ਸਰਦ ਰੁੱਤ ਇਜਲਾਸ ਦੇ ਚੌਥੇ ਦਿਨ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਵੀਰਵਾਰ ਨੂੰ ਕੌਮੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਦੇ ਮੁੱਦੇ ’ਤੇ ਸੰਸਦੀ ਕੰਪਲੈਕਸ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ।
ਕਾਂਗਰਸ ਨੇਤਾ ਸੋਨੀਆ ਗਾਂਧੀ ਨੇ ਸਰਕਾਰ ਨੂੰ ਹਵਾ ਪ੍ਰਦੂਸ਼ਣ ਖਿਲਾਫ਼ ਫੈਸਲਾਕੁਨ ਕਾਰਵਾਈ ਕਰਨ ਦੀ ਅਪੀਲ ਕੀਤੀ। ਵੱਖ ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਜਿਨ੍ਹਾਂ ਹੱਥਾਂ ਵਿਚ ਤਖ਼ਤੀਆਂ ਫੜੀਆਂ ਹੋਈਆਂ ਸਨ, ਨੇ ਸੰਸਦ ਦੇ ਮਕਰ ਦੁਆਰ ਦੇ ਬਾਹਰ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨੂੰ ਬਿਆਨਬਾਜ਼ੀ ਬੰਦ ਕਰਨ ਅਤੇ ਕਾਰਵਾਈ ਕਰਨ ਲਈ ਕਿਹਾ।
ਕੁਝ ਸੰਸਦ ਮੈਂਬਰਾਂ ਨੇ ਹਵਾ ਪ੍ਰਦੂਸ਼ਣ ਦੀ ਸਮੱਸਿਆ ਨੂੰ ਉਜਾਗਰ ਕਰਨ ਲਈ ਵਿਰੋਧ ਪ੍ਰਦਰਸ਼ਨ ਵਿੱਚ ਮਾਸਕ ਵੀ ਪਹਿਨੇ।
ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਵਧਦੇ ਹਵਾ ਪ੍ਰਦੂਸ਼ਣ ਸੰਕਟ 'ਤੇ ਚਰਚਾ ਕਰਨ ਲਈ ਸਦਨ ਦੀ ਸਾਰੀ ਕਾਰਵਾਈ ਮੁਲਤਵੀ ਕਰਨ ਦਾ ਨੋਟਿਸ ਵੀ ਦਿੱਤਾ।
ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਰਾਜਨੀਤਿਕ ਨਹੀਂ ਹੈ, ਸਰਕਾਰ ਨੂੰ ਕਾਰਵਾਈ ਦੀ ਅਪੀਲ ਕੀਤੀ
December 4, 2025 12:39 pm
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਉਹ ਇਸ ਮੁੱਦੇ 'ਤੇ ਚਰਚਾ ਅਤੇ ਠੋਸ ਕਾਰਵਾਈ ਦੀ ਮੰਗ ਕਰ ਰਹੀ ਹੈ ਜੋ ਕਿ ਰਾਜਨੀਤਿਕ ਨਹੀਂ ਸੀ। "ਹਵਾ ਪ੍ਰਦੂਸ਼ਣ ਕੋਈ ਰਾਜਨੀਤਿਕ ਮੁੱਦਾ ਨਹੀਂ ਹੈ। ਸਰਕਾਰ ਨੂੰ ਠੋਸ ਕਾਰਵਾਈ ਕਰਨੀ ਚਾਹੀਦੀ ਹੈ, ਅਸੀਂ ਸਾਰੇ ਇਸ ਦੇ ਨਾਲ ਹਾਂ।’’ਉਨ੍ਹਾਂ ਕਿਹਾ ਕਿ ਲੋਕ ਇਸ ਕਰਕੇ ਦੁੱਖ ਝੱਲ ਰਹੇ ਹਨ।
ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਕੇਂਦਰ ਖਿਲਾਫ਼ ਪ੍ਰਦਰਸ਼ਨ ਕੀਤਾ
December 4, 2025 12:36 pm
![]()
ਸਰਕਾਰ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕਾਰਵਾਈ ਕਰੇ: ਸੋਨੀਆ ਗਾਂਧੀ
December 4, 2025 12:35 pm
ਸੋਨੀਆ ਗਾਂਧੀ ਨੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ, "ਇਹ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਕੁਝ ਕਰੇ ਕਿਉਂਕਿ ਬੱਚੇ ਮਰ ਰਹੇ ਹਨ। ਮੇਰੇ ਵਰਗੇ ਬਜ਼ੁਰਗ ਲੋਕਾਂ ਨੂੰ ਵੀ ਮੁਸ਼ਕਲ ਆ ਰਹੀ ਹੈ।"
ਕਾਂਗਰਸ ਸੰਸਦ ਮੈਂਬਰਾਂ ਨੇ ਹਵਾ ਪ੍ਰਦੂਸ਼ਣ ’ਤੇ ਚਰਚਾ ਲਈ ਲੋਕ ਸਭਾ ਅਤੇ ਰਾਜ ਸਭਾ ਵਿੱਚ ‘ਕੰਮ ਰੋਕੂ ਮਤਾ’ ਰੱਖਿਆ
December 4, 2025 12:33 pm
ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਵਧਦੀ ਹਵਾ ਪ੍ਰਦੂਸ਼ਣ ਚੁਣੌਤੀ 'ਤੇ ਚਰਚਾ ਕਰਨ ਲਈ ਸਦਨ ਵਿਚ ‘ਕੰਮ ਰੋਕੂ ਮਤਾ’ ਰੱਖਿਆ। ਰਾਜ ਸਭਾ ਵਿੱਚ, ਕਾਂਗਰਸ ਸੰਸਦ ਮੈਂਬਰ ਰਣਜੀਤ ਰੰਜਨ ਨੇ ਵੀ ਅਜਿਹਾ ਹੀ ਇੱਕ ਨੋਟਿਸ ਦਿੱਤਾ, ਜਿਸ ਵਿੱਚ ਪ੍ਰਦੂਸ਼ਣ 'ਤੇ ਚਰਚਾ ਨੂੰ ਜਨਤਕ ਸਿਹਤ ਐਮਰਜੈਂਸੀ ਵਜੋਂ ਉਠਾਉਣ ਲਈ ਕੰਮਕਾਜ ਮੁਅੱਤਲ ਕਰਨ ਦੀ ਮੰਗ ਕੀਤੀ ਗਈ।