ਚਰਨਜੀਤ ਭੁੱਲਰ
ਸ੍ਰੀ ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਯਾਦਗਾਰੀ ਪਾਰਕ ’ਚ ਵਾਟਰ ਪਰੂਫ ਟੈਂਟ ਵਿਚ ਸ਼ੁਰੂ ਹੋ ਗਿਆ ਹੈ। ਕਰੀਬ 63 ਵਰ੍ਹਿਆਂ ਮਗਰੋਂ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਹੋ ਰਿਹਾ ਹੈ। ਪੰਜਾਬ ਸਰਕਾਰ ਇਸ ਵਿਸ਼ੇਸ਼ ਇਜਲਾਸ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਤੇ ਅੰਮ੍ਰਿਤਸਰ ਗਲਿਆਰਾ ਨੂੰ ਪਵਿੱਤਰ ਏਰੀਆ ਐਲਾਨ ਸਕਦੀ ਹੈ।
![]()
![]()
![]()
![]()
![]()
![]()
![]()
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਈ ਜੈਤਾ ਸਿੰਘ ਯਾਦਗਾਰੀ ਪਾਰਕ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਮਨੋਨੀਤ ਕੀਤਾ ਸੀ। ਇਸ ਆਰਜ਼ੀ ਵਿਧਾਨ ਸਭਾ ਲਈ ਕਰੀਬ 500 ਕੁਰਸੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਆਨੰਦਪੁਰ ਸਾਹਿਬ ਦੇ ਟੈਂਟ ਸਿਟੀ ’ਚ ਬਹੁਤੇ ਸਾਰੇ ਵਿਧਾਇਕ ਐਤਵਾਰ ਨੂੰ ਹੀ ਪੁੱਜ ਗਏ ਸਨ।
ਵਿਸ਼ੇਸ਼ ਇਜਲਾਸ ਦੌਰਾਨ ਸਦਨ ਵਿਚ ਰਾਜਨੀਤੀ ਤੋਂ ਗੁਰੇਜ਼ ਕੀਤਾ ਜਾਵੇ: ਅਸ਼ਵਨੀ ਸ਼ਰਮਾ
November 24, 2025 2:31 pm
ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਸਦਨ ਵਿਚ ਪ੍ਰਤਾਪ ਸਿੰਘ ਬਾਜਵਾ ਦੇ ਹਵਾਲੇ ਨਾਲ ਕਿਹਾ ਕਿ ਵਿਸ਼ੇਸ਼ ਇਜਲਾਸ ਦੌਰਾਨ ਸਦਨ ਵਿਚ ਰਾਜਨੀਤੀ ਕਰਨ ਤੋ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਗੁਰੂ ਦਾ ਸੰਦੇਸ਼ ਸਹੀ ਸੰਦਰਭ ਵਿੱਚ ਮੰਨੀਏ ਤਾਂ ਪੰਜਾਬ ਦੇ ਭਾਈਚਾਰੇ ਨੂੰ ਕੋਈ ਵੀ ਲਾਂਬੂ ਨਹੀਂ ਲਾ ਸਕਦਾ।
ਮੁਗਲਾਂ ਦੀ ਸੋਚ ’ਤੇ ਚੱਲ ਰਹੇ ਹਨ ਅੱਜ ਦੇ ਹੁਕਮਰਾਨ: ਬਾਜਵਾ
November 24, 2025 2:16 pm
![]()
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅੱਜ ਦੇ ਹੁਕਮਰਾਨ ਵੀ ਮੁਗਲਾਂ ਦੀ ਸੋਚ ਤੇ ਚੱਲ ਰਹੇ ਹਨ ਅਤੇ ਨਿੱਤ ਦਿਨ ਪੰਜਾਬ ਦੇ ਹੱਕਾਂ ਖਿਲਾਫ ਕਦਮ ਚੁੱਕ ਰਹੀ ਹੈ । ਉਹਨਾਂ ਕਿਹਾ ਕਿ ਪੰਜਾਬ ਨੂੰ ਸਭ ਮਤਭੇਦਾਂ ਤੋ ਉੱਪਰ ਉਠ ਕੇ ਕੇਂਦਰੀ ਹੁਕਮਰਾਨਾਂ ਖ਼ਿਲਾਫ਼ ਇੱਕਜੁੱਟ ਹੋਣਾ ਚਾਹੀਦਾ ਹੈ । ਉਹਨਾਂ ਕਿਹਾ ਕਿ ਕੇਂਦਰ ਵਾਰ ਵਾਰ ਪੰਜਾਬ ਦੀ ਨਬਜ਼ ਟੋਹ ਰਿਹਾ ਹੈ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਅਤੇ ਸਿਖਿਆਵਾਂ ਬਾਰੇ ਸਦਨ ’ਚ ਬੋਲਣਾ ਸ਼ੁਰੂ ਕੀਤਾ
November 24, 2025 2:05 pm
ਬਸਪਾ ਵਿਧਾਇਕ ਵੱਲੋਂ ਰੋਪੜ ਜ਼ਿਲ੍ਹੇ ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਦੇ ਨਾਮ ’ਤੇ ਰੱਖਣ ਦੀ ਮੰਗ
November 24, 2025 1:40 pm
ਸਦਨ ਵਿਚ ਬਸਪਾ ਵਿਧਾਇਕ ਨਛੱਤਰ ਪਾਲ ਨੇ ਮੰਗ ਕੀਤੀ ਕਿ ਰੋਪੜ ਜ਼ਿਲ੍ਹੇ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ’ਤੇ ਰੱਖਿਆ ਜਾਵੇ ਜਾਂ ਫਿਰ ਰੋਪੜ ਜ਼ਿਲ੍ਹੇ ਦਾ ਨਾਮ ਆਨੰਦਪੁਰ ਸਾਹਿਬ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਦੇ ਚਰਚੇ ਚੱਲ ਰਹੇ ਹਨ ਪ੍ਰੰਤੂ ਹੁਸ਼ਿਆਰਪੁਰ, ਬਲਾਚੌਰ ਤੇ ਗੜ੍ਹਸ਼ੰਕਰ ਦੇ ਲੋਕ ਇਸ ਕਦਮ ਦਾ ਵਿਰੋਧ ਕਰਦੇ ਹਨ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਮਤਾ ਪੇਸ਼
November 24, 2025 1:23 pm
ਮੁੱਖ ਮੰਤਰੀ ਭਗਵੰਤ ਮਾਨ ਸਦਨ ਚ ਪੁੱਜੇ
November 24, 2025 1:23 pm
![]()
ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਇਜਲਾਸ ਲਈ ਸਦਨ ’ਚ ਪਹੁੰਚ ਗਏ ਹਨ।
ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਾਰਵਾਈ ਸ਼ੁਰੂ ਕੀਤੀ
November 24, 2025 1:22 pm
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ
November 24, 2025 1:22 pm
ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਯਾਦਗਾਰੀ ਪਾਰਕ ’ਚ ਵਾਟਰ ਪਰੂਫ ਟੈਂਟ ’ਚ ਸ਼ੁਰੂ ਹੋ ਗਿਆ ਹੈ