਤੀ ਨਾਲ ਲਾਗੂ ਕੀਤੀ ਜਾਵੇਗੀ। ਇਸ ਘੇਰਾਬੰਦੀ ਦੇ ਦਾਇਰੇ ਵਿੱਚ ਫਾਰਸ ਦੀ ਖਾੜੀ ਅਤੇ ਓਮਾਨ ਦੀ ਖਾੜੀ ਵਿੱਚ ਸਥਿਤ ਇਰਾਨ ਦੀਆਂ ਸਾਰੀਆਂ ਬੰਦਰਗਾਹਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਅਮਰੀਕੀ ਫੌਜ ਦੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੈਂਟਕਾਮ ਦੇ ਬਲ ਉਨ੍ਹਾਂ ਜਹਾਜ਼ਾਂ ਨੂੰ ਨਹੀਂ ਰੋਕਣਗੇ ਜੋ ਹੋਰਮੁਜ਼ ਜਲਮਾਰਗ ਰਾਹੀਂ ਅਜਿਹੀਆਂ ਬੰਦਰਗਾਹਾਂ 'ਤੇ ਜਾ ਰਹੇ ਹਨ ਜਿਨ੍ਹਾਂ ਦਾ ਸਬੰਧ ਇਰਾਨ ਨਾਲ ਨਹੀਂ ਹੈ। ਇਸ ਦਾ ਸਿੱਧਾ ਮਤਲਬ ਇਹ ਹੈ ਕਿ ਅਮਰੀਕਾ ਸਾਊਦੀ ਅਰਬ, ਬਹਿਰੀਨ, ਕਤਰ, ਯੂਏਈ, ਕੁਵੈਤ ਅਤੇ ਇਰਾਕ ਵਰਗੇ ਹੋਰ ਖਾੜੀ ਦੇਸ਼ਾਂ ਦੇ ਸਮੁੰਦਰੀ ਵਪਾਰ ਵਿੱਚ ਕੋਈ ਰੁਕਾਵਟ ਨਹੀਂ ਪਾਵੇਗਾ ਅਤੇ ਉੱਥੇ ਵਪਾਰਕ ਸਹੂਲਤਾਂ ਜਾਰੀ ਰਹਿਣਗੀਆਂ।

ਸਮੁੰਦਰੀ ਰਸਤਿਆਂ ਰਾਹੀਂ ਵਪਾਰ ਕਰਨ ਵਾਲੇ ਮਲਾਹਾਂ ਨੂੰ ਕਿਹਾ ਗਿਆ ਹੈ ਕਿ ਨਾਕਾਬੰਦੀ ਸ਼ੁਰੂ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਇੱਕ ਰਸਮੀ ਨੋਟਿਸ ਰਾਹੀਂ ਹੋਰ ਜ਼ਰੂਰੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਓਮਾਨ ਦੀ ਖਾੜੀ ਅਤੇ ਹੋਰਮੁਜ਼ ਜਲਮਾਰਗ ਵਾਲੇ ਇਲਾਕਿਆਂ ਵਿੱਚ ਕੰਮ ਕਰਨ ਦੌਰਾਨ ਉਨ੍ਹਾਂ ਨੂੰ ਅਮਰੀਕੀ ਜਲ ਸੈਨਾ ਦੇ ਨਿਰੰਤਰ ਸੰਪਰਕ ਵਿੱਚ ਰਹਿਣ ਦੀ ਹਦਾਇਤ ਵੀ ਕੀਤੀ ਗਈ ਹੈ। ਅਮਰੀਕੀ ਫੌਜ ਨੇ ਮਲਾਹਾਂ ਨੂੰ 'ਚੈਨਲ 16' ਰਾਹੀਂ ਸੰਪਰਕ ਕਰਨ ਲਈ ਕਿਹਾ ਹੈ, ਜੋ ਸਮੁੰਦਰ ਵਿੱਚ ਜਹਾਜ਼ਾਂ ਵਿਚਕਾਰ ਸੰਚਾਰ ਦਾ ਖੁੱਲ੍ਹਾ ਮਾਧਿਅਮ ਹੈ।

