ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement
LIVE NOW

Tarn Taran Bypoll: ‘ਆਪ’ ਸਾਖ਼ ਬਚਾਉਣ ਵਿਚ ਸਫ਼ਲ; ਹਰਮੀਤ ਸਿੰਘ ਸੰਧੂ 12091 ਵੋਟਾਂ ਨਾਲ ਜੇਤੂ

Advertisement

ਗੁਰਬਖ਼ਸ਼ਪੁਰੀ

‘ਆਪ’ ਉਮੀਦਦਾਰ ਹਰਮੀਤ ਸਿੰਘ ਸੰਧੂ ਨੇ ਤਰਨ ਤਾਰਨ ਹਲਕੇ ਦੀ ਜ਼ਿਮਨੀ ਚੋਣ ਜਿੱਤ ਲਈ ਹੈ। ਸੱਤਾਧਾਰੀ ਪਾਰਟੀ ਦੇ ਉਮੀਦਵਾਰ ਨੂੰ 42649 ਵੋਟਾਂ ਪਈਆਂ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਸੁਖਵਿੰਦਰ ਕੌਰ ਨੂੰ 12091 ਵੋਟਾਂ ਦੇ ਫ਼ਰਕ ਨਾਲ ਹਰਾਇਆ। ਅਕਾਲੀ ਉਮੀਦਵਾਰ ਨੂੰ 30558 ਵੋਟਾਂ ਪਈਆਂ। ਆਜ਼ਾਦ ਉਮੀਦਵਾਰ ਮਨਦੀਪ ਸਿੰਘ ਖਾਲਸਾ, ਜਿਸ ਨੂੰ ‘ਵਾਰਿਸ ਪੰਜਾਬ ਦੇ’ ਤੇ ਹੋਰਨਾਂ ਪੰਥਕ ਧਿਰਾਂ ਦੀ ਹਮਾਇਤ ਹੈ, 19620 ਵੋਟਾਂ ਨਾਲ ਤੀਜੇ ਸਥਾਨ ’ਤੇ ਰਿਹਾ। ਕਾਂਗਰਸ ਦੇ ਕਰਨਬੀਰ ਸਿੰਘ ਬੁਰਜ 15078 ਵੋਟਾਂ ਪਈਆਂ। ਭਾਜਪਾ ਦੇ ਹਰਜੀਤ ਸਿੰਘ ਸੰਧੂ 6239 ਵੋਟਾਂ ਪੰਜਵੇਂ ਨੰਬਰ ’ਤੇ ਰਹੇ। ਨੀਟੂ ਸ਼ਟਰਾਂਵਾਲਾ 464 ਵੋਟਾਂ ਨਾਲ 8ਵੇਂ ਸਥਾਨ ’ਤੇ ਹੈ। ‘ਆਪ’ ਵਰਕਰਾਂ ਤੇ ਸਮਰਥਕਾਂ ਨੇ 14ਵੇਂ ਗੇੜ ਦੀ ਗਿਣਤੀ ਮਗਰੋਂ ਹੀ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ਦਾ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੰਦਿਆਂ ਕਿਹਾ ਕਿ ਵਿਧਾਨ ਸਭਾ ਤਰਨ ਤਾਰਨ ਦੀ ਜ਼ਿਮਨੀ ਚੋਣ 'ਚ ਮਿਲੀ ਸ਼ਾਨਦਾਰ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਕੰਮ ਦੀ ਰਾਜਨੀਤੀ ਪਸੰਦ ਹੈ। ਦੂਜੇ ਪਾਸੇ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਜ਼ਮਾਨਤ ਵੀ ਜ਼ਬਤ ਹੋ ਗਈ ਹੈ।

Advertisement

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਤਰਨ ਤਾਰਨ ਜ਼ਿਮਨੀ ਚੋਣ ਵਿਚ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ’ਤੇ ਵਧਾਈ ਦਿੰਦਿਆਂ ਕਿਹਾ ਕਿ ਤਰਨਤਾਰਨ ਚੋਣ ਵਿਚ ਇਸ ਇਤਿਹਾਸਕ ਜਿੱਤ ਨੇ ਸਪੱਸ਼ਟ ਦਰਸਾ ਦਿੱਤਾ ਹੈ ਕਿ ਪੰਜਾਬ ਦੇ ਲੋਕ ‘ਆਪ’ ਦੇ ਕੰਮਾਂ ਤੋਂ ਖੁਸ਼ ਹਨ ਤੇ ਭਗਵੰਤ ਮਾਨ ਦੀ ਅਗਵਾਈ ਨੂੰ ਤਰਜੀਹ ਦੇ ਰਹੇ ਹਨ। ਪੰਜਾਬ ਵਾਸੀਆਂ ਨੇ ਇਕ ਵਾਰ ਮੁੜ ‘ਆਪ’ ਵਿਚ ਆਪਣਾ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਇਹ ਜਿੱਤ ਲੋਕਾਂ ਦੀ ਜਿੱਤ ਹੈ, ਹਰ ਮਿਹਨਤੀ ਵਰਕਰ ਦੀ ਜਿੱਤ ਹੈ।

ਮਾਈ ਭਾਗੋ ਇੰਟਰਨੈਸ਼ਨਲ ਕਾਲਜ ਆਫ ਨਰਸਿੰਗ, ਪਿੱਦੀ (ਤਰਨ ਤਾਰਨ) ਵਿਚ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਸਵੇਰੇ 11 ਵਜੇ ਤੱਕ 15 ਉਮੀਦਵਾਰਾਂ ਦੀ ਜਿੱਤ-ਹਾਰ ਬਾਰੇ ਸਥਿਤੀ ਸਪਸ਼ਟ ਹੋ ਜਾਵੇਗੀ। ਰਿਟਰਨਿੰਗ ਅਫਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਜ਼ਿਮਨੀ ਚੋਣ ਲਈ ਕੁੱਲ 15 ਉਮੀਦਵਾਰ ਮੈਦਾਨ ਵਿੱਚ ਹਨ। ਮੰਗਲਵਾਰ ਨੂੰ ਹੋਈ ਪੋਲਿੰਗ ਦੌਰਾਨ ਇਸ ਹਲਕੇ ਵਿੱਚ 60.95 ਫੀਸਦ ਵੋਟਿੰਗ ਦਰਜ ਕੀਤੀ ਗਈ ਸੀ। ਵੋਟਾਂ ਦੀ ਗਿਣਤੀ 16 ਗੇੜਾਂ ਵਿੱਚ ਪੂਰੀ ਹੋਵੇਗੀ।

ਈਵੀਐੱਮ ਵਿਚਲੀ ਵੋਟਾਂ ਦੀ ਗਿਣਤੀ ਲਈ ਇਕ ਹਾਲ ਵਿੱਚ 14 ਕਾਉਂਟਰ ਲਗਾਏ ਗਏ ਹਨ ਜਦਕਿ ਉਸ ਦੇ ਨਾਲ ਵਾਲੇ ਦੂਸਰੇ ਹਾਲ ਵਿੱਚ ਪੋਸਟਲ ਬੈਲੇਟ ਦੀ ਗਿਣਤੀ ਕਰਨ ਲਈ 7 ਗਿਣਤੀ ਟੇਬਲ ਲਗਾਏ ਗਏ ਹਨ। ਚੋਣ ਲੜਨ ਵਾਲੇ ਉਮੀਦਵਾਰ ਗਿਣਤੀ ਕੇਂਦਰ ਵਿੱਚ ਵੇਲੇ ਸਿਰ ਹੀ ਪਹੁੰਚ ਗਏ ਸਨ।

ਤਰਨ ਤਾਰਨ ਵਿਧਾਨ ਸਭਾ ਸੀਟ ਜੂਨ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ। ਮਾਰਚ 2022 ਤੋਂ ਬਾਅਦ ਪੰਜਾਬ ਵਿੱਚ ਵਿਧਾਨ ਸਭਾ ਦੀ ਇਹ ਸੱਤਵੀਂ ਜ਼ਿਮਨੀ ਚੋਣ ਹੈ। ਸੱਤਾਧਾਰੀ 'ਆਪ' ਨੇ ਹੁਣ ਤੱਕ ਛੇ ਸੀਟਾਂ ਲਈ ਹੋਈ ਜ਼ਿਮਨੀ ਚੋਣ ਵਿਚ ਪੰਜ ਵਿਚ ਜਿੱਤ ਦਰਜ ਕੀਤੀ ਹੈ। ਤਰਨ ਤਾਰਨ ਹਲਕੇ ਦੀ ਜ਼ਿਮਨੀ ਚੋਣ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਆਗੂਆਂ ਲਈ ਵੱਡੀ ਅਜ਼ਮਾਇਸ਼ ਵਜੋਂ ਦੇਖਿਆ ਜਾ ਰਿਹਾ ਹੈ, ਜਿਨ੍ਹਾਂ ਨੇ ਇਸ ਸੀਟ ਨੂੰ ਬਰਕਰਾਰ ਰੱਖਣ ਲਈ ਹਮਲਾਵਰ ਢੰਗ ਨਾਲ ਪ੍ਰਚਾਰ ਕੀਤਾ ਹੈ। ਨਤੀਜੇ ਤੋਂ ਸਰਹੱਦੀ ਹਲਕੇ ਵਿੱਚ 'ਆਪ' ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਪ੍ਰਤੀ ਵੋਟਰਾਂ ਦੀ ਭਾਵਨਾ ਦਾ ਸੰਕੇਤ ਮਿਲਣ ਦੀ ਵੀ ਉਮੀਦ ਹੈ।

