Baljit Kaur One Crore: ਏਸ਼ਿਆਈ ਖੇਡਾਂ: ਸੋਨ ਤਗਮਾ ਜਿੱਤਣ ਵਾਲੀ ਟੀਮ ’ਚ ਸ਼ਾਮਲ ਪੰਜਾਬ ਦੀ ਬਲਜੀਤ ਕੌਰ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ
Baljit Kaur Asian Games gold medal: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ
Baljit Kaur One Crore: ਏਸ਼ਿਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਵੱਲੋਂ 44 ਸਾਲਾਂ ਬਾਅਦ ਸੋਨ ਤਗਮਾ ਜਿੱਤਿਆ ਗਿਆ। ਭਾਰਤ ਵਲੋਂ ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾ ਕੇ ਸੋਨ ਤਗਮਾ ਜਿੱਤਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੀਮ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਟੀਮ ਦੀ ਇਸ ਇਤਿਹਾਸਕ ਜਿੱਤ ਨਾਲ ਪੂਰੇ ਦੇਸ਼ ਦਾ ਨਾਂ ਰੌਸ਼ਨ ਹੋਇਆ ਹੈ ਅਤੇ ਇਸ ’ਤੇ ਹਰ ਭਾਰਤ ਨੂੰ ਮਾਣ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਲਈ ਇਹ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਸੂਬੇ ਦੀ ਧੀ ਬਲਜੀਤ ਕੌਰ ਇਸ ਇਤਿਹਾਸਕ ਭਾਰਤੀ ਟੀਮ ਦਾ ਹਿੱਸਾ ਰਹੀ ਹੈ। ਉਨ੍ਹਾਂ ਕਿਹਾ ਕਿ ਬਲਜੀਤ ਕੌਰ ਨੇ ਦੇਸ਼ ਅਤੇ ਪੰਜਾਬ ਦਾ ਮਾਣ ਵਧਾਇਆ ਹੈ।
ਏਸ਼ੀਆਈ ਖੇਡਾਂ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ 43 ਸਾਲਾਂ ਬਾਅਦ ਫਾਈਨਲ 'ਚ ਚੀਨ ਨੂੰ 1-0 ਨਾਲ ਹਰਾ ਕੇ ਗੋਲਡ ਮੈਡਲ ਜਿੱਤ ਕੇ ਪੂਰੇ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ…
ਸਾਨੂੰ ਬੇਹੱਦ ਮਾਣ ਹੈ ਕਿ ਪੰਜਾਬ ਦੀ ਧੀ ਬਲਜੀਤ ਕੌਰ ਇਸ ਇਤਿਹਾਸਕ ਟੀਮ ਦਾ ਹਿੱਸਾ ਰਹੀ ਹੈ। ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ ਬਲਜੀਤ ਕੌਰ ਨੂੰ ₹1 ਕਰੋੜ ਦੀ ਇਨਾਮੀ ਰਾਸ਼ੀ… pic.twitter.com/eU4O8hlOP4
— Bhagwant Mann (@BhagwantMann) October 2, 2026
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ ਸੋਨ ਤਗਮਾ ਜਿੱਤਣ ਵਾਲੀ ਟੀਮ ਦੀ ਮੈਂਬਰ ਬਲਜੀਤ ਕੌਰ ਨੂੰ 1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਮਹਿਲਾ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਜਿੱਤ ਲਈ ਪੂਰੀ ਟੀਮ ਅਤੇ ਪੰਜਾਬ ਦੀ ਧੀ ਬਲਜੀਤ ਕੌਰ ਵਧਾਈ ਦੀਆਂ ਹੱਕਦਾਰ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਖਿਡਾਰੀਆਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਸਰਕਾਰ ਦੀ ਖੇਡ ਨੀਤੀ ਤਹਿਤ ਕੌਮਾਂਤਰੀ ਪੱਧਰ ’ਤੇ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਬਣਦਾ ਮਾਣ-ਸਨਮਾਨ ਅਤੇ ਇਨਾਮੀ ਰਾਸ਼ੀ ਦਿੱਤੀ ਜਾ ਰਹੀ ਹੈ।
India Women Hockey Gold: ਏਸ਼ਿਆਈ ਖੇਡਾਂ ’ਚ 44 ਸਾਲ ਬਾਅਦ ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਸੋਨ ਤਗਮਾ

