ਕੈਪਟਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾਂਦੇ ਭਾਜਪਾ ਯੁਵਾ ਮੋਰਚਾ ਦੇ ਕਾਰਕੁਨਾਂ ’ਤੇ ਪਾਣੀ ਦੀਆਂ ਬੁਛਾੜਾਂ

ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਵੀ ਦਾਗ਼ੇ, ਆਗੂਆਂ ਤੇ ਕਾਰਕੁਨਾਂ ਨੂੰ ਹਿਰਾਸਤ ’ਚ ਲਿਆ

ਕੈਪਟਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾਂਦੇ ਭਾਜਪਾ ਯੁਵਾ ਮੋਰਚਾ ਦੇ ਕਾਰਕੁਨਾਂ ’ਤੇ ਪਾਣੀ ਦੀਆਂ ਬੁਛਾੜਾਂ

ਫਾਈਲ ਫੋਟੋ।

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 5 ਜੁਲਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪੁੱਜੇ ਭਾਜਪਾ ਯੁਵਾ ਮੋਰਚਾ ਦੇ ਕਾਰਕੁਨਾਂ ਨੂੰ ਪੁਲੀਸ ਨੇ ਅੱਥਰੂ ਗੈਸ ਦੇ ਗੋਲਿਆਂ ਤੇ ਜਲਤੋਪਾਂ ਨਾਲ ਖਦੇੜ ਦਿੱਤਾ। ਮੋਰਚੇ ਦੇ ਆਗੂ ਤੇ ਕਾਰਕੁਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ’ਚ ਨਾਕਾਮ ਰਹਿਣ ਦੇ ਦਾਅਵਿਆਂ ਦਰਮਿਆਨ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਲਈ ਇਕੱਤਰ ਹੋੲੇ ਸਨ। ਇਸ ਦੌਰਾਨ ਪੁਲੀਸ ਨੇ ਭਾਜਪਾ ਦੇ ਯੂਥ ਵਿੰਗ ਭਾਰਤ ਜਨਤਾ ਯੁਵਾ ਮੋਰਚਾ (ਬੀਜੇਵਾਈਐੱਮ) ਦੇ ਆਗੂਆਂ ਤੇ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਬੀਜੇਵਾਈਐੱਮ ਪੰਜਾਬ ਦੇ ਪ੍ਰਧਾਨ ਭਾਨੂ ਪ੍ਰਤਾਪ ਰਾਣਾ ਨੇ ਪੰਜਾਬ ਦੀ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀ ਨੀਤੀਆਂ ’ਚ ਵੱਡੀ ਤਬਦੀਲੀ ਦੀ ਲੋੜ

ਖੇਤੀ ਨੀਤੀਆਂ ’ਚ ਵੱਡੀ ਤਬਦੀਲੀ ਦੀ ਲੋੜ

ਦੇਸ਼ ਵਿਚ ਜਮਹੂਰੀਅਤ ਨੂੰ ਵਧ ਰਹੇ ਖ਼ਤਰੇ

ਦੇਸ਼ ਵਿਚ ਜਮਹੂਰੀਅਤ ਨੂੰ ਵਧ ਰਹੇ ਖ਼ਤਰੇ

ਸ਼ਹਿਰ

View All