ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 18 ਜੂਨ
ਐਤਵਾਰ ਨੂੰ ਚੰਡੀਗੜ੍ਹ ਵਿੱਚ ਤਾਲਾਬੰਦੀ ਨਹੀਂ ਹੋਵੇਗੀ। ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਇਸ ਦਾ ਐਲਾਨ ਕੀਤਾ। ਇਹ ਐਲਾਨ ਸ਼ਹਿਰ ਵਿੱਚ ਕਰੋਨਾ ਵਾਇਰਸ ਪੀੜਤਾਂ ਦੀ ਗਿਣਤੀ ਵਿੱਚ ਭਾਰੀ ਗਿਰਾਵਟ ਦੇ ਮੱਦੇਨਜ਼ਰ ਕੀਤਾ ਗਿਆ। ਯੂਟੀ ਪ੍ਰਸ਼ਾਸਨ ਨੇ ਦੱਸਿਆ ਕਿ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਐਤਵਾਰ ਨੂੰ ਪਹਿਲਾਂ ਵਾਂਗ ਆਮ ਤਾਲਾਬੰਦੀ ਹਟਾਉਣ ਦਾ ਫੈਸਲਾ ਕੀਤਾ ਹੈ ਪਰ ਕਰਫਿਊ ਰਾਤ 10:30 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਸੁਖਨਾ ਝੀਲ ਸਵੇਰੇ 5 ਵਜੇ ਤੋਂ 9 ਵਜੇ ਅਤੇ ਸ਼ਾਮ 6 ਵਜੇ ਤੋਂ 8 ਵਜੇ ਤੱਕ ਜਨਤਾ ਲਈ ਖੁੱਲੇਗੀ।