Punjab Assembly Session: ਪੰਜਾਬ ਵਿਧਾਨ ਸਭਾ ਵਿੱਚ ਮੌਨਸੂਨ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਵਿਰੋਧੀ ਧਿਰ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਂਗਰਸੀ ਵਿਧਾਇਕ ਮੁੱਖ ਮੰਤਰੀ ਦੇ ਬਾਇਕਾਟ ਦੀਆਂ ਤਖਤੀਆਂ ਲੈ ਕੇ ਪਹੁੰਚੇ।
ਸ਼ੁਰੂਆਤ ਦੌਰਾਨ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਧਾਇਕਾ ਸਰਵਜੀਤ ਕੌਰ ਮਾਣੂਕੇ ਤੇ ਸਵਾਲ ਦਾ ਜਵਾਬ ਦਿੰਦੀਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਗਰਾਉਂ ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਸਾਲ 202627 ਦੌਰਾਨ 12.08 ਕਰੋੜ ਰੁਪਏ ਮਨਜੂਰ ਕੀਤੇ ਹਨ ਮਨਜੂਰ ਕੀਤੇ ਹਨ। ਉਹਨਾਂ ਕਿਹਾ ਕਿ ਇਸ ਕੰਮ ਦਾ ਟੈਂਡਰ ਲਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਹ ਕੰਮ ਇੱਕ ਸਾਲ ਵਿੱਚ ਮੁਕੰਮਲ ਕਰਵਾਇਆ ਜਾਵੇਗਾ।
ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਦੇ ਸਵਾਲ ਦਾ ਜਵਾਬ ਦਿੰਦਿਆ ਕਿਹਾ ਕਿ ਵਿਧਾਨ ਸਭਾ ਹਲਕਾ ਨਕੋਦਰ ਵਿੱਚ ਪਿੰਡ ਨੂਰਪੁਰ ਚੱਠਾ ਨੇੜੇ ਚਿੱਟੀ ਵੇਈ ਉੱਤੇ ਪੁੱਲ ਦੀ ਉਸਾਰੀ ਲਈ ਵਿਭਾਗ ਦਾ ਕੋਈ ਪ੍ਰਸਤਾਵ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪੇਂਡੂ ਪੁਲਾਂ ਦੀ ਉਸਾਰੀ ਪੰਜਾਬ ਮੰਡੀ ਬੋਰਡ ਵੱਲੋਂ ਕੀਤੀ ਜਾਂਦੀ ਹੈ ਜੇ ਪੰਜਾਬ ਮੰਡੀ ਬੋਰਡ ਵੱਲੋਂ ਜਲ ਸਰੋਤ ਵਿਭਾਗ ਤੋਂ ਕੋਈ ਐਨਓਸੀ ਦੀ ਮੰਗ ਕੀਤੀ ਜਾਂਦੀ ਹੈ ਤਾਂ ਇਸ ਤੇ ਬਿਨਾਂ ਕਿਸੇ ਦੇਰੀ ਤੋਂ ਜਾਰੀ ਕੀਤਾ ਜਾਵੇਗਾ। ਪਰ ਵਿਧਾਇਕਾਂ ਵੱਲੋਂ ਜਲ ਸਰੋਤ ਵਿਭਾਗ ਵੱਲੋਂ ਕਰਵਾਏ ਜਾਣ ਦੀ ਮੰਗ ਕਰਨ ਉੱਤੇ ਇਸ ਨੂੰ ਵਿਚਾਰਿਆ ਜਾਵੇਗਾ।
ਸਕੂਲੀ ਬੱਚਿਆਂ ਲਈ ਵਿਸ਼ੇਸ਼ ਸਿਲੇਬਸ ਤਿਆਰ ਕਰਨ ਬਾਰੇ ਮਤਾ ਪਾਸ
August 6, 2026 2:34 pm
ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਸਕੂਲੀ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਜੀਵਨ ਜਾਂਚ ਸਿਖਾਉਣ ਲਈ ਵਿਸ਼ੇਸ਼ ਸਿਲੇਬਸ ਤਿਆਰ ਕਰਨ ਬਾਰੇ ਪੇਸ਼ ਕੀਤਾ ਮਤਾ ਸਦਨ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ। ਇਸ ੳੁਪਰੰਤ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਸਦਨ ਵਿੱਚ ਜ਼ਮੀਨੀ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਬਰਸਾਤੀ ਪਾਣੀ ਦੇ ਧਰਤੀ ਅੰਦਰ ਰੀਚਾਰਜ ਬਾਰੇ ਮਤਾ ਪੇਸ਼ ਕੀਤਾ ਗਿਆ।
August 6, 2026 1:24 pm
ਸਦਨ ਚ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਸਕੂਲੀ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਜੀਵਨ ਜਾਂਚ ਸਿਖਾਉਣ ਲਈ ਵਿਸ਼ੇਸ਼ ਸਿਲੇਬਸ ਤਿਆਰ ਕਰਨ ਬਾਰੇ ਪੇਸ਼ ਮਤੇ ਤੇ ਬਹਿਸ ਜਾਰੀ।
ਪੰਜਾਬ ਦੀਆਂ ਜੇਲ੍ਹਾਂ ’ਚ ਨਸ਼ਾ ਛੁਡਾਉਣ ਵਾਲੀ ਗੋਲੀ (ਜੀਭ ਵਾਲੀ ਗੋਲੀ) ਦੀ ਲਾਗਤ 8 ਗੁਣਾ ਵਧੀ
August 6, 2026 12:33 pm
ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸਰਕਾਰੀ ਕਾਰੋਬਾਰ ਕਮੇਟੀ ਦੇ ਚੇਅਰਮੈਨ ਹੋਣ ਦੇ ਨਾਤੇ ਸਾਲ 2026-27 ਦੀ ਰਿਪੋਰਟ ਪੇਸ਼ ਕਰਦਿਆਂ ਅਹਿਮ ਖੁਲਾਸੇ ਕੀਤੇ। ਉਨ੍ਹਾਂ ਰਿਪੋਰਟ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਪੰਜਾਬ ਦੀਆਂ ਜੇਲ੍ਹਾਂ ਚ ਨਸ਼ਾ ਛੁਡਾਉਣ ਵਾਲੀ ਗੋਲੀ (ਜੀਭ ਵਾਲੀ ਗੋਲੀ ) ਦੀ ਲਾਗਤ 8 ਗੁਣਾ ਵੱਧ ਗਈ ਹੈ। ਸਾਲ 2022 ’ਚ ਜੇਲ੍ਹਾਂ ’ਚ 1.17 ਕਰੋੜ ਗੋਲੀਆਂ ਦੀ ਸਪਲਾਈ ਹੋਈ ਸੀ, ਜੋ ਕਿ ਸਾਲ 2026 ਚ ਵੱਧ ਕੇ ਲਾਗਤ 8.87 ਕਰੋੜ ਗੋਲੀਆਂ ਤੱਕ ਪਹੁੰਚ ਗਈ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਿਹਤ ਵਿਭਾਗ ਨੇ ਸਮੁੱਚੇ ਸੂਬੇ ਲਈ ਸਾਲ 2022 ਚ 7 ਕਰੋੜ ਨਸ਼ਾ ਛਡਾਊ ਗੋਲੀ ਦੀ ਖਰੀਦ ਕੀਤੀ ਗਈ ਅਤੇ ਸਾਲ 2025 ਚ 11 ਕਰੋੜ ਗੋਲੀਆਂ ਦੀ ਖਰੀਦ ਕੀਤੀ ਗਈ। ਲੰਘੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਚ 43.44 ਕਰੋੜ ਗੋਲੀ ਦੀ ਖਰੀਦ ਹੋਈ ਹੈ ।
ਕੁੜੀਆਂ ਬਾਰੇ ਵਰਤੀ ਭਾਸ਼ਾ ਨੂੰ ਲੈ ਕੇ ਮਾਫ਼ੀ ਮੰਗਣ ਅਸ਼ਵਨੀ ਸ਼ਰਮਾ: ਅਮਨ ਅਰੋੜਾ
August 6, 2026 11:45 am
ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਸਦਨ ’ਚ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਕੁੜੀਆਂ ਬਾਰੇ ਵਰਤੀ ਭਾਸ਼ਾ ਨੂੰ ਲੈ ਕੇ ਮਾਫ਼ੀ ਮੰਗਣ ਲਈ ਕਿਹਾ। ਦੱਸਣਯੋਗ ਹੈ ਕਿ ਅਸ਼ਵਨੀ ਸ਼ਰਮਾ ਨੇ ਕੇਂਦਰੀ ਵਿਤਕਰੇ ਦੇ ਇਲਜਾਮਾਂ ਦੇ ਜਵਾਬ ਵਿੱਚ ਕਿਹਾ ਸੀ ਕਿ ਜੇ ਕਿਸੇ ਦੇ ਘਰ ਕੁੜੀ ਵੀ ਜੰਮ ਪਵੇ ਤਾਂ ਵੀ ਕੇਂਦਰ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ, ਪਰ ਮੁੰਡਾ ਜੰਮਣ ’ਤੇ ਸਿਹਰਾ ਖ਼ੁਦ ਲੈ ਲਿਆ ਜਾਂਦਾ ਹੈ। ਇਸ ’ਤੇ ਅਮਨ ਅਰੋੜਾ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਦੀ ਮਾਨਸਿਕਤਾ ਵਿਤਕਰੇ ਵਾਲੀ ਹੈ। ਦੂਜੇ ਪਾਸੇ ਕਾਂਗਰਸ ਦੇ ਮੈਂਬਰਾਂ ਨੇ ਗੈਰ ਕਾਨੂੰਨੀ ਮਾਈਨਿੰਗ ਦੇ ਮੁੱਦੇ ਤੇ ਸਪੀਕਰ ਦੀ ਵੈੱਲ ਚ ਜਾ ਕੇ ਇਤਰਾਜ਼ ਜਤਾਇਆ ਗਿਆ, ਜਿਸ ਉਪਰੰਤ ਕਾਂਗਰਸ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਮਾਮਲੇ ’ਤੇ ਹਾਊਸ ਕਮੇਟੀ ਬਣਾਏ ਜਾਣ ਦੀ ਮੰਗ ਨੂੰ ਲੈ ਵਾਕਆਊਟ
August 6, 2026 11:38 am
ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਭਾਖੜਾ ਡੈਮ ਬਾਰੇ ਤੱਥ ਪੇਸ਼ ਕਰਦਿਆਂ ਕਿਹਾ ਕਿ ਡੈਮ ਦੇ ਝੁਕਣ ਨਾਲ ਪੰਜਾਬ ਨੂੰ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਕਿਹਾ ਹੁਣ ਤੱਕ ਪਾਣੀ ਦੇ ਪ੍ਰੈਸ਼ਰ ਨਾਲ ਡੈਮ 25 ਵਾਰ ਝੁੱਕ ਚੁੱਕਿਆ ਹੈ । ਉਨ੍ਹਾਂ ਇਹ ਵੀ ਦੱਸਿਆ ਪਾਣੀ ਦਾ ਪ੍ਰੈਸ਼ਰ ਘਟਣ ਮਗਰੋਂ ਡੈਮ ਮੁੜ ਆਪਣੀ ਪੁਰਾਣੀ ਪੋਜੀਸ਼ਨ ’ਚ ਆ ਜਾਂਦਾ ਹੈ। ਬਰਿੰਦਰ ਕੁਮਾਰ ਗੋਇਲ ਨੇ ਅੱਜ ਮਾਈਨਿੰਗ ਦੇ ਹਵਾਲੇ ਨਾਲ ਦੱਸਿਆ ਕਿ ਪੰਜਾਬ ’ਚ 1986 ਚ ਸੋਨੇ ਦੇ ਭੰਡਾਰ ਮਿਲੇ ਸਨ, ਪਰ ਮੌਕੇ ਦੀਆਂ ਸਰਕਾਰਾਂ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ। ਇਸ ਉਪਰੰਤ ਕੇਂਦਰੀ ਵਿਤਕਰੇ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਭਾਜਪਾ ਵਿਧਾਇਕ ਆਪਸ ਵਿੱਚ ਭਿੜ ਗਏ।
ਸਿਫ਼ਰ ਕਾਲ 24 ਮਿੰਟ ’ਚ ਹੀ ਖ਼ਤਮ ਕੀਤੇ ਜਾਣ ’ਤੇ ਕਾਂਗਰਸ ਵੱਲੋਂ ਇਤਰਾਜ਼
August 6, 2026 11:31 am
ਸਿਫਰ ਕਾਲ ਦੌਰਾਨ ਆਜ਼ਾਦ ਉਮੀਦਵਾਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਪਿੰਡਾਂ ਨੇੜੇ ਢਾਣੀਆ ’ਚ ਰਹਿੰਦੇ ਲੋਕਾਂ ਨੂੰ ਹਿਫ਼ਾਜ਼ਤ ਲਈ ਅਸਲਾ ਲਾਇਸੈਂਸ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਤੋਂ ਬਾਹਰ ਖੇਤਾਂ ਚ ਰਹਿੰਦੇ ਲੋਕਾਂ ਨੂੰ ਗੈਂਗ ਨਿਸ਼ਾਨਾ ਬਣਾ ਰਹੇ ਹਨ। ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਚੰਗੇ ਕਿਰਦਾਰ ਵਾਲੇ ਲੋਕਾਂ ਨੂੰ ਲਾਇਸੈਂਸ ਮਿਲਣੇ ਚਾਹੀਦੇ ਹਨ। ਕੁਲਦੀਪ ਧਾਲੀਵਾਲ ਨੇ ਪਰਵਾਸੀ ਪੰਜਾਬੀਆਂ ਨੂੰ ਉਚੇਚੇ ਤੌਰ ਤੇ ਅਸਲਾ ਲਾਇਸੈਂਸ ਜਾਰੀ ਕੀਤੇ ਜਾਣ ਦੀ ਮੰਗ ਕੀਤੀ ਇਸ ਦੌਰਾਨ ਸਿਫ਼ਰ ਕਾਲ 24 ਮਿੰਟ ’ਚ ਹੀ ਖ਼ਤਮ ਕੀਤੇ ਜਾਣ ਕਾਂਗਰਸ ਨੇ ਕੀਤਾ ਇਤਰਾਜ਼ ਜ਼ਾਹਿਰ ਕੀਤਾ ।
ਸੰਦੀਪ ਜਾਖਡ਼ ਨੇ ਮਾਈਨਿੰਗ ਤੋਂ 20 ਹਜ਼ਾਰ ਕਰੋੜ ਦੀ ਕਮਾਈ ਦੇ ਦਾਅਵਿਆਂ ਬਾਰੇ ਪੁੱਛਿਆ
August 6, 2026 11:01 am
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸੌਂਦ ਨੇ ਸੰਦੀਪ ਜਾਖੜ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਵੀ ਬੀ ਜੀ ਰਾਮ ਜੀ ਰਾਮ ਨੂੰ ਲਾਗੂ ਕਰਕੇ ਪੰਜਾਬ ਉੱਤੇ 1000 ਕਰੋੜ ਰੁਪਏ ਦਾ ਨਵਾਂ ਬੋਝ ਪਾ ਦਿੱਤਾ ਹੈ। ਭਾਜਪਾ ਵਿਧਾਇਕਾਂ ਨੂੰ ਕੇਂਦਰ ਸਰਕਾਰ ਕੋਲ ਉਕਤ ਮਸਲੇ ਨੂੰ ਚੁੱਕਣਾ ਚਾਹੀਦਾ ਹੈ। ਇਸ ਦੌਰਾਨ ਜਾਖੜ ਨੇ ਮਾਈਨਿੰਗ ਤੋਂ 20 ਹਜ਼ਾਰ ਕਰੋੜ ਦੀ ਕਮਾਈ ਦੇ ਦਾਅਵਿਆਂ ਬਾਰੇ ਪੁੱਛਿਆ ਤਾਂ ਆਪ ਵਿਧਾਇਕਾਂ ਨੇ ਵਿਰੋਧ ਕੀਤਾ।
11 ਅਗਸਤ ਤੱਕ ਬਣਾਏ ਜਾਣਗੇ ਰਾਸ਼ਨ ਕਾਰਡ: ਲਾਲਚੰਦ ਕਟਾਰੂਚੱਕ
August 6, 2026 10:34 am
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਵਿੱਚ ਨਵੇਂ ਰਾਸ਼ਨ ਕਾਰਡ ਪੋਰਟਲ ਰਾਹੀਂ ਬਣਾਏ ਜਾ ਰਹੇ ਹਨ। ਹੁਣ ਤੱਕ 10 ਲੱਖ ਨਵੇਂ ਰਾਸ਼ਨ ਕਾਰਡ ਲਈ ਅਪਲਾਈ ਕੀਤਾ। 11 ਅਗਸਤ ਤੱਕ ਕਾਰਡ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 14000 ਡਿਪੂ ਹਨ ਅਤੇ 4400 ਨਵੇਂ ਵੰਡੇ ਗਏ ਹਨ ਅਤੇ ਹੋਰ ਵੀ ਵੰਡੇ ਜਾਣਗੇ ਤਾਂ ਜੋ ਕਿਸੇ ਨੂੰ ਕਣਕ ਦੀ ਵੰਡ ਵਿੱਚ ਕੋਈ ਦਿੱਕਤ ਨਾ ਆਵੇ।
ਜ਼ੀਰਾ ਹਸਪਤਾਲ ਨੂੰ 100 ਬੈਡਾਂ ਦਾ ਕਰਨ ਦੀ ਤਿਆਰੀ: ਸਿਹਤ ਮੰਤਰੀ
August 6, 2026 10:21 am
ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜੀਰਾ ਵਿੱਚ ਹਸਪਤਾਲ ਨੂੰ ਵੱਡਾ ਕਰਨ ਲਈ ਜਗ੍ਹਾ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਸਿਹਤ ਵਿਭਾਗ ਵੱਲੋਂ ਜਮੀਨ ਦਾ ਪ੍ਰਬੰਧ ਕਰਕੇ ਹਸਪਤਾਲ ਨੂੰ 50 ਬੈਡਾਂ ਤੋਂ 100 ਬੈਡਾਂ ਦਾ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜੀਰਾ ਦੇ ਕਈ ਲੋਕ ਜ਼ਮੀਨ ਦੇਣ ਨੂੰ ਤਿਆਰ ਹਨ। ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਉਸ ਬਾਰੇ ਵਿਚਾਰਿਆ ਜਾਵੇਗਾ।
