ਹਾਂਗਜ਼ੂ, 4 ਅਕਤੂਬਰ
ਇਥੇ ਏਸ਼ਿਆਈ ਖੇਡਾਂ ’ਚ ਭਾਰਤ ਦੀ ਲਵਲੀਨਾ ਬੋਰਗੋਹੇਨ 75 ਕਿਲੋਗ੍ਰਾਮ ਮਹਿਲਾ ਮੁੱਕੇਬਾਜ਼ੀ ਦੇ ਫਾਈਨਲ ਵਿੱਚ ਚੀਨ ਦੀ ਲੀ ਕਿਆਨ ਤੋਂ ਹਾਰ ਗਈ ਤੇ ਉਸ ਨੂੰ ਚਾਂਦੀ ਦਾ ਤਗਮੇ ਨਾਲ ਸਬਰ ਕਰਨਾ ਪਿਆ। ਇਸ ਤੋਂ ਪਹਿਲਾਂ ਭਾਰਤੀ ਮੁੱਕੇਬਾਜ਼ ਪਰਵੀਨ ਹੁੱਡਾ ਨੂੰ ਅੱਜ ਇਥੇ ਮਹਿਲਾ 57 ਕਿਲੋਗ੍ਰਾਮ ਵਰਗ ਦੇ ਸੈਮੀਫਾਈਨਲ ਵਿੱਚ ਦੋ ਵਾਰ ਦੀ ਵਿਸ਼ਵ ਚੈਂਪੀਅਨ ਚੀਨੀ ਤਾਇਪੇ ਦੀ ਲਨਿ ਯੂ ਟਿੰਗ ਤੋਂ ਹਾਰ ਕੇ ਕਾਂਸੀ ਦਾ ਤਗ਼ਮਾ ਮਿਲਿਆ। ਵਿਸ਼ਵ ਚੈਂਪੀਅਨਸ਼ਿਪ 2022 ਦੀ ਕਾਂਸੀ ਤਮਗਾ ਜੇਤੂ ਪਰਵੀਨ ਨੂੰ ਲਨਿ ਨੇ 5-0 ਨਾਲ ਹਰਾਇਆ
