ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Parliament Monsoon Session: ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਇਜਲਾਸ ਦਾ ਤੀਜਾ ਦਿਨ, ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ

ਵਿਰੋਧੀ ਧਿਰਾਂ ਦੇ ਸੰਸਦ ਮੈਂਬਰ ਲੋਕ ਸਭਾ ਵਿਚ ਨਾਅਰੇਬਾਜ਼ੀ ਕਰਦੇ ਹੋਏ। ਫੋਟੋ: ਵੀਡੀਓ ਗਰੈਬ ਸੰਸਦ ਟੀਵੀ
Advertisement

Parliament Monsoon Session: ਬਿਹਾਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ(SIR), ਪਹਿਲਗਾਮ ਦਹਿਸ਼ਤੀ ਹਮਲੇ ਤੇ ਹੋਰਨਾਂ ਮੁੱਦਿਆਂ ’ਤੇ ਚਰਚਾ ਦੀ ਮੰਗ ਨੂੰ ਲੈ ਕੇ ਮੌਨਸੂਨ ਇਜਲਾਸ ਦੇ ਤੀਜੇ ਦਿਨ ਅੱਜ ਮੁੜ ਵਿਰੋਧੀ ਧਿਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਅਤੇ ਲੋਕ ਸਭਾ ਦੀ ਕਾਰਵਾਈ ਪਹਿਲਾਂ ਦੁਪਹਿਰ 12 ਵਜੇ ਤੱਕ,  ਫਿਰ ਦੁਪਹਿਰ 2 ਵਜੇ ਤੱਕ ਅਤੇ ਮਗਰੋਂ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਦੋਵੇਂ ਸਦਨ ਦੁਪਹਿਰ 2 ਵਜੇ ਮੁੜ ਜੁੜੇ ਤਾਂ ਬਿਹਾਰ ਵੋਟਰ ਸੂਚੀਆਂ ਦੀ ਸੋਧ ਸਮੇਤ ਵੱਖ-ਵੱਖ ਮੁੱਦਿਆਂ 'ਤੇ ਵਿਰੋਧੀ ਧਿਰ ਵੱਲੋਂ ਵਾਰ-ਵਾਰ ਹੰਗਾਮੇ  ਵਿਚਕਾਰ ਦੋਵਾਂ ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।

ਵਿਰੋਧੀ ਧਿਰਾਂ ਉਪਰੋਕਤ ਮੁੱਦਿਆਂ ’ਤੇ ਚਰਚਾ ਦੀ ਮੰਗ ਨੂੰ ਲੈ ਕੇ ਬਜ਼ਿੱਦ ਰਹੀਆਂ ਤੇ ਉਨ੍ਹਾਂ ਨਾਅਰੇਬਾਜ਼ੀ ਕਰਦਿਆਂ ਜ਼ੋਰਦਾਰ ਵਿਰੋਧ ਦਰਜ ਕਰਵਾਇਆ।

Advertisement

ਰਾਜ ਸਭਾ ਵਿੱਚ ਸਿਫ਼ਰ ਕਾਲ ਨਹੀਂ ਹੋ ਸਕਿਆ ਜਦੋਂ ਕਿ ਲੋਕ ਸਭਾ ਵਿੱਚ ਸੰਸਦ ਮੈਂਬਰ ਤਖ਼ਤੀਆਂ ਲੈ ਕੇ ਨਾਅਰੇਬਾਜ਼ੀ ਕਰਦੇ ਦੇਖੇ ਗਏ। ਦੋਵਾਂ ਸਦਨਾਂ ਵਿਚ ਕ੍ਰਮਵਾਰ ਡਿਪਟੀ ਚੇਅਰਮੈਨ ਹਰੀਵੰਸ਼ ਅਤੇ ਸਪੀਕਰ ਓਮ ਬਿਰਲਾ ਨੇ ਮੈਂਬਰਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ, ਪਰ ਹੰਗਾਮਾ ਜਾਰੀ ਰਹਿਣ ਕਾਰਨ ਕਾਰਵਾਈ ਮੁਲਤਵੀ ਕਰਨੀ ਪਈ। ਸੱਤਾਧਿਰ ਤੇ ਵਿਰੋਧੀ ਧਿਰਾਂ ਵਿਚ ਬਣੇ ਜਮੂਦ ਕਰਕੇ ਮੌਨਸੂਨ ਸੈਸ਼ਨ ਵਿਚ ਲਗਾਤਾਰ ਅੜਿੱਕਾ ਪੈ ਰਿਹਾ ਹੈ।

ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ

July 23, 2025 2:34 pm

ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਅ;ਪਕ ਸੋਧ ਨੂੰ ਲੈ ਕੇ ਵਿਰੋਧੀ ਧਿਰ ਦੇ ਵਿਰੋਧ ਕਾਰਨ ਰਾਜ ਸਭਾ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।

ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ

July 23, 2025 2:15 pm

ਬਿਹਾਰ ਵੋਟਰ ਸੂਚੀਆਂ ਦੀ ਸੋਧ ਸਮੇਤ ਵੱਖ-ਵੱਖ ਮੁੱਦਿਆਂ 'ਤੇ ਵਿਰੋਧੀ ਧਿਰ ਵੱਲੋਂ ਵਾਰ-ਵਾਰ ਹੰਗਾਮੇ ਦੇ ਵਿਚਕਾਰ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।