April 13, 2026 8:44 pm

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਕੋਈ ਵੀ ਇਰਾਨ ਦਾ ਜਹਾਜ਼ ਅਮਰੀਕੀ ਨਾਕਾਬੰਦੀ ਦੇ ਨੇੜੇ ਆਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਤੁਰੰਤ ਤਬਾਹ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਉਹੀ ਤਰੀਕਾ ਵਰਤਿਆ ਜਾਵੇਗਾ, ਜਿਸ ਤਰ੍ਹਾਂ ਸਮੁੰਦਰ ਵਿੱਚ ਨਸ਼ਾ ਤਸਕਰਾਂ ਦੇ ਜਹਾਜ਼ਾਂ ਨੂੰ ਰੋਕਣ ਲੲੀ ਵਰਤਿਆ ਜਾਂਦਾ ਹੈ, ਇਨ੍ਹਾਂ ਜਹਾਜ਼ਾਂ ਖ਼ਿਲਾਫ਼ ਬਹੁਤ ਤੇਜ਼ੀ ਅਤੇ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਨਾਕਾਬੰਦੀ ਨੂੰ ਯਕੀਨੀ ਬਣਾਉਣ ਲਈ ਅਮਰੀਕੀ ਜਲ ਸੈਨਾ ਅਤੇ ਸੁਰੱਖਿਆ ਬਲ ਪੂਰੀ ਤਰ੍ਹਾਂ ਮੁਸਤੈਦ ਹਨ। ਟਰੰਪ ਨੇ ਦਾਅਵਾ ਕੀਤਾ ਹੈ ਕਿ ਇਰਾਨ ਦੀ ਨੌਸੈਨਾ ਨੂੰ ਪਹਿਲਾਂ ਹੀ ਭਾਰੀ ਨੁਕਸਾਨ ਪਹੁੰਚ ਚੁੱਕਾ ਹੈ ਅਤੇ ਉਸ ਦੇ ਕਈ ਜਹਾਜ਼ ਤਬਾਹ ਹੋ ਚੁੱਕੇ ਹਨ। ਉਨ੍ਹਾਂ ਮੁਤਾਬਕ ਇਰਾਨ ਦੇ 158 ਜਹਾਜ਼ ਤਬਾਹ ਕੀਤੇ ਜਾ ਚੁੱਕੇ ਹਨ ਅਤੇ ਹੁਣ ਉਸ ਦੀ ਨੌਸੈਨਾ ਸਮੁੰਦਰ ਦੇ ਹੇਠਾਂ ਪਈ ਹੈ। ਹਾਲਾਂਕਿ, ਟਰੰਪ ਨੇ ਇਹ ਵੀ ਸਪੱਸ਼ਟ ਕੀਤਾ ਕਿ ਕੁਝ ਛੋਟੇ 'ਫਾਸਟ ਅਟੈਕ ਸ਼ਿਪਸ' (ਤੇਜ਼ੀ ਨਾਲ ਹਮਲਾ ਕਰਨ ਵਾਲੇ ਜਹਾਜ਼ਾਂ) ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ ਸੀ, ਕਿਉਂਕਿ ਉਨ੍ਹਾਂ ਤੋਂ ਕੋਈ ਵੱਡਾ ਖ਼ਤਰਾ ਮਹਿਸੂਸ ਨਹੀਂ ਹੋਇਆ ਸੀ। ਇਸ ਬਿਆਨ ਨੇ ਖੇਤਰ ਵਿੱਚ ਤਣਾਅ ਹੋਰ ਵਧਾ ਦਿੱਤਾ ਹੈ, ਜਦਕਿ ਤਹਿਰਾਨ ਵੱਲੋਂ ਵੀ ਜਵਾਬੀ ਕਾਰਵਾਈ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਲੈਬਨਾਨ ਅਤੇ ਹੋਰ ਗੁਆਂਢੀ ਇਲਾਕਿਆਂ ਵਿੱਚ ਚੱਲ ਰਹੇ ਸੰਘਰਸ਼ ਦਰਮਿਆਨ ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦੀ ਇਹ ਸਖ਼ਤ ਨੀਤੀ ਵਿਸ਼ਵ ਤੇਲ ਬਾਜ਼ਾਰ ਅਤੇ ਸੁਰੱਖਿਆ ਲਈ ਇੱਕ ਵੱਡੀ ਚੁਣੌਤੀ ਬਣੀ ਹੋਈ ਹੈ।

