
ਨਵੀਂ ਦਿੱਲੀ, 14 ਨਵੰਬਰ
ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਅੱਜ ਨੂੰ ਕਿਹਾ ਕਿ ਭਾਰਤੀ ਅਰਥਵਿਵਸਥਾ ਦੇ ਸਾਰੇ ਖੇਤਰਾਂ ਵਿੱਚ ਤੇਜ਼ੀ ਹੈ ਅਤੇ ਦੇਸ਼ ਵਸਤੂਆਂ ਅਤੇ ਸੇਵਾਵਾਂ ਦੇ ਨਿਰਯਾਤ ਦੇ ਮਾਮਲੇ ਵਿੱਚ ਇਤਿਹਾਸਕ ਉੱਚਾਈਆਂ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ, ‘'ਭਾਰਤ ਮਾਰਚ ’ਚ ਖਤਮ ਹੋਣ ਵਾਲੇ ਵਿੱਤੀ ਸਾਲ ’ਚ 400 ਅਰਬ ਡਾਲਰ ਦੀਆਂ ਵਸਤਾਂ ਦੀ ਬਰਾਮਦ ਦਾ ਟੀਚਾ ਹਾਸਲ ਕਰ ਲਵੇਗਾ। ਇਸ ਤੋਂ ਇਲਾਵਾ ਅਸੀਂ 150 ਅਰਬ ਡਾਲਰ ਦੀਆਂ ਸੇਵਾਵਾਂ ਦਾ ਨਿਰਯਾਤ ਵੀ ਹਾਸਲ ਕਰਾਂਗੇ।’ ਗੋਇਲ ਨੇ ਇਥੇ ਇੰਡੀਆ ਇੰਟਰਨੈਸ਼ਨਲ ਟਰੇਡ ਫੇਅਰ (ਆਈਆਈਟੀਐੱਫ) ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਦੇਸ਼ ਨੇ ਚਾਲੂ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ਵਿੱਚ 27 ਅਰਬ ਡਾਲਰ ਦਾ ਰਿਕਾਰਡ ਐੱਫਡੀਆਈ ਆਇਆ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