ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement
LIVE NOW

Punjab Assembly Special Session ਸਦਨ ’ਚ ਕੇਂਦਰ ਖਿਲਾਫ਼ ਮਤਾ ਪਾਸ, 20,000 ਕਰੋੜ ਦਾ ਪੈਕੇਜ ਮੰਗਿਆ

ਪੰਜਾਬ ਅਸੈਂਬਲੀ ਦੇ ਵਿਸ਼ੇਸ਼ ਇਜਲਾਸ ਦੋਰਾਨ ਮੇਂਬਰ ਵਿਛੜੀਆਂ ਰੂਹਾਂ ਨੂੰ ਸੀਟਾਂ ’ਤੇ ਖੜ੍ਹ ਕੇ ਸ਼ਰਧਾਂਜਲੀ ਭੇਟ ਕਰਦੇ ਹੋਏ।
Advertisement

ਚਰਨਜੀਤ ਭੁੱਲਰ/ਆਤਿਸ਼ ਗੁਪਤਾ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹੜ੍ਹਾਂ ’ਤੇ ਬਹਿਸ ਦੀ ਸ਼ੁਰੂਆਤ ਕੀਤੀ। ਇਸ ਤੋ ਪਹਿਲਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਾਕਮ ਧਿਰ ਤੇ ਵਿਰੋਧੀ ਧਿਰ ਨੂੰ ਸੱਦਾ ਦਿੱਤਾ ਕਿ ਅੱਜ ਦੀ ਬਹਿਸ ਨੂੰ ਹੜ੍ਹਾਂ ’ਚੋਂ ਉਭਰ ਰਹੇ ਪੰਜਾਬ ਨੂੰ ਮੁੜ ਪੈਰਾਂ ਸਿਰ ਕਰਨ ’ਤੇ ਕੇਂਦਰਿਤ ਕੀਤਾ ਜਾਵੇ। ਜਲ ਸਰੋਤ ਮੰਤਰੀ ਨੇ ਕਿਹਾ ਕਿ ਐਤਕੀਂ ਬਰਸਾਤਾਂ ਨੇ ਮੌਸਮ ਵਿਭਾਗ ਦੀ ਭਵਿੱਖਬਾਣੀ ਨੂੰ ਵੀ ਫ਼ੇਲ੍ਹ ਕਰ ਦਿੱਤਾ ਅਤੇ ਇਹੋ ਪਾਣੀ ਪੰਜਾਬ ਚ ਤਬਾਹੀ ਦਾ ਕਾਰਨ ਬਣਿਆ।

Advertisement

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਬਹਿਸ ਦੌਰਾਨ ਮੰਗ ਉਠਾਈ ਕੇ ਬੀਬੀਐਮਬੀ ਦਾ ਕੰਟਰੋਲ ਪੰਜਾਬ ਹਵਾਲੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਬੀਬੀਐਮਬੀ ਨੇ ਪੰਜਾਬ ਨੂੰ ਨਿਹੱਥਾ ਕਰੀ ਰੱਖਿਆ। ਬੀਬੀਐੱਮਬੀ ਦੀ ਜ਼ਿੱਦ ’ਤੇ ਫੈਸਲਿਆਂ ਨੇ ਪੰਜਾਬ ਦਾ ਨੁਕਸਾਨ ਕੀਤਾ। ਉਨ੍ਹਾਂ ਦਰਿਆਵਾਂ ਦੀ ਡੀਸਿਲਟਿੰਗ ’ਚ ਕੇਂਦਰੀ ਅੜਿੱਕਿਆਂ ਦਾ ਵੀ ਜ਼ਿਕਰ ਕੀਤਾ।

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਬਹਿਸ ਦੌਰਾਨ ਕੇਂਦਰ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹੜ੍ਹਾਂ ਦੌਰਾਨ ਪੰਜਾਬ ਦੇ ਜ਼ਖ਼ਮਾਂ ’ਤੇ ਮਲੱਮ ਲਾਉਣ ਦੀ ਥਾਂ ਨਮਕ ਲਾਇਆ। ਉਨ੍ਹਾਂ ਕਿਹਾ ਕਿ ਔਖ ਦੀ ਘੜੀ ’ਚ ਕੇਂਦਰ ਨੇ ਪੰਜਾਬ ਦੀ ਬਾਂਹ ਨਹੀਂ ਫੜੀ। ਉਨ੍ਹਾਂ ਕਿਹਾ ਕਿ ਸਥਾਨਕ ਲੀਡਰਾਂ ਨੇ ਵੀ ਕੇਂਦਰ ਸਰਕਾਰ ਦਾ ਪੱਖ ਪੂਰਿਆ।

