ਸਰਦ ਰੁੱਤ ਇਜਲਾਸ ਦੇ ਤੀਜੇ ਦਿਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ। ਇਜਲਾਸ ਦੇ ਪਹਿਲੇ ਦੋ ਦਿਨ ਵਿਰੋਧੀ ਧਿਰਾਂ ਨੇ SIR ਦੇ ਮੁੱਦੇ ’ਤੇ ਚਰਚਾ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਹੰਗਾਮਾ ਕੀਤਾ ਜਿਸ ਕਰਕੇ ਦੋਵਾਂ ਸਦਨਾਂ ਦੀ ਕਾਰਵਾਈ ਵਿਚ ਕਈ ਵਾਰ ਅੜਿੱਕਾ ਪਿਆ।
ਇਸ ਤੋਂ ਪਹਿਲਾਂ ਅੱਜ ਬੁੱਧਵਾਰ ਨੂੰ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਸਾਬਕਾ ਪਾਰਟੀ ਮੁਖੀਆਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਮੇਤ ਕਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਕੰਪਲੈਕਸ ਵਿੱਚ ਨਵੇਂ ਕਿਰਤ ਕੋਡਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ।
ਕਾਂਗਰਸ, ਡੀਐਮਕੇ, ਟੀਐਮਸੀ, ਖੱਬੇ-ਪੱਖੀ ਪਾਰਟੀਆਂ ਦੇ ਸੰਸਦ ਮੈਂਬਰਾਂ ਸਮੇਤ ਹੋਰਨਾਂ ਨੇ ਸੰਸਦ ਦੇ ਮਕਰ ਦੁਆਰ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਨਵੇਂ ਕਿਰਤ ਕੋਡਾਂ ਖਿਲਾਫ਼ ਪੋਸਟਰ ਅਤੇ ਤਖ਼ਤੀਆਂ ਲੈ ਕੇ, ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਉਨ੍ਹਾਂ ਨੂੰ ਵਾਪਸ ਲੈਣ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਖੜਗੇ, ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਤੋਂ ਇਲਾਵਾ, ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਟੀਐਮਸੀ ਦੀ ਡੋਲਾ ਸੇਨ, ਡੀਐਮਕੇ ਦੇ ਕੇ ਕੰਨੀਮੋੜੀ ਅਤੇ ਏ ਰਾਜਾ, ਸੀਪੀਆਈ(ਐਮ) ਦੇ ਜੌਨ ਬ੍ਰਿਟਾਸ, ਸੀਪੀਆਈ(ਐਮਐਲ) ਲਿਬਰੇਸ਼ਨ ਦੇ ਸੁਦਾਮਾ ਪ੍ਰਸਾਦ ਸਮੇਤ ਹੋਰਨਾਂ ਨੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਸੰਸਦ ਮੈਂਬਰਾਂ ਨੇ ਇੱਕ ਵੱਡਾ ਬੈਨਰ ਵੀ ਫੜਿਆ ਹੋਇਆ ਸੀ ਜਿਸ 'ਤੇ ਲਿਖਿਆ ਸੀ - ‘ਕਾਰਪੋਰੇਟ ਜੰਗਲ ਰਾਜ ਨੂੰ ਨਹੀਂ, ਲੇਬਰ ਜਸਟਿਸ ਨੂੰ ਹਾਂ’।
ਸਰਦ ਰੁੱਤ ਇਜਲਾਸ ਦੌਰਾਨ ਸੰਸਦੀ ਅਹਾਤੇ ਵਿਚ ਲੇਬਰ ਕੋਡ ਖਿਲਾਫ਼ ਧਰਨੈ ਪ੍ਰਦਰਸ਼ਨ ਵਿਚ ਸ਼ਾਮਲ ਰਾਹੁਲ ਗਾਂਧੀ, ਸੋਨੀਆ ਗਾਂਧੀ ਤੇ ਮਲਿਕਾਰਜੁਨ ਖੜਗੇ। ਫੋਟੋ: ਪੀਟੀਆਈਕਾਬਿਲੇਗੌਰ ਹੈ ਕਿ ਕੇਂਦਰ ਨੇ ਪਿਛਲੇ ਮਹੀਨੇ ਚਾਰ ਕਿਰਤ ਕੋਡਾਂ ਨੂੰ ਸੂਚਿਤ ਕੀਤਾ ਸੀ, ਜੋ 2020 ਤੋਂ ਲੰਬਿਤ ਸਨ। ਕਾਂਗਰਸ ਨੇ ਦੋਸ਼ ਲਗਾਇਆ ਸੀ ਕਿ 29 ਮੌਜੂਦਾ ਕਿਰਤ-ਸਬੰਧਤ ਕਾਨੂੰਨਾਂ ਨੂੰ ਚਾਰ ਕੋਡਾਂ ਵਿੱਚ ਦੁਬਾਰਾ ਪੈਕ ਕੀਤਾ ਗਿਆ ਹੈ। ਚਾਰ ਕਿਰਤ ਕੋਡ: ਮਜ਼ਦੂਰੀ ਕੋਡ (2019), ਉਦਯੋਗਿਕ ਸਬੰਧ ਕੋਡ (2020), ਸਮਾਜਿਕ ਸੁਰੱਖਿਆ ਕੋਡ (2020) ਅਤੇ ਕਿੱਤਾਮੁਖੀ ਸੁਰੱਖਿਆ, ਸਿਹਤ ਅਤੇ ਕੰਮ ਕਰਨ ਦੀਆਂ ਸਥਿਤੀਆਂ ਕੋਡ (2020)।
ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਨਵੇਂ ਕਿਰਤ ਕੋਡਾਂ ਖਿਲਾਫ਼ ਵਿਰੋਧ ਪ੍ਰਦਰਸ਼ਨ
December 3, 2025 11:45 am
ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਸਾਬਕਾ ਪਾਰਟੀ ਮੁਖੀਆਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਮੇਤ ਕਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਬੁੱਧਵਾਰ ਨੂੰ ਸੰਸਦ ਭਵਨ ਕੰਪਲੈਕਸ ਵਿੱਚ ਨਵੇਂ ਕਿਰਤ ਕੋਡਾਂ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ।