ਸਿਹਤ ਕਾਮਿਆਂ ਦੇ ਹੱਕ ’ਚ ਨਿੱਤਰੀਆਂ ਜਥੇਬੰਦੀਆਂ

ਸਿਹਤ ਕਾਮਿਆਂ ਦੇ ਹੱਕ ’ਚ ਨਿੱਤਰੀਆਂ ਜਥੇਬੰਦੀਆਂ

ਬਠਿੰਡਾ ਦੇ ਹਸਪਤਾਲ ਵਿੱਚ ਪ੍ਰਦਰਸ਼ਨ ਕਰਦੇ ਹੋਏ ਸਿਹਤ ਕਾਮੇ।

ਮਨੋਜ ਸ਼ਰਮਾ
ਬਠਿੰਡਾ, 3 ਅਗਸਤ

ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਬਠਿੰਡਾ ਦੀ ਭੁੱਖ ਹੜਤਾਲ ਜਾਰੀ ਹੈ। ਅੱਜ ਪੀਸੀਐੱਮਐੱਸ ਐਸਸ਼ੋਸੀਏਸਨ ਵੱਲੋਂ ਜ਼ਿਲ੍ਹਾ ਪ੍ਰਧਾਨ ਡਾ. ਗੁਰਮੇਲ ਸਿੰਘ, ਪੰਜਾਬ ਰਾਜ ਫਰਮੇਸੀ ਅਫ਼ਸਰ ਐਸੋਸੀਏਸ਼ਨ ਦੇ ਕੁਲਵਿੰਦਰ ਸਿੰਘ ਤੇ ਸੁਖਵਿੰਦਰ ਸਿੰਘ ਸਿੱਧੂ, ਮਨਿਸਟੀਰੀਅਲ ਕਾਮਿਆਂ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਧੀਰ, ਲੈਬੋਰਟਰੀ ਟੈਕਨੀਸੀਅਨ ਯੂਨੀਅਨ ਦੇ ਜਨਰਲ ਸਕੱਤਰ ਸਾਥੀ ਹਾਕਮ ਸਿੰਘ ਤੇ ਅਪਥਲਮਿਕ ਅਫ਼ਸਰ ਹਰਜੀਤ ਸਿੰਘ ਨੇ ਸਿਹਤ ਕਾਮਿਆਂ ਦੀ ਭੁੱਖ ਹੜਤਾਲ ਦਾ ਸਮਰਥਨ ਕੀਤਾ ਅਤੇ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ 5 ਅਗਸਤ ਨੂੰ 12 ਵਜੇ ਤੋਂ 2 ਵਜੇ ਤੱਕ ਓਪੀਡੀ ਸੇਵਾਵਾਂ ਬੰਦ ਰੱਖਣ ਵਿੱਚ ਭਰਵਾਂ ਸਹਿਯੋਗ ਕਰਨ ਦਾ ਭਰੋਸਾ ਦਿੱਤਾ। ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੱਚੇ ਕਾਮਿਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਨਵ-ਨਿਯੁਕਤ ਮਲਟੀਪਰਪਜ਼ ਕਾਮਿਆਂ ਦਾ ਪ੍ਰਵੇਸ਼ਨ ਪੀਰੀਅਡ ਦੋ ਸਾਲ ਦਾ ਕੀਤਾ ਜਾਵੇ ਅਤੇ ਸਮੁੱਚੇ ਸਟਾਫ ਨੂੰ ਕੋਵਿਡ-19 ਦੌਰਾਨ ਕੰਮ ਕਰਨ ਬਦਲੇ ਸਪੈਸ਼ਲ ਇੰਨਕਰੀਮੈਂਟ ਵੀ ਦਿੱਤਾ ਜਾਵੇ। ਇਸ ਮੌਕੇ ਜਸਵਿੰਦਰ ਸ਼ਰਮਾ, ਹਰਜੀਤ ਸਿੰਘ, ਬੂਟਾ ਸਿੰਘ ਤੇ ਨਰਵਿੰਦਰ ਸਿੰਘ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All