ਗੋਇਲ ਨੇ ਕਿਹਾ ਕਿ ਕੇਂਦਰ ਸਰਕਾਰ ਕੋਲ ਇਸ ਸਮੇਂ ਗਲਤੀਆਂ ਨੂੰ ਸੁਧਾਰਨ ਦਾ ਸਹੀ ਮੌਕਾ ਹੈ। ਕੇਂਦਰ ਸਰਕਾਰ ਪੰਜਾਬ ’ਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਖੁੱਲ੍ਹੇ ਦਿਲ ਨਾਲ ਮਦਦ ਕਰੇ। ਉਨ੍ਹਾਂ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਅੱਗੇ ਆਉਣ ’ਤੇ ਤੁਰੰਤ ਸੂਬੇ ਦੀ ਮਦਦ ਕਰਨ ।

ਜਲ ਸਰੋਤ ਮੰਤਰੀ ਵਲੋਂ ਸਦਨ ਚ ਕੇਂਦਰ ਖਿਲਾਫ ਮਤਾ ਪੇਸ਼ ਕੀਤਾ ਗਿਆ ਅਤੇ ਕੇਂਦਰ ਤੋਂ 20 ਹਜ਼ਾਰ ਕਰੋੜ ਦੇ ਪੈਕੇਜ ਦੀ ਮੰਗ ਕੀਤੀ ਗਈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਸਰਕਾਰ ਨੂੰ ਨਿਸਾਨੇ ’ਤੇ ਲਏ ਜਾਣ ਮਗਰੋਂ ਸਦਨ ਚ ਹੰਗਾਮਾ ਹੋਇਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਵਿਚ ਮੰਗ ਕੀਤੀ ਕਿ ਪੰਜਾਬ ’ਚ ਆਏ ਹੜ੍ਹਾਂ ਦੇ ਕਾਰਨਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਨੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਤੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਨਿਸ਼ਾਨੇ ’ਤੇ ਲਿਆ। ਗੋਇਲ ਨੇ ਬਾਜਵਾ ਵੱਲੋਂ ਲਾਏ ਦੋਸ਼ਾਂ ਦਾ ਜਵਾਬ ਦਿੱਤਾ, ਪਰ ਇਸ ਦੌਰਾਨ ਬਾਜਵਾ ਉਨ੍ਹਾਂ ਨੂੰ ਟੋਕਦੇ ਰਹੇ। ਵਿੱਤ ਮੰਤਰੀ ਹਰਪਾਲ ਚੀਮਾ ਨੇ ਸਦਨ ਵਿਚ ਕਿਹਾ ਕਿ ਕਾਂਗਰਸ ਲਾਸ਼ਾਂ ’ਤੇ ਰਾਜਨੀਤੀ ਕਰ ਰਹੀ ਹੈ। ਇਸ ਮੌਕੇ ਵਿਰੋਧੀ ਧਿਰ ਨੇ ਹੰਗਾਮਾ ਕੀਤਾ ਤੇ ਚੀਮਾ ਦੇ ਭਾਸ਼ਣ ਵਿਚ ਵਿਘਨ ਪਾਇਆ।

ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭ ਦਾ ਹੜ੍ਹਾਂ ਬਾਰੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਵਿਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੈਂਬਰਾਂ ਨੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਸਾਬਕਾ ਵਿਧਾਇਕ ਰਘੁਬੀਰ ਸਿੰਘ, ਲੈਫਟੀਨੈਂਟ ਕਰਨਲ ਸ਼ਹੀਦ ਭਾਨੂੰ ਪ੍ਰਤਾਪ ਸਿੰਘ ਮਨਕੋਟੀਆ, ਏ.ਐਲ.ਡੀ. ਸ਼ਹੀਦ ਦਲਜੀਤ ਸਿੰਘ, ਲਾਂਸ ਨਾਇਕ ਸ਼ਹੀਦ ਰਿੰਕੂ ਸਿੰਘ, ਸ਼ਹੀਦ ਪ੍ਰਿਤਪਾਲ ਸਿੰਘ, ਸਿਪਾਹੀ ਸ਼ਹੀਦ ਹਰਮਿੰਦਰ ਸਿੰਘ, ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ, ਸੰਗੀਤਕਾਰ ਚਰਨਜੀਤ ਅਹੂਜਾ ਅਤੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੇ ਭਰਾ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ।ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਮੈਂਬਰਾਂ ਨੇ ਆਪਣੀ ਸੀਟਾਂ ’ਤੇ ਖੜ੍ਹ ਕੇ ਦੋ ਮਿੰਟ ਦਾ ਮੌਨ ਰੱਖ ਕੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

 

ਵਿਸ਼ੇਸ਼ ਇਜਲਾਸ ਇਲਜ਼ਾਮਤਰਾਸ਼ੀ ’ਚ ਉਲਝਣ ਲੱਗਾ

September 26, 2025 1:58 pm

ਪੰਜਾਬ ਵਿਧਾਨ ਸਭਾ ਦਾ ਸੈਸ਼ਨ ਆਪਸੀ ਇਲਜਾਮਬਾਜ਼ੀ ’ਚ ਉਲਝਣ ਲੱਗਾ। ਹਾਕਮ ਧਿਰ ਨੇ ਜਿਥੇ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਰੱਖਿਆ ਜਦੋਂ ਕਿ ਵਿਰੋਧੀ ਧਿਰ ਨੇ ਪੰਜਾਬ ਸਰਕਾਰ ਨੂੰ ਘੇਰਿਆ। ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਵਿਰੋਧੀ ਧਿਰ ਭਾਜਪਾ ਦਾ ਪੱਖ ਪੂਰ ਰਹੀ ਹੈ।

ਲਾਸ਼ਾਂ ’ਤੇ ਰਾਜਨੀਤੀ ਕਰ ਰਹੀ ਹੈ ਕਾਂਗਰਸ: ਚੀਮਾ

September 26, 2025 1:21 pm

ਵਿੱਤ ਮੰਤਰੀ ਹਰਪਾਲ ਚੀਮਾ ਨੇ ਸਦਨ ਵਿਚ ਕਿਹਾ ਕਿ ਕਾਂਗਰਸ ਲਾਸ਼ਾਂ ’ਤੇ ਰਾਜਨੀਤੀ ਕਰ ਰਹੀ ਹੈ। ਇਸ ਮੌਕੇ ਵਿਰੋਧੀ ਧਿਰ ਨੇ ਹੰਗਾਮਾ ਕੀਤਾ ਤੇ ਚੀਮਾ ਦੇ ਭਾਸ਼ਣ ਵਿਚ ਵਿਘਨ ਪਾਇਆ।

ਗੋਇਲ ਨੇ ਬਾਜਵਾ ਵੱਲੋਂ ਲਾਏ ਦੋਸ਼ਾਂ ਦਾ ਜਵਾਬ ਦਿੱਤਾ

September 26, 2025 1:19 pm

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਬਾਜਵਾ ਵੱਲੋਂ ਲਾਏ ਦੋਸ਼ਾਂ ਦਾ ਜਵਾਬ ਦਿੱਤਾ। ਇਸ ਮੌਕੇ ਬਾਜਵਾ ਨੇ ਮੰਤਰੀ ਨੂੰ ਟੋਕਣਾ ਜਾਰੀ ਰੱਖਿਆ ।

ਪੰਜਾਬ ’ਚ ਆਏ ਹੜ੍ਹਾਂ ਦੇ ਕਾਰਨਾਂ ਦੀ ਨਿਰਪੱਖ ਜਾਂਚ ਹੋਵੇ: ਬਾਜਵਾ

September 26, 2025 1:16 pm

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਵਿਚ ਮੰਗ ਕੀਤੀ ਕਿ ਪੰਜਾਬ ’ਚ ਆਏ ਹੜ੍ਹਾਂ ਦੇ ਕਾਰਨਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਨੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਤੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਨਿਸ਼ਾਨੇ ’ਤੇ ਲਿਆ ।

