ਅੰਮ੍ਰਿਤਸਰ ਤੋਂ ਲੰਡਨ ਲਈ ਸਿੱਧੀ ਹਵਾਈ ਉਡਾਣ ਸ਼ੁਰੂ : The Tribune India

ਅੰਮ੍ਰਿਤਸਰ ਤੋਂ ਲੰਡਨ ਲਈ ਸਿੱਧੀ ਹਵਾਈ ਉਡਾਣ ਸ਼ੁਰੂ

ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤਿਰਦਿਤਿਆ ਸਿੰਧੀਆ ਨੇ ਵਰਚੁਅਲ ਢੰਗ ਨਾਲ ਹਰੀ ਝੰਡੀ ਦਿਖਾਈ

ਅੰਮ੍ਰਿਤਸਰ ਤੋਂ ਲੰਡਨ ਲਈ ਸਿੱਧੀ ਹਵਾਈ ਉਡਾਣ ਸ਼ੁਰੂ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 27 ਮਾਰਚ

ਇੱਥੋਂ ਦੇ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਅੱਜ ਇੰਗਲੈਂਡ ਵਿਚਲੇ ਲੰਡਨ ਗੈਟਵਿਕ ਹਵਾਈ ਅੱਡੇ ਵਾਸਤੇ ਸਿੱਧੀ ਹਵਾਈ ਉਡਾਣ ਸ਼ੁਰੂ ਕੀਤੀ ਗਈ ਹੈ। ਇਸ ਉਡਾਣ ਨੂੰ ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤਿਰਦਿਤਿਆ ਸਿੰਧੀਆ ਨੇ ਵਰਚੁਅਲ ਢੰਗ ਨਾਲ ਹਰੀ ਝੰਡੀ ਦਿਖਾਈ। ਦਿੱਲੀ ਵਿਚ ਕੇਂਦਰੀ ਮੰਤਰੀ ਨਾਲ ਮੌਜੂਦ ਭਾਜਪਾ ਆਗੂ ਤਰੁਣ ਚੁੱਘ ਨੇ ਦੱਸਿਆ ਕਿ ਏਅਰ ਇੰਡੀਆ ਹਵਾਈ ਕੰਪਨੀ ਵੱਲੋਂ ਜਲਦੀ ਹੀ ਅੰਮ੍ਰਿਤਸਰ ਤੋਂ ਕੈਨੇਡਾ ਵਾਸਤੇ ਸਿੱਧੀ ਹਵਾਈ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਹਵਾਬਾਜ਼ੀ ਮੰਤਰੀ ਨੂੰ ਅਪੀਲ ਕੀਤੀ ਕਿ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਹੋਰ ਵਧੇਰੇ ਹਵਾਈ ਉਡਾਣਾਂ ਸ਼ੁਰੂ ਕਰਨ ਵਾਸਤੇ ਕੌਮਾਂਤਰੀ ਹਵਾਈ ਕੰਪਨੀਆਂ ਨਾਲ ਹੋਣ ਵਾਲੇ ਸਮਝੌਤੇ ਵਿੱਚ ਅੰਮ੍ਰਿਤਸਰ ਨੂੰ ਵੀ ਸ਼ਾਮਲ ਕੀਤਾ ਜਾਵੇ। ਇਸ ਹਵਾਈ ਅੱਡੇ ਦੇ ਵਿਸਥਾਰ ਵਾਸਤੇ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ ਅਤੇ ਇਸ ਵੇਲੇ ਇੱਥੇ ਕੌਮਾਂਤਰੀ ਹਵਾਈ ਅੱਡੇ ’ਤੇ ਕੌਮਾਂਤਰੀ ਹਵਾਈ ਅੱਡਿਆਂ ਵਾਲੀਆਂ ਸਾਰੀਆਂ ਸਹੂਲਤਾਂ ਮੌਜੂਦ ਹਨ। ਇਸ ਵੇਲੇ ਇੱਥੇ 24 ਹਵਾਈ ਜਹਾਜ਼ ਖੜ੍ਹੇ ਕਰਨ ਦੀ ਸਮਰੱਥਾ ਹੈ। ਮਿਲੇ ਵੇਰਵਿਆਂ ਮੁਤਾਬਕ ਇਹ ਹਵਾਈ ਉਡਾਣ ਪਹਿਲਾਂ ਲੰਦਨ ਦੇ ਹੀਥਰੋ ਹਵਾਈ ਅੱਡੇ ਨਾਲ ਜੁੜੀ ਹੋਈ ਸੀ, ਜਿਸ ਨੂੰ ਹੁਣ ਗੈਟਵਿਕ ਹਵਾਈ ਅੱਡੇ ਨਾਲ ਜੋੜਿਆ ਗਿਆ ਹੈ। ਹਵਾਈ ਉਡਾਣ ਸ਼ੁਰੂ ਕਰਨ ਸਮੇਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ, ਹਵਾਈ ਅੱਡੇ ਦੇ ਡਾਇਰੈਕਟਰ, ਹਵਾਈ ਕੰਪਨੀ ਦੇ ਅਧਿਕਾਰੀ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਆਗੂ ਹਾਜ਼ਰ ਸਨ। ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਨੇ ਕਿਹਾ ਕਿ ਕੇਂਦਰੀ ਹਵਾਈ ਮੰਤਰੀ ਦਾ ਇਹ ਫੈਸਲਾ ਸਵਾਗਤਯੋਗ ਹੈ। ਇਸ ਮੌਕੇ ਮੰਚ ਦੇ ਸਰਪ੍ਰਸਤ ਮਨਮੋਹਨ ਸਿੰਘ ਬਰਾੜ ਅਤੇ ਦਲਜੀਤ ਸਿੰਘ ਸੈਣੀ ਆਦਿ ਨੇ ਵੀ ਇਸ ਫੈਸਲੇ ਦਾ ਸਵਾਗਤ ਕੀਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਇੱਕ ਸੀ ‘ਬਾਪੂ ਭਾਈ’

ਇੱਕ ਸੀ ‘ਬਾਪੂ ਭਾਈ’

ਸ਼ਹਿਰ

View All