ਭਾਰਤੀ ਜਹਾਜ਼ਾਂ ਨੂੰ ਹੋਰਮੁਜ਼ ਜਲ ਮਾਰਗ ਪਾਰ ਕਰਨ ਵਿੱਚ ਮਦਦ ਕਰਾਂਗੇ: ਇਰਾਨ

April 13, 2026 6:46 pm

ਇਰਾਨ ਨੇ ਕਿਹਾ ਹੈ ਕਿ ਉਹ ਭਾਰਤ ਦੇ ਜਹਾਜ਼ਾਂ ਨੂੰ ਹੋਰਮੁਜ਼ ਜਲ ਮਾਰਗ (ਸਟਰੇਟ) ਤੋਂ ਸੁਰੱਖਿਅਤ ਗੁਜ਼ਰਨ ਵਿੱਚ ਮਦਦ ਕਰੇਗਾ। ਭਾਰਤ ਵਿੱਚ ਇਰਾਨ ਦੇ ਰਾਜਦੂਤ ਮੁਹੰਮਦ ਫ਼ਤਹਲੀ ਨੇ ਦੱਸਿਆ ਕਿ ਤਹਿਰਾਨ ਅਤੇ ਭਾਰਤ ਦੇ ਵਿਚਕਾਰ ਇਸ ਮੁੱਦੇ 'ਤੇ ਚੰਗੀ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਤਣਾਅ ਦੇ ਬਾਵਜੂਦ ਇਰਾਨ ਚਾਹੁੰਦਾ ਹੈ ਕਿ ਭਾਰਤ ਦੇ ਜਹਾਜ਼ ਬਿਨਾਂ ਕਿਸੇ ਦਿੱਕਤ ਦੇ ਇਸ ਰਸਤੇ ਤੋਂ ਗੁਜ਼ਰ ਸਕਣ। ਇਸ ਲਈ ਇਰਾਨ, ਨਵੀਂ ਦਿੱਲੀ ਦੀ ਮਦਦ ਕਰਨ ਲਈ ਤਿਆਰ ਹੈ। ਜਲ ਮਾਰਗ ਦੀ ਨਿਗਰਾਨੀ ਅਤੇ ਕਾਨੂੰਨੀ ਪ੍ਰਬੰਧਾਂ ਲਈ ਸਬੰਧਿਤ ਸੁਰੱਖਿਆ ਪੁਲੀਸ ਅਤੇ ਅਧਿਕਾਰੀ ਪੂਰੀ ਤਰ੍ਹਾਂ ਤਾਇਨਾਤ ਹਨ। ਦੂਜੇ ਪਾਸੇ ਇਜ਼ਰਾਈਲ ਦੀ ਹਿਬਰੂ ਯੂਨੀਵਰਸਿਟੀ ਆਫ਼ ਜੇਰੂਸਲਮ ਦੇ ਸਰਵੇ ਵਿੱਚ 61% ਇਜ਼ਰਾਈਲੀ ਨਾਗਰਿਕਾਂ ਨੇ ਲੈਬਨਾਨ ਵਿੱਚ ਹਿਜ਼ਬੁੱਲਾ ਦੇ ਨਾਲ ਸੀਜ਼ਫਾਇਰ (ਜੰਗਬੰਦੀ) ਦਾ ਵਿਰੋਧ ਕੀਤਾ ਹੈ। ਇਸ ਸਰਵੇ ਵਿੱਚ ਪ੍ਰਧਾਨ ਮੰਤਰੀ ਨੇਤਨਯਾਹੂ ਦੀ ਲੋਕਪ੍ਰਿਯਤਾ ਵਿੱਚ ਵੀ ਗਿਰਾਵਟ ਆਈ ਹੈ। ਸਰਵੇ ਦੇ ਮੁਤਾਬਕ, ਹੁਣ ਸਿਰਫ਼ 34% ਲੋਕ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਤੌਰ 'ਤੇ ਪਸੰਦ ਕਰਦੇ ਹਨ, ਜਦਕਿ ਇਰਾਨ ਨਾਲ ਸੰਘਰਸ਼ ਸ਼ੁਰੂ ਹੋਣ ਦੇ ਸਮੇਂ ਇਹ ਅੰਕੜਾ 40% ਸੀ।