ਬਾਜਵਾ ਵੱਲੋਂ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲਏ ਜਾਣ ਮਗਰੋਂ ਹੰਗਾਮਾ

September 26, 2025 1:06 pm

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਸਰਕਾਰ ਨੂੰ ਨਿਸਾਨੇ ’ਤੇ ਲਏ ਜਾਣ ਮਗਰੋਂ ਸਦਨ ਚ ਹੰਗਾਮਾ ਹੋਇਆ

ਕੇਂਦਰ ਖਿਲਾਫ਼ ਮਤਾ ਪੇਸ਼, 20 ਹਜ਼ਾਰ ਕਰੋੜ ਦਾ ਪੈਕੇਜ ਮੰਗਿਆ

September 26, 2025 12:46 pm

ਜਲ ਸਰੋਤ ਮੰਤਰੀ ਵਲੋਂ ਸਦਨ ਚ ਕੇਂਦਰ ਖਿਲਾਫ ਮਤਾ ਪੇਸ਼ ਅਤੇ ਕੇਂਦਰ ਤੋਂ 20 ਹਜ਼ਾਰ ਕਰੋੜ ਦੇ ਪੈਕੇਜ ਦੀ ਮੰਗ ਕੀਤੀ।

ਪ੍ਰਧਾਨ ਮੰਤਰੀ ਮੋਦੀ ਅੱਗੇ ਹੋ ਕੇ ਪੰਜਾਬ ਦੀ ਮਦਦ ਕਰਨ

September 26, 2025 12:46 pm

ਜਲ ਸਰੋਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕੋਲ ਇਸ ਸਮੇਂ ਗਲਤੀਆਂ ਨੂੰ ਸੁਧਾਰਨ ਦਾ ਸਹੀ ਮੌਕਾ ਹੈ। ਕੇਂਦਰ ਸਰਕਾਰ ਪੰਜਾਬ ’ਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਖੁੱਲ੍ਹੇ ਦਿਲ ਨਾਲ ਮਦਦ ਕਰੇ। ਉਨ੍ਹਾਂ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਅੱਗੇ ਆਉਣ ’ਤੇ ਤੁਰੰਤ ਸੂਬੇ ਦੀ ਮਦਦ ਕਰਨ ।

ਗੋਇਲ ਨੇ ਬਹਿਸ ਦੌਰਾਨ ਕੇਂਦਰ ਸਰਕਾਰ ਨੂੰ ਘੇਰਿਆ

September 26, 2025 12:44 pm

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਬਹਿਸ ਦੌਰਾਨ ਕੇਂਦਰ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹੜ੍ਹਾਂ ਦੌਰਾਨ ਪੰਜਾਬ ਦੇ ਜ਼ਖ਼ਮਾਂ ’ਤੇ ਮਲੱਮ ਲਾਉਣ ਦੀ ਥਾਂ ਨਮਕ ਲਾਇਆ। ਉਨ੍ਹਾਂ ਕਿਹਾ ਕਿ ਔਖ ਦੀ ਘੜੀ ’ਚ ਕੇਂਦਰ ਨੇ ਪੰਜਾਬ ਦੀ ਬਾਂਹ ਨਹੀਂ ਫੜੀ। ਉਨ੍ਹਾਂ ਕਿਹਾ ਕਿ ਸਥਾਨਕ ਲੀਡਰਾਂ ਨੇ ਵੀ ਕੇਂਦਰ ਸਰਕਾਰ ਦਾ ਪੱਖ ਪੂਰਿਆ।

