ਲੋਕ ਸਭਾ ਮੁੜ ਜੁੜਨ ਮਗਰੋਂ 2 ਵਜੇ ਤੱਕ ਮੁਲਤਵੀ
December 2, 2025 12:17 pm
ਵੋਟਰ ਸੂਚੀਆਂ ਦੇ ਵਿਸ਼ੇਸ਼ ਤੀਬਰ ਸੋਧ (SIR) ਅਤੇ ਕੁਝ ਹੋਰ ਮੁੱਦਿਆਂ 'ਤੇ ਵਿਰੋਧੀ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਇੱਕ ਵਾਰ ਮੁਲਤਵੀ ਹੋਣ ਤੋਂ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਇਸ ਤੋਂ ਪਹਿਲਾਂ ਅੱਜ ਵਿਰੋਧੀ ਧਿਰਾਂ ਦੇ ਗੱਠਜੋੜ ਇੰਡੀਆ ਵਿਚ ਸ਼ਾਮਲ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸਰਦ ਰੁੱਤ ਇਜਲਾਸ ਦੌਰਾਨ ਚੋਣ ਸੁਧਾਰਾਂ ਦੇ ਵਿਸ਼ੇ ’ਤੇ ਚਰਚਾ ਦੀ ਮੰਗ ਤੇ ਵਿਸ਼ੇਸ਼ ਵਿਆਪਕ ਸੋਧ (SIR) ਦਾ ਵਿਰੋਧ ਕਰਦੇ ਹੋਏ ਮੰਗਲਵਾਰ ਨੂੰ ਸੰਸਦੀ ਅਹਾਤੇ ਵਿਚ ਪ੍ਰਦਰਸ਼ਨ ਕੀਤਾ। ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਮਕਰ ਗੇਟ ਨੇੜੇ ਇਕੱਠੇ ਹੋ ਕੇ ਵਿਰੋਧ ਪ੍ਰਦਰਸ਼ਨ ਕੀਤਾ, ਜਿਸ ਵਿਚ ਕਾਂਗਰਸ ਦੇ ਸੰਸਦੀ ਦਲ ਦੀ ਪ੍ਰਮੁੱਖ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਡੀਐੱਮਕੇ ਆਗੂ ਟੀ.ਆਰ. ਬਾਲੂ ਅਤੇ ਹੋਰ ਵਿਰੋਧੀ ਆਗੂ ਸ਼ਾਮਲ ਸਨ। ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਆਗੂਆਂ ਨੇ ‘ਐੱਸਆਈਆਰ ਵਾਪਸ ਲਓ’ ਦੇ ਨਾਅਰੇ ਲਗਾਏ।
ਉਧਰ ਕਾਂਗਰਸ ਆਗੂ ਰੇਣੂਕਾ ਚੌਧਰੀ ਨੇ ਨਵੇਂ ਮੋਬਾਈਲ ਹੈਂਡਸੈੱਟਾਂ ਵਿੱਚ ਸੰਚਾਰ ਸਾਥੀ ਐਪ ਦੀ ਸਥਾਪਨਾ ਬਾਰੇ ਸਰਕਾਰ ਦੇ ਨਿਰਦੇਸ਼ਾਂ ’ਤੇ ਚਰਚਾ ਕਰਨ ਲਈ ਰਾਜ ਸਭਾ ਵਿਚ ਕੰਮ ਰੋਕੂ ਮਤਾ ਦਾਇਰ ਕੀਤਾ। ਆਪਣੇ ਮੁਲਤਵੀ ਨੋਟਿਸ ਵਿੱਚ ਸੰਸਦ ਮੈਂਬਰ ਨੇ ਕਿਹਾ, "ਗੋਪਨੀਯਤਾ ਦਾ ਅਧਿਕਾਰ ਸੰਵਿਧਾਨ ਦੀ ਧਾਰਾ 21 ਤਹਿਤ ਗਾਰੰਟੀਸ਼ੁਦਾ ਜੀਵਨ ਅਤੇ ਨਿੱਜੀ ਆਜ਼ਾਦੀ ਦੇ ਮੌਲਿਕ ਅਧਿਕਾਰ ਦਾ ਇੱਕ ਅੰਦਰੂਨੀ ਪਹਿਲੂ ਹੈ। ਦੂਰਸੰਚਾਰ ਵਿਭਾਗ ਦਾ ਸਰਕੂਲਰ ਜੋ ਸਮਾਰਟਫੋਨ ਨਿਰਮਾਤਾਵਾਂ ਅਤੇ ਦਰਾਮਦਕਾਰਾਂ ਨੂੰ "ਸੰਚਾਰ ਸਾਥੀ" ਐਪਲੀਕੇਸ਼ਨ ਨੂੰ ਇਸ ਤਰੀਕੇ ਨਾਲ ਪਹਿਲਾਂ ਤੋਂ ਲੋਡ ਕਰਨ ਲਈ ਨਿਰਦੇਸ਼ ਦਿੰਦਾ ਹੈ ਜਿਸਨੂੰ ਮਿਟਾਇਆ ਨਹੀਂ ਜਾ ਸਕਦਾ, ਇਸ ਮੌਲਿਕ ਅਧਿਕਾਰ ਦਾ ਗੰਭੀਰ ਅਪਮਾਨ ਹੈ।"