US-Iran-Israel War Live: ਪਾਕਿਸਤਾਨੀ ਜਹਾਜ਼ਾਂ ਨੂੰ ਹੋਰਮੁਜ਼ ਜਲ ਮਾਰਗ ਪਾਰ ਕਰਨ ਦੀ ਇਜਾਜ਼ਤ; ਰੋਕ ਤੋਂ ਬਾਅਦ ਇਰਾਨ ਨੇ ਦਿੱਤੀ ਹਰੀ ਝੰਡੀ

April 13, 2026 6:08 pm

ਪਾਕਿਸਤਾਨ ਦੇ ਦੋ ਵਪਾਰਕ ਜਹਾਜ਼ਾਂ ਨੂੰ ਸੋਮਵਾਰ ਨੂੰ ਸਟ੍ਰੇਟ ਆਫ਼ ਹੋਰਮੁਜ਼ ਪਾਰ ਕਰਨ ਅਤੇ ਕੁਵੈਤ ਤੇ ਯੂਏਈ (UAE) ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ, ਜਦਕਿ ਪਹਿਲਾਂ ਉਨ੍ਹਾਂ ਨੂੰ ਲੰਘਣ ਤੋਂ ਮਨ੍ਹਾ ਕਰ ਦਿੱਤਾ ਗਿਆ ਸੀ। ਪਾਕਿਸਤਾਨ ਨੈਸ਼ਨਲ ਸ਼ਿਪਿੰਗ ਕਾਰਪੋਰੇਸ਼ਨ (PNSC) ਦੇ ਦੋ ਵਪਾਰਕ ਜਹਾਜ਼, 'ਸ਼ਾਲੀਮਾਰ' ਅਤੇ 'ਖੈਰਪੁਰ', ਇਰਾਨ, ਅਮਰੀਕਾ ਅਤੇ ਇਜ਼ਰਾਈਲ ਵਿਚਕਾਰ ਜੰਗ ਸ਼ੁਰੂ ਹੋਣ ਤੋਂ ਬਾਅਦ ਫਾਰਸ ਦੀ ਖਾੜੀ (Persian Gulf) ਵਿੱਚ ਜਾਣ ਵਾਲੇ ਪਹਿਲੇ ਪਾਕਿਸਤਾਨੀ ਜਹਾਜ਼ ਹਨ। ਪੀਐਨਐਸਸੀ (PNSC) ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸ਼ੁਰੂ ਵਿੱਚ ਇਨ੍ਹਾਂ ਦੋਵਾਂ ਜਹਾਜ਼ਾਂ ਨੂੰ ਐਤਵਾਰ ਨੂੰ ਇਰਾਨੀ ਅਧਿਕਾਰੀਆਂ ਨੇ ਰੋਕ ਦਿੱਤਾ ਸੀ ਅਤੇ ਸਟ੍ਰੇਟ ਆਫ਼ ਹੋਰਮੁਜ਼ ਤੋਂ ਵਾਪਸ ਜਾਣ ਲਈ ਕਿਹਾ ਸੀ। ਉਨ੍ਹਾਂ ਅੱਗੇ ਦੱਸਿਆ, "ਪਰ ਕੁਝ ਹੀ ਸਮੇਂ ਬਾਅਦ ਉਨ੍ਹਾਂ ਨੂੰ ਸਟ੍ਰੇਟ ਆਫ਼ ਹੋਰਮੁਜ਼ ਪਾਰ ਕਰਕੇ ਫਾਰਸ ਦੀ ਖਾੜੀ ਵਿੱਚ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ।"

