Bihar Election Results LIVE: ਐੱਨਡੀਏ ਵੱਡੀ ਜਿੱਤ ਵੱਲ ਵਧਿਆ, ਭਾਜਪਾ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ, ਤੇਜਸਵੀ ਯਾਦਵ ਰਾਘੋਪੁਰ ਸੀਟ ਤੋਂ ਪਿੱਛੇ
ਬਿਹਾਰ ਵਿਚ ਕੌਮੀ ਜਮੂਹਰੀ ਗੱਠਜੋੜ (NDA) ਦੋ ਤਿਹਾਈ ਬਹੁਮਤ ਨਾਲ ਵੱਡੀ ਜਿੱਤ ਵੱਲ ਵਧ ਰਿਹਾ ਹੈ। ਸ਼ੁਰੂਆਤੀ ਰੁਝਾਨਾਂ ਅਨੁਸਾਰ, ਸੱਤਾਧਾਰੀ ਐੱਨਡੀਏ 122 ਦੇ ਜਾਦੂਈ ਅੰਕੜੇ ਨੂੰ ਪਾਰ ਕਰ ਗਿਆ ਹੈ ਅਤੇ 172 ਤੋਂ ਵੱਧ ਸੀਟਾਂ 'ਤੇ ਅੱਗੇ ਹੈ। ਚੋਣ ਕਮਿਸ਼ਨ ਅਨੁਸਾਰ, ਸ਼ੁਰੂਆਤੀ ਰੁਝਾਨਾਂ ਵਿੱਚ ਐਨਡੀਏ 190 ਤੋਂ ਵੱਧ ਵਿਧਾਨ ਸਭਾ ਸੀਟਾਂ 'ਤੇ ਅਤੇ ਇੰਡੀਆ ਗੱਠਜੋੜ ਕਰੀਬ 49 ਸੀਟਾਂ 'ਤੇ ਅੱਗੇ ਹੈ। ਭਾਜਪਾ 84 ਸੀਟਾਂ ’ਤੇ ਲੀਡ ਬਣਾ ਕੇ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਜੇਡੀਯੂ ਦੇ ਉਮੀਦਵਾਰ 76 ਸੀਟਾਂ ’ਤੇ ਅੱਗੇ ਹਨ।
ਚੋਣ ਕਮਿਸ਼ਨ ਦੀ ਵੈੱਬਸਾਈਟ ’ਤੇ ਉਪਲਬਧ ਜਾਣਕਾਰੀ ਮੁਤਾਬਕ ਜਨਤਾ ਦਲ (ਯੂਨਾਈਟਿਡ) ਦੇ ਉਮੀਦਵਾਰ 75 ਸੀਟਾਂ ’ਤੇ ਅੱਗੇ ਚੱਲ ਰਹੇ ਹਨ ਜਦੋਂਕਿ ਐੱਨਡੀਏ ਦੀ ਅਹਿਮ ਭਾਈਵਾਲ ਭਾਜਪਾ 85 ਸੀਟਾਂ ’ਤੇ ਅੱਗੇ ਹੈ। ਮਹਾਂਗੱਠਜੋੜ ਦੀ ਗੱਲ ਕਰੀਏ ਤਾਂ ਰਾਸ਼ਟਰੀ ਜਨਤਾ ਦਲ (RJD) ਨੇ 36 ਸੀਟਾਂ ’ਤੇ ਬੜਤ ਬਣਾਈ ਹੋਈ ਹੈ। ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) 22, ਕਾਂਗਰਸ 6, ਸੀਪੀਆਈ ਐੱਮਐੱਲ 7, ਰਾਸ਼ਟਰੀ ਲੋਕ ਮੋਰਚਾ 2 ਅਤੇ ਹਿੰਦੂਸਤਾਨ ਅਵਾਮ ਮੋਰਚਾ (ਐੱਸ) 4, ਏਆਈਐੱਮਆਈਐੱਮ 3, ਵੀਆਈਪੀ, ਸੀਪੀਆਈ ਐੱਮ ਤੇ ਬਸਪਾ ਇਕ ਇਕ ਸੀਟ ’ਤੇ ਅੱਗੇ ਹੈ।