ਕਾਬਿਲੇਗੌਰ ਹੈ ਕਿ ਵਿਰੋਧੀ ਧਿਰਾਂ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ ਦੇ ਮੁੱਦੇ ਉੱਤੇ ਸੋਮਵਾਰ ਨੂੰ ਲੋਕ ਸਭਾ ਵਿਚ ਹੰਗਾਮਾ ਕੀਤਾ ਸੀ, ਜਿਸ ਕਰਕੇ ਸਦਨ ਦੀ ਕਾਰਵਾਈ ਵਿਚ ਕਈ ਵਾਰ ਅੜਿੱਕਾ ਪਿਆ। ਵਿਰੋਧੀ ਧਿਰਾਂ ਨੇ ਐਤਵਾਰ ਨੂੰ ਸਰਬ ਪਾਰਟੀ ਬੈਠਕ ਤੇ ਦੋਵਾਂ ਸਦਨਾਂ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ (ਬੀਏਸੀ) ਦੀਆਂ ਬੈਠਕਾਂ ਵਿਚ ਇਹ ਮੰਗ ਰੱਖੀ ਸੀ ਕਿ ਸਰਦ ਰੁੱਤ ਇਜਲਾਸ ਦੌਰਾਨ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੋਧ (ਐੱਸਆਈਆਰ) ਸਮੇਤ ਵਿਆਪਕ ਚੋਣ ਸੁਧਾਰਾਂ ਬਾਰੇ ਚਰਚਾ ਹੋਣੀ ਚਾਹੀਦੀ ਹੈ। ਸੰਸਦ ਦਾ ਸਰਦ ਰੁੱਤ ਇਜਲਾਸ ਸੋਮਵਾਰ ਨੂੰ ਸ਼ੁਰੂ ਹੋਇਆ ਤੇ ਇਹ 19 ਦਸੰਬਰ ਨੂੰ ਖ਼ਤਮ ਹੋਵੇਗਾ।
December 2, 2025 12:17 pm
ਵੋਟਰ ਸੂਚੀਆਂ ਦੇ ਵਿਸ਼ੇਸ਼ ਤੀਬਰ ਸੋਧ (SIR) ਅਤੇ ਕੁਝ ਹੋਰ ਮੁੱਦਿਆਂ 'ਤੇ ਵਿਰੋਧੀ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਇੱਕ ਵਾਰ ਮੁਲਤਵੀ ਹੋਣ ਤੋਂ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
December 2, 2025 12:10 pm
December 2, 2025 11:32 am
ਸਰਦ ਰੁੱਤ ਸੈਸ਼ਨ ਦੇ ਲਗਾਤਾਰ ਦੂਜੇ ਦਿਨ, ਮੰਗਲਵਾਰ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੋਧ ’ਤੇ ਚਰਚਾ ਦੀ ਮੰਗ ਬਾਰੇ ਵਿਰੋਧੀ ਧਿਰਾਂ ਦੇ ਰੌਲੇ ਰੱਪੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਸਦਨ ਸਵੇਰੇ 11 ਵਜੇ ਸ਼ੁਰੂ ਹੋਇਆ ਤਾਂ ਸਪੀਕਰ ਓਮ ਬਿਰਲਾ ਨੇ ਕਾਰਵਾਈ ਦੇਖਣ ਲਈ ਸਪੀਕਰ ਦੀ ਗੈਲਰੀ ਵਿੱਚ ਬੈਠੇ ਜੌਰਜੀਆ ਦੇ ਸੰਸਦੀ ਵਫ਼ਦ ਦਾ ਸਵਾਗਤ ਕੀਤਾ। ਥੋੜ੍ਹੀ ਦੇਰ ਬਾਅਦ, ਪ੍ਰਸ਼ਨ ਕਾਲ ਸ਼ੁਰੂ ਹੋ ਗਿਆ, ਪਰ ਵਿਰੋਧੀ ਧਿਰ ਦੇ ਮੈਂਬਰ ਐਸਆਈਆਰ ਦੇ ਮੁੱਦੇ ’ਤੇ ਚਰਚਾ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕਰਨ ਲੱਗੇ ਤੇ ਆਪਣੀਆਂ ਸੀਟਾਂ ’ਤੇ ਖੜ੍ਹੇ ਹੋ ਗਏ। ਹੰਗਾਮੇ ਦਰਮਿਆਨ ਹੀ ਬਿਰਲਾ ਨੇ ਦੋ ਸੰਸਦ ਮੈਂਬਰਾਂ ਨੂੰ ਵੱਖ-ਵੱਖ ਮੰਤਰਾਲਿਆਂ ਨਾਲ ਸਬੰਧਤ ਸਵਾਲ ਪੁੱਛਣ ਦੀ ਇਜਾਜ਼ਤ ਦਿੱਤੀ, ਅਤੇ ਸਬੰਧਤ ਮੰਤਰੀਆਂ ਨੇ ਪੂਰਕ ਸਵਾਲਾਂ ਦੇ ਜਵਾਬ ਦਿੱਤੇ। ਵਿਰੋਧ ਪ੍ਰਦਰਸ਼ਨ ਜਾਰੀ ਰਿਹਾ ਤਾਂ ਸਪੀਕਰ ਨੇ ਪ੍ਰਸ਼ਨ ਕਾਲ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਮੈਂਬਰਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਬਿਰਲਾ ਨੇ ਕਿਹਾ, ‘‘ਲੋਕਤੰਤਰ ਵਿੱਚ ਮਤਭੇਦ ਹੋਣਾ ਸੁਭਾਵਿਕ ਹੈ। ਪਰ ਸਦਨ ਦੇ ਅੰਦਰ ਅਤੇ ਬਾਹਰ ਕੁਝ ਮੈਂਬਰਾਂ ਦਾ ਵਿਵਹਾਰ ਅਤੇ ਬੋਲਚਾਲ ਸਵੀਕਾਰਯੋਗ ਨਹੀਂ ਹੈ।’’ ਉਨ੍ਹਾਂ ਕਿਹਾ ਕਿ ਸਾਰੇ ਮੈਂਬਰਾਂ ਨੂੰ ਸਦਨ ਅਤੇ ਦੇਸ਼ ਦੀ ਸ਼ਾਨ ਬਣਾਈ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ, ‘‘ਮੈਂ ਹਮੇਸ਼ਾ ਹਰ ਮੈਂਬਰ ਨੂੰ ਕਾਫ਼ੀ ਸਮਾਂ ਦਿੰਦਾ ਹਾਂ। ਪਰ ਸਾਰਿਆਂ ਨੂੰ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਸਿਖਰਲੇ ਮਿਆਰ ਨੂੰ ਵੀ ਬਣਾਈ ਰੱਖਣਾ ਚਾਹੀਦਾ ਹੈ।’’ ਸਪੀਕਰ ਨੇ ਮਗਰੋਂ ਸਦਨ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ।
December 2, 2025 11:31 am
ਵਿਰੋਧੀ ਧਿਰਾਂ ਦੇ ਗੱਠਜੋੜ ਇੰਡੀਆ ਵਿਚ ਸ਼ਾਮਲ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸਰਦ ਰੁੱਤ ਇਜਲਾਸ ਦੌਰਾਨ ਚੋਣ ਸੁਧਾਰਾਂ ਦੇ ਵਿਸ਼ੇ ’ਤੇ ਚਰਚਾ ਦੀ ਮੰਗ ਤੇ ਵਿਸ਼ੇਸ਼ ਵਿਆਪਕ ਸੋਧ (SIR) ਦਾ ਵਿਰੋਧ ਕਰਦੇ ਹੋਏ ਮੰਗਲਵਾਰ ਨੂੰ ਸੰਸਦੀ ਅਹਾਤੇ ਵਿਚ ਪ੍ਰਦਰਸ਼ਨ ਕੀਤਾ।