ਖੇਡ ਸੰਸਥਾਵਾਂ ਵਿਚ ਵਧੇਰੇ ਪਾਰਦਰਸ਼ਤਾ ਲਈ ਲੋਕ ਸਭਾ ’ਚ ਬਿੱਲ ਪੇਸ਼, ਬੀਸੀਸੀਆਈ ਦੀ ਨਕੇਲ ਕੱਸਣ ਦੀ ਤਿਆਰੀ

July 23, 2025 2:13 pm

ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਰੌਲੇ ਰੱਪੇ ਦਰਮਿਆਨ ਇੱਕ ਬਿੱਲ ਪੇਸ਼ ਕੀਤਾ ਜੋ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਸਮੇਤ ਕੌਮੀ ਖੇਡ ਸੰਸਥਾਵਾਂ ਦੇ ਕੰਮਕਾਜ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ ਦੇ ਨਾਲ ਇਨ੍ਹਾਂ ਖੇਡ ਸੰਸਥਾਵਾਂ ਨੂੰ ਇੱਕ ਰੈਗੂਲੇਟਰੀ ਬੋਰਡ ਪ੍ਰਤੀ ਵਧੇਰੇ ਜਵਾਬਦੇਹ ਬਣਾਏਗਾ। ਕੌਮੀ ਖੇਡ ਪ੍ਰਸ਼ਾਸਨ ਬਿੱਲ ਵਿੱਚ ਰਾਸ਼ਟਰੀ ਓਲੰਪਿਕ ਕਮੇਟੀ, ਰਾਸ਼ਟਰੀ ਪੈਰਾਲੰਪਿਕ ਕਮੇਟੀ, ਰਾਸ਼ਟਰੀ ਖੇਡ ਸੰਘ ਅਤੇ ਖੇਤਰੀ ਖੇਡ ਸੰਘ ਵਰਗੀਆਂ ਰਾਸ਼ਟਰੀ ਖੇਡ ਸੰਚਾਲਨ ਸੰਸਥਾਵਾਂ ਦੀ ਸਥਾਪਨਾ ਲਈ ਉਪਬੰਧ ਹਨ, ਜੋ ਕਿ ਸਬੰਧਤ ਮਾਨਤਾ ਪ੍ਰਾਪਤ ਖੇਡ ਸੰਗਠਨਾਂ ਲਈ ਹਨ। ਇਹ ਬਿੱਲ ਖੇਡਾਂ ਦੇ ਵਿਕਾਸ ਅਤੇ ਪ੍ਰੋਤਸਾਹਨ, ਖਿਡਾਰੀਆਂ ਲਈ ਭਲਾਈ ਉਪਾਅ, ਚੰਗੇ ਸ਼ਾਸਨ, ਨੈਤਿਕਤਾ ਅਤੇ ਨਿਰਪੱਖ ਖੇਡ ਦੇ ਬੁਨਿਆਦੀ ਵਿਸ਼ਵਵਿਆਪੀ ਸਿਧਾਂਤਾਂ ’ਤੇ ਅਧਾਰਤ ਨੈਤਿਕ ਅਭਿਆਸਾਂ ਦੀ ਵਿਵਸਥਾ ਕਰਨ ਦੀ ਕੋਸ਼ਿਸ਼ ਕਰਦਾ ਹੈ।

ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ ਦਫ਼ਤਰ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ

July 23, 2025 12:33 pm

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਸੰਸਦ ਭਵਨ ਵਿਚਲੇ ਦਫ਼ਤਰ ਵਿੱਚ ਮੁਲਾਕਾਤ ਕੀਤੀ। ਇਹ ਮੁਲਾਕਾਤ ਸੋਮਵਾਰ ਨੂੰ ਜਗਦੀਪ ਧਨਖੜ ਵੱਲੋਂ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਪ-ਰਾਸ਼ਟਰਪਤੀ ਦੇ ਅਹੁਦੇ ਤੋਂ ਅਚਾਨਕ ਅਸਤੀਫਾ ਦੇਣ ਅਤੇ ਵੱਖ-ਵੱਖ ਮੁੱਦਿਆਂ 'ਤੇ ਵਿਰੋਧੀ ਧਿਰਾਂ ਦੇ ਪ੍ਰਦਰਸ਼ਨਾਂ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਵਿੱਚ ਲਗਾਤਾਰ ਵਿਘਨ ਪਾਉਣ ਦੇ ਪਿਛੋਕੜ ਵਿੱਚ ਹੋਈ ਹੈ। ਮੋਦੀ ਬੁੱਧਵਾਰ ਨੂੰ ਬਾਅਦ ਵਿੱਚ ਮਾਲਦੀਵ ਅਤੇ ਯੂਨਾਈਟਿਡ ਕਿੰਗਡਮ ਦੇ ਦੌਰੇ ਲਈ ਰਵਾਨਾ ਹੋਣਗੇ।

ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

July 23, 2025 12:30 pm

ਬਿਹਾਰ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (SIR) ਅਤੇ ਕੁਝ ਹੋਰ ਮੁੱਦਿਆਂ ’ਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਬੁੱਧਵਾਰ ਨੂੰ ਲੋਕ ਸਭਾ ਇੱਕ ਵਾਰ ਮੁਲਤਵੀ ਹੋਣ ਤੋਂ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ

July 23, 2025 12:29 pm

ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਮੁੜ ਸ਼ੁਰੂ ਹੋਈ, ਪਰ ਹੰਗਾਮੇ ਕਾਰਨ ਕਾਰਵਾਈ ਇੱਕ ਵਾਰ ਫਿਰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

This Live Blog has Ended
Advertisement