ਸਮਾਪਨ ਸਮਾਗਮ ’ਚ ਭਾਰਤ ਦੀ ਝੰਡਾਬਰਦਾਰ ਹੋਵੇਗੀ ਮਨੂ ਭਾਕਰ
ਪੈਰਿਸ: ਪੈਰਿਸ ਓਲੰਪਿਕ ਖੇਡਾਂ ਵਿੱਚ ਦੋ ਕਾਂਸੇ ਦੇ ਤਗ਼ਮੇ ਜਿੱਤ ਕੇ ਇਤਿਹਾਸ ਰਚਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ ਐਤਵਾਰ ਨੂੰ ਇੱਥੇ ਹੋਣ ਵਾਲੇ ਸਮਾਪਤੀ ਸਮਾਰੋਹ ਵਿੱਚ ਭਾਰਤ ਦੀ ਝੰਡਾਬਰਦਾਰ ਹੋਵੇਗੀ। ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਇੱਕ ਅਧਿਕਾਰੀ ਨੇ ਕਿਹਾ, ‘‘ਮਨੂ ਨੂੰ ਝੰਡਾਬਰਦਾਰ...
Advertisement
ਪੈਰਿਸ:
ਪੈਰਿਸ ਓਲੰਪਿਕ ਖੇਡਾਂ ਵਿੱਚ ਦੋ ਕਾਂਸੇ ਦੇ ਤਗ਼ਮੇ ਜਿੱਤ ਕੇ ਇਤਿਹਾਸ ਰਚਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ ਐਤਵਾਰ ਨੂੰ ਇੱਥੇ ਹੋਣ ਵਾਲੇ ਸਮਾਪਤੀ ਸਮਾਰੋਹ ਵਿੱਚ ਭਾਰਤ ਦੀ ਝੰਡਾਬਰਦਾਰ ਹੋਵੇਗੀ। ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਇੱਕ ਅਧਿਕਾਰੀ ਨੇ ਕਿਹਾ, ‘‘ਮਨੂ ਨੂੰ ਝੰਡਾਬਰਦਾਰ ਵਜੋਂ ਚੁਣਿਆ ਗਿਆ ਹੈ। ਉਸ ਨੇ ਬੇਮਿਸਾਲ ਪ੍ਰਦਰਸ਼ਨ ਕੀਤਾ ਅਤੇ ਉਹ ਇਸ ਦੀ ਹੱਕਦਾਰ ਹੈ।’’ ਹਰਿਆਣਾ ਦੀ ਇਸ 22 ਸਾਲਾ ਨਿਸ਼ਾਨੇਬਾਜ਼ ਨੇ ਇਸ ਤੋਂ ਪਹਿਲਾਂ ਕਿਹਾ ਸੀ, ‘‘ਭਾਰਤੀ ਦਲ ਵਿੱਚ ਕਈ ਅਜਿਹੇ ਖਿਡਾਰੀ ਹਨ, ਜੋ ਵੱਧ ਹੱਕਦਾਰ ਹਨ ਪਰ ਜੇ ਮੈਨੂੰ ਅਜਿਹਾ ਕਰਨ ਲਈ ਕਿਹਾ ਜਾਂਦਾ ਹੈ ਤਾਂ ਇਹ ਅਸਲੀ ਸਨਮਾਨ ਹੋਵੇਗਾ।’’ ਭਾਰਤੀ ਓਲੰਪਿਕ ਐਸੋਸੀਏਸ਼ਨ ਨੇ ਅਜੇ ਤੱਕ ਪੁਰਸ਼ ਝੰਡਾਬਰਦਾਰ ਦੇ ਨਾਮ ਦਾ ਐਲਾਨ ਨਹੀਂ ਕੀਤਾ ਹੈ। -ਪੀਟੀਆਈ
Advertisement
Advertisement
Advertisement
×

