ਭਾਰਤੀ ਪੁਰਸ਼ ਕ੍ਰਿਕਟ ਟੀਮ ਨੇ ਜਿੱਤਿਆ ਸੋਨਾ
ਹਾਂਗਜ਼ੂ, 7 ਅਕਤੂਬਰ ਭਾਰਤ ਅਤੇ ਅਫ਼ਗਾਨਿਸਤਾਨ ਦਰਮਿਆਨ ਅੱਜ ਇੱਥੇ ਏਸ਼ਿਆਈ ਖੇਡਾਂ ਦੇ ਕ੍ਰਿਕਟ ਮੈਚ ਦਾ ਫਾਈਨਲ ਮੀਂਹ ਕਾਰਨ ਰੱਦ ਹੋ ਗਿਆ, ਜਿਸ ਕਾਰਨ ਰਿਤੂਰਾਜ ਗਾਇਕਵਾੜ ਦੀ ਅਗਵਾਈ ਵਾਲੀ ਟੀਮ ਨੂੰ ਉੱਚ ਦਰਜਾਬੰਦੀ ਦੇ ਆਧਾਰ ’ਤੇ ਜੇਤੂ ਐਲਾਨ ਦਿੱਤਾ ਗਿਆ। ਪਹਿਲਾਂ...
Advertisement
ਹਾਂਗਜ਼ੂ, 7 ਅਕਤੂਬਰ
ਭਾਰਤ ਅਤੇ ਅਫ਼ਗਾਨਿਸਤਾਨ ਦਰਮਿਆਨ ਅੱਜ ਇੱਥੇ ਏਸ਼ਿਆਈ ਖੇਡਾਂ ਦੇ ਕ੍ਰਿਕਟ ਮੈਚ ਦਾ ਫਾਈਨਲ ਮੀਂਹ ਕਾਰਨ ਰੱਦ ਹੋ ਗਿਆ, ਜਿਸ ਕਾਰਨ ਰਿਤੂਰਾਜ ਗਾਇਕਵਾੜ ਦੀ ਅਗਵਾਈ ਵਾਲੀ ਟੀਮ ਨੂੰ ਉੱਚ ਦਰਜਾਬੰਦੀ ਦੇ ਆਧਾਰ ’ਤੇ ਜੇਤੂ ਐਲਾਨ ਦਿੱਤਾ ਗਿਆ। ਪਹਿਲਾਂ ਬੱਲੇਬਾਜ਼ੀ ਲਈ ਮੈਦਾਨ ’ਚ ਆਈ ਅਫ਼ਗਾਨਿਸਤਾਨ ਦੀ ਟੀਮ ਨੇ 18.2 ਓਵਰ ਵਿੱਚ ਪੰਜ ਵਿਕਟਾਂ ਗੁਆ ਕੇ 112 ਦੌੜਾਂ ਬਣਾਈਆਂ ਸੀ। ਅਫ਼ਗਾਨਿਸਤਾਨ ਦੀ ਟੀਮ ਨੇ ਸ਼ੁਰੂਆਤੀ ਚਾਰ ਓਵਰ ਵਿੱਚ 12 ਦੌੜਾਂ ’ਤੇ ਤਿੰਨ ਵਿਕਟਾਂ ਗੁਆ ਲਈਆਂ ਸਨ। ਮੀਂਹ ਕਾਰਨ ਮੈਚ ਮੁੜ ਸ਼ੁਰੂ ਨਹੀਂ ਹੋ ਸਕਿਆ ਅਤੇ ਸ੍ਰੀਲੰਕਾ ਦੇ ਮੈਚ ਰੈਫਰੀ ਗਰੈਮੀ ਲੈਬਰੂਈ ਨੇ ਮੈਦਾਨ ਦਾ ਜਾਇਜ਼ਾ ਲੈਣ ਮਗਰੋਂ ਇਸ ਨੂੰ ਰੱਦ ਐਲਾਨ ਦਿੱਤਾ। ਭਾਰਤੀ ਟੀਮ ਉੱਚ ਦਰਜਾਬੰਦੀ ਦੇ ਆਧਾਰ ’ਤੇ ਜੇਤੂ ਰਹੀ। -ਪੀਟੀਆਈ
Advertisement
Advertisement