ਏਸ਼ਿਆਈ ਖੇਡਾਂ: ਭਾਰਤ ਨੇ 107 ਤਗ਼ਮਿਆਂ ਨਾਲ ਇਤਿਹਾਸ ਸਿਰਜਿਆ
ਹਾਂਗਜ਼ੂ: ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਭਾਰਤੀ ਖਿਡਾਰੀਆਂ ਨੇ ਇਤਿਹਾਸਕ 107 ਤਗ਼ਮੇ ਦੇਸ਼ ਦੀ ਝੋਲੀ ਪਾਏ। ਭਾਰਤ ਨੇ ਹਾਂਗਜ਼ੂ ਖੇਡਾਂ ਵਿੱਚ 28 ਸੋਨ, 38 ਚਾਂਦੀ ਅਤੇ 41 ਚਾਂਦੀ ਦੇ ਤਗ਼ਮੇ ਜਿੱਤ ਕੇ ‘ਅਬ ਕੀ ਬਾਰ, 100 ਸੇ ਪਾਰ’ ਦੇ...
Advertisement
ਹਾਂਗਜ਼ੂ: ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਭਾਰਤੀ ਖਿਡਾਰੀਆਂ ਨੇ ਇਤਿਹਾਸਕ 107 ਤਗ਼ਮੇ ਦੇਸ਼ ਦੀ ਝੋਲੀ ਪਾਏ। ਭਾਰਤ ਨੇ ਹਾਂਗਜ਼ੂ ਖੇਡਾਂ ਵਿੱਚ 28 ਸੋਨ, 38 ਚਾਂਦੀ ਅਤੇ 41 ਚਾਂਦੀ ਦੇ ਤਗ਼ਮੇ ਜਿੱਤ ਕੇ ‘ਅਬ ਕੀ ਬਾਰ, 100 ਸੇ ਪਾਰ’ ਦੇ ਨਾਅਰੇ ਨੂੰ ਸਫ਼ਲ ਬਣਾ ਦਿੱਤਾ ਹੈ। ਏਸ਼ਿਆਈ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਵੱਲੋਂ ਰਿਕਾਰਡ 107 ਤਗ਼ਮੇ ਜਿੱਤਣ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਖਿਡਾਰੀਆਂ ਦੀ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਜਕਾਰਤਾ ਵਿੱਚ ਹੋਈਆਂ ਪਿਛਲੀਆਂ 2018 ਦੀਆਂ ਏਸ਼ਿਆਈ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਨੇ 70 ਤਗ਼ਮੇ ਜਿੱਤੇ ਸਨ। ਸ਼ੁੱਕਰਵਾਰ ਤੱਕ ਭਾਰਤ ਦੇ ਖ਼ਾਤੇ ਵਿੱਚ 95 ਤਗ਼ਮੇ ਸਨ ਪਰ ਅਥਲੀਟਾਂ ਨੇ ਮੁਕਾਬਲਿਆਂ ਦੇ ਆਖ਼ਰੀ ਦਨਿ ਸੋਨੇ ਦੇ ਛੇ, ਚਾਂਦੀ ਦੇ ਚਾਰ ਅਤੇ ਕਾਂਸੀ ਦੇ ਦੋ ਤਗ਼ਮੇ ਹੋਰ ਜਿੱਤੇ।
Advertisement
Advertisement