DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

CM Bhagwant Mann ਵੱਲੋਂ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਸੋਨ ਤਗ਼ਮਾ ਜਿੱਤਣ ’ਤੇ ਵਧਾਈ

Bhagwant Mann Kabaddi: ਐਕਸ ’ਤੇ ਪੋਸਟ ਪਾ ਕੇ ਮੁਬਾਰਕਾਂ ਦਿੱਤੀਆਂ; ਇਰਾਨ ਨੂੰ 37-34 ਨਾਲ ਹਰਾ ਕੇ ਭਾਰਤ ਨੇ ਕਬੱਡੀ ’ਚ ਸੋਨ ਤਗ਼ਮਾ ਜਿੱਤਿਆ

  • fb
  • twitter
  • whatsapp
  • whatsapp
Advertisement

Bhagwant Mann Kabaddi: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਏਸ਼ਿਆਈ ਖੇਡਾਂ-2026 ਵਿੱਚ ਸੋਨ ਤਗ਼ਮਾ ਜਿੱਤਣ ਵਾਲੀ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਦਾ ਮਾਣ ਵਧਾਇਆ ਹੈ ਅਤੇ ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਪੂਰੇ ਦੇਸ਼ ਨੂੰ ਮਾਣ ਹੈ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਪੋਸਟ ਵਿੱਚ ਕਿਹਾ, ‘‘ਏਸ਼ਿਆਨ ਖੇਡਾਂ 2026 ’ਚ ਇਰਾਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਣ ਵਾਲੀ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ।’’ ਉਨ੍ਹਾਂ ਭਾਰਤੀ ਟੀਮ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Advertisement

Advertisement

ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਖਿਡਾਰਨਾਂ ਦੀ ਇਹ ਜਿੱਤ ਦੇਸ਼ ਦੇ ਨੌਜਵਾਨਾਂ ਅਤੇ ਖੇਡਾਂ ਨਾਲ ਜੁੜੇ ਖਿਡਾਰੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀਆਂ ਧੀਆਂ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤਿਭਾ ਨਾਲ ਕੌਮਾਂਤਰੀ ਪੱਧਰ ’ਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਭਾਰਤ ਦੇ ਖੇਡ ਪ੍ਰੇਮੀਆਂ ਵਿੱਚ ਵੀ ਖੁਸ਼ੀ ਦੀ ਲਹਿਰ ਹੈ।

ਫਾਈਨਲ ਵਿੱਚ ਇਰਾਨ ਨੂੰ 37-34 ਨਾਲ ਹਰਾਇਆ

ਭਾਰਤੀ ਮਹਿਲਾ ਕਬੱਡੀ ਟੀਮ ਨੇ ਸ਼ਨਿਚਰਵਾਰ ਨੂੰ ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਇਰਾਨ ਨੂੰ 37-34 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ। ਮੁਕਾਬਲਾ ਸ਼ੁਰੂ ਤੋਂ ਹੀ ਸਖ਼ਤ ਰਿਹਾ ਅਤੇ ਦੋਵਾਂ ਟੀਮਾਂ ਵਿਚਾਲੇ ਅੰਕਾਂ ਲਈ ਲਗਾਤਾਰ ਟੱਕਰ ਚੱਲਦੀ ਰਹੀ। ਆਖ਼ਰੀ ਪਲਾਂ ਵਿੱਚ ਵੀ ਇਰਾਨ ਨੇ ਵਾਪਸੀ ਦੀ ਕੋਸ਼ਿਸ਼ ਕੀਤੀ ਪਰ ਭਾਰਤੀ ਖਿਡਾਰਨਾਂ ਨੇ ਦਬਾਅ ਹੇਠ ਸ਼ਾਨਦਾਰ ਖੇਡ ਦਿਖਾਉਂਦਿਆਂ ਤਿੰਨ ਅੰਕਾਂ ਦੇ ਫ਼ਰਕ ਨਾਲ ਜਿੱਤ ਦਰਜ ਕੀਤੀ। ਇਸ ਜਿੱਤ ਨਾਲ ਭਾਰਤ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾ ਕਬੱਡੀ ਦਾ ਸੋਨ ਤਗ਼ਮਾ ਮੁੜ ਆਪਣੇ ਨਾਂ ਕਰ ਲਿਆ।

ਭਾਰਤੀ ਮਹਿਲਾ ਟੀਮ ਨੇ ਫਾਈਨਲ ਤੱਕ ਪਹੁੰਚਣ ਦੇ ਸਫ਼ਰ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸੈਮੀਫਾਈਨਲ ਵਿੱਚ ਭਾਰਤ ਨੇ ਨੇਪਾਲ ਨੂੰ 48-24 ਨਾਲ ਹਰਾਇਆ ਸੀ। ਭਾਰਤੀ ਟੀਮ ਨੇ ਸੈਮੀਫਾਈਨਲ ਦੇ ਪਹਿਲੇ ਅੱਧ ਵਿੱਚ 31-17 ਦੀ ਲੀਡ ਬਣਾਈ ਅਤੇ ਦੂਜੇ ਅੱਧ ਵਿੱਚ ਵੀ ਆਪਣਾ ਦਬਦਬਾ ਕਾਇਮ ਰੱਖਿਆ। ਇਸ ਤੋਂ ਪਹਿਲਾਂ ਗਰੁੱਪ ਗੇੜ ਵਿੱਚ ਵੀ ਭਾਰਤ ਨੇ ਆਪਣੇ ਮੁਕਾਬਲਿਆਂ ਵਿੱਚ ਜਿੱਤਾਂ ਦਰਜ ਕਰਕੇ ਸੈਮੀਫਾਈਨਲ ਵਿੱਚ ਥਾਂ ਬਣਾਈ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਕਬੱਡੀ ਟੀਮ ਦੀ ਇਸ ਪ੍ਰਾਪਤੀ ਨੂੰ ਦੇਸ਼ ਲਈ ਮਾਣ ਵਾਲਾ ਪਲ ਦੱਸਦਿਆਂ ਇੱਕ ਵਾਰ ਮੁੜ ਸਾਰੀਆਂ ਖਿਡਾਰਨਾਂ ਨੂੰ ਵਧਾਈ ਦਿੱਤੀ।

Advertisement
×