ਬੀਬੀਐੱਮਬੀ ਦਾ ਕੰਟਰੋਲ ਪੰਜਾਬ ਹਵਾਲੇ ਕਰਨ ਦੀ ਮੰਗ

September 26, 2025 12:37 pm

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਬਹਿਸ ਦੌਰਾਨ ਮੰਗ ਉਠਾਈ ਕੇ ਬੀਬੀਐਮਬੀ ਦਾ ਕੰਟਰੋਲ ਪੰਜਾਬ ਹਵਾਲੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਬੀਬੀਐਮਬੀ ਨੇ ਪੰਜਾਬ ਨੂੰ ਨਿਹੱਥਾ ਕਰੀ ਰੱਖਿਆ। ਬੀਬੀਐੱਮਬੀ ਦੀ ਜ਼ਿੱਦ ’ਤੇ ਫੈਸਲਿਆਂ ਨੇ ਪੰਜਾਬ ਦਾ ਨੁਕਸਾਨ ਕੀਤਾ। ਉਨ੍ਹਾਂ ਦਰਿਆਵਾਂ ਦੀ ਡੀਸਿਲਟਿੰਗ ’ਚ ਕੇਂਦਰੀ ਅੜਿੱਕਿਆਂ ਦਾ ਵੀ ਜ਼ਿਕਰ ਕੀਤਾ

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵੱਲੋਂ ਹੜ੍ਹਾਂ ’ਤੇ ਬਹਿਸ ਦੀ ਸ਼ੁਰੂਆਤ

September 26, 2025 12:37 pm

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਮੁੜ ਜੁੜਿਆ ਤਾਂ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹੜ੍ਹਾਂ ’ਤੇ ਬਹਿਸ ਦੀ ਸ਼ੁਰੂਆਤ ਕੀਤੀ। ਇਸ ਤੋ ਪਹਿਲਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਾਕਮ ਧਿਰ ਤੇ ਵਿਰੋਧੀ ਧਿਰ ਨੂੰ ਸੱਦਾ ਦਿੱਤਾ ਕਿ ਅੱਜ ਦੀ ਬਹਿਸ ਨੂੰ ਹੜ੍ਹਾਂ ’ਚੋਂ ਉਭਰ ਰਹੇ ਪੰਜਾਬ ਨੂੰ ਮੁੜ ਪੈਰਾਂ ਸਿਰ ਕਰਨ ’ਤੇ ਕੇਂਦਰਿਤ ਕੀਤਾ ਜਾਵੇ। ਜਲ ਸਰੋਤ ਮੰਤਰੀ ਨੇ ਕਿਹਾ ਕਿ ਐਤਕੀਂ ਬਰਸਾਤਾਂ ਨੇ ਮੌਸਮ ਵਿਭਾਗ ਦੀ ਭਵਿੱਖਬਾਣੀ ਨੂੰ ਵੀ ਫ਼ੇਲ੍ਹ ਕਰ ਦਿੱਤਾ ਅਤੇ ਇਹੋ ਪਾਣੀ ਪੰਜਾਬ ਚ ਤਬਾਹੀ ਦਾ ਕਾਰਨ ਬਣਿਆ।

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਨਾਲ ਸ਼ੁਰੂ,

September 26, 2025 12:37 pm

ਪੰਜਾਬ ਵਿਧਾਨ ਸਭ ਦਾ ਹੜ੍ਹਾਂ ਬਾਰੇ ਵਿਸ਼ੇਸ਼ ਸੈਸ਼ਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਸ਼ੁਰੂ ਹੋ ਗਿਆ ਹੈ। ਮੈਂਬਰਾਂ ਨੇ ਪੰਜਾਬ ਦੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਸਾਬਕਾ ਵਿਧਾਇਕ ਰਘੁਬੀਰ ਸਿੰਘ, ਲੈਫਟੀਨੈਂਟ ਕਰਨਲ ਸ਼ਹੀਦ ਭਾਨੂੰ ਪ੍ਰਤਾਪ ਸਿੰਘ ਮਨਕੋਟੀਆ, ਏ.ਐਲ.ਡੀ. ਸ਼ਹੀਦ ਦਲਜੀਤ ਸਿੰਘ, ਲਾਂਸ ਨਾਇਕ ਸ਼ਹੀਦ ਰਿੰਕੂ ਸਿੰਘ, ਸ਼ਹੀਦ ਪ੍ਰਿਤਪਾਲ ਸਿੰਘ, ਸਿਪਾਹੀ ਸ਼ਹੀਦ ਹਰਮਿੰਦਰ ਸਿੰਘ, ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ, ਸੰਗੀਤਕਾਰ ਚਰਨਜੀਤ ਅਹੂਜਾ ਅਤੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੇ ਭਰਾ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

Advertisement
Show comments