August 6, 2026 10:17 am
ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸੌਂਦ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਰਾਏਕੋਟ ਵਿਖੇ ਮਹਾਰਾਜਾ ਦਲੀਪ ਸਿੰਘ ਯਾਦਗਾਰ ਨੂੰ ਸਰਕਾਰ ਅਧੀਨ ਲਿਆਉਣ ਬਾਰੇ ਕੋੲੀ ਵਿਚਾਰ ਨਹੀਂ ਹੈ। ਇਸ ਦੀ ਸੰਭਾਲ ਲਈ ਹਰ ਸਾਲ ਸਰਕਾਰ ਵੱਲੋਂ 10 ਲੱਖ ਰੁਪਏ ਖਰਚ ਕੀਤੇ ਜਾਂਦੇ ਹਨ। ਹੁਣ ਤੱਕ 36 ਲੱਖ ਖਰਚ ਕੀਤੇ ਹਨ।
ਜਲਾਲਾਬਾਦ ਵਿੱਚ ਸਰਫੇਸ ਵਾਟਰ ਪ੍ਰੋਜੈਕਟ ਲਈ 419.96 ਕਰੋੜ ਮਨਜ਼ੂਰ: 205 ਪਿੰਡਾਂ ਨੂੰ ਮਿਲੇਗਾ ਸ਼ੁੱਧ ਪਾਣੀ, ਦਸੰਬਰ 2026 ਤੱਕ ਮੁਕੰਮਲ ਹੋਵੇਗਾ ਕੰਮ
August 6, 2026 10:14 am
ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਜਲਾਲਾਬਾਦ ਅਦੀਨ ਪਿੰਡ ਘਟਿਆਂਵਾਲੀ ਵਾਲੀ ਬੋਲਦਾ ਵਿਖੇ ਸਥਾਪਿਤ ਕੀਤੇ ਜਾ ਰਹੇ ਸਰਫੇਸ ਵਾਟਰ ਪ੍ਰੋਜੈਕਟ ਲਈ 419.96 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਇਸ ਪ੍ਰੋਜੈਕਟ ਨਾਲ 205 ਪਿੰਡਾਂ ਨੂੰ ਸਾਫ ਅਤੇ ਸੁਰੱਖਿਤ ਪੀਣ ਵਾਲਾ ਪਾਣੀ ਮੁਹਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ 205 ਪਿੰਡਾਂ ਵਿੱਚੋਂ 122 ਪਿੰਡ ਵਿਧਾਨ ਸਭਾ ਹਲਕਾ ਜਲਾਲਾਬਾਦ ਅਤੇ 83 ਪਿੰਡ ਵਿਧਾਨ ਸਭਾ ਹਲਕਾ ਫਾਜ਼ਿਲਕਾ ਅਧੀਨ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਉੱਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਹੈ ਜਿਸ ਨੂੰ 31 ਦਸੰਬਰ 2026 ਤੱਕ ਮੁਕੰਮਲ ਕਰ ਦਿੱਤਾ ਜਾਵੇਗਾ। ਗੋਲਡੀ ਨੇ ਕਿਹਾ ਕਿ ਇਹ ਪ੍ਰਾਜੈਕਟ ਪਹਿਲਾਂ ਹੀ ਦੋ ਸਾਲ ਦੇਰੀ ਨਾਲ ਚੱਲ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ ਲੋਕਾਂ ਦੀ ਕੈਂਸਰ ਨਾਲ ਮੌਤਾਂ ਹੋ ਗਈਆਂ ਹਨ ਅਤੇ ਸਵਾਲ ਕੀਤਾ ਕਿ ਇਸ ਦਾ ਜਿੰਮੇਵਾਰ ਕੌਣ ਹੈ। ਇਸ ਨੂੰ ਜਲਦ ਪੂਰਾ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੜ ਆਉਣ ਕਰਕੇ ਲੇਟ ਹੋ ਗਿਆ। ਪਰ ਇਸ ਨੂੰ ਜਲਦ ਪੂਰਾ ਕੀਤਾ ਜਾਵੇਗਾ।