ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਾਂ ਕੁਸ਼ਤੀ ਜਿੱਤ ਗਈ, ਮੈਂ ਹਾਰ ਗਈ: ਵਿਨੇਸ਼ ਫੋਗਾਟ

ਮਹਿਲਾ ਪਹਿਲਵਾਨ ਵੱਲੋਂ ਕੁਸ਼ਤੀ ਨੂੰ ਅਲਵਿਦਾ
Advertisement

ਪੈਰਿਸ, 8 ਅਗਸਤ

ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਓਲੰਪਿਕ ਤੋਂ ਅਯੋਗ ਕਰਾਰ ਦਿੱਤੇ ਮਗਰੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ। ਵਿਨੇਸ਼ ਨੇ ਕਿਹਾ ਕਿ ਉਸ ਵਿੱਚ ਹੁਣ ਹੋਰ ਤਾਕਤ ਨਹੀਂ ਬਚੀ ਹੈ। ਵਿਨੇਸ਼ ਨੂੰ ਲੰਘੇ ਦਿਨ 50 ਕਿਲੋਗ੍ਰਾਮ ਭਾਰ ਵਰਗ ਦੇ ਸੋਨ ਤਗਮੇ ਦੇ ਮੁਕਾਬਲੇ ਤੋਂ ਪਹਿਲਾਂ 100 ਗ੍ਰਾਮ ਵੱਧ ਭਾਰ ਹੋਣ ਕਾਰਨ ਅਯੋਗ ਕਰਾਰ ਦਿੱਤਾ ਗਿਆ ਸੀ।

Advertisement

ਵਿਨੇਸ਼ ਨੇ ਐਕਸ 'ਤੇ ਇਕ ਪੋਸਟ ਵਿਚ ਆਪਣੀ ਮਾਂ ਪ੍ਰੇਮਲਤਾ ਨੂੰ ਸੰਬੋਧਿਤ ਕਰਦੇ ਹੋਏ ਲਿਖਿਆ, ''ਮਾਂ, ਕੁਸ਼ਤੀ ਜਿੱਤ ਗਈ, ਮੈਂ ਹਾਰ ਗਈ। ਕਿਰਪਾ ਕਰਕੇ ਮੈਨੂੰ ਮਾਫ਼ ਕਰ ਦਿਓ, ਤੁਹਾਡੇ ਸੁਪਨੇ ਅਤੇ ਮੇਰੀ ਹਿੰਮਤ, ਸਭ ਕੁਝ ਟੁੱਟ ਗਿਆ ਹੈ। ਮੇਰੇ ਕੋਲ ਹੁਣ ਹੋਰ ਤਾਕਤ ਨਹੀਂ ਹੈ। ਅਲਵਿਦਾ ਕੁਸ਼ਤੀ 2001-2024। ਮੈਂ ਆਪ ਸਭ ਦੀ ਰਿਣੀ ਰਹਾਂਗੀ। ਮੈਨੂੰ ਮਾਫ਼ ਕਰ ਦਿਓ।”

ਉਧਰ ਵਿਨੇਸ਼ ਨੇ ਬੁੱਧਵਾਰ ਨੂੰ ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ (ਸੀ.ਏ.ਐੱਸ.) 'ਚ ਅਪੀਲ ਦਾਇਰ ਕਰਕੇ ਓਲੰਪਿਕ ਫਾਈਨਲ 'ਚੋਂ ਅਯੋਗ ਠਹਿਰਾਏ ਜਾਣ ਦੇ ਫੈਸਲੇ ਨੂੰ ਚੁਣੌਤੀ ਦਿੰਦਿਆਂ ਸੰਯੁਕਤ ਚਾਂਦੀ ਦਾ ਤਗਮਾ ਦਿੱਤੇ ਜਾਣ ਦੀ ਮੰਗ ਕੀਤੀ ਹੈ। -ਪੀਟੀਆਈ

Advertisement
Tags :
Paris OlympicPunjabi khabarPunjabi Newsvinesh PhogatWrestling Retirement