ਸਿੱਖ ਵਿਦਵਾਨਾਂ ਵੱਲੋਂ ਅਕਾਲ ਤਖ਼ਤ ਵਿਖੇ ਪੱਤਰ

ਸਿੱਖ ਵਿਦਵਾਨਾਂ ਵੱਲੋਂ ਅਕਾਲ ਤਖ਼ਤ ਵਿਖੇ ਪੱਤਰ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 30 ਜੂਨ

ਸਿੱਖ ਵਿਦਵਾਨਾਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਅਕਾਲ ਤਖ਼ਤ ’ਤੇ ਇਕ ਪੱਤਰ ਸੌਂਪ ਕੇ ਨਿਹੰਗ ਸਿੰਘ ਜਥੇਬੰਦੀਆਂ ਵਿਚ ਦਲਿਤ ਵਰਗ ਦੇ ਲੋਕਾਂ ਨਾਲ ਹੋ ਰਹੇ ਭੇਦਭਾਵ ਤੇ ਵਿਤਕਰੇ ਨੂੰ ਬੰਦ ਕਰਨ ਦੀ ਅਪੀਲ ਕੀਤੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਦੇਣ ਅਤੇ ਮੁਲਾਕਾਤ ਮਗਰੋਂ ਸਿੱਖ ਵਫ਼ਦ ਵਿਚ ਸ਼ਾਮਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰੋਫੈਸਰ ਮਨਜੀਤ ਸਿੰਘ, ਇੰਸਟੀਚਿਊਟ ਆਫ ਸਿੱਖ ਸਟੱਡੀਜ਼ ਦੇ ਜਸਪਾਲ ਸਿੰਘ, ਕੇਂਦਰੀ ਗੁਰੂ ਸਿੰਘ ਸਭਾ ਦੇ ਖ਼ੁਸ਼ਹਾਲ ਸਿੰਘ ਅਤੇ ਬਾਬਾ ਬੀਰ ਸਿੰਘ ਫਾਊਂਡੇਸ਼ਨ ਦੇ ਰਾਜਵਿੰਦਰ ਸਿੰਘ ਰਾਹੀ ਨੇ ਦੱਸਿਆ ਕਿ ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਇਸ ਸਬੰਧੀ ਇਕ ਵੀਡੀਓ ਵੀ ਵਾਇਰਲ ਹੋਈ ਸੀ, ਜਿਸ ਵਿਚ ਨਿਹੰਗ ਸਿੰਘਾਂ ਵਲੋਂ ਜਥੇਬੰਦੀ ਵਿਚ ਅੰਮ੍ਰਿਤ ਸੰਚਾਰ ਵੇਲੇ ਦਲਿਤ ਲੋਕਾਂ ਨਾਲ ਵਿਤਕਰਾ ਕੀਤੇ ਜਾਣ ਦਾ ਦੋਸ਼ ਲਾਇਆ ਗਿਆ ਸੀ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਾਈ ਜਾਵੇ ਅਤੇ ਮਸਲੇ ਦਾ ਹੱਲ ਕੀਤਾ ਜਾਵੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਕੋਵਿਡ- 19 ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਅਹਿਦ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਸ਼ਹਿਰ

View All