'ਆਪ' ਨੇ ਤਰਨ ਤਾਰਨ ਤੋਂ ਤਿੰਨ ਵਾਰ ਵਿਧਾਇਕ ਰਹੇ ਹਰਮੀਤ ਸਿੰਘ ਸੰਧੂ ਨੂੰ ਮੈਦਾਨ ਵਿੱਚ ਉਤਾਰਿਆ, ਜੋ ਜੁਲਾਈ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਸਨ। ਸੰਧੂ 2002 ਵਿੱਚ ਆਜ਼ਾਦ ਉਮੀਦਵਾਰ ਵਜੋਂ ਅਤੇ 2007 ਅਤੇ 2012 ਵਿੱਚ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਉਮੀਦਵਾਰ ਵਜੋਂ ਚੁਣੇ ਗਏ ਸਨ। ਉਹ 2017 ਅਤੇ 2022 ਵਿੱਚ ਸੀਟ ਹਾਰ ਗਏ ਸਨ।

ਕਾਂਗਰਸ ਪਾਰਟੀ ਲਈ ਵੀ ਇਹ ਜ਼ਿਮਨੀ ਚੋਣ ਵੱਕਾਰ ਦਾ ਸਵਾਲ ਹੈ। ਪਾਰਟੀ ਨੇ ਆਪਣੀ ਜ਼ਿਲ੍ਹਾ ਇਕਾਈ ਦੇ ਮੁਖੀ, ਕਰਨਬੀਰ ਸਿੰਘ ਬੁਰਜ, ਜੋ ਕਿ ਇੱਕ ਕਿਸਾਨ ਅਤੇ ਰੀਅਲ ਅਸਟੇਟ ਕਾਰੋਬਾਰੀ ਹਨ, ਨੂੰ ਆਪਣੀ ਪਹਿਲੀ ਚੋਣ ਲੜਨ ਲਈ ਨਾਮਜ਼ਦ ਕੀਤਾ ਹੈ। ਇਸ ਮੁਹਿੰਮ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਵਿਰੁੱਧ ਕਥਿਤ "ਜਾਤੀਵਾਦੀ" ਟਿੱਪਣੀਆਂ ਲਈ ਵਿਰੋਧੀਆਂ ਵੱਲੋਂ ਆਲੋਚਨਾ ਦਾ ਸਾਹਮਣਾ ਕਰਨਾ ਪਿਆ, ਹਾਲਾਂਕਿ ਉਨ੍ਹਾਂ ਨੇ ਬਾਅਦ ਵਿੱਚ ਮੁਆਫੀ ਮੰਗ ਲਈ।

ਸੂਬੇ ਵਿੱਚ ਪੈਰ ਜਮਾਉਣ ਦੀ ਕੋਸ਼ਿਸ਼ ਕਰ ਰਹੀ ਭਾਜਪਾ ਨੇ ਤਰਨ ਤਾਰਨ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਸਮੇਤ ਸੀਨੀਅਰ ਆਗੂਆਂ ਨੇ ਚੋਣ ਮੁਹਿੰਮ ਵਿੱਚ ਹਿੱਸਾ ਲਿਆ।

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਧਾੲੀ

November 14, 2025 3:30 pm

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਤਰਨ ਤਾਰਨ ਦੀ ਜ਼ਿਮਨੀ ਚੋਣ 'ਚ ਮਿਲੀ ਸ਼ਾਨਦਾਰ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਕੰਮ ਦੀ ਰਾਜਨੀਤੀ ਪਸੰਦ ਹੈ। ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ 'ਚ ਪਾਰਟੀ ਜਿੱਤ ਦੇ ਝੰਡੇ ਗੱਡ ਰਹੀ ਹੈ। ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ 'ਤੇ ਭਰੋਸਾ ਜਿਤਾਇਆ ਹੈ। ਇਹ ਜਿੱਤ ਲੋਕਾਂ ਦੀ ਜਿੱਤ ਹੈ, ਮਿਹਨਤ ਕਰਨ ਵਾਲੇ ਵਾਲੰਟੀਅਰ ਸਾਹਿਬਾਨਾਂ ਅਤੇ ਸਮੁੱਚੀ ਲੀਡਰਸ਼ਿਪ ਦੀ ਜਿੱਤ ਹੈ। ਚੋਣ ਦੌਰਾਨ ਤਰਨ ਤਾਰਨ ਵਾਸੀਆਂ ਨਾਲ ਕੀਤਾ ਹਰ ਇੱਕ ਵਾਅਦਾ ਪਹਿਲ ਦੇ ਆਧਾਰ 'ਤੇ ਪੂਰਾ ਕਰਾਂਗੇ। ਤਰਨਤਾਰਨ ਦੇ ਵਾਸੀਆਂ ਨੂੰ ਇਸ ਜਿੱਤ ਦੀਆਂ ਬਹੁਤ-ਬਹੁਤ ਮੁਬਾਰਕਾਂ।

ਤਰਨ ਤਾਰਨ ਚੋਣ ਜਿੱਤਣ ਦੀ ਖੁਸ਼ੀ ਵਿੱਚ ਚੰਡੀਗੜ੍ਹ ਵਿੱਚ ਭੰਗਡ਼ੇ ਪਾਏ

November 14, 2025 3:25 pm

ਚੰਡੀਗਡ਼੍ਹ (ਕੁਲਦੀਪ ਸਿੰਘ): ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ਨੂੰ ਲੈ ਕੇ ਅੱਜ ਚੰਡੀਗੜ੍ਹ ਦੇ ਸੈਕਟਰ 39 ਸਥਿਤ ਆਮ ਆਦਮੀ ਪਾਰਟੀ ਦੇ ਦਫਤਰ ਵਿਚ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ‘ਆਪ’ ਆਗੂਆਂ ਅਤੇ ਵਰਕਰਾਂ ਨੇ ਢੋਲ ਦੀ ਥਾਪ ਉਤੇ ਭੰਗੜੇ ਪਾਏ, ਲੱਡੂ ਵੰਡੇ ਅਤੇ ਆਤਿਸ਼ਬਾਜੀ ਵੀ ਚਲਾਈ। ਇਸ ਮੌਕੇ ਸਾਬਕਾ ੳੁਪ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ, ਟਰਾਂਸਪੋਰਟ ਮੰਤਰੀ ਅਤੇ ਤਰਨ ਤਾਰਨ ਜ਼ਿਮਨੀ ਚੋਣ ਦੇ ਇੰਚਾਰਜ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ, ਕੈਬਨਿਟ ਮੰਤਰੀ ਅਮਨ ਅਰੋੜਾ, ਮੰਡੀ ਬੋਰਡ ਚੇਅਰਮੈਨ ਹਰਚੰਦ ਸਿੰਘ ਬਰਸਟ, ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ, ਪੀਆਰਟੀਸੀ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਚੰਡੀਗੜ੍ਹ ਨਗਰ ਨਿਗਮ ਦੇ ਕੌਂਸਲਰ ਅਤੇ ਆਮ ਆਦਮੀ ਪਾਰਟੀ ਦੇ ਮੀਤ ਪ੍ਰਧਾਨ ਹਰਦੀਪ ਸਿੰਘ ਬੁਟੇਰਲਾ, ਇਨਵੈਸਟਰ ਸੈੱਲ ਦੇ ਸੂਬਾ ਸਕੱਤਰ ਰਣਜੀਤ ਪਾਲ ਸਿੰਘ, ਐਂਪਲਾਈਜ਼ ਵਿੰਗ ਆਗੂ ਗੁਰਮੇਲ ਸਿੰਘ ਸਿੱਧੂ, ਜ਼ਿਲ੍ਹਾ ਯੋਜਨਾ ਬੋਰਡ ਮੋਹਾਲੀ ਦੇ ਚੇਅਰਪਰਸਨ ਪ੍ਰਭਜੋਤ ਕੌਰ, ਸ਼ਰਨਜੀਤ ਕੌਰ ਮੁਹਾਲੀ ਆਦਿ ਵੀ ਹਾਜ਼ਰ ਸਨ।

ਸੁਖਬੀਰ ਬਾਦਲ ਵੱਲੋਂ ਵੋਟਰਾਂ ਦਾ ਧੰਨਵਾਦ

November 14, 2025 3:10 pm

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਰਨ ਤਾਰਨ ਜ਼ਿਮਨੀ ਚੋਣ ਨਤੀਜਿਆਂ ਤੋਂ ਬਾਅਦ ਐਕਸ ’ਤੇ ਪੋਸਟ ਪਾ ਕੇ ਕਿਹਾ ਕਿ ੳੁਹ ਸਭ ਤੋਂ ਪਹਿਲਾਂ ਤਰਨ ਤਾਰਨ ਸਾਹਿਬ ਦੇ ਸਮੂਹ ਸੂਝਵਾਨ ਤੇ ਦਲੇਰ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦੇ ਹਨ ਜਿਨ੍ਹਾਂ ਨੇ ਬੇਮਿਸਾਲ ਜ਼ੁਰਅੱਤ ਨਾਲ ਅੰਨ੍ਹੀ ਸਰਕਾਰੀ ਤਾਨਾਸ਼ਾਹੀ ਅਤੇ ਪੰਜਾਬ ਪੁਲੀਸ ਦੀ ਬੁਰਛਾਗਰਦੀ ਦਾ ਡੱਟ ਕੇ ਮੁਕਾਬਲਾ ਕੀਤਾ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਤੇ ਪੰਜਾਬ ਤਰਨ ਤਾਰਨ ਦੇ ਸਾਰੇ ਵੋਟਰਾਂ ਦਾ ਰਿਣੀ ਰਹੇਗਾ ਜਿਨ੍ਹਾਂ ਨੇ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਡਟ ਕੇ ਵੋਟਾਂ ਪਾੲੀਆਂ। ਤਰਨ ਤਾਰਨ ਸਾਹਿਬ ਦੇ ਬਹਾਦਰ ਵੋਟਰਾਂ ਤੇ ਪਿਆਰ ਸਦਕਾ ਇਹ ਚੋਣ ਨਤੀਜਾ ਸ਼੍ਰੋਮਣੀ ਅਕਾਲੀ ਦਲ ਦੀ ਇਕ ਬੇਮਿਸਾਲ ਨੈਤਿਕ ਫਤਹਿ ਹੋ ਨਿਬਡ਼ਿਆ ਹੈ।

ਅਰਵਿੰਦ ਕੇਜਰੀਵਾਲ ਵਲੋਂ ‘ਆਪ’ ੳੁਮੀਦਵਾਰ ਨੂੰ ਵਧਾੲੀ

November 14, 2025 3:02 pm

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਤਰਨ ਤਾਰਨ ਜ਼ਿਮਨੀ ਚੋਣ ਵਿਚ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ’ਤੇ ਵਧਾੲੀ ਦਿੰਦਿਆਂ ਕਿਹਾ ਕਿ ਤਰਨਤਾਰਨ ਚੋਣ ਵਿਚ ਇਸ ਇਤਿਹਾਸਕ ਜਿੱਤ ਨੇ ਸਪੱਸ਼ਟ ਦਰਸਾ ਦਿੱਤਾ ਹੈ ਕਿ ਪੰਜਾਬ ਦੇ ਲੋਕ ‘ਆਪ’ ਦੇ ਕੰਮਾਂ ਤੋਂ ਖੁਸ਼ ਹਨ ਤੇ ਭਗਵੰਤ ਮਾਨ ਦੀ ਅਗਵਾਈ ਨੂੰ ਤਰਜੀਹ ਦੇ ਰਹੇ ਹਨ। ਪੰਜਾਬ ਵਾਸੀਆਂ ਨੇ ਇਕ ਵਾਰ ਮੁਡ਼ ‘ਆਪ’ ਵਿਚ ਆਪਣਾ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਇਹ ਜਿੱਤ ਲੋਕਾਂ ਦੀ ਜਿੱਤ ਹੈ, ਹਰ ਮਿਹਨਤੀ ਵਰਕਰ ਦੀ ਜਿੱਤ ਹੈ।

ਨੀਟੂ ਸ਼ਟਰਾਂਵਾਲੇ ਨੇ ਪੰਜਾਬ ਵਿਚ ਨਸ਼ਿਆਂ ’ਤੇ ਚੁੱਕੇ ਸਵਾਲ

November 14, 2025 1:35 pm

Advertisement
Show comments