ਹਰਸਿਮਰਤ ਕੌਰ ਬਾਦਲ ਵੱਲੋਂ ਕਿਸਾਨ ਐਕਸਪ੍ਰੈੱਸ ਚਲਾਉਣ ਦੀ ਮੰਗ

ਰੇਲ ਮੰਤਰੀ ਪਿਊਸ਼ ਗੋਇਲ ਨੂੰ ਲਿਖਿਆ ਪੱਤਰ

ਹਰਸਿਮਰਤ ਕੌਰ ਬਾਦਲ ਵੱਲੋਂ ਕਿਸਾਨ ਐਕਸਪ੍ਰੈੱਸ ਚਲਾਉਣ ਦੀ ਮੰਗ

ਮਨੋਜ ਸ਼ਰਮਾ
ਬਠਿੰਡਾ, 10 ਅਗਸਤ

ਬਠਿੰਡਾ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਰੇਲ ਮੰਤਰੀ ਪਿਊਸ਼ ਗੋਇਲ ਨੂੰ ਪੱਤਰ ਲਿਖ ਕੇ ਕਿਸਾਨ ਰੇਲ ਚਲਾਉਣ ਦੀ ਮੰਗ ਕੀਤੀ ਹੈ। ਹਰਸਿਮਰਤ ਕੌਰ ਬਾਦਲ ਨੇ ਪੱਤਰ ਵਿਚ ਮੰਗ ਕੀਤੀ ਹੈ ਕਿ ਕਿੰਨੂ ਦੇ ਸੀਜ਼ਨ ਦੌਰਾਨ ਅਬੋਹਰ ਤੋਂ ਬੰਗਲੌਰ ਤੇ ਕੋਲਕਾਤਾ ਲਈ ਫ਼ਰਿਜ ਵਾਲੀਆ ਬੋਗੀਆਂ ਵਾਲੀ ਕਿਸਾਨ ਰੇਲ ਚਲਾਈ ਜਾਵੇ ਤਾਂ ਜੋ ਕਿਸਾਨਾਂ ਦੀ ਕਿੰਨੂ ਵਾਲੀ ਫ਼ਸਲ ਖ਼ਰਾਬ ਨਾ ਹੋਵੇ। ਕੇਂਦਰੀ ਮੰਤਰੀ ਨੇ ਕਿਹਾ ਕਿ ਇਹ ਰੇਲ ਤਿੰਨ ਸੂਬਿਆਂ ਪੰਜਾਬ, ਹਰਿਆਣਾ, ਅਤੇ ਰਾਜਸਥਾਨ ਦੇ ਕਿੰਨੂ ਉਤਪਾਦਕ ਲਈ ਵਰਦਾਨ ਸਾਬਤ ਹੋਵੇਗੀ ਅਤੇ ਨਾਲ ਹੀ ਇਸ ਨਾਲ ਬੰਗਲਾਦੇਸ਼ ਅਤੇ ਦੱਖਣੀ ਪੂਰਬੀ ਏਸ਼ਿਆਈ ਦੇਸ਼ ਦੇ ਕਿੰਨੂ ਨਿਰਯਾਤ ਕਰਨ ਦੀਆਂ ਸੰਭਾਵਨਾ ਵੀ ਬਿਹਤਰ ਬਣਨਗੀਆਂ। ਉਨ੍ਹਾਂ ਕਿਹਾ ਕਿ ਰਾਜਸਥਾਨ , ਹਰਿਆਣਾ ਅਤੇ ਪੰਜਾਬ ਦੇ ਮਾਲਵੇ ਖੇਤਰ ਦੇ ਕਿੰਨੂ ਉਤਪਾਦਕਾਂ ਨੂੰ ਵੱਡਾ ਫ਼ਾਇਦਾ ਪੁੱਜੇਗਾ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All