ਆਰਜੇਡੀ ਆਗੂ ਤੇ ਮਹਾਂਗੱਠਜੋੜ ਦੇ ਮੁੱਖ ਮੰਤਰੀ ਚਿਹਰੇ ਤੇਜਵਸੀ ਯਾਦਵ ਰਾਘੋਪੁਰ ਸੀਟ ਤੋਂ 3016 ਵੋਟਾਂ ਨਾਲ ਪਿੱਛੇ ਚੱਲ ਰਹੇ ਹਨ। ਭਾਜਪਾ ਉਮੀਦਵਾਰ ਸਤੀਸ਼ ਕੁਮਾਰ ਚੌਥੇ ਗੇੜ ਦੀ ਗਿਣਤੀ ਮਗਰੋਂ 17599 ਵੋਟਾਂ ਨਾਲ ਪਹਿਲੇ ਨੰਬਰ ’ਤੇ ਹਨ।
ਚੋਣ ਕਮਿਸ਼ਨ ਨੇ ਵੋਟਾਂ ਦੀ ਗਣਤੀ ਲਈ ਬਿਹਾਰ ਦੇ ਸਾਰੇ 243 ਵਿਧਾਨ ਸਭਾ ਹਲਕਿਆਂ ’ਚ ਪੁਖ਼ਤਾ ਪ੍ਰਬੰਧ ਕੀਤੇ ਹਨ। ਸੂਬੇ ’ਚ ਵੋਟ ਗਿਣਤੀ ਨਿਗਰਾਨਾਂ ਤੇ ਉਮੀਦਵਾਰਾਂ ਜਾਂ ਉਨ੍ਹਾਂ ਦੇ ਏਜੰਟਾਂ ਦੀ ਹਾਜ਼ਰੀ ’ਚ ਚੋਣ ਅਧਿਕਾਰੀ ਵੋਟਾਂ ਦੀ ਗਿਣਤੀ ਕਰਨਗੇ। ਕਮਿਸ਼ਨ ਨੇ ਮੀਡੀਆ ਨੂੰ ਸਿਰਫ਼ ਅਧਿਕਾਰਤ ਚੋਣ ਨਤੀਜਿਆਂ ’ਤੇ ਹੀ ਇਤਬਾਰ ਕਰਨ ਦੀ ਸਲਾਹ ਦਿੱਤੀ ਹੈ।
ਕਮਿਸ਼ਨ ਨੇ ਕਿਹਾ ਕਿ ਹਰ ਟੇਬਲ ’ਤੇ ਵੋਟ ਗਿਣਤੀ ਨਿਗਰਾਨ, ਵੋਟ ਗਿਣਤੀ ਸਹਾਇਕ ਤੇ ‘ਮਾਈਕਰੋ-ਅਬਜ਼ਰਵਰ’ ਨਾਲ 4,372 ਵੋਟ ਗਿਣਤੀ ਕਾਊਂਟਰ ਲਾਏ ਗਏ ਹਨ। ਉਮੀਦਵਾਰਾਂ ਦੇ ਲਾਏ 18 ਹਜ਼ਾਰ ਤੋਂ ਵੱਧ ਏਜੰਟ ਵੋਟਾਂ ਦੀ ਗਿਣਤੀ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਸਟਲ ਬੈਲੇਟ ਦੀ ਗਿਣਤੀ ਸਭ ਤੋਂ ਪਹਿਲਾਂ ਸ਼ੁਰੂ ਹੋਵੇਗੀ। ਇਸ ਮਗਰੋਂ ਸਵੇਰੇ 8.30 ਵਜੇ ਈ ਵੀ ਐੱਮ ’ਚ ਦਰਜ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ।
ਪਟਨਾ ਵਿੱਚ ਜੇਡੀ(ਯੂ) ਦਫ਼ਤਰ ਵਿੱਚ ਜਿੱਤ ਦੇ ਜਸ਼ਨ ਸ਼ੁਰੂ
November 14, 2025 12:00 pm