ਟਰੰਪ ਦਾ ਦੋ-ਟੁਕ ਜਵਾਬ: ਇਰਾਨੀ ਅਧਿਕਾਰੀਆਂ ਦੇ ਗੱਲਬਾਤ ਦੀ ਮੇਜ਼ 'ਤੇ ਵਾਪਸ ਆਉਣ ਦੀ ਕੋਈ ਚਿੰਤਾ ਨਹੀਂ

April 13, 2026 10:46 am

ਫਲੋਰੀਡਾ ਤੋਂ ਵਾਪਸੀ ਤੋਂ ਬਾਅਦ ਵਾਸ਼ਿੰਗਟਨ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਦੋਂ ਰਾਸ਼ਟਰਪਤੀ ਡੋਨਲਡ ਟਰੰਪ ਤੋਂ ਪੁੱਛਿਆ ਗਿਆ ਕਿ ਮੌਜੂਦਾ ਜੰਗਬੰਦੀ ਦੌਰਾਨ ਇਰਾਨੀ ਅਧਿਕਾਰੀਆਂ ਨੂੰ ਗੱਲਬਾਤ ਦੀ ਮੇਜ਼ 'ਤੇ ਵਾਪਸ ਆਉਣ ਵਿੱਚ ਕਿੰਨਾ ਸਮਾਂ ਲੱਗ ਸਕਦਾ ਹੈ। ਇਸ 'ਤੇ ਟਰੰਪ ਨੇ ਦੋ-ਟੁਕ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਕੋਈ ਪਰਵਾਹ ਨਹੀਂ ਹੈ ਕਿ ਇਰਾਨ ਵਾਪਸ ਆਉਂਦਾ ਹੈ ਜਾਂ ਨਹੀਂ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਉਹ ਵਾਪਸ ਨਹੀਂ ਵੀ ਆਉਂਦੇ, ਤਾਂ ਵੀ ਉਨ੍ਹਾਂ ਨੂੰ ਕੋਈ ਮੁਸ਼ਕਲ ਨਹੀਂ ਹੈ

ਤੇਲ ਦੀਆਂ ਕੀਮਤਾਂ ਮੁੜ ਵਧਣ ਲੱਗੀਆਂ, ਏਸ਼ਿਆਈ ਬਾਜ਼ਾਰਾਂ ਵਿੱਚ ਗਿਰਾਵਟ

April 13, 2026 10:46 am

ਅਮਰੀਕਾ ਅਤੇ ਇਰਾਨ ਵਿਚਾਲੇ ਗੱਲਬਾਤ ਫੇਲ੍ਹ ਹੋਣ ਤੋਂ ਬਾਅਦ ਮੁੜ ਵੱਧ ਰਹੇ ਤਣਾਅ ਕਰਕੇ ਤੇਲ ਦੀਆਂ ਕੀਮਤਾਂ ਨੇ ਫਿਰ ਤੋਂ ਚੜ੍ਹਨਾ ਸ਼ੁਰੂ ਕਰ ਦਿੱਤਾ ਹੈ ਅਤੇ ਸੋਮਵਾਰ ਨੂੰ ਏਸ਼ੀਆਈ ਬਾਜ਼ਾਰਾਂ ਵਿੱਚ ਜ਼ਿਆਦਾਤਰ ਗਿਰਾਵਟ ਦੇਖੀ ਗਈ ਹੈ। ਉੱਥੇ ਹੀ ਅਮਰੀਕੀ ਫੌਜ ਨੇ ਹੁਣ ਇਰਾਨ ਦੀਆਂ ਬੰਦਰਗਾਹਾਂ ਤੋਂ ਹੋਣ ਵਾਲੀ ਸਾਰੀ ਸਮੁੰਦਰੀ ਆਵਾਜਾਈ (ਆਉਣ-ਜਾਣ ਵਾਲੇ ਜਹਾਜ਼ਾਂ) 'ਤੇ ਪੂਰੀ ਤਰ੍ਹਾਂ ਰੋਕ ਲਗਾਉਣ ਦੀ ਤਿਆਰੀ ਕਰ ਲਈ ਹੈ।

This Live Blog has Ended
Advertisement
×