ਏਸ਼ਿਆਈ ਖੇਡਾਂ: ਭਾਰਤ ਨੇ ਨੇਪਾਲ ਨੂੰ 23 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ ’ਚ ਦਾਖਲਾ ਪਾਇਆ
ਹਾਂਗਜ਼ੂ, 3 ਅਕਤੂਬਰ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਦੀ ਸੈਂਕੜੇ ਵਾਲੀ ਪਾਰੀ ਤੋਂ ਬਾਅਦ ਰਵੀ ਬਿਸ਼ਨੋਈ ਦੀ ਅਗਵਾਈ ਵਿਚ ਸਪਿੰਨਰਾਂ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਨੇਪਾਲ ਨੂੰ 23 ਦੌੜਾਂ ਨਾਲ ਹਰਾ ਕੇ ਏਸ਼ਿਆਈ ਖੇਡਾਂ ਦੇ ਪੁਰਸ਼ ਟੀ-20 ਕ੍ਰਿਕਟ ਟੂਰਨਾਮੈਂਟ...
Advertisement
ਹਾਂਗਜ਼ੂ, 3 ਅਕਤੂਬਰ
ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਦੀ ਸੈਂਕੜੇ ਵਾਲੀ ਪਾਰੀ ਤੋਂ ਬਾਅਦ ਰਵੀ ਬਿਸ਼ਨੋਈ ਦੀ ਅਗਵਾਈ ਵਿਚ ਸਪਿੰਨਰਾਂ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਨੇਪਾਲ ਨੂੰ 23 ਦੌੜਾਂ ਨਾਲ ਹਰਾ ਕੇ ਏਸ਼ਿਆਈ ਖੇਡਾਂ ਦੇ ਪੁਰਸ਼ ਟੀ-20 ਕ੍ਰਿਕਟ ਟੂਰਨਾਮੈਂਟ ਦੇ ਸੈਮੀਫਾਈਨਲ ਵਿਚ ਪ੍ਰਵੇਸ਼ ਕਰ ਲਿਆ। ਇੱਥੇ ਅੱਜ ਜੈਸਵਾਲ ਨੇ 49 ਗੇਂਦਾਂ ਵਿੱਚ ਅੱਠ ਚੌਕਿਆਂ ਅਤੇ ਸੱਤ ਛੱਕਿਆਂ ਦੀ ਮਦਦ ਨਾਲ 100 ਦੌੜਾਂ ਬਣਾਈਆਂ। ਚਾਰ ਵਿਕਟਾਂ 'ਤੇ 202 ਦੌੜਾਂ ਬਣਾਉਣ ਤੋਂ ਬਾਅਦ ਭਾਰਤ ਨੇ ਨੇਪਾਲ ਦੀ ਪਾਰੀ ਨੂੰ ਨੌਂ ਵਿਕਟਾਂ 'ਤੇ 179 ਦੌੜਾਂ 'ਤੇ ਰੋਕ ਕੇ ਸੈਮੀਫਾਈਨਲ 'ਚ ਆਪਣੀ ਜਗ੍ਹਾ ਪੱਕੀ ਕਰ ਲਈ।
Advertisement